Connect with us

ਦੁਰਘਟਨਾਵਾਂ

ਅਚਾਨਕ ਬੱਸ ਦੀ ਬ੍ਰੇਕ ਹੋਈ ਫੇਲ, ਕੁਚਲੇ ਗਏ ਲੋਕ, ਮਚੀ ਭਗਦੜ

Published

on

ਲੁਧਿਆਣਾ: ਲੁਧਿਆਣਾ ਵਿੱਚ ਦੇਰ ਰਾਤ ਇੱਕ ਵੱਡਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਪਨ ਬੱਸ ਦੀ ਬ੍ਰੇਕ ਅਚਾਨਕ ਫੇਲ ਹੋ ਗਈ। ਇਸ ਹਾਦਸੇ ਦੌਰਾਨ ਬੱਸ ਦੇ ਹੇਠਾਂ ਆ ਕੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਸਰਕਾਰੀ ਬੱਸ ਚੰਡੀਗੜ੍ਹ ਤੋਂ ਦੋਰਾਹਾ ਜਾ ਰਹੀ ਸੀ।

ਜਾਣਕਾਰੀ ਦਿੰਦੇ ਹੋਏ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਅਚਾਨਕ ਬੱਸ ਦੀ ਬ੍ਰੇਕ ਫੇਲ ਹੋ ਗਈ ਅਤੇ ਉਸ ਨੇ ਤੁਰੰਤ ਇਕ ਪਾਸੇ ਜਾਣ ਲਈ ਰੌਲਾ ਪਾਇਆ ਪਰ ਇਕ ਵਿਅਕਤੀ ਨੇ ਉਸ ਦੀ ਆਵਾਜ਼ ਨਹੀਂ ਸੁਣੀ ਅਤੇ ਉਹ ਬੱਸ ਦੇ ਹੇਠਾਂ ਆ ਗਿਆ, ਜਿਸ ਨੂੰ ਇਸ ਸਮੇਂ ਡੀ.ਐੱਮ.ਸੀ . ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਸ ਤੋਂ ਬਾਅਦ ਮੌਕੇ ‘ਤੇ ਲੋਕਾਂ ਨੇ ਕਾਫੀ ਹੰਗਾਮਾ ਵੀ ਕੀਤਾ ਪਰ ਡਰਾਈਵਰ ਨੇ ਕਿਹਾ ਕਿ ਇਸ ‘ਚ ਉਸਦਾ ਕੋਈ ਕਸੂਰ ਨਹੀਂ ਹੈ। ਡਰਾਈਵਰ ਨੇ ਦੱਸਿਆ ਕਿ ਉਸ ਨੇ ਰੌਲਾ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਸੀ ਪਰ ਕੁਝ ਲੋਕ ਉਸ ਦੀ ਆਵਾਜ਼ ਨਹੀਂ ਸੁਣ ਸਕੇ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਨੇ ਡਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਹੈ, ਜਦਕਿ ਕੰਡਕਟਰ ਮੌਕੇ ਤੋਂ ਫਰਾਰ ਹੈ।

Facebook Comments

Trending