ਪੰਜਾਬੀ

ਸੁਖਬੀਰ ਬਾਦਲ ਨੇ ਨਾਮਧਾਰੀ ਮੁਖੀ ਠਾਕੁਰ ਉਦੇ ਸਿੰਘ ਨਾਲ ਕੀਤੀ ਮੁਲਾਕਾਤ, ਕੀਤਾ ਵਿਚਾਰ-ਵਟਾਂਦਰਾ

Published

on

ਲੁਧਿਆਣਾ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਮਧਾਰੀ ਸੰਪਰਦਾ ਦਾ ਪ੍ਰਮੁੱਖ ਕੇਂਦਰ ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਜਿਨ੍ਹਾਂ ਨਾਲ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਨਾਲ ਮੁਲਾਕਾਤ ਕਰ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਸੁਖਬੀਰ ਬਾਦਲ ਸ੍ਰੀ ਭੈਣੀ ਸਾਹਿਬ ਵਿਖੇ ਕਰੀਬ 1 ਘੰਟਾ ਰਹੇ ਜਿਨ੍ਹਾਂ ਠਾਕੁਰ ਉਦੇ ਸਿੰਘ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਵਲੋਂ ਸ੍ਰੀ ਭੈਣੀ ਸਾਹਿਬ ਵਿਖੇ ਹਾਜ਼ਰੀ ਲਗਾਈ ਜਾਂਦੀ ਹੈ ਤਾਂ ਜੋ ਨਾਮਧਾਰੀ ਸੰਗਤ ਦਾ ਸਮਰਥਨ ਲਿਆ ਜਾ ਸਕੇ ਤੇ ਸ੍ਰੀ ਭੈਣੀ ਸਾਹਿਬ ਵਿਖੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਹਲਕੇ ਅਧੀਨ ਪੈਂਦਾ ਹੈ।

Facebook Comments

Trending

Copyright © 2020 Ludhiana Live Media - All Rights Reserved.