Connect with us

ਪੰਜਾਬੀ

ਪੰਜਾਬੀ ਸੱਭਿਆਚਾਰ ਤੇ ਵਿਰਸੇ ਬਾਰੇ ਜਾਣੂ ਕਰਵਾਉਣ ਲਈ ਸਮਰ ਕੈਂਪ ਜਾਰੀ

Published

on

Summer Camp on Punjabi Culture and Heritage Continued

ਲੁਧਿਆਣਾ : ਪੰਜਾਬ ਕਲਚਰਲ ਸੁਸਾਇਟੀ ਵਲੋਂ ਪੰਜਾਬੀ ਸੱਭਿਆਚਾਰ ਤੇ ਪੰਜਾਬੀ ਵਿਰਸੇ ਬਾਰੇ ਜਾਣੂੰ ਕਰਵਾਉਣ ਦੇ ਮਕਸਦ ਨਾਲ ਹਰ ਸਾਲ ਵਾਂਗ ਇਸ ਵਾਰ ਵੀ 28 ਜੂਨ ਤੱਕ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ ਸਮਰ ਕੈਂਪ ਲਗਾਇਆ ਗਿਆ ਹੈ, ਜਿਸ ਵਿਚ ਹਰ ਉਮਰ ਦੇ ਵਿਅਕਤੀ ਨੂੰ ਸਾਜਾਂ, ਪਹਿਰਾਵੇ ਤੇ ਪੰਜਾਬੀ ਵਿਰਸੇ ਬਾਰੇ ਸਿਖ਼ਲਾਈ ਦਿੱਤੀ ਜਾ ਰਹੀ ਹੈ।

ਕੈਂਪ ਵਿਚ ਭੰਗੜਾ, ਗਿੱਧਾ, ਗਾਇਕੀ, ਲੋਕ ਸਾਜ ਵਜਾਉਣ, ਪੱਗ ਬੰਨ੍ਹਣੀ, ਪੰਜਾਬੀ ਵਿਰਸੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਮਰ ਕੈਂਪ ਦੇ ਨਿਰਦੇਸ਼ਕ ਰਵਿੰਦਰ ਰੰਗੂਵਾਲ ਨੇ ਕਿਹਾ ਕਿ ਆਉਣ ਵਾਲੀ ਪੀੜ੍ਹੀ ਅਤੇ ਪੰਜਾਬੀ ਵਿਰਸੇ ਤੇ ਸੱਭਿਆਚਾਰ ਤੋਂ ਅਣਜਾਣ ਵਿਅਕਤੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਸੇ ਬਾਰੇ ਜਾਣਕਾਰੀ ਦੇਣ ਅਤੇ ਸਿਖ਼ਲਾਈ ਦੇਣ ਦੇ ਮਕਸਦ ਨਾਲ ਸਿਖ਼ਲਾਈ ਕੈਂਪ ਲਗਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਮਰ ਕੈਂਪ ਵਿਚ ਸਿਖਲਾਈ ਲੈਣ ਲਈ ਵਿਦਿਆਰਥੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਮਰ ਕੈਂਪ ਲਗਾਉਣ ਦਾ ਮਕਸਦ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਸਬੰਧਤ ਸਾਜਾਂ, ਨਾਚਾਂ ਤੇ ਗੀਤਾਂ ਦਾ ਪ੍ਰਚਾਰ ਤੇ ਪਸਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਹ ਆਪ ਵਿਦਿਆਰਥੀਆਂ ਨੂੰ ਸਿਖ਼ਲਾਈ ਦੇ ਰਹੇ ਹਨ ਉੱਥੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਤਾਰਾ ਤੂੰਬੀ ਤੇ ਅਲਗੋਜਾ ਵਜਾਉਂਦੇ ਹਨ ਅਤੇ ਬਿੱਟੂ ਤੇ ਸ਼ੰਕਰ ਢੋਲ ਵਜਾਉਂਦੇ ਹਨ।

Facebook Comments

Trending