Connect with us

ਪੰਜਾਬੀ

ਸੰਨੀ ਲਿਓਨ ਨੇ ਰਿਵਾਈਤੀ ਪਹਿਰਾਵੇ ’ਚ ਦਿਖਾਈ ਵੱਖਰੀ ਲੁੱਕ, ਬੋਲਡ ਅੰਦਾਜ਼ ’ਚ ਦੇ ਰਹੀ ਪੋਜ਼

Published

on

Sunny Leone showed a different look in a traditional dress, posing in a bold style.

ਸੰਨੀ ਲਿਓਨ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਆਪਣੀ ਲੁੱਕ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਨਜ਼ਰ ਆਉਂਦੀ ਹੈ। ਸੰਨੀ ਲਿਓਨ ਜੋ ਵੀ ਪਹਿਰਾਵਾ ਪਾਉਂਦੀ ਹੈ ਉਸ ’ਚ ਹਮੇਸ਼ਾ ਸੁਰਖੀਆਂ ਬਟੋਰਦੀ ਹੈ। ਇਸ ਦੇ ਅਦਾਕਾਰਾ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਆਉਂਦੇ ਹੀ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ।

ਹਾਲ ਹੀ ’ਚ ਅਦਾਕਾਰਾ ਸੰਨੀ ਲਿਓਨ ਨੇ ਆਪਣੀ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਜੋ ਖੂਬ ਵਾਇਰਲ ਹੋ ਰਹੀਆਂ ਹਨ। ਇਸ ’ਚ ਅਦਾਕਾਰਾ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।

ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਸ ’ਚ ਅਦਾਕਾਰਾ ਨੇ ਸ਼ਰਾਰਾ ਸੂਟ ਪਾਇਆ ਹੋਇਆ ਹੈ। ਇਸ ਲੁੱਕ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਗਿਆ ਹੈ।ਅਦਾਕਾਰਾ ਇਨ੍ਹਾਂ ਤਸਵੀਰਾਂ ’ਚ ਬੋਲਡ ਅਤੇ ਕਾਫ਼ੀ ਕਿਊਟ ਨਜ਼ਰ ਆ ਰਹੀ ਹੈ। ਸੰਨੀ ਲਿਓਨ ਨੂੰ ਅਕਸਰ ਵੈਸਟਰਨ ਸਟਾਈਲ ’ਚ ਦੇਖਿਆ ਜਾਂਦਾ ਹੈ।

ਇਸ ਵਾਰ ਅਦਾਕਾਰਾ ਦਾ ਵੱਖ ਅੰਦਾਜ਼ ਸਾਹਮਣੇ ਆਇਆ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਪਿੰਕ ਕਲਰ ਦਾ ਸ਼ਰਾਰਾ ਸੂਟ ਪਾਇਆ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਦੁਪੱਟਾ ਲਿਆ ਹੋਇਆ ਹੈ।

ਸੰਨੀ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਕੰਨਾਂ ਦੇ ਝੁਮਕੇ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ। ਹਰ ਕੋਈ ਅਦਾਕਾਰਾ ਦੀ ਤਾਰੀਫ਼ ਕਰ ਰਿਹਾ ਹੈ।

ਸੰਨੀ ਲਿਓਨ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਇਸ ਨਾਲ ਕੁਝ ਤਸਵੀਰਾਂ ’ਚ ਅਦਾਕਾਰਾ ਮੁਸਕਰਾਉਂਦੀ ਹੋਈ ਨਜ਼ਰ ਆਰਹੀ ਹੈ।

Facebook Comments

Trending