ਪੰਜਾਬੀ
ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਕੀਤਾ ਜਾਵੇ ਸਹਿਯੋਗ- DC
Published
2 years agoon

ਲੁਧਿਆਣਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰ ਸੂਚੀਆਂ ਵਿੱਚ ਨਾਮ ਸ਼ਾਮਲ ਕਰਨ ਅਤੇ ਕੱਟਣ ਲਈ 21 ਜੁਲਾਈ ਤੋਂ ਘਰ-ਘਰ ਜਾ ਕੇ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ 21 ਅਗਸਤ, 2023 ਨੂੰ ਇਹ ਕਾਰਜ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਘਰ-ਘਰ ਗਤੀਵਿਧੀ ਵਿੱਚ, ਬੀ.ਐਲ.ਓਜ਼ ਨਾਗਰਿਕਾਂ ਤੋਂ ਇਕੱਤਰ ਕੀਤੀ ਜਾਣਕਾਰੀ/ਵੇਰਵਿਆਂ ਦੀ ਤਸਦੀਕ ਕਰਨਗੇ ਅਤੇ ਗੈਰ-ਨਾਮਾਂਕਿਤ/ਮ੍ਰਿਤਕ/ਸ਼ਿਫਟ ਹੋਏ ਵੋਟਰਾਂ ਦੀ ਜਾਣਕਾਰੀ/ਵੇਰਵੇ ਵੀ ਇਕੱਤਰ ਕੀਤੇ ਜਾਣਗੇ। ਉਨ੍ਹਾਂ ਵੋਟਰ ਸੂਚੀਆਂ ਵਿਚਲੀਆਂ ਸਾਰੀਆਂ ਐਂਟਰੀਆਂ ਦੀ ਤਸਦੀਕ ਕਰਨ ਲਈ ਸਰਵੇਖਣ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਦਰੁਸਤ ਅਤੇ ਸਮਾਵੇਸ਼ੀ ਬਣਾਉਣ ਲਈ ਸਹੀ ਜਾਣਕਾਰੀ ਪ੍ਰਦਾਨ ਕਰਨ ਅਤੇ ਜਨ ਜਾਗਰੂਕਤਾ ਪੈਦਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ।
ਸ੍ਰੀਮਤੀ ਮਲਿਕ ਨੇ ਕਿਹਾ ਕਿ 20 ਅਗਸਤ ਤੋਂ 20 ਸਤੰਬਰ 2023 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਕੀਤੀ ਜਾਵੇਗੀ। ਪੋਲਿੰਗ ਸਟੇਸ਼ਨ ਦੀ ਕੱਟ ਆਫ ਲਿਮਟ 15 ਵੋਟਰ ਰੱਖੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਡਰਾਫਟ ਵੋਟਰ ਸੂਚੀਆਂ 17 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 17 ਅਕਤੂਬਰ ਤੋਂ 30 ਨਵੰਬਰ, 2023 ਤੱਕ ਦਾਇਰ ਕੀਤੇ ਜਾ ਸਕਦੇ ਹਨ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ, 2024 ਨੂੰ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਉਤਸਾਹਿਤ ਕਰਦਿਆਂ ਅੱਗੇ ਆਉਣ ਲਈ ਸੰਵੇਦਨਸ਼ੀਲ ਗਤੀਵਿਧੀਆਂ ਵੀ ਸ਼ੁਰੂ ਕਰੇਗਾ ਜਿਸਦੇ ਤਹਿਤ ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਆਧਾਰ, ਰਾਸ਼ਨ ਕਾਰਡ, ਜਾਂ ਕਮਿਸ਼ਨ ਦੁਆਰਾ ਪ੍ਰਵਾਨਿਤ ਹੋਰ ਦਸਤਾਵੇਜ਼ਾਂ ਸਮੇਤ ਦਸਤਾਵੇਜ਼ਾਂ ਵਿੱਚੋਂ ਇੱਕ ਦੀ ਕਾਪੀ ਦੇ ਕੇ ਮੌਜੂਦਾ ਵੋਟਰਾਂ ਦੇ ਵੇਰਵਿਆਂ ਨੂੰ ਪ੍ਰਮਾਣਿਤ ਕੀਤਾ ਜਾਵੇਗਾ।
You may like
-
Big Breaking: ਪੰਜਾਬ ਦੇ ਮੁੱਖ ਮੰਤਰੀ ਦੇ ਘਰ ਚੋਣ ਕਮਿਸ਼ਨ ਦਾ ਛਾਪਾ, ਪੜ੍ਹੋ
-
ਪੰਜਾਬ ਉਪ ਚੋਣ ‘ਚ ਗੈਂਗਸਟਰ ਦੀ ਐਂਟਰੀ! ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ‘ਚ ਵੱਡਾ ਖੁਲਾਸਾ
-
ਚੋਣ ਕਮਿਸ਼ਨ ਨੇ ਪੰਜਾਬ ਦੇ ਇਨ੍ਹਾਂ 6 ਆਗੂਆਂ ਨੂੰ ਅਯੋਗ ਕਰਾਰ ਦਿੱਤਾ, ਨਹੀਂ ਲੜ ਸਕਣਗੇ ਚੋਣ
-
ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਕੀਤੇ ਤਬਾਦਲੇ
-
ਪੰਜਾਬ ‘ਚ 1 ਜੂਨ ਤੋਂ ਪਹਿਲਾਂ ਵੋਟਿੰਗ, ਚੋਣ ਕਮਿਸ਼ਨ ਨੇ ਪੂਰੀਆਂ ਕੀਤੀਆਂ ਤਿਆਰੀਆਂ
-
ਲੋਕਸਭਾ ਚੋਣ: ਚੋਣ ਕਮਿਸ਼ਨ ਨੇ ਭਾਜਪਾ ‘ਤੇ ਕੀਤੀ ਸਖ਼ਤ ਕਾਰਵਾਈ