ਪੰਜਾਬੀ

ਜਬਰ ਜਨਾਹ ਮਾਮਲੇ ‘ਚ ਸੁਪਰੀਮ ਕੋਰਟ ਨੇ MLA ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

Published

on

ਲੁਧਿਆਣਾ :   ਜਬਰ ਜਨਾਹ ਕੇਸ ‘ਚ ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬੈਂਸ ਦੀ ਗ੍ਰਿਫ਼ਤਾਰੀ ‘ਤੇ ਵੀਰਵਾਰ ਤਕ ਲਈ ਰੋਕ ਲਗਾ ਦਿੱਤੀ ਹੈ।

ਦਰਅਸਲ ਬੈਂਸ ਖਿਲਾਫ਼ ਕਥਿਤ ਤੌਰ ‘ਤੇ 44 ਸਾਲਾ ਔਰਤ ਨਾਲ ਜਬਰ ਜਨਾਹ ਮਾਮਲੇ ‘ਚ ਗ਼ੈਰ-ਜ਼ਮਾਨਤੀ ਵਰੰਟ ਜਾਰੀ ਹੋਏ ਸਨ। ਇਸ ਮਾਮਲੇ ‘ਚ ਅਗਲੀ ਸੁਣਵਾਈ ਹੁਣ 3 ਫਰਵਰੀ ਨੂੰ ਹੋਵੇਗੀ। ਚੀਫ ਜਸਟਿਸ ਆਫ ਇੰਡੀਆ ਐੱਨਵੀ ਰਮਨਾ, ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਇਹ ਹੁਕਮ ਜਾਰੀ ਕੀਤੇ ਹਨ।

ਬੈਂਸ ਨੇ ਸੁਪਰੀਮ ਕੋਰਟ ‘ਚ ਬੀਤੇ ਵੀਰਵਾਰ ਨੂੰ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ ਜਿਸ ‘ਤੇ ਅੱਜ ਸੁਣਵਾਈ ਦੌਰਾਨ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਵੱਲੋਂ ਦਲੀਲ ਦੇਣ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.