ਖੇਤੀਬਾੜੀ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਨਰਮੇ ਦੇ ਖੇਤਾਂ ਦਾ ਸਰਵੇਖਣ

Published

on

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਅਤੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਐਸ ਸੋਢੀ ਵੱਲੋਂ ਕਿ੍ਰਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦਾ ਉਚੇਚੇ ਤੌਰ ਤੇ ਦੌਰਾ ਕੀਤਾ ਗਿਆ। ਇਸ ਉੱਚ ਪੱਧਰੀ ਟੀਮ ਵੱਲੋਂ ਮੁਕਤਸਰ ਜ਼ਿਲੇ ਦੇ ਨਰਮਾ ਪੱਟੀ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ।

ਵਿਭਾਗੀ ਟੀਮ ਨੂੰ ਨਰਮੇ ਚਿੱਟੀ ਮੱਖੀ ਦਾ ਅਸਰ ਜ਼ਰੂਰ ਦਿਸਿਆ ਹੈ, ਪਰ ਗੁਲਾਬੀ ਸੁੰਡੀ ਅਤੇ ਹਰੇ ਤੇਲੇ ਦੇ ਹਮਲੇ ਤੋਂ ਬਚਾਅ ਦੇਖਣ ਨੂੰ ਮਿਲਿਆ। ਅੱਜ ਦੀ ਬਾਰਿਸ਼ ਨਾਲ ਕਿਸਾਨ ਕਾਫ਼ੀ ਖੁਸ਼ ਨਜ਼ਰ ਆਏ। ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਬਾਰਿਸ਼ ਹੋਣ ਤੋਂ ਬਾਅਦ ਨਰਮੇ ਤੇ ਚਿੱਟੀ ਮੱਖੀ ਦਾ ਹਮਲਾ ਘਟਿਆ ਹੈ।

ਇਸ ਦੌਰਾਨ ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ, ਡਾ. ਨਿਰਮਲਜੀਤ ਸਿੰਘ ਧਾਲੀਵਾਲ ਅਤੇ ਕੇ. ਵੀ. ਕੇ. ਦੇ ਮਾਹਿਰਾਂ ਦੀ ਟੀਮ ਵੱਲੋਂ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਸਪਲੈਟ ਅਤੇ ਪੀ.ਬੀ.ਨੋਟ ਦੀਆਂ ਪ੍ਰਦਰਸ਼ਨੀਆਂ ਦਾ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਮੁਕਤਸਰ ਜਿਲੇ ਦੇ ਨਰਮਾ ਪੱਟੀ ਦੇ ਵੱਖ ਵੱਖ ਪਿੰਡਾਂ ਵਿੱਚ ਲੱਗੀ ਨਰਮੇ ਦੀ ਫ਼ਸਲ ਦਾ ਨਿਰੀਖਣ ਕੀਤਾ ਗਿਆ।

ਕੇ.ਵੀ.ਕੇ. ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਆਪਣੇ ਨਰਮੇ ਵਾਲੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਹੋਏ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਸੁਚੇਤ ਰਹਿਣ। ਉਹਨਾਂ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਜਿਥੇ ਵੀ ਨਰਮੇ ਤੇ ਹਾਨੀਕਾਰਕ ਕੀੜਿਆਂ ਦਾ ਹਮਲਾ ਆਰਥਿਕ ਕਗਾਰ ਪੱਧਰ ਤੋਂ ਵੱਧ ਹੋਵੇ, ਉੱਥੇ ਰੋਕਥਾਮ ਲਈ ਸਿਫ਼ਾਰਸ਼ ਦਵਾਈਆਂ ਦਾ ਛਿੜਕਾਅ ਕੀਤਾ ਜਾਵੇ।

Facebook Comments

Trending

Copyright © 2020 Ludhiana Live Media - All Rights Reserved.