ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਮੌਕੇ ਤੇ ‘ਸਵੱਛ ਭਾਰਤ ਅਭਿਆਨ’ ਦੇ ਤਹਿਤ ਸੱਵਛਤਾ ਦਿਵਸ ਦਾ ਆਯੋਜਨ ਕੀਤਾ ਗਿਆ। ਵਿਦਿਆਂਰਥਣਾ ਅਤੇ ਸਟਾਫ਼ ਵੱਲੋਂ ਮਿਲ ਕੇ ਕਾਲਜ ਕੈਂਪਸ ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਤੇ ‘ਸਵੱਛਤਾ ਦਿਵਸ ਅਤੇ ਮਹਾਤਮਾ ਗਾਂਧੀ ਦੇ ਸੁਪਨਿਆਂ ਦਾ ਭਾਰਤ’ ਵਿਸ਼ੇ ਤੇ ਪੋਸਟਰ ਮੇਕਿੰਗ,ਪੇਪਰ ਰੀਡਿੰਗ ਅਤੇ ਕਵਿਤਾ ਉਚਾਰਨ ਅਤੇ ਰੰਗੋਲੀ ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਤੇ ਕਾਲਜ ਵਿਦਿਆਰਥਣਾਂ ਨੂੰ ਸੱਵਛਤਾ ਦੀ ਸਹੁੰ ਚੁਕਾਈ। ਇਸ ਮੌਕੇ ਤੇ ਕਾਲਜ ਪਿੰ੍ਰਸੀਪਲ ਨੇ ਵਿਦਿਆਥਣਾਂ ਦਾ ਹੋਂਸਲਾ ਵਧਾਉਂਦੇ ਹੋਏ ਉਹਨਾਂ ਨੂੰ ਆਪਣੇ ਆਲੇ ਦੁਆਲੇ ਨੂੰ ਵੀ ਆਪਣੇ ਘਰ ਦੀ ਤਰ੍ਹਾਂ ਹੀ ਸਾਫ਼ ਸੁਥਰਾ ਰੱਖਣ ਅਤੇ ਸਫ਼ਾਈ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਕਮੇਟੀ ਮੈਂਬਰ ਸਾਹਿਬਾਨ ਨੇ ਵੀ ਵਿਿਦਆਰਥਣਾਂ ਨੂੰ ਹੱਲਾਸ਼ੇਰੀ ਦਿੱਤੀ।