aap chief kejriwal Archives - Ludhiana Live

ਪ੍ਰੋ: ਭੁੱਲਰ ਦੀ ਰਿਹਾਈ ਰੋਕ ਕੇ ਦਿੱਲੀ ‘ਚ ‘ਆਪ’ ਸਰਕਾਰ ਦੇ ਮਨਸੂਬੇ ਸਿੱਖਾਂ ਲਈ ਘਾਤਕ ਬਣੇ-ਇਯਾਲੀ
ਲੁਧਿਆਣਾ : ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਭਾਰਤੀ ਸੰਵਿਧਾਨ ਅੰਦਰ ਰਹਿ ਕੇ ਸਜ਼ਾ ਪੂਰੀ ਕਰ ਚੁੱਕਾ ਹੈ, ਮਾਨਯੋਗ ਸੁਪਰੀਮ ਕੋਰਟ ਵੀ ਭਾਈ ਭੁੱਲਰ ਨੂੰ ਰਿਹਾਅ ਕਰਨ ਲਈ ਆਦੇਸ਼ ਦੇ ਚੁੱਕੀ ਹੈ, ਫਿਰ ਵੀ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗਠਿਤ ਸਜ਼ਾ ਸਮੀਖਿਆ ਬੋਰਡ ਪ੍ਰੋ: ਭੁੱਲਰ ਨੂੰ ਰਿਹਾਅ ਲਈ ਸਹਿਮਤ ਨਹੀਂ, ਅਜਿਹਾ ਆਮ ਆਦਮੀ ਪਾਰਟੀ ਦੀ ਸਿੱਖਾਂ ਪ੍ਰਤੀ ਨਫ਼ਰਤ ਦੀ ਮਿਸਾਲ ਹੈ।

ਇਹ ਟਿੱਪਣੀ ਹਲਕਾ ਦਾਖਾ ਦੇ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਵਲੋਂ ਪ੍ਰੋ: ਭੁੱਲਰ ਦੀ ਰਿਹਾਈ ਵਿਚ ਅੜਿੱਕਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਨਿਸ਼ਾਨਾਂ ਬਣਾਉਂਦਿਆਂ ਕੀਤੀ ਗਈ। ਇਯਾਲੀ ਨੇ ਕਿਹਾ ਕਿ ਪ੍ਰੋ: ਭੁੱਲਰ ਦੀ ਖ਼ਰਾਬ ਸਿਹਤ ‘ਤੇ ਮਾਨਸਿਕ ਅਵਸਥਾ ਨੂੰ ਵੇਖਦਿਆਂ ਉਸ ਦੀ ਸਜ਼ਾ ਪੂਰੀ ਹੋਣ ਬਾਅਦ ਤੁਰੰਤ ਰਿਹਾਅ ਕਰ ਦੇਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਸਾਲ 2020 ਵਿਚ ਦਿੱਲੀ ਦੇ ਗ੍ਰਹਿ ਤੇ ਜੇਲ੍ਹ ਮੰਤਰੀ ਸ਼੍ਰੀ ਸਤੇਂਦਰ ਜੈਨ ਦੀ ਅਗਵਾਈ ਹੇਠ ਬਣੇ ਬੋਰਡ ਵਲੋਂ ਪ੍ਰੋ: ਭੁੱਲਰ ਦੀ ਰਿਹਾਈ ਵਾਲਾ ਕੇਸ ਹੀ ਰੱਦ ਕਰ ਦਿੱਤਾ ਸੀ, ਦਿੱਲੀ ਅੰਦਰ ‘ਆਪ’ ਸਰਕਾਰ ਦਾ ਇਹ ਸਿੱਖਾਂ ਨਾਲ ਸਰਾਸਰ ਧੱਕਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ 11 ਅਕਤੂਬਰ 2019 ਨੂੰ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਸਜਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਵਾਲਾ ਹੁਕਮ ਦੇ ਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਵਾਹ-ਵਾਹ ਖੱਟ ਲਈ ਪਰ ਰਿਹਾਈ ਲਈ ਅਜੇ ਤੱਕ ਵੀ ਅਮਲ ਨਹੀਂ ਹੋ ਸਕਿਆ

The post ਪ੍ਰੋ: ਭੁੱਲਰ ਦੀ ਰਿਹਾਈ ਰੋਕ ਕੇ ਦਿੱਲੀ ‘ਚ ‘ਆਪ’ ਸਰਕਾਰ ਦੇ ਮਨਸੂਬੇ ਸਿੱਖਾਂ ਲਈ ਘਾਤਕ ਬਣੇ-ਇਯਾਲੀ appeared first on Ludhiana Live.

ਪ੍ਰੋ. ਭੁੱਲਰ ਦੀ ਰਿਹਾਈ ਰੋਕਣ ’ਤੇ ਸੁਖਬੀਰ ਬਾਦਲ ਨੇ ਫਿਰ ਕੀਤੀ ਨਿਖੇਧੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਕੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਦੋਗਲਾਪਣ ਤੇ ਇਸ ਦਾ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਨੂੰ ਪੰਜਾਬੀਆਂ ਨੂੰ ਜਵਾਬ ਦੇਣੇ ਪੈਣਗੇ ਕਿ ਉਨ੍ਹਾਂ ਦੀ ਪਾਰਟੀ ਸਿੱਖ ਅਤੇ ਪੰਜਾਬੀ ਵਿਰੋਧੀ ਕਿਉਂ ਹੈ?

ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ਸਿਫਾਰਸ਼ ਕਰਨ ਤੋਂ ਇਨਕਾਰ ਕਰਨ ’ਤੇ ਰੋਹ ‘ਚ ਪ੍ਰਤੀਕਰਮ ਦਿੰਦਿਆਂ ਬਾਦਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਅਸਲੀਅਤ ਪਰਖਣ ਦਾ ਪਹਿਲਾ ਮੌਕਾ ਹੈ ਜਿਨ੍ਹਾਂ ਨੇ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਵਾਅਦਿਆਂ ’ਤੇ ਵਿਸ਼ਵਾਸ ਕੀਤਾ। ਕੇਜਰੀਵਾਲ ਤਾਂ ਪਹਿਲਾਂ ਹੀ ਸਿੱਖ ਵਿਰੋਧੀ ਮਾਨਸਿਕਤਾ ਦਾ ਧਾਰਨੀ ਹੈ।

ਬਾਦਲ ਨੇ ਕਿਹਾ ਕਿ ਇਹ ਸਾਬਤ ਹੋ ਗਿਆ ਹੈ ਕਿ ਅਕਾਲੀ ਦਲ ਵੱਲੋਂ ‘ਆਪ’ ਕਨਵੀਨਰ ਤੇ ਇਸ ਦੇ ਕੌਮੀ ਮੁਖੀ ਖ਼ਿਲਾਫ਼ ਲਗਾਏ ਜਾ ਰਹੇ ਆਰੋਪ ਸੱਚੇ ਸਾਬਤ ਹੋ ਰਹੇ ਹਨ। ਭਾਵੇਂ ਕੇਜਰੀਵਾਲ ਨੇ ਸਜ਼ਾ ਸਮੀਖਿਆ ਬੋਰਡ ਨੂੰ ਮੀਟਿੰਗ ਕਰਕੇ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਫੈਸਲਾ ਲੈਣ ਨੂੰ ਕਿਹਾ ਸੀ ਪਰ ਜਿਵੇਂ ਹੀ ਚੋਣਾਂ ਮੁੱਕੀਆਂ, ਉਸ ਨੇ ਆਪਣਾ ਅਸਲ ਰੰਗ ਵਿਖਾ ਦਿੱਤਾ ਤੇ ਇਸ ਵਾਸਤੇ ਕੋਈ ਬਹੁਤਾ ਸਮਾਂ ਨਹੀਂ ਲੱਗਾ ਤੇ ਬਿੱਲੀ ਥੈਲਿਓਂ ਬਾਹਰ ਆ ਗਈ।

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕੇਜਰੀਵਾਲ ਨੂੰ ਬੇਨਕਾਬ ਕਰ ਦਿੱਤਾ ਤੇ ਉਸ ਦੀ ਆਪਣੀ ਸਰਕਾਰ ਦੇ ਫੈਸਲਿਆਂ ਦੀ ਕਾਪੀ ਜਾਰੀ ਕੀਤੀ ਤਾਂ ਉਸ ਨੇ ਮੰਨ ਲਿਆ ਕਿ ਇਹ ਮਾਮਲਾ ਉਸ ਦੀ ਸਰਕਾਰ ਦੇ ਅਧੀਨ ਹੈ ਤੇ ਉਸ ਦੀ ਸਰਕਾਰ ਨੇ ਹੀ ਪ੍ਰੋ. ਭੁੱਲਰ ਦੀ ਰਿਹਾਈ ਰੋਕੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਆਪਣੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੀ ਕਮੇਟੀ ਤੋਂ ਇਹ ਫੈਸਲਾ ਬਦਲਾਵੇਗਾ।

The post ਪ੍ਰੋ. ਭੁੱਲਰ ਦੀ ਰਿਹਾਈ ਰੋਕਣ ’ਤੇ ਸੁਖਬੀਰ ਬਾਦਲ ਨੇ ਫਿਰ ਕੀਤੀ ਨਿਖੇਧੀ appeared first on Ludhiana Live.