Attari Border Archives - Ludhiana Live

ਪੰਜਾਬ ਦੇ ਇਸ ਰੇਲਵੇ ਸਟੇਸ਼ਨ ‘ਤੇ ਬਗੈਰ ਵੀਜ਼ਾ-ਪਾਸਪੋਰਟ ਨਹੀਂ ਜਾ ਸਕਦੇ, ਫੜ੍ਹੇ ਜਾਣ ‘ਤੇ ਸਿੱਧੀ ਜੇਲ੍ਹ
ਤੁਸੀਂ ਚਾਹੇ ਕਿਸੇ ਵੀ ਹੋਰ ਦੇਸ਼ ਵਿੱਚ ਚਲੇ ਜਾਓ, ਵੀਜ਼ਾ-ਪਾਸਪੋਰਟ ਤੋਂ ਬਿਨਾਂ ਐਂਟਰੀ ਨਹੀਂ ਮਿਲਦੀ। ਆਮ ਤੌਰ ‘ਤੇ ਦੇਸ਼ ਵਿੱਚ ਯਾਤਰਾ ਕਰਦੇ ਸਮੇਂ ਇਨ੍ਹਾਂ ਦੀ ਜ਼ਰੂਰਤ ਨਹੀਂ ਹੁੰਦੀ, ਪਰ ਤੁਹਾਨੂੰ ਸ਼ਾਇਦ ਇਹ ਪਤਾ ਨਾ ਹੋਵੇ ਕਿ ਭਾਰਤ ਵਿੱਚ ਇੱਕ ਅਜਿਹਾ ਰੇਲਵੇ ਸਟੇਸ਼ਨ ਹੈ ਜਿੱਥੇ ਜਾਣ, ਟ੍ਰੇਨ ਫੜਨ ਜਾਂ ਯਾਤਰਾ ਕਰਨ ਲਈ ਵੀਜ਼ਾ ਤੇ ਪਾਸਪੋਰਟ ਦੀ ਲੋੜ ਹੁੰਦੀ ਹੈ। ਆਓ ਜਾਣਦੇ ਹਾਂ ਅਜਿਹਾ ਕਿਹੜਾ ਰੇਲਵੇ ਸਟੇਸ਼ਨ ਹੈ…

ਅਸੀਂ ਜਿਸ ਰੇਲਵੇ ਸਟੇਸ਼ਨ ਦੀ ਗੱਲ ਕਰ ਰਹੇ ਹਾਂ, ਉਹ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਹੈ। ਇਸ ਦਾ ਨਾਂ ਅਟਾਰੀ ਰੇਲਵੇ ਸਟੇਸ਼ਨ ਹੈ। ਇੱਥੋਂ ਗੁਆਂਢੀ ਮੁਲਕ ਪਾਕਿਸਤਾਨ ਤੱਕ ਰੇਲਾਂ ਚੱਲਦੀਆਂ ਹਨ। ਇਹੀ ਕਾਰਨ ਹੈ ਕਿ ਦੇਸ਼ ਦਾ ਇਹ ਇਕਲੌਤਾ ਰੇਲਵੇ ਸਟੇਸ਼ਨ ਹੈ ਜਿੱਥੇ ਪਾਸਪੋਰਟ ਤੇ ਵੀਜ਼ਾ ਦੋਵਾਂ ਦੀ ਲੋੜ ਹੁੰਦੀ ਹੈ। ਜੇਕਰ ਤੁਸੀਂ ਇਨ੍ਹਾਂ ਦੋਵਾਂ ਦਸਤਾਵੇਜ਼ਾਂ ਤੋਂ ਬਿਨਾਂ ਇੱਥੇ ਫੜੇ ਜਾਂਦੇ ਹੋ, ਤਾਂ ਤੁਸੀਂ ਸਿੱਧੇ ਜੇਲ੍ਹ ਜਾ ਸਕਦੇ ਹੋ। ਇਹ ਮੁੱਦਾ ਭਾਰਤ-ਪਾਕਿਸਤਾਨ ਯਾਤਰਾ ਨਾਲ ਜੁੜਿਆ ਹੋਇਆ ਹੈ

ਅਟਾਰੀ ਰੇਲਵੇ ਸਟੇਸ਼ਨ ‘ਤੇ ਬਿਨਾਂ ਵੀਜ਼ਾ ਤੇ ਪਾਸਪੋਰਟ ਤੋਂ ਫੜੇ ਜਾਣ ‘ਤੇ 14 ਫਾਰਨ ਐਕਟ ਯਾਨੀ ਅੰਤਰਰਾਸ਼ਟਰੀ ਖੇਤਰ ‘ਚ ਬਿਨਾਂ ਵੀਜ਼ੇ ਦੇ ਫੜੇ ਜਾਣ ਦਾ ਮਾਮਲਾ ਦਰਜ ਕਰ ਲਿਆ ਜਾਂਦਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਫੜੇ ਜਾਣ ਤੋਂ ਬਾਅਦ ਜ਼ਮਾਨਤ ਮਿਲਣ ਵਿੱਚ ਵੀ ਕਈ ਸਾਲ ਲੱਗ ਜਾਂਦੇ ਹਨ। ਦਿੱਲੀ ਜਾਂ ਅੰਮ੍ਰਿਤਸਰ ਤੋਂ ਪਾਕਿਸਤਾਨ ਦੇ ਲਾਹੌਰ ਜਾਣ ਵਾਲੀਆਂ ਰੇਲ ਗੱਡੀਆਂ ਅਟਾਰੀ ਸਟੇਸ਼ਨ ਤੋਂ ਹੀ ਲੰਘਦੀਆਂ ਹਨ।

ਦੋਵਾਂ ਦੇਸ਼ਾਂ ਦਰਮਿਆਨ ਨਾਗਰਿਕਾਂ ਲਈ ਸਮੇਂ-ਸਮੇਂ ‘ਤੇ ਰੇਲ ਗੱਡੀਆਂ ਚਲਾਈਆਂ ਜਾਂਦੀਆਂ ਰਹੀਆਂ ਹਨ। ਸਮਝੌਤਾ ਐਕਸਪ੍ਰੈਸ ਵੀ ਇਨ੍ਹਾਂ ਵਿੱਚੋਂ ਇੱਕ ਹੈ। ਹਾਲਾਂਕਿ ਪਿਛਲੇ ਕੁਝ ਸਾਲਾਂ ‘ਚ ਪਾਕਿਸਤਾਨ ਨਾਲ ਵਿਗੜਦੇ ਸਬੰਧਾਂ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ। ਇਸ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਦੇ ਜ਼ਬਰਦਸਤ ਪ੍ਰਬੰਧ ਹਨ। ਖੁਫੀਆ ਏਜੰਸੀ ਦੀ ਅੱਖ ਚੌਵੀ ਘੰਟੇ ਰਹਿੰਦੀ ਹੈ। ਇਸ ਸਟੇਸ਼ਨ ‘ਤੇ ਪੋਰਟਰਾਂ ਦੀ ਇਜਾਜ਼ਤ ਨਹੀਂ। ਇਸ ਰੇਲਵੇ ਸਟੇਸ਼ਨ ‘ਤੇ ਕਈ ਫਿਲਮਾਂ ਦੀ ਸ਼ੂਟਿੰਗ ਵੀ ਹੋ ਚੁੱਕੀ ਹੈ।

The post ਪੰਜਾਬ ਦੇ ਇਸ ਰੇਲਵੇ ਸਟੇਸ਼ਨ ‘ਤੇ ਬਗੈਰ ਵੀਜ਼ਾ-ਪਾਸਪੋਰਟ ਨਹੀਂ ਜਾ ਸਕਦੇ, ਫੜ੍ਹੇ ਜਾਣ ‘ਤੇ ਸਿੱਧੀ ਜੇਲ੍ਹ appeared first on Ludhiana Live.

ਫ਼ਿਲਮ ‘ਗੋਡੇ ਗੋਡੇ ਚਾਅ’ ਦੀ ਸਟਾਰ ਕਾਸਟ ਨੇ ਅਟਾਰੀ ਸਰਹੱਦ ’ਤੇ ਰੀਟ੍ਰੀਟ ਸੈਰਾਮਨੀ ਵੇਖੀ
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਤੇ ਗਾਇਕਾ ਬਾਨੀ ਸੰਧੂ ਨੇ ਅੱਜ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ, ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਜ਼ ਜਵਾਨਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਪ੍ਰਸੰਸਾ ਕੀਤੀ, ਸਟੇਡੀਅਮ, ਅਜਾਇਬ ਘਰ, ਬਾਰਡਰ ਪਿੱਲਰ ਨੰਬਰ 102 ਵੇਖਿਆ ਅਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ।

ਦੱਸ ਦਈਏ ਕਿ ਅਟਾਰੀ ਸਰਹੱਦ ’ਤੇ ਸੋਨਮ ਬਾਜਵਾ ਨਾਲ ਫ਼ਿਲਮ ‘ਗੋਡੇ ਗੋਡੇ ਚਾਅ’ ਦੀ ਪੂਰੀ ਸਟਾਰ ਕਾਸਟ ਵੀ ਨਜ਼ਰ ਆਈ ਸੀ। ਇਸ ਦੌਰਾਨ ਦੀ ਇਕ ਵੀਡੀਓ ਸੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ, ਜਿਸ ‘ਚ ਪੂਰੀ ਸਟਾਰ ਕਾਸਟ ਨਜ਼ਰ ਆ ਰਹੀ ਹੈ।

ਇਸ ਤੋਂ ਇਲਾਵਾ ਅਦਾਕਾਰਾ ਤਾਨੀਆ ਨੇ ਵੀ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਜੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਸੋਨਮ ਬਾਜਵਾ, ਗੀਤਾਜ਼ ਬਿੰਦਰਖੀਆ ਤੇ ਗੁਰਜੈਜ਼ ਨਜ਼ਰ ਆ ਰਹੇ ਹਨ। ਦੱਸਣਯੋਗ ਹੈ ਕਿ ਫ਼ਿਲਮ ‘ਗੋਡੇ ਗੋਡੇ ਚਾਅ’ ’ਚ ਸੋਨਮ ਬਾਜਵਾ, ਤਾਨੀਆ, ਗੀਤਾਜ਼ ਬਿੰਦਰਖੀਆ, ਗੁਰਜੈਜ਼, ਸਰਦਾਰ ਸੋਹੀ, ਨਿਰਮਲ ਰਿਸ਼ੀ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ’ਚ ਹਨ।

‘ਗੋਡੇ ਗੋਡੇ ਚਾਅ’ ਪੰਜਾਬ ’ਚ ਪੁਰਾਣੇ ਸਮਿਆਂ ’ਚ ਪ੍ਰਚਲਿਤ ਸਮਾਜ ਦੀਆਂ ਪਿਤਰੀ ਪ੍ਰਥਾਵਾਂ ਨੂੰ ਚੁਣੌਤੀ ਦੇਣ ਵਾਲੀਆਂ ਔਰਤਾਂ ਦੇ ਦੁਆਲੇ ਘੁੰਮਦੀ ਹੈ। ਗਰਮੀਆਂ ਦੀਆਂ ਛੁੱਟੀਆਂ ਦਾ ਮਨੋਰੰਜਨ 26 ਮਈ ਨੂੰ ਰਿਲੀਜ਼ ਕੀਤਾ ਜਾਵੇਗਾ।

The post ਫ਼ਿਲਮ ‘ਗੋਡੇ ਗੋਡੇ ਚਾਅ’ ਦੀ ਸਟਾਰ ਕਾਸਟ ਨੇ ਅਟਾਰੀ ਸਰਹੱਦ ’ਤੇ ਰੀਟ੍ਰੀਟ ਸੈਰਾਮਨੀ ਵੇਖੀ appeared first on Ludhiana Live.

ਭਾਰਤ ’ਚ ਕੋਰੋਨਾ ਪਾਬੰਦੀਆਂ, ਪਾਕਿ ’ਚ ਵਾਹਗਾ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਜਾਰੀ
ਅੰਮ੍ਰਿਤਸਰ :   ਦੁਨੀਆ ਭਰ ’ਚ ਫੈਲੀ ਕੋਰੋਨਾ ਮਹਾਮਾਰੀ ਬਿਮਾਰੀ ਕਾਰਨ ਜਿੱਥੇ ਰੋਜ਼ਾਨਾ ਸੈਂਕੜੇ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ ਤੇ ਲੱਖਾਂ ਲੋਕ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ, ਉਥੇ ਹੀ ਭਾਰਤ-ਪਾਕਿ ਸਰਹੱਦ ’ਤੇ ਹੁੰਦੀ ਝੰਡੇ ਦੀ ਰਸਮ ਰੀਟ੍ਰੀਟ ਮੌਕੇ ਅਟਾਰੀ ਸਰਹੱਦ ’ਤੇ ਕੋਰੋਨਾ ਦੀ ਬਰੇਕ ਲੱਗੀ ਹੋਈ ਹੈ। ਉਧਰ ਦੂਸਰੇ ਪਾਸੇ ਪਾਕਿਸਤਾਨ ਵੱਲ ਕੋਰੋਨਾ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ।

ਜਾਣਕਾਰੀ ਮੁਤਾਬਕ ਭਾਰਤ-ਪਾਕਿ ਦਰਮਿਆਨ ਹੁੰਦੀ ਝੰਡੇ ਦੀ ਰਸਮ ਰੀਟ੍ਰੀਟ ਪਿਛਲੇ ਸਮੇਂ ਤੋਂ ਭਾਰਤੀ ਸਾਈਡ ਵਿਖੇ ਬੀਐੱਸਐੱਫ ਵੱਲੋਂ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬੰਦ ਕਰ ਦਿੱਤੀ ਹੈ। ਰੋਜ਼ਾਨਾ ਭਾਰਤ ਦੀ ਬੀਐੱਸਐੱਫ ਦੇ ਜਵਾਨ ਭਾਵੇਂ ਪਾਕਿਸਤਾਨ ਰੇਂਜਰਾਂ ਵਾਂਗ ਝੰਡੇ ਦੀ ਰਸਮ ਮੌਕੇ ਰੀਟ੍ਰੀਟ ਕਰਦੇ ਹੋਏ ਆਪਣੇ ਦੇਸ਼ ਦਾ ਕੌਮਾਂਤਰੀ ਝੰਡਾ ਸਤਿਕਾਰ ਨਾਲ ਉਤਾਰ ਰਹੇ ਹਨ। ਉਥੇ ਦੂਸਰੇ ਪਾਸੇ ਝੰਡੇ ਦੀ ਰਸਮ ਆਮ ਵਾਂਗ ਪਾਕਿਸਤਾਨੀ ਵਾਹਗਾ ਸਰਹੱਦ ’ਤੇ ਹੋ ਰਹੀ ਹੈ।

ਇੱਥੇ ਦੱਸਣਯੋਗ ਹੈ ਕਿ ਪਾਕਿ ਵਾਲੇ ਪਾਸੇ ਹੁੰਦੀ ਝੰਡੇ ਦੀ ਰਸਮ ਮੌਕੇ ਸ਼ਾਮ ਨੂੰ ਅੱਗੇ ਨਾਲੋਂ ਵੀ ਵਧੇਰੇ ਪਾਕਿਸਤਾਨੀ ਲੋਕ ਵੱਡੀ ਗਿਣਤੀ ਵਿਚ ਪੁੱਜ ਰਹੇ ਹਨ ਜਿਨ੍ਹਾਂ ਨੂੰ ਪਾਕਿ ਰੇਂਜਰਜ਼ ਤੇ ਸੈਰ ਸਪਾਟਾ ਵਿਭਾਗ ਵੱਲੋਂ ਮੁਫ਼ਤ ਐਂਟਰੀ ਦੇ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਲਾਹੌਰ ਦੇ ਆਸਪਾਸ ਤੋਂ ਅਟਾਰੀ ਸਰਹੱਦ ਵਿਖੇ ਆਉਣ ਵਾਲੇ ਮੁਸਲਿਮ ਪਰਿਵਾਰਾਂ ਨੂੰ ਪਾਕਿ ਰੇਂਜਰ ਬਿਨਾਂ ਰੋਕ ਟੋਕ ਦੇ ਬੁਲਾ ਰਹੇ ਹਨ ਜਿਸ ਨਾਲ ਅੱਜ ਕੱਲ੍ਹ ਪਾਕਿਸਤਾਨ ਦੀ ਵਾਹਗਾ ਸਰਹੱਦ ’ਤੇ ਸ਼ਾਮ ਨੂੰ ਪਾਕਿਸਤਾਨੀਆਂ ਦੀ ਭਾਰੀ ਚਹਿਲ ਪਹਿਲ ਵੇਖਣ ਨੂੰ ਮਿਲ ਰਹੀ ਹੈ।

The post ਭਾਰਤ ’ਚ ਕੋਰੋਨਾ ਪਾਬੰਦੀਆਂ, ਪਾਕਿ ’ਚ ਵਾਹਗਾ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਜਾਰੀ appeared first on Ludhiana Live.