Awareness Rally Archives - Ludhiana Live

ਐਕਯੂਪੰਕਚਰ ਹਸਪਤਾਲ ਵਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ
ਲੁਧਿਆਣਾ : ਡਾ: ਕੋਟਨਿਸ ਐਕਯੂਪੰਕਚਰ ਹਸਪਤਾਲ, ਸਲੇਮ ਟਾਬਰੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਸੀ.ਪੀ.ਐਲ.ਆਈ ਪ੍ਰੋਜੈਕਟ (ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ, ਭਾਰਤ ਸਰਕਾਰ ਦੁਆਰਾ ਸਪਾਂਸਰਡ) ਦੁਆਰਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।

ਇਹ ਪ੍ਰੋਗਰਾਮ ਜਲੰਧਰ ਬਾਈਪਾਸ ਨੇੜੇ ਸਥਿਤ ਗੁਰੂ ਰਵਿਦਾਸ ਧਰਮਸ਼ਾਲਾ,ਪਿੰਡ ਭੋਰਾ ਵਿਖੇ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਇਲਾਕਾ ਨਿਵਾਸੀਆਂ ਅਤੇ ਨੌਜਵਾਨ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਸਹੁੰ ਚੁੱਕ ਸਮਾਗਮ ਅਤੇ ਜਾਗਰੂਕਤਾ ਪ੍ਰੋਗਰਾਮ ਵਿੱਚ ਭਾਗ ਲਿਆ।

ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਜ਼ਮੀਨੀ ਪੱਧਰ ’ਤੇ ਜਾ ਕੇ ਨਸ਼ਿਆਂ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਬਾਰੇ ਵਿਚਾਰ-ਵਟਾਂਦਰਾ ਕੀਤਾ।

ਹਸਪਤਾਲ ਦੇ ਡਾਇਰੈਕਟਰ ਡਾ: ਇੰਦਰਜੀਤ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਆਸਾਨੀ ਨਾਲ ਨਸ਼ਿਆਂ ਦਾ ਸ਼ਿਕਾਰ ਹੋ ਰਹੀ ਹੈ, ਜਿਸ ਨੂੰ ਰੋਕਣ ਲਈ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਇਸ ਬਾਰੇ ਗੈਰ ਰਸਮੀ ਤੌਰ ‘ਤੇ ਗੱਲ ਕਰਨ ਦੀ ਵੀ ਲੋੜ ਹੈ।

ਇਸ ਤੋਂ ਬਾਅਦ ਵਰਿੰਦਰ ਸਿੰਘ ਟਿਵਾਣਾ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ। ਪ੍ਰੋਗਰਾਮ ਵਿੱਚ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸ.ਜਸਵੰਤ ਸਿੰਘ ਛਾਪਾ, ਵਰਿੰਦਰ ਕੌਫੀ ਪ੍ਰਧਾਨ ਪਿੰਦੂ ਭੋਰਾ, ਡਾ.ਰਘੁਵੀਰ, ਕਮਲਜੀਤ ਸਿੰਘ, ਜਸਪਾਲ ਭੋਰਾ ਜਨਰਲ ਸਕੱਤਰ ਬਸਪਾ ਪੰਜਾਬ, ਰੇਸ਼ਮ ਭੋਰਾ, ਸੁਰਿੰਦਰ ਸਿੰਘ ਸ਼ਿੰਦਾ ਪ੍ਰਧਾਨ ਵਾਰਡ ਨੰ.2, ਹਰੀ. ਸਿੰਘ ਪੱਡਾਬੱਗਾ, ਦਲਜੀਤ ਸਿੰਘ, ਤਰਸੇਮ ਲਾਲ, ਗਗਨਦੀਪ, ਮਨੀਸ਼ਾ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ

The post ਐਕਯੂਪੰਕਚਰ ਹਸਪਤਾਲ ਵਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ appeared first on Ludhiana Live.

ਕੌਮੀ ਡੇਗੂ ਦਿਵਸ ਮੌਕੇ ਸਿਵਲ ਸਰਜਨ ਵਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ
ਲੁਧਿਆਣਾ :  ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਕੌਮੀ ਡੇਗੂ ਦਿਵਸ ਮਨਾਇਆ ਗਿਆ। ਉਨ੍ਹਾਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ, ਚਿਕਨਗੁਨੀਆ ਬੁਖਾਰ ਦਾ ਸੀਜਨ ਸ਼ੁਰੂ ਹੋ ਚੁੱਕਾ ਹੈ। ਉਨਾਂ ਡੇਂਗੂ ਬੁਖਾਰ ਦੇ ਕਾਰਨ, ਲੱਛਣ ਅਤੇ ਇਸ ਤੋਂ ਕਿਵੇ ਬਚਿਆ ਜਾ ਸਕਦਾ ਹੈ ਬਾਰੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।

ਇਹ ਮੱਛਰ ਕੂਲਰਾਂ, ਕੰਨਟੇਨਰਾ, ਫਰਿਜ ਦੇ ਪਿਛੇ ਲੱਗੀਆ ਟਰੈਆ, ਗਮਲਿਆ, ਘਰਾਂ ਦੀਆ ਛੱਤਾ ‘ਤੇ ਪਏ ਕਬਾੜ, ਟਾਇਰ ਆਦਿ ਵਿੱਚ ਖੜ੍ਹੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹਫਤੇ ਦੇ ਅੰਦਰ-ਅੰਦਰ ਅੰਡੇ ਤੋਂ ਪੂਰਾ ਅਡੱਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਇਕ ਚੱਮਚ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜਿਆਦਾਤਰ ਸਵੇਰ ਵੇਲੇ ਸੂਰਜ ਚੜ੍ਹਣ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁਬਣ ਵੇਲੇ ਕੱਟਦਾ ਹੈ।

ਉਨ੍ਹਾਂ ਦੱਸਿਆ ਕਿ ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆ ਤੇ ਨੱਕ ਵਿਚ ਖੂੰਨ ਵਗਣਾ ਡੇਂਗੂ ਬੁਖਾਰ ਦੇ ਲਛਣ ਹਨ। ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਨ ਨਾ ਲਵੋ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਲਵੋ। ਪਾਣੀ ਜਾਂ ਤਰਲ ਚੀਜਾ ਜਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ।

The post ਕੌਮੀ ਡੇਗੂ ਦਿਵਸ ਮੌਕੇ ਸਿਵਲ ਸਰਜਨ ਵਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ appeared first on Ludhiana Live.

ਵਿਸ਼ਵ ਮਲੇਰੀਆ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ
ਲੁਧਿਆਣਾ :  ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਹੈ ਜਿਸਦੇ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਕਲੇਰ ਦੀ ਅਗਵਾਈ ਹੇਠ ਮਲੇਰੀਆ ਤੋਂ ਬਚਾਅ ਸਬੰਧੀ ਰੈਲੀ ਕੱਢੀ ਗਈ। ਰੈਲੀ ਦੌਰਾਨ ਬੈਨਰਾਂ, ਪੈਂਪਲਿਟ, ਪੋਸਟਰਾਂ ਆਦਿ ਰਾਹੀਂ ਆਮ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਬੱਚਿਆਂ ਨੂੰ ਹੌਂਸਲਾ ਅਫਜਾਈ ਲਈ ਇਨਾਮ ਵੀ ਵੰਡੇ ਗਏ। ਸਕੂਲੀ ਬੱਚਿਆਂ ਦੇ ਡਰਾਇੰਗ ਮੁਕਾਬਲੇ ਵਿੱਚ ਸਮਿਟਰੀ ਰੋਡ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵਲੋਂ ਭਰਪੂਰ ਸਹਿਯੋਗ ਕੀਤਾ ਗਿਆ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ, ਸੀਨੀਅਰ ਮੈਡੀਕਲ ਅਫ਼ਸਰ ਡਾ. ਮੰਨੂ ਵਿਜ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਕੌਰ, ਸਹਾਇਕ ਮਲੇਰੀਆ ਅਫ਼ਸਰ ਦਲਬੀਰ ਸਿੰਘ, ਤੇਜ਼ਪਾਲ ਸਿੰਘ, ਗੁਰਮਿੰਟ ਸਿੰਘ, ਮਨਪ੍ਰੀਤ ਸਿੰਘ ਅਤੇ ਮਲੇਰੀਆ ਟੈਕਨੀਕਲ ਬਰਾਂਚ ਤੋਂ ਸਰਬਜੀਤ ਸਿੰਘ ਹੈਲਥ ਸੁਪਰਵਾਈਜ਼ਰ, ਪ੍ਰੇਮ ਸਿੰਘ ਹੈਲਥ ਸੁਪਰਵਾਈਜ਼ਰ, ਜਸਵੀਰ ਸਿੰਘ ਹੈਲਥ ਸੁਪਰਵਾਈਜਰ ਅਤੇ ਐਂਟੀ ਲਾਰਵਾ ਵਿੰਗ ਦੇ ਕਰਮਚਾਰੀ ਸ਼ਾਮਲ ਸਨ।

The post  ਵਿਸ਼ਵ ਮਲੇਰੀਆ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ  appeared first on Ludhiana Live.

ਵਿਸ਼ਵ ਧਰਤੀ ਦਿਵਸ ਮੌਕੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ
ਲੁਧਿਆਣਾ : ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ਵ ਧਰਤੀ ਦਿਵਸ ਮੌਕੇ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਸਕੂਲ ਕੈਂਪਸ ਚ ਜਾਗਰੂਕਤਾ ਰੈਲੀ ਕੱਢੀ । ਇਸ ਰੈਲੀ ਦਾ ਉਦੇਸ਼ ਬੱਚਿਆਂ ਨੂੰ ਸਾਫ-ਸੁਥਰੇ ਅਤੇ ਹਰਿਆ-ਭਰੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਜਲਵਾਯੂ ਪਰਿਵਰਤਨ ਅਤੇ ਗਲੋਬਲ ਵਾਰਮਿੰਗ ਬਾਰੇ ਸੁਚੇਤ ਕਰਨਾ ਸੀ।

ਇਸ ਰੈਲੀ ਨੂੰ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਵਿਦਿਆਰਥੀਆਂ ਨੇ ਸਾਫ-ਸੁਥਰੇ ਅਤੇ ਹਰਿਆ-ਭਰੇ ਵਾਤਾਵਰਣ ਅਤੇ ਗਲੋਬਲ ਵਾਰਮਿੰਗ ਨਾਲ ਸਬੰਧਤ ਪੋਸਟਰ ਅਤੇ ਤਖਤੀਆਂ ਚੁੱਕੀਆਂ ਹੋਈਆਂ ਸਨ। ਇਸ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀ ਜੋ ਪੌਦੇ ਲੈ ਕੇ ਆਏ ਸਨ, ਨੇ ਸਕੂਲ ਦੇ ਵਿਹੜੇ ਵਿੱਚ ਵੀ ਇਨ੍ਹਾਂ ਨੂੰ ਲਗਾਇਆ। ਇਨ੍ਹਾਂ ਵਿਚ ਫੁੱਲਦਾਰ ਅਤੇ ਛਾਂਦਾਰ ਪੌਦਿਆਂ ਦੇ ਬੂਟੇ ਵੀ ਸ਼ਾਮਲ ਸਨ।

ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਵਿੱਚ ਹਿੱਸਾ ਲਿਆ। ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਸੀਨੀਅਰ ਵਿਦਿਆਰਥੀਆਂ ਨੇ ਇੱਕ ਦੂਜੇ ਦੇ ਚਿਹਰੇ ਪੇਂਟ ਕੀਤੇ ਜੋ ਧਰਤੀ ਨੂੰ ਸਿਹਤਮੰਦ ਜੀਵਨ ਦੇਣ ਬਾਰੇ ਆਪਣੀ ਗੰਭੀਰ ਚਿੰਤਾ ਨੂੰ ਦਰਸਾਉਂਦੇ ਹਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਇਸ ਗਤੀਵਿਧੀ ਦਾ ਮਨੋਰਥ ਵਿਦਿਆਰਥੀਆਂ ਨੂੰ ਕੁਦਰਤ ਮਾਤਾ ਨਾਲ ਜੋੜਨਾ ਅਤੇ ਸਾਡੇ ਵਾਤਾਵਰਨ ਨੂੰ ਬਚਾਉਣਾ ਸੀ ।

The post ਵਿਸ਼ਵ ਧਰਤੀ ਦਿਵਸ ਮੌਕੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ appeared first on Ludhiana Live.

ਭਾਸ਼ਾ ਵਿਭਾਗ ਵੱਲੋਂ ਭਾਸ਼ਾ ਚੇਤਨਾ ਰੈਲੀ ਕੱਢੀ ਗਈ
ਲੁਧਿਆਣਾ : 21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇ<wbr />ਸ਼ਨਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡ ਅਤੇ ਨਾਮ ਪੱਟੀਆਂ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਲਈ ਡਾਇਰੈਕਟਰ, ਭਾਸ਼ਾ ਵਿਭਾਗ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ  ਦੇ ਸਹਿਯੋਗ ਨਾਲ ਰੈਲੀ ਕੱਢੀ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇ<wbr />ਸ਼ਨਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡ ਅਤੇ ਨਾਮ ਪੱਟੀਆਂ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ।

ਜ਼ਿਲ੍ਹਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੁਆਰਾ ਮਾਤ ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦੇ ਬੈਨਰ ਵੀ ਤਿਆਰ ਕੀਤੇ ਗਏ  ਅਤੇ ਰੈਲੀ ਦੌਰਾਨ ਮਾਡਲ ਟਾਉਨ ਦੀ ਗੋਲ ਮਾਰਕੀਟ ਦੀਆਂ ਦੁਕਾਨਾਂ ਉੱਤੇ ਜਾ ਕੇ ਦੁਕਾਨ ਮਾਲਕਾਂ ਨੂੰ ਪੰਜਾਬ ਸਰਕਾਰ ਦੀ ਚਿੱਠੀ ਦੀ ਕਾਪੀ ਦੇ ਕੇ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ-ਅੰਦਰ ਦੁਕਾਨਾਂ ਦੇ ਬੋਰਡਾਂ ਨੂੰ ਪੰਜਾਬੀ ਭਾਸ਼ਾ/ਗੁਰਮੁਖੀ ਲਿੱਪੀ ਵਿੱਚ ਤਬਦੀਲ ਕਰਨ ਲਈ ਪ੍ਰੇਰਤ ਕੀਤਾ ਗਿਆ।

The post ਭਾਸ਼ਾ ਵਿਭਾਗ ਵੱਲੋਂ ਭਾਸ਼ਾ ਚੇਤਨਾ ਰੈਲੀ ਕੱਢੀ ਗਈ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ਰਾਸ਼ਟਰੀ ਯੁਵਕ ਹਫਤਾ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਪ੍ਰਿµਸੀਪਲ ਸ਼੍ਰੀਮਤੀ ਸੁਮਨ ਲਤਾ ਦੀ ਅਗਵਾਈ ਹੇਠ ਰਾਸ਼ਟਰੀ ਯੁਵਕ ਹਫਤਾ ਮਨਾਇਆ ਗਿਆ। ਇਸ ਹਫਤੇ ਦੇ ਦੌਰਾਨ ਐਚ.ਆਈ.ਵੀ. ਅਤੇ ਏਡਜ਼ ਦੇ ਵਿਸ਼ੇ ਤੇ ਪੋਸਟਰ ਬਣਾਉਣਾ, ਲੇਖ ਲਿਖਣਾ, ਨੁਟਕ ਨਾਟਕ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।

ਇਸ ਦੌਰਾਨ ਡਾ. ਤਰੁਨਪ੍ਰੀਤ ਸਿੰਘ ਥਿੰਦ ਨੇ ਸਾਰੀਆਂ ਵਿਦਿਆਰਥਣਾਂ ਨੂੰ ਏਡਜ਼ ਫੈਲਣ ਦੇ ਕਾਰਨਾਂ ਪ੍ਰਤੀ ਜਾਣਕਾਰੀ ਦਿੱਤੀ। ਵਿਦਿਆਰਥਣਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਦੇ ਹੋਏ ਇਕ ਰੋਜ਼ਾ ਪੋਸਟਿਕ ਦਿਵਸ ਮਨਾਇਆ ਗਿਆ। ਵਲਟੀਅਰਜ਼ ਨੇ ਐਚ.ਆਈ.ਵੀ.ਅਤੇ ਏਡਜ਼ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਨਾਅਰੇ ਲਾ ਕੇ ਰੈਲੀ ਵੀ ਕੱਢੀ।

ਇਸ ਮੌਕੇ ਤੇ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਿਸ਼ਾ ਸਾਂਗਵਾਲ, ਮਿਸ ਸੁਖਨਦੀਪ ਕੌਰ, ਸ਼੍ਰੀਮਤੀ ਨਿਵੇਦਿਤਾ ਗੁਪਤਾ ਅਤੇ ਸ਼੍ਰੀਮਤੀ ਸਰਬਜੀਤ ਕੌਰ ਗਿੱਲ ਵੀ ਮੌਜੂਦ ਰਹੇ। ਸ਼੍ਰੀਮਤੀ ਨਿਸ਼ਾ ਸਾਂਗਵਾਲ ਅਤੇ ਰੈਡ ਰਿਬਨ ਕਲੱਬ ਪ੍ਰਧਾਨ ਵਿਰਤੀ ਜੈਨ ਨੇ ਸਭ ਦਾ ਧੰਨਵਾਦ ਕੀਤਾ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ਰਾਸ਼ਟਰੀ ਯੁਵਕ ਹਫਤਾ appeared first on Ludhiana Live.

ਵਿਦਿਆਰਥੀਆਂ ਨੇ ਵਲੀਪੁਰ ਕਲਾਂ ਅਤੇ ਭੱਠਾ ਧੂਆ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਬੀ.ਐਸ.ਸੀ.ਐਗਰੀ (ਆਨਰਜ) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਵੱਲੋਂ ਸਹਾਇਕ ਪ੍ਰੋਫੈਸਰ ਡਾ. ਲੋਪਾਮੁਦਰਾ ਮੋਹਪਾਤਰਾ ਦੀ ਅਗਵਾਈ ਹੇਠ ਪਿੰਡ ਵਲੀਪੁਰ ਕਲਾਂ ਅਤੇ ਭੱਠਾ ਧੂਆ ਵਿਖੇ ਵੱਖ-ਵੱਖ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ। ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਪੋਸਟਰ ਲਗਾਏ ਗਏ ਅਤੇ ਹੋਰ ਸਮਾਜਿਕ ਮੁੱਦਿਆਂ ਤੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ।

ਵਿਦਿਆਰਥੀਆਂ ਪਰੀਸਦੀਪ, ਮੋਹਿਤ ਅਤੇ ਗੁਰਮਨ ਨੇ ਮੌਜੂਦਾ ਦੌਰ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ  ਭਾਸ਼ਣ ਅਤੇ ਕਵਿਤਾ ਰਾਹੀਂ ਆਪਣੀਆਂ ਭਾਵਨਾਵਾਂ ਪੇਸ਼ ਕੀਤੀਆਂ । ਇਸ ਮੌਕੇ ਬਲਾਕ ਮਾਸਟਰ ਬਲਬੀਰ ਸਿੰਘ ਨੇ ਵੀ ਸੰਬੋਧਨ ਰਾਹੀਂ ਨਸ਼ਿਆਂ ਦੀ ਸਮੱਸਿਆ ਅਤੇ ਉਸਦੇ ਹੱਲ ਬਾਰੇ ਵਿਚਾਰ ਪੇਸ਼ ਕੀਤੇ । ਪਿੰਡ ਭੱਠਾ ਧੂਆ ਵਿਖੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ, ਬਾਲੜੀਆਂ ਦੀ ਸਿੱਖਿਆ, ਪ੍ਰਦੂਸ਼ਣ, ਪਾਣੀ ਦੀ ਸੰਭਾਲ ਸਮੇਤ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ।

The post ਵਿਦਿਆਰਥੀਆਂ ਨੇ ਵਲੀਪੁਰ ਕਲਾਂ ਅਤੇ ਭੱਠਾ ਧੂਆ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ appeared first on Ludhiana Live.

‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਵਾਰਡ ਨੰਬਰ 34 ਅਤੇ 47 ‘ਚ ਚਲਾਇਆ ਸਫਾਈ ਅਭਿਆਨ
ਲੁਧਿਆਣਾ :  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਕੌਰ ਅਤੇ ਜ਼ੋਨਲ ਕਮਿਸ਼ਨਰ ਸ੍ਰੀ ਜਸਦੇਵ ਸਿੰਘ ਸੇਖੋਂ ਵੱਲੋਂ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਮੱਦੇਨਜ਼ਰ ‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਣ ਤਹਿਤ ਵਾਰਡ ਨੰਬਰ 34 ਅਤੇ 47 ਵਿੱਚ ਸਫਾਈ ਅਭਿਆਨ ਚਲਾਇਆ ਗਿਆ ਅਤੇ ਵੱਖ-ਵੱਖ ਥਾਵਾਂ ‘ਤੇ ਪੌਦੇ ਵੀ ਲਗਾਏ ਗਏ।

ਵਿਧਾਇਕ ਸਿੱਧੂ ਵੱਲੋਂ ਹਲਕਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਓ ਸਾਰੇ ਰਲ ਕੇ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਈਏ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ਼-ਸਫਾਈ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਵੱਖ-ਵੱਖ ਪਾਰਕਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਲਈ ਡ੍ਰੇਨਾਂ ਦੀ ਵੀ ਸਫਾਈ ਕਰਵਾਈ ਜਾ ਰਹੀ ਹੈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਸੰਯੁਕਤ ਕਮਿਸ਼ਨਰ ਡਾ.ਪੂਨਮ ਪ੍ਰੀਤ ਕੌਰ ਅਤੇ ਕਰਨਲ ਨਰੇਸ਼ ਕੁਮਾਰ ਵਲੋਂ ਵਾਤਾਵਰਨ ਦੀ ਜਰੂਰਤ ਨੂੰ ਮੁੱਖ ਰੱਖਦਿਆਂ ਜੀ.ਐਨ.ਈ. ਕਾਲਜ਼ ਦੇ ਬਾਹਰ (50 ਦੇ ਕਰੀਬ) ਪੌਦੇ ਲਗਾਏ ਗਏ।

ਬਾਅਦ ਵਿੱਚ ਕਾਲੇਜ ਦੇ ਆਡੀਟੋਰੀਅਮ ਵਿੱਚ ਐਨ.ਸੀ.ਸੀ. ਵਿਦਿਆਰਥੀਆਂ ਅਤੇ ਸਫ਼ਾਈ ਸੈਨਿਕਾਂ ਨੂੰ ਕੂੜੇ ਦੇ ਪ੍ਰਬੰਧ ਬਾਰੇ, ਗਿੱਲੇ ਕੂੜੇ, ਸੁੱਕੇ ਕੂੜੇ, ਖਤਰਨਾਕ ਕੂੜੇ, ਘਰੇਲੂ ਖਾਦ, ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਪ੍ਰੈਜੰਟੇਸ਼ਨ ਦੁਆਰਾ ਡੂੰਘੀ ਜਾਣਕਾਰੀ ਦਿੱਤੀ ਗਈ।

ਐਨ.ਸੀ.ਸੀ. ਵਿਦਿਆਰਥੀਆਂ ਅਤੇ ਸਫ਼ਾਈ ਸੈਨਿਕਾਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿਚ ਸਿੰਗਲ ਯੂਸ ਪਲਾਸਟਿਕ ਦੀ ਵਰਤੋਂ ਨਾ ਕਰਨ, ਪਾਣੀ ਸਰੋਤਾਂ ਦੀ ਸੰਭਾਲ ਕਰਨ ਅਤੇ ਕਚਰਾ ਨਾ ਸੁੱਟਣ ਅਤੇ ਸੌਰਸ ਸੈਗ੍ਰਿਗੇਸ਼ਨ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਘਰ ਘਰ ਜਾ ਕੇ ਸੋਰਸ ਸੈਗ੍ਰਿਗੇਸਨ ਦੀ ਜਾਂਚ ਕੀਤੀ ਅਤੇ ਇਸ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ। ਵਿਧਾਇਕ ਕੁਲਵੰਤ ਸਿੰਘ ਸਿੱਧ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ।

The post ‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਵਾਰਡ ਨੰਬਰ 34 ਅਤੇ 47 ‘ਚ ਚਲਾਇਆ ਸਫਾਈ ਅਭਿਆਨ appeared first on Ludhiana Live.

ਮਾਲਵਾ ਸਕੂਲ ਵਲੋਂ ਐਨਸੀਸੀ ਕੈਡਿਟਾਂ ਵੱਲੋਂ ਕੱਢੀ ਗਈ ਹਰ ਘਰ ਤਿਰੰਗਾ ਰੈਲੀ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਦੇ ਐਨਸੀਸੀ ਕੈਡਿਟਾਂ ਵੱਲੋਂ ਅੱਜ ਲੁਧਿਆਣਾ ਐਨਸੀਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਜਸਜੀਤ ਘੁੰਮਣ ਦੇ ਮਾਰਗ ਦਰਸ਼ਨ ਅਧੀਨ ‘ਹਰ ਘਰ ਤਿਰੰਗਾ’ ਜਾਗਰੂਕਤਾ ਰੈਲੀ ਕੱਢੀ ਗਈ ।

ਇਸ ਮੌਕੇ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਮੌਕੇ ਐੱਨਸੀਸੀ ਕੈਡਿਟਾਂ ਵੱਲੋਂ ਵਿੰਗ ਕਮਾਂਡਰ ਬੀ ਐਸ ਗਿੱਲ, ਕਮਾਂਡਿੰਗ ਅਫ਼ਸਰ, ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਲੁਧਿਆਣਾ ਦੇ ਸਹਿਯੋਗ ਨਾਲ ਮਾਡਲ ਗ੍ਰਾਮ ਤੇ ਸਕੂਲ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਹਰ ਘਰ ਤਿਰੰਗਾ ਅਭਿਆਨ ਜੋ ਕਿ 13 ਤੋਂ 15 ਅਗਸਤ ਤੱਕ ਚਲਾਇਆ ਜਾ ਰਿਹਾ ਹੈ।

ਕੈਡਿਟਾਂ ਨੇ ਆਪਣੇ ਹੱਥਾਂ ਦੇ ਵਿੱਚ ਤਿਰੰਗੇ ਝੰਡੇ ਫੜੇ ਹੋਏ ਸਨ ਅਤੇ ਉਨ੍ਹਾਂ ਨੇ” ਭਾਰਤ ਮਾਤਾ ਦੀ ਜੈ “ਦੇ ਨਾਅਰਿਆਂ ਦੇ ਨਾਲ ਪੂਰੇ ਇਲਾਕੇ ਦੇ ਵਿੱਚ ਤਿਰੰਗੇ ਝੰਡੇ ਪ੍ਰਤੀ ਜਾਗਰੂਕਤਾ ਫੈਲਾਈ। ਇਸ ਮੌਕੇ ਵਿੰਗ ਕਮਾਂਡਰ ਬੀ ਐਸ ਗਿੱਲ ਨੇ ਦੇਸ਼ ਦੇ ਕੌਮੀ ਝੰਡੇ ਤਿਰੰਗੇ ਦੇ ਸਬੰਧ ਵਿਚ ਕੈਡਿਟਾਂ ਨੂੰ ਦੱਸਿਆ । ਉਨ੍ਹਾਂ ਦੇਸ਼ ਦੇ ਮਾਣ ਸਨਮਾਨ ਲਈ ਸ਼ਹੀਦ ਹੋਣ ਵਾਲੇ ਸੁਤੰਤਰਤਾ ਸੈਨਾਨੀਆਂ ਅਤੇ ਫੌਜ ਦੇ ਜਵਾਨਾਂ ਦੇ ਬਾਰੇ ਕੈਡਿਟਾਂ ਨਾਲ ਜਾਣਕਾਰੀ ਸਾਂਝੀ ਕੀਤੀ ।

ਪ੍ਰਿੰਸੀਪਲ ਕਰਨਜੀਤ ਸਿੰਘ ਨੇ ਇਸ ਮੌਕੇ ਕੈਡਿਟਾਂ ਨੂੰ ਤਿਰੰਗੇ ਝੰਡੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ । ਉਨ੍ਹਾਂ ਵਿੰਗ ਕਮਾਂਡਰ ਬੀ ਐਸ ਗਿੱਲ ਨੂੰ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸਕੂਲ ਵਿਚ ਆਉਣ ਲਈ ਸਨਮਾਨ ਚਿੰਨ੍ਹ ਭੇਟ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਸਕੂਲ ਦੇ ਕੈਡਿਟ ਇਸੇ ਤਰ੍ਹਾਂ ਹੀ ਦੇਸ਼ ਭਗਤੀ ਦਾ ਸੰਚਾਰ ਕਰਦੇ ਰਹਿਣਗੇ । ਇਸ ਪ੍ਰੋਗਰਾਮ ਨੂੰ ਸ੍ਰੀ ਮਨੋਜ ਕੁਮਾਰ, ਗੁਰਮੁਖ ਸਿੰਘ, ਮਨਦੀਪ ਕੌਰ, ਗੁਰਪ੍ਰੀਤ ਕੌਰ, ਮਾਸਟਰ ਵਾਰੰਟ ਆਫਸਰ ਮਿਸ਼ਰਾ, ਕੋਪਲ ਲੋਟੇਕਰ ਆਦਿ ਨੇ ਆਪਣਾ ਪੂਰਨ ਸਹਿਯੋਗ ਦੇ ਕੇ ਕਾਮਯਾਬ ਬਣਾਇਆ ।

The post ਮਾਲਵਾ ਸਕੂਲ ਵਲੋਂ ਐਨਸੀਸੀ ਕੈਡਿਟਾਂ ਵੱਲੋਂ ਕੱਢੀ ਗਈ ਹਰ ਘਰ ਤਿਰੰਗਾ ਰੈਲੀ appeared first on Ludhiana Live.

ਸਿਵਲ ਸਰਜਨ ਵੱਲੋਂ ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿਵਲ ਸਰਜਨ ਦਫਤਰ ਵਿਖੇ ਵਿਸਵ ਸਿਹਤ ਦਿਵਸ, ਸਿਵਲ ਸਰਜਨ ਡਾ ਐਸ ਪੀ ਸਿੰਘ ਦੀ ਯੋਗ ਅਗਵਾਈ ਹੇਠ ਉਤਸਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਡਾ ਸਿੰਘ ਦੇ ਨਾਲ ਅਧਿਕਾਰੀਆਂ/ਕਰਮਚਾਰੀਆਂ ਵਲੋ ਦਫਤਰ ਵਿਚ ਬੂਟੇ ਲਗਾਏ ਗਏ। ਇਸ ਮੌਕੇ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਇਕ ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਡਾ ਸਿੰਘ ਨੇ ਦੱਸਿਆ ਕਿ ਸਿਹਤ ਦਿਵਸ ਮਨਾਉਣ ਲਈ ਇਸ ਸਾਲ ਦਾ ਥੀਮ ‘ਸਾਡੀ ਧਰਤੀ, ਸਾਡੀ ਸਿਹਤ’ ਸਬੰਧੀ ਰੈਲੀ ਰਾਹੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਉਨ੍ਹਾ ਅੱਗੇ ਦੱਸਿਆ ਕਿ ਵਿਸਵ ਸਿਹਤ ਦਿਵਸ ਮੌਕੇ ਜਿਲ੍ਹੇ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ‘ਚ ਵੱਖੋ-ਵੱਖਰੀਆਂ ਗਤੀਵਿਧੀਆਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਡਾ ਸਿੰਘ ਨੇ ਦੱਸਿਆ ਕਿ ਸਾਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਚਾਹੀਦਾ ਹੈ ਤਾਂ ਹੀ ਹਵਾ, ਪਾਣੀ ਅਤੇ ਧਰਤੀ ਸਾਫ ਰਹਿ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਫ ਸਫਾਈ ਨਾਲ ਬਿਮਾਰੀਆਂ ਤੋ ਬਚਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਪਲਾਸਟਿਕ ਦੇ ਲਿਫਾਫੇ ਅਤੇ ਡੱਬੇ ਆਦਿ ਨਹੀ ਵਰਤਣੇ ਚਾਹੀਦੇ ਹਨ।

ਬਜਾਰੂ ਖਾਦ ਪਦਾਰਥਾਂ ਦੀ ਘੱਟ ਤੋਂ ਘੱਟ ਵਰਤੋ ਕਰਨੀ ਚਾਹੀਦੀ ਹੈ। ਫਲ, ਸਬਜੀਆਂ ਅਤੇ ਅਨਾਜ ਆਦਿ ‘ਤੇ ਜ਼ਹਿਰੀਲੀਆਂ ਸਪਰੇਆਂ ਆਦਿ ਨਹੀ ਕਰਨੀਆਂ ਚਾਹੀਦੀਆਂ ਹਨ। ਤੰਬਾਕੂ, ਬੀੜੀ ਅਤੇ ਸਿਗਰਟ ਆਦਿ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਡਾਕਟਰ ਦੀ ਸਲਾਹ ਤੋ ਬਿਨਾ ਕੋਈ ਵੀ ਦਵਾਈ ਨਹੀ ਖਾਣੀ ਚਾਹੀਦੀ, ਸਿਹਤ ਨੂੰ ਤੰਦਰਸੁਤ ਰੱਖਣ ਲਈ ਹਰ ਰੋਜ਼ ਸੈਰ ਜਰੂਰ ਕਰਨੀ ਚਾਹੀਦੀ ਹੈ ਅਤੇ ਘਰੇਲੂ ਪੌਸਟਿਕ ਖਾਣਾ ਖਾਣਾ ਚਾਹੀਦਾ ਹੈ। ਸਮੇਂ-ਸਮੇਂ ‘ਤੇ ਆਪਣਾ ਡਾਕਟਰੀ ਚੈਕਅੱਪ ਕਰਵਾਉਦੇ ਰਹਿਣਾ ਚਾਹੀਦਾ ਹੈ।

The post  ਸਿਵਲ ਸਰਜਨ ਵੱਲੋਂ ਜਾਗਰੂਕਤਾ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ appeared first on Ludhiana Live.