ban on plastic Archives - Ludhiana Live

ਪਲਾਸਟਿਕ ਦੇ ਲਿਫਾਫੇ ਬਣਾਉਣ ਵਾਲੀਆਂ ਪੰਜ ਫੈਕਟਰੀਆਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ
ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲ੍ਹਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਦੇ ਮੁੱਖ ਵਾਤਾਵਰਣ ਇੰਜੀਨੀਅਰ ਸ਼੍ਰੀ ਗੁਲਸ਼ਨ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬੋਰਡ ਦੇ ਅਧਿਕਾਰੀਆਂ ਵੱਲੋਂ ਪਲਾਸਟਿਕ ਦੇ ਲਿਫਾਫੇ ਬਣਾਉਣ ਵਾਲੀਆਂ ਉਦਯੋਗਿਕ ਇਕਾਈਆਂ ਦੀ ਚੈਕਿੰਗ ਦੌਰਾਨ 5 ਫੈਕਟਰੀਆਂ ਗੈਰ ਕਾਨੂੰਨੀ ਤੌਰ ਉੱਤੇ ਪਲਾਸਿਟਕ ਦੇ ਲਿਫਾਫੇ ਬਣਾਉਦੀਆਂ ਪਾਈਆਂ ਗਈਆਂ।

ਇਨ੍ਹਾਂ ਫੈਕਟਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਬੋਰਡ ਵੱਲੋਂ ਇਹਨਾਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਇਹਨਾਂ ਇਕਾਈਆਂ ਦੇ ਬਿਜਲੀ ਦੇ ਕਨੈਕਸ਼ਨ ਕੱਟਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਹਰ ਇਕਾਈ ਉੱਪਰ 2 ਲੱਖ ਰੁਪਏ ਦਾ ਵਾਤਾਵਰਣ ਮੁਆਵਜਾ ਵੀ ਲਗਾਇਆ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫੇ ਬਣਾਉਣ ਅਤੇ ਇਹਨਾਂ ਦੀ ਵਰਤੋਂ ਕਰਨ ਉੱਤੇ ਪੂਰਨ ਪਾਬੰਦੀ ਲਗਾਈ ਹੋਈ ਹੈ। ਭਾਰਤ ਸਰਕਾਰ ਦੇ ਵਾਤਾਵਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਵੀ ਇੱਕ ਵਾਰੀ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਦੀਆਂ ਵਸਤੂਆਂ ਉੱਤੇ ਪਹਿਲੀ ਜੁਲਾਈ, 2022 ਤੋਂ ਮੁਕੰਮਲ ਰੋਕ ਲਗਾਈ ਹੋਈ ਹੈ।

ਇਸ ਸਬੰਧੀ ਲੋਕਾਂ ਵਿੱਚ ਚੇਤੰਨਤਾਂ ਪੈਦਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਮੇਂ-ਸਮੇਂ ਉੱਤੇ ਸੈਮੀਨਾਰ ਕੀਤੇ ਜਾਂਦੇ ਹਨ, ਜਿਸ ਵਿੱਚ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਮੰਤਰੀ, ਸਾਇੰਸ ਤਕਨੀਕ ਅਤੇ ਵਾਤਾਵਰਣ ਵਿਭਾਗ ਸਮੇਤ ਮਹਿਕਮੇ ਦੇ ਸਕੱਤਰ, ਬੋਰਡ ਦੇ ਚੈਅਰਮੇਨ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਵੀ ਸ਼ਿਰਕਤ ਕੀਤੀ ਜਾਂਦੀ ਰਹੀ ਹੈ।

ਮੁੱਖ ਵਾਤਾਵਰਣ ਇੰਜੀਨੀਅਰ ਸ਼੍ਰੀ ਗੁਲਸ਼ਨ ਰਾਏ ਵੱਲੋਂ ਦੱਸਿਆ ਗਿਆ ਭਵਿੱਖ ਵਿੱਚ ਵੀ ਵੱਖ-ਵੱਖ ਉਦਯੋਗਿਕ ਇਕਾਈਆਂ ਦੀ ਚੈਕਿੰਗ ਜਾਰੀ ਰਹੇਗੀ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਫੈਕਟਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

The post  ਪਲਾਸਟਿਕ  ਦੇ ਲਿਫਾਫੇ ਬਣਾਉਣ ਵਾਲੀਆਂ ਪੰਜ ਫੈਕਟਰੀਆਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ appeared first on Ludhiana Live.

ਵਿਧਾਇਕ ਗੋਗੀ ਦੇ ਯਤਨਾਂ ਸਦਕਾ ਮੁੱਖ ਮੰਤਰੀ ਨਾਲ ਹੋਵੇਗੀ ਪਲਾਸਟਿਕ ਵਪਾਰੀਆਂ ਦੀ ਮੀਟਿੰਗ
ਲੁਧਿਆਣਾ : ਕੇਂਦਰ ਸਰਕਾਰ ਦੇ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ 75 ਮਾਈਕਰੋਨ ਤੋਂ ਵੱਧ ਦੇ ਪਲਾਸਟਿਕ ਉਤਪਾਦਾਂ ‘ਤੇ ਲਾਈ ਪਾਬੰਦੀ ਉਪਰ ਮੁੜ ਵਿਚਾਰ ਕਰਨ ਦੀ ਮੰਗ ਲੈ ਕੇ ਦਰ-ਦਰ ਭਟਕ ਰਹੇ ਪਲਾਸਟਿਕ ਵਪਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਭਲਕੇ 9 ਅਗਸਤ ਨੂੰ ਮੰਗਲਵਾਰ ਵਾਲੇ ਦਿਨ ਆਹਮੋ-ਸਾਹਮਣੇ ਗੱਲਬਾਤ ਹੋਵੇਗੀ।

ਸ਼ੁੱਕਰਵਾਰ ਨੂੰ ਵਿਧਾਇਕ ਗੁਰਪ੍ਰੀਤ ਗੋਗੀ ਨੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਉਕਤ ਮੀਟਿੰਗ ਦਾ ਸਮਾਂ ਤੈਅ ਕਰਵਾਇਆ। ਪਲਾਸਟਿਕ ਮਰਚੈਂਟ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸੁਨੀਲ ਕਟਾਰੀਆ, ਪ੍ਰਧਾਨ ਵਿਪਨ ਕਟਾਰੀਆ ਨੇ ਦੱਸਿਆ ਕਿ ਜੇਕਰ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ‘ਚ ਪਲਾਸਟਿਕ ਵਪਾਰੀਆਂ ਦੀ ਸੁਣਵਾਈ ਨਾ ਹੋਈ ਤਾਂ ਸਹਿਯੋਗੀ ਜਥੇਬੰਦੀਆਂ ਨਾਲ ਬੁੱਧਵਾਰ ਨੂੰ ਪਲਾਸਟਿਕ ਉਦਯੋਗ ਨੂੰ ਬਚਾਉਣ ਲਈ ਜਗਰਾਉਂ ਪੁਲ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਬਿੱਟੂ ਜੈਨ, ਅਸ਼ੋਕ ਆਟੋਕ, ਗੁਰਚਰਨ ਸਿੰਘ, ਗਲੋਬ ਬੱਤਰਾ, ਰਾਜੂ ਚਾਵਲਾ, ਸੁਭਾਸ਼ ਦੁਆ, ਸੁਰਿੰਦਰਾ ਪਪਨੇਜਾ, ਗੁਲਸ਼ਨ ਦੁਆ, ਅਨੁਭਵ ਅਹੂਜਾ, ਗੁਰਮੀਤ ਸਿੰਘ, ਵਿੱਕੀ, ਦਵਿੰਦਰ, ਸੰਜੂ ਜੈਨ, ਸਾਹਿਲ, ਲੱਕੀ ਗਾਬਾ, ਰਮਨ ਸਿੰਘ, ਮਨਜੀਤ ਸਿੰਘ, ਨਰੇਸ਼, ਬੌਬੀ ਕੁੱਕੂ, ਟੋਨੀ, ਟਿੰਮੀ ਗਾਬਾ, ਤਰੁਣ ਗਾਬਾ, ਮਿੰਨੀ ਜਿੰਦਲ, ਸਨੂਤ ਸਿੰਗਲਾ ਆਦਿ ਵੀ ਹਾਜ਼ਰ ਸਨ।

The post ਵਿਧਾਇਕ ਗੋਗੀ ਦੇ ਯਤਨਾਂ ਸਦਕਾ ਮੁੱਖ ਮੰਤਰੀ ਨਾਲ ਹੋਵੇਗੀ ਪਲਾਸਟਿਕ ਵਪਾਰੀਆਂ ਦੀ ਮੀਟਿੰਗ appeared first on Ludhiana Live.

ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ
ਲੁਧਿਆਣਾ :  ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਂਕ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀਆਂ ਵਸਤੂਆਂ ਨੂੰ ਲੋਕਾਂ ਵੱਲੋਂ ਸਿਰਫ਼ ਇੱਕ ਵਾਰ ਹੀ ਵਰਤੋਂ ਕਰਕੇ ਉਸਨੂੰ ਖੁੱਲੇ ਵਿੱਚ ਸੁੱਟ ਦਿੱਤਾ ਜਾਦਾਂ ਹੈ ਜੋਕਿ ਵਾਤਾਵਰਣ ਲਈ ਬੇਹੱਦ ਘਾਤਕ ਹੈ।

ਉਨ੍ਹਾਂ ਦੱਸਿਆ ਕਿ ਸਿੰਗਲ ਯੂਜ਼ ਆਈਟਮਾਂ ਜਿਵੇਂ ਕਿ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬੇ, ਸੱਦਾ ਪੱਤਰ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ, ਸਟਿੱਕਰ ਦੀ ਮੈਨਫੈਕਚਰਿੰਗ, ਆਯਾਤ, ਭੰਡਾਰ ਆਦਿ ਸ਼ਾਮਲ ਹਨ ਜਿਨ੍ਹਾ ‘ਤੇ ਪੂਰਨ ਪਹਿਲੀ ਜੁਲਾਈ, 2022 ਤੋਂ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾ ਚੁੱਕੀ ਹੈ।

ਉਨ੍ਹਾਂ ਅੱਗੇ ਕਿਹਾ ਕਿ ‘ਪਲਾਸਟਿਕ ਗਲਦਾ ਨਹੀਂ ਹੈ ਅਤੇ ਕਈ ਸਾਲਾਂ ਤੱਕ ਵਾਤਾਵਰਣ ਵਿੱਚ ਮੌਜੂਦ ਰਹਿੰਦਾ ਹੈ। ਬਾਅਦ ਵਿੱਚ, ਇਹ ਮਾਈਕ੍ਰੋਪਲਾਸਟਿਕਸ ਵਿੱਚ ਬਦਲ ਜਾਂਦਾ ਹੈ – ਪਹਿਲਾਂ ਸਾਡੇ ਭੋਜਨ ਸਰੋਤਾਂ ਵਿੱਚ ਦਾਖਲ ਹੁੰਦਾ ਹੈ ਅਤੇ ਫਿਰ ਮਨੁੱਖੀ ਸਰੀਰ ਵਿੱਚ ਜੋ ਕਿ ਬਹੁਤ ਨੁਕਸਾਨਦੇਹ ਹੁੰਦਾ ਹੈ’।

ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਦੁਕਾਨਦਾਰਾਂ ਨੂੰ ਪਲਾਸਟਿਕ ਕੈਰੀ ਬੈਗ ਦੀ ਕੀਮਤ ਵੀ ਵਸੂਲਣੀ ਚਾਹੀਦੀ ਹੈ ਅਤੇ ਗ੍ਰਾਹਕਾਂ ਨੂੰ ਘਰੋਂ ਕੱਪੜੇ ਜਾਂ ਜੂਟ ਦੇ ਬੈਗ ਲਿਆਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਵਾਤਾਵਰਣ ਪੱਖੀ ਅਤੇ ਸਸਤੇ ਹੋਣ। ਉਨ੍ਹਾਂ ਧਰਤੀ ਮਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਇਸ ਨੇਕ ਕਾਰਜ ਵਿੱਚ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵੀ ਮੰਗ ਕੀਤੀ।

ਬਾਅਦ ਵਿੱਚ, ਉਨ੍ਹਾਂ ਸਟਾਲਾਂ ਦਾ ਵੀ ਦੌਰਾ ਕੀਤਾ ਜਿੱਥੇ ਮੱਕੀ ਦੇ ਸਟਾਰਚ ਤੋਂ ਬਣੇ ਸਿੰਗਲ ਯੂਜ਼ ਪਲਾਸਟਿਕ ਦੀਆਂ ਬਦਲਵੀਆਂ ਵਸਤੂਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ।ਸਮਾਗਮ ਦੌਰਾਨ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੇ ਮੁੱਦੇ ‘ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ।

The post ਪਲਾਸਟਿਕ ਦੇ ਖਤਰਨਾਕ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜੂਟ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ appeared first on Ludhiana Live.

ਮੁੱਖ ਮੰਤਰੀ ਭਲਕੇ ਜ਼ਿਲ੍ਹਾ ਵਾਸੀਆਂ ਦੇ ਹੋਣਗੇ ਰੂ-ਬਰੂ, ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਕਰਨਗੇ ਵਿਚਾਰ ਚਰਚਾ
ਲੁਧਿਆਣਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ਼ ਦੀ ਵਰਤੋਂ ‘ਤੇ ਸੂਬੇ ਭਰ ਵਿੱਚ ਸਖ਼ਤੀ ਨਾਲ ਰੋਕ ਲਗਾਈ ਗਈ ਹੈ ਜਿਸਦੇ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਭਲਕੇ 05 ਅਗਸਤ, 2022 ਨੂੰ ਪੰਜਾਬ ਭਰ ਦੇ ਲੋਕਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਨਗੇ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸਰਕਾਰੀ ਕਾਲਜ਼ (ਲੜਕੀਆਂ) ਭਾਰਤ ਨਗਰ ਚੌਂਕ ਵਿਖੇ ਕੱਲ ਸਵੇਰੇ 11:15 ਤੋਂ 12:00 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅਧਿਕਾਰੀਆਂ ਨਾਲ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ 19 ਤਰ੍ਹਾਂ ਦੇ ਸਿੰਗਲ ਯੂਜ਼ ਪਲਾਸਟਿਕ ਦਾ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ .

ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ ਆਦਿ ਸ਼ਾਮਲ ਹਨ ਜਿਨ੍ਹਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ/ਕਰਮਚਾਰੀ ਹਾਜ਼ਰ ਹੋਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਜੂਟ ਦੇ ਬਣੇ ਬੈਗ ਵੀ ਮੁਫ਼ਤ ਵੰਡੇ ਜਾਣਗੇ .ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਲਾਸਟਿਕ ਦੀ ਵਰਤੋਂ ਰੋਕਣ ਵਾਲੀ ਮੁਹਿੰਮ ਦਾ ਹਿੱਸਾ ਬਣਨ।

The post ਮੁੱਖ ਮੰਤਰੀ ਭਲਕੇ ਜ਼ਿਲ੍ਹਾ ਵਾਸੀਆਂ ਦੇ ਹੋਣਗੇ ਰੂ-ਬਰੂ, ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਕਰਨਗੇ ਵਿਚਾਰ ਚਰਚਾ appeared first on Ludhiana Live.

ਘਰ ’ਚੋਂ ਪਲਾਸਟਿਕ ਦਾ ਕੂੜਾ ਮਿਲਣ ’ਤੇ ਹੋਵੇਗਾ 500 ਰੁਪਏ ਜੁਰਮਾਨਾ
ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ ਪਰ ਇਸ ਦੇ ਬਾਵਜੂਦ ਸਿੰਗਲ ਯੂਜ਼ ਪਲਾਸਟਿਕ ਧੜੱਲੇ ਨਾਲ ਵਿਕ ਰਹੀ ਹੈ ਤੇ ਵਰਤੋਂ ਵਿਚ ਵੀ ਲਿਆਂਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਖਤ ਹੋ ਗਈ ਹੈ। ਉਸ ਵੱਲੋਂ ਸ਼ਿਕਾਇਤ ਨੰਬਰ ਜਾਰੀ ਕੀਤਾ ਗਿਆ ਹੈ ਤੇ ਜੇਕਰ ਕੋਈ ਵੀ 10 ਜੁਲਾਈ ਤੋਂ ਬਾਅਦ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਸਬਜ਼ੀ ਵਿਕ੍ਰੇਤਾ ਖੁੱਲ੍ਹੇਆਮ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰ ਰਹੇ ਹਨ ਜਿਸ ਕਰਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਾਰੇ ਸਪਲਾਇਰਾਂ, ਸਟਾਕ ਰੱਖਣ ਵਾਲਿਆਂ ਤੇ ਨਿਰਮਾਤਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਿੰਗਲ ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾਈ ਜਾਵੇ ਤੇ ਇਸ ਤੋਂ ਇਲਾਵਾ ਜੇਕਰ ਕਿਸੇ ਦੇ ਘਰੋਂ ਸਿੰਗਲ ਯੂਜ਼ ਪਲਾਸਟਿਕ ਦਾ ਕੂੜਾ ਮਿਲਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਲੱਗੇਗਾ ਤੇ ਜੇਕਰ ਕੰਪਨੀ ਅਜਿਹਾ ਕਰਦੀ ਹੈ ਤਾਂ ਉਸ ਨੂੰ 5000 ਰੁਪਏ ਦਾ ਜੁਰਮਾਨਾ ਲੱਗੇਗਾ।

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਤੋਂ ਜੁਰਮਾਨਾ ਵਸੂਲਣ ਦਾ ਕੰਮ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਦੂਸ਼ਣ ਕੰਟਰੋਲ ਕਮੇਟੀ ਕਰੇਗੀ ਤੇ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਧਾਰਾ 15 ਤਹਿਤ 7 ਸਾਲ ਦੀ ਕੈਦ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

The post ਘਰ ’ਚੋਂ ਪਲਾਸਟਿਕ ਦਾ ਕੂੜਾ ਮਿਲਣ ’ਤੇ ਹੋਵੇਗਾ 500 ਰੁਪਏ ਜੁਰਮਾਨਾ appeared first on Ludhiana Live.

ਫੀਕੋ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਲਾਸਟਿਕ ਉਤਪਾਦਕਾਂ ਨੂੰ ਬਚਾਉਣ ਦੀ ਕੀਤੀ ਅਪੀਲ
ਲੁਧਿਆਣਾ : ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਦਾ ਇੱਕ ਵਫਦ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਦੇ ਅਗਵਾਈ ਹੇਠ ਚੀਫ਼ ਇੰਜਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪਟਿਆਲਾ ਵਿਖੇ ਮਿਲਿਆ ਅਤੇ ਲੁਧਿਆਣਾ ਦੇ ਪਲਾਸਟਿਕ ਉਤਪਾਦਕਾਂ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ।

ਪਲਾਸਟਿਕ ਕੈਰੀ ਬੈਗ, ਕਾਗਜ਼ ਦੇ ਕੈਰੀ ਬੈਗ ਦਾ ਬਦਲ ਹਨ ਅਤੇ ਅਸੀਂ ਸਾਰੇ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਪੰਜਾਬ ਦਾ ਕੁੱਲ ਜੰਗਲਾਤ ਪੰਜਾਬ ਦੇ ਕੁੱਲ ਰਕਬੇ ਦਾ ਸਿਰਫ 6% ਹੈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਜਨਤਕ ਨੋਟਿਸ ਦੇ ਆਧਾਰ ‘ਤੇ ਘੱਟ ਤੋਂ ਘੱਟ 75 ਮਾਈਕਰੋਨ ਮੋਟਾਈ ਵਾਲੇ ਪਲਾਸਟਿਕ ਕੈਰੀ ਬੈਗ ਅਤੇ ਗੈਰ-ਬੁਣੇ ਪਲਾਸਟਿਕ ਕੈਰੀ ਬੈਗ 60 ਗ੍ਰਾਮ ਪ੍ਰਤੀ ਵਰਗ ਮੀਟਰ ਦੇ ਬਣੇ ਹੋਣ ਦੀ ਇਜਾਜ਼ਤ ਦਿੱਤੀ ਹੈ।

ਫੀਕੋ ਨੇ 75 ਮਾਈਕਰੋਨ ਵਾਲੇ ਪਲਾਸਟਿਕ ਕੈਰੀ ਬੈਗ ਅਤੇ 60 ਜੀ.ਐੱਸ.ਐੱਮ. ਦੇ ਬਣੇ ਗੈਰ-ਬੁਣੇ ਪਲਾਸਟਿਕ ਕੈਰੀ ਬੈਗਾਂ ਦੇ ਨਿਰਮਾਣ ਦੀ ਆਗਿਆ ਦੇਣ ਦੀ ਵੀ ਮੰਗ ਕੀਤੀ। ਭਾਰਤ ਵਿੱਚ ਸਿੰਗਲ ਯੂਜ਼ ਪਲਾਸਟਿਕ (ਟੰਬਲਰ, ਕਟੋਰਾ, ਪਲੇਟ) ਦਾ ਬਾਜ਼ਾਰ 2,25,000 ਕਰੋੜ ਰੁਪਏ ਦਾ ਹੈ। ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਗਾਉਣਾ ਅਤੇ ਲੋਕਾਂ ਨੂੰ ਕਾਰੋਬਾਰ ਤੋਂ ਬਾਹਰ ਕਰਨਾ ਹੱਲ ਨਹੀਂ ਹੈ। ਸਿੰਗਲ ਯੂਜ਼ ਪਲਾਸਟਿਕ ਨੂੰ ਇਸ ਤਰੀਕੇ ਨਾਲ ਮਾਨਕੀਕਰਨ ਕੀਤਾ ਜਾਵੇ ਕਿ ਸਾਰੇ ਉਤਪਾਦ ਉਸ ਅਨੁਸਾਰ ਬਣਾਏ ਜਾਣ।

The post ਫੀਕੋ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਲਾਸਟਿਕ ਉਤਪਾਦਕਾਂ ਨੂੰ ਬਚਾਉਣ ਦੀ ਕੀਤੀ ਅਪੀਲ appeared first on Ludhiana Live.