block leval khedan Archives - Ludhiana Live

ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ ‘ਚ ਤੀਜੇ ਅੰਡਰ-21 ਦੇ ਹੋਏ ਬੇਹੱਦ ਰੋਚਕ ਮੁਕਾਬਲੇ
ਲੁਧਿਆਣਾ   ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਅੱਜ ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ ਵਿੱਚ ਤੀਜੇ ਅੰਡਰ-21 ਦੇ ਬੇਹੱਦ ਰੋਚਕ ਮੁਕਾਬਲੇ ਹੋਏ। ਪੰਜਾਬ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਵੱਲੋਂ ਖੇਡ ਸਥਾਨਾਂ ‘ਤੇ ਸ਼ਿਰਕਤ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਖੇਡਾਂ ਦਾ ਮਿਆਰ ਉੱਚਾ ਚੁੱਕਣਾ ਹੈ, ਖਿਡਾਰੀਆਂ ਨੂੰ ਵੱਧ ਤੋਂ ਵੱਧ ਮੈਦਾਨਾਂ ਨਾਲ ਜੋੜਨਾ ਅਤੇ ਨਸ਼ਿਆ ਦੂਰ ਰੱਖਣਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ ਵਿੱਚ ਤੀਜੇ ਅੰਡਰ-21 ਦੇ ਬੇਹੱਦ ਰੋਚਕ ਮੁਕਾਬਲੇ ਹੋਏ ਜਿੱਥੇ ਦੇਖਣ ਆਏ ਦਰਸ਼ਕਾਂ ਵੱਲੋਂ ਆਨੰਦ ਮਾਣਿਆ ਗਿਆ ਨਾਲ ਹੀ ਖਿਡਾਰੀਆਂ ਵਿੱਚ ਵੀ ਬਹੁਤ ਉਤਸ਼ਾਹ ਦੇਖਿਆ ਗਿਆ। ਅੱਜ ਦੇ ਮੈਂਚਾਂ ਦੇ ਨਤੀਜੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਬਲਾਕ ਸੁਧਾਰ ਵਿੱਚ ਵਾਲੀਵਾਲ (ਲੜਕੇ) ਵਿੱਚ ਸ.ਸ.ਸ.ਸ. ਸੋਹੀਆ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਕਬੱਡੀ (ਲੜਕੇ) ਵਿੱਚ ਪਿੰਡ ਰਕਬਾ ਨੇ ਬਾਜੀ ਮਾਰੀ ਹੈ।

ਬਲਾਕ ਦੋਰਾਹਾ ਵਿੱਚ ਰੱਸਾ ਕੱਸੀ (ਲੜਕੇ) ਦੇ ਮੁਕਾਬਲੇ ਵਿੱਚ ਕਲਗੀਧਰ ਅਕੈਡਮੀ ਦੁੱਗਰੀ ਅੱਵਲ ਰਹੀ ਅਤੇ ਰੱਸਾ ਕੱਸੀ (ਲੜਕੀਆਂ) ਵਿੱਚ ਆਕਸਫੋਰਡ ਸਕੂਲ ਪਾਇਲ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਬੱਡੀ (ਲੜਕੇ) ਵਿੱਚ ਪਿੰਡ ਧਮੋਟ ਅਤੇ ਖੋ-ਖੋ ਵਿੱਚ ਗੁਰੂ ਨਾਨਕ ਸਕੂਲ ਦੋਰਾਹਾ, ਵਾਲੀਵਾਲ (ਲੜਕੀਆਂ) ਜਰਗ ਨੇ ਮੱਲ੍ਹ ਮਾਰੀ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਸਿੱਧਵਾਂ ਬੇਟ ਵਿੱਚ ਵਾਲੀਵਾਲ (ਲੜਕੇ) ਪਿੰਡ ਗਿੱਦੜਵਿੰਡੀ ਦੀ ਟੀਮ ਜੇਤੂ ਰਹੀ ਜਦਕਿ ਕਬੱਡੀ (ਲੜਕੇ) ਵਿੱਚ ਪਿੰਡ ਚੀਮਨਾਂ ਨੇ ਪਹਿਲਾ ਸਥਾਨ ਹਾਸਲ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕੀਤਾ ਗਿਆ ਸੀ ਜਿਸ ਤਹਿਤ ਅੱਜ ਅੰਡਰ-21 ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਦਾ ਬਣਦਾ ਮਾਣ-ਸਤਿਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਖੇਡਾਂ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਵਚਨਬੱਧ ਹਨ ਅਤੇ ਖਿਡਾਰੀਆਂ ਲਈ ਵਿਸ਼ਵ ਪੱਧਰੀ ਖੇਡ ਢਾਂਚਾ ਮੁਹੱਈਆ ਕਰਵਾਉਣ ਦੀ ਹਰ ਕੋਸ਼ਿਸ਼ ਕਰ ਰਹੇ ਹਨ।

The post ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ ‘ਚ ਤੀਜੇ ਅੰਡਰ-21 ਦੇ ਹੋਏ ਬੇਹੱਦ ਰੋਚਕ ਮੁਕਾਬਲੇ appeared first on Ludhiana Live.

ਅੰਡਰ-17 ਸਾਲ ਖਿਡਾਰੀਆਂ ‘ਚ ਅੱਜ ਖੇਡਾਂ ਪ੍ਰਤੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ – ਜ਼ਿਲ੍ਹਾ ਖੇਡ ਅਫ਼ਸਰ
ਲੁਧਿਆਣਾ :  ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2022’ ਅਧੀਨ ਲੜੀਵਾਰ ਅੰਡਰ-17 ਸਾਲ (ਲੜਕੇ/ਲੜਕੀਆਂ) ਦੇ ਖੇਡ ਮੁਕਾਬਲੇ ਜਿਲ੍ਹੇ ਦੇ ਵੱਖ-ਵੱਖ 14 ਬਲਾਕਾਂ ਵਿੱਚ ਕਰਵਾਏ ਗਏ। ਬਲਾਕ ਮਿਊਂਸੀਪਲ ਕਾਰਪੋਰੇਸ਼ਨ, ਗੁਰੂ ਨਾਨਕ ਸਟੇਡੀਅਮ ਵਿੱਚ ਪੰਜਾਬ ਸਰਕਾਰ ਵੱਲੋਂ ਨੁਮਾਇੰਦਗੀ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਕੁਲਵੰਤ ਸਿੰਘ ਸਿੱਧੂ ਵੱਲੋਂ ਖੇਡਾਂ ਵਿੱਚ ਸ਼ਿਰਕਤ ਕੀਤੀ ਗਈ।

ਵਿਧਾਇਕਾਂ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਾਂਝੇ ਤੌਰ ‘ਤੇ ਭਰੋਸਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਬਚਨਵੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਪਰਾਲਾ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡ ਗਰਾਊਂਡਾ ਨਾਲ ਜੋੜਨਾ ਹੈ ਅਤੇ ਸੂਬੇ ਦੇ ਨੌਜਵਾਨਾਂ ਦੀ ਊਰਜ਼ਾ ਨੂੰ ਸਹੀ ਦਿਸ਼ਾ ਵਿੱਚ ਲਗਾ ਕੇ ਨਸ਼ਿਆਂ ਤੋਂ ਦੂਰ ਰੱਖਣਾ ਹੈ।

ਉਨ੍ਹਾਂ ਕਿਹਾ ਸੂਬਾ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਇਹ ਖੇਡਾਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋ ਪੁੱਟਣ ਲਈ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰ ਬਣਨ।

ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਅੱਜ ਵੱਖ-ਵੱਖ 14 ਬਲਾਕਾਂ ਵਿੱਚ ਅੰਡਰ-17 ਸਾਲਾਂ (ਲੜਕੇ/ਲੜਕੀਆਂ) ਦੇ ਖੇਡ ਮੁਕਾਬਲੇ ਸ਼ਾਨਦਾਰ ਰਹੇ।

ਉਨ੍ਹਾਂ ਖੇਡਾਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਬਲਾਕ ਦੋਰਾਹਾ ਅਧੀਨ ਪਿੰਡ ਘਲੋਟੀ ਵਿੱਚ ਡਿਸਕਸ ਥ੍ਰੋ ਵਿੱਚ ਮਾਊਂਟ ਇੰਟਰਨੈਸ਼ਨਲ ਸਕੂਲ ਦੇ ਆਫਤਾਬ ਫਤਿਹ ਸਿੰਘ ਬੈਂਸ ਨੇ ਪਹਿਲਾ ਸਥਾਨ ਹਾਸਲ ਕੀਤਾ। ਬਲਾਕ ਖੰਨਾ ਵਿੱਚ ਰੱਸਾ ਕੱਸੀ (ਲੜਕੀਆਂ ਅਤੇ ਲੜਕੀਆਂ) ਵਿੱਚ ਸ.ਸ.ਸ. ਸਕੂਲ ਚਕੌਹੀ ਅੱਵਲ ਰਿਹਾ, ਕਬੱਡੀ (ਲੜਕੇ) ਵਿੱਚ ਸ.ਸ.ਸ. ਸਕੂਲ ਰਾਜੇਵਾਲ, ਖੋ-ਖੋ (ਲੜਕੀਆਂ) ਵਿੱਚ ਗੁਰੂ ਗੋਬਿੰਦ ਸਿੰਘ ਖਾਲਸਾ ਸਕੂਲ ਨੇ ਬਾਜੀ ਮਾਰੀ।

ਇਸੇ ਤਰ੍ਹਾਂ ਬਲਾਕ ਜਗਰਾਉਂ ਵਿੱਚ ਖੋ-ਖੋ (ਲੜਕੀਆਂ) ਵਿੱਚ ਸਪਰਿੰਗ ਡਿਊ ਸਕੂਲ, ਜਗਰਾਉਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਕਬੱਡੀ ਨੈਸ਼ (ਲੜਕੇ) ਵਿੱਚ ਪਿੰਡ ਦੇਹੜਕਾਂ ਨੇ ਬਾਜੀ ਮਾਰੀ। ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਬਲਾਕ ਮਾਛੀਵਾੜਾ ਦੇ ਖੇਡ ਨਤੀਜੇਂ ਸਾਂਝੇ ਕਰਦਿਆਂ ਦੱਸਿਆ ਕਿ ਖੋ-ਖੋ (ਲੜਕੇ ਅਤੇ ਲੜਕੀਆਂ) ਵਿੱਚ ਮੂਨ ਲਾਈਟ ਸਕੂਲ ਹੈਡੋਂ ਬੇਟ ਪਹਿਲੇ ਸਥਾਨ ‘ਤੇ ਰਿਹਾ ਜਦਕਿ ਵਾਲੀਵਾਲ (ਲੜਕੇ) ਵਿੱਚ ਓਰੀਐਂਟ ਪਬਲਿਕ ਸਕੂਲ, ਵਾਲੀਵਾਲ (ਲੜਕੀਆਂ) ਵਿੱਚ ਸੁਪੀਰਅਰ ਵਰਡ ਸਕੂਲ ਨੇ ਮੱਲ੍ਹ ਮਾਰੀ।

The post ਅੰਡਰ-17 ਸਾਲ ਖਿਡਾਰੀਆਂ ‘ਚ ਅੱਜ ਖੇਡਾਂ ਪ੍ਰਤੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ – ਜ਼ਿਲ੍ਹਾ ਖੇਡ ਅਫ਼ਸਰ appeared first on Ludhiana Live.