burning of paddy straw Archives - Ludhiana Live

ਪਰਾਲੀ ਦੇ ਧੂੰਏਂ ਕਾਰਨ ਪੰਜਾਬ ‘ਚ ਸਭ ਤੋਂ ਵੱਧ ਪ੍ਰਦੂਸ਼ਿਤ ਹੈ ਲੁਧਿਆਣਾ, 300 ਤੋਂ ਪਾਰ AQI
ਲੁਧਿਆਣਾ : ਪੰਜਾਬ ‘ਚ ਪਰਾਲੀ ਪ੍ਰਦੂਸ਼ਣ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਇਸ ਕਾਰਨ ਹਸਪਤਾਲਾਂ ‘ਚ ਸਾਹ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜ਼ਿਆਦਾਤਰ ਬੱਚੇ ਪ੍ਰਦੂਸ਼ਣ ਦੇ ਸ਼ਿਕਾਰ ਹੁੰਦੇ ਹਨ। ਕਈ ਸੂਬੇ ਇਨ੍ਹੀਂ ਦਿਨੀਂ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪ੍ਰੇਸ਼ਾਨ ਹਨ ਪਰ ਕਿਸਾਨ ਰੁਕ ਨਹੀਂ ਰਹੇ। ਮੰਗਲਵਾਰ ਨੂੰ ਵੀ ਸੂਬੇ ਵਿਚ ਪਰਾਲੀ ਸਾੜਨ ਦੇ 604 ਮਾਮਲੇ ਸਾਹਮਣੇ ਆਏ।

ਲੁਧਿਆਣਾ ਪੰਜਾਬ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 300 ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਦਾ ਏਕਿਊਆਈ ਖਰਾਬ ਸ਼੍ਰੇਣੀ ‘ਚ ਹੈ। ਕਈ ਸ਼ਹਿਰ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਹੁਣ ਤੱਕ ਪੰਜਾਬ ਵਿੱਚ ਕੁੱਲ 33090 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਜਾ ਚੁੱਕੀ ਹੈ। ਇਨ੍ਹਾਂ ‘ਚੋਂ ਸਭ ਤੋਂ ਵੱਧ ਘਟਨਾਵਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ‘ਚ ਦਰਜ ਕੀਤੀਆਂ ਗਈਆਂ ਹਨ

ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਪਿੰਡ ਭੁਟਾਲਕਲਾਂ ਵਿਖੇ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਦਾ ਉਦਘਾਟਨ ਕੀਤਾ ਸੀ। ਇਹ ਏਸ਼ੀਆ ਦਾ ਸਭ ਤੋਂ ਵੱਡਾ ਸੀਬੀਜੀ ਪਲਾਂਟ ਹੈ। ਦਾਅਵਾ ਕੀਤਾ ਗਿਆ ਸੀ ਕਿ ਇੱਥੇ ਪਰਾਲੀ ਦਾ ਪ੍ਰਬੰਧ ਵੱਡੇ ਪੱਧਰ ‘ਤੇ ਕੀਤਾ ਜਾਵੇਗਾ, ਪਰ ਇਹ ਦਾਅਵੇ ਨਾਕਾਮ ਸਾਬਤ ਹੋਏ।

ਪਲਾਂਟ ਪ੍ਰਤੀ ਦਿਨ 300 ਟਨ ਪਰਾਲੀ ਦੀ ਮਦਦ ਨਾਲ 33 ਟਨ ਸੰਕੁਚਿਤ ਬਾਇਓ ਗੈਸ ਦਾ ਉਤਪਾਦਨ ਕਰ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਥੇ ਪਰਾਲੀ ਵੇਚਣ ਲਈ 10 ਤੋਂ 15 ਦਿਨ ਪਹਿਲਾਂ ਹੀ ਰਜਿਸਟ੍ਰੇਸ਼ਨ ਕਰਵਾਉਣੀ ਪੈਂਦੀ ਹੈ।

The post ਪਰਾਲੀ ਦੇ ਧੂੰਏਂ ਕਾਰਨ ਪੰਜਾਬ ‘ਚ ਸਭ ਤੋਂ ਵੱਧ ਪ੍ਰਦੂਸ਼ਿਤ ਹੈ ਲੁਧਿਆਣਾ, 300 ਤੋਂ ਪਾਰ AQI appeared first on Ludhiana Live.

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ
ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਭੱਠਾ ਧੂਆ, ਹੰਬੜਾਂ, ਕੋਟਲੀ, ਬਣੀਏਵਾਲ, ਵਲੀਪੁਰ ਖੁਰਦ, ਵਲੀਪੁਰ ਕਲਾਂ ਅਤੇ ਨੇੜਲੇ ਪਿੰਡਾਂ ਵਿੱਚ ਪਰਾਲੀ ਸਾੜਨ ਦੀ ਰਿਵਾਇਤ ਤੋਂ ਪਾਸਾ ਵੱਟਦਿਆਂ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਬਿਨ੍ਹਾਂ ਸਾੜੇ  ਨਿਪਟਾਰਾ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਹੈ।

ਇਨ੍ਹਾਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸਾਂਭਣ ਲਈ ਬੇਲਣ ਵਾਲੇ ਉਦਮੀਆਂ ਨਾਲ ਰਾਬਤਾ ਕੀਤਾ ਗਿਆ ਜਿਹੜੇ ਕਿ ਝੋਨੇ ਦੀ ਪਰਾਲੀ ਨੂੰ ਗੱਤਾ ਮਿਲਾਂ, ਬਾਲਣ ਅਤੇ ਬਿਜਲੀ ਬਣਾਉਣ ਲਈ ਅੱਗੇ ਸਪਲਾਈ ਕਰਦੇ ਹਨ। ਬੇਲਣ ਦੀ ਵਰਤੋਂ ਨਾਲ ਜਿੱਥੇ ਪਰਾਲੀ ਸਾਂਭਣ ਨੂੰ ਸਮਾਂ ਘੱਟ ਲੱਗਦਾ ਹੈ ਉੱਥੇ ਹੀ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਕਣਕ ਦੀ ਬਿਜਾਈ ਵੀ ਜਲਦ ਸ਼ੁਰੂ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਮਾੜੀ ਪ੍ਰਥਾ ਦਾ ਤਿਆਗ ਕੀਤਾ ਹੈ ਅਤੇ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਸਮਾਜਿਕ ਜਿੰਮੇਵਾਰੀ ਵੀ ਨਿਭਾਈ ਹੈ।

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਅਜਿਹੀ ਵਿਧੀ ਅਪਣਾਉਣ ਲਈ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਰਾਲੀ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ ਵਿੱਚ ਇਜਾਫਾ ਹੋ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਗੁਰੇਜ਼ ਕਰਨਾ ਹੀ ਸਾਡੇ ਗੁਰੂਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਸੰਦੇਸ਼ ਲੋਕਾਂ ਨੂੰ ਦਿੱਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਣ ਲਈ ਖ਼ਤਰੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਪ੍ਰਸਾਰਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਤੱਤ ਨਸ਼ਟ ਹੋ ਜਾਂਦੇ ਹਨ ਜਦੋਂਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅਤਿ-ਆਧੁਨਿਕ ਉਪਕਰਨਾਂ ਦੀ ਮਦਦ ਨਾਲ ਮਿੱਟੀ ਵਿੱਚ ਹੀ ਵੱਢਿਆ ਜਾਵੇ ਤਾਂ ਇਸ ਦੀ ਸਿਹਤ ਵਿੱਚ ਬਹੁਤ ਸੁਧਾਰ ਹੁੰਦਾ ਹੈ।

The post ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ appeared first on Ludhiana Live.

ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਲਗਾਇਆ ਜਾਗਰੂਕਤਾ ਕੈਂਪ
ਲੁਧਿਆਣਾ : ਪੀ.ਏ.ਯੂ. ਵੱਲੋਂ ਜ਼ਿਲਾ ਲੁਧਿਆਣਾ ਦੇ ਪੱਖੋਵਾਲ ਬਲਾਕ ਦੇ ਪਿੰਡ ਦੋਲੋਂ ਕਲਾਂ ਅਤੇ ਚਮੰਡਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 100 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਕੁਲਦੀਪ ਸਿੰਘ, ਮੁਖੀ, ਪਸਾਰ ਸਿੱਖਿਆ ਵਿਭਾਗ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ, ਮਿੱਟੀ ਦੀ ਸਿਹਤ ਅਤੇ ਵਾਤਾਵਰਨ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਚਰਚਾ ਕੀਤੀ . ਉਨਾਂ ਕਿਸਾਨਾਂ ਨੂੰ ਖਰਚੇ ਸਾਂਝੇ ਕਰਨ ਲਈ ਸਹਿਕਾਰੀ ਆਧਾਰ ’ਤੇ ਖੇਤੀ ਮਸੀਨਰੀ ਖਰੀਦਣ ਦੀ ਸਲਾਹ ਦਿੱਤੀ ।

ਪਸਾਰ ਸਿੱਖਿਆ ਵਿਭਾਗ ਦੇ ਖੇਤੀਬਾੜੀ (ਆਨਰਜ) ਅੰਤਮ ਸਾਲ ਦੇ ਵਿਦਿਆਰਥੀਆਂ ਨੇ ਜੋ ਇਸ ਸਮੇਂ ਰਾਵੇ ਪ੍ਰੋਗਰਾਮ ਅਧੀਨ ਚੱਲ ਰਹੇ ਹਨ, ਨੇ ਪਿੰਡ ਵਾਸੀਆਂ ਨੂੰ ਪੀਏਯੂ ਦੁਆਰਾ ਵਿਕਸਤ ਵੱਖ-ਵੱਖ ਤਕਨੀਕਾਂ ਨੂੰ ਅਪਣਾ ਕੇ ਵਾਢੀ ਤੋਂ ਬਾਅਦ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕੀਤਾ। ਉਨਾਂ ਰਸੋਈ ਬਾਗਬਾਨੀ, ਮਿੱਟੀ ਅਤੇ ਪਾਣੀ ਦੀ ਜਾਂਚ ਲਈ ਵੀ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੀਏਯੂ ਦੀਆਂ ਵੱਖ-ਵੱਖ ਖੇਤੀ ਤਕਨੀਕਾਂ ਦੇ ਸਾਨਦਾਰ ਪੋਸਟਰ ਪ੍ਰਦਰਸ਼ਿਤ ਕੀਤੇ।

ਡਾ. ਜਗਰੂਪ ਕੌਰ, ਖੇਤੀ ਵਿਗਿਆਨੀ ਨੇ ਕਣਕ ਦੀ ਫਸਲ ਦੀ ਸਫਲ ਕਾਸਤ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਧਰਮਿੰਦਰ ਸਿੰਘ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਝੋਨੇ ਦੀਆਂ ਘੱਟ ਮਿਆਦ ਵਾਲੀਆਂ ਕਿਸਮਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਪ੍ਰਕਾਸ ਸਿੰਘ, ਖੇਤੀਬਾੜੀ ਅਫਸਰ, ਬਲਾਕ ਪੱਖੋਵਾਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

The post  ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਲਗਾਇਆ ਜਾਗਰੂਕਤਾ ਕੈਂਪ appeared first on Ludhiana Live.

ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ
ਸਮਰਾਲਾ (ਲੁਧਿਆਣਾ) : ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਦੇ ਖਿਲਾਫ਼ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇਗੀ।

ਅੱਜ ਇੱਥੇ ਤਹਿਸੀਲ ਦਫ਼ਤਰ ਅਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਲੈਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰਿਸ਼ਵਤ ਮੰਗਣ ਵਾਲਿਆਂ ਦੀ ਸ਼ਿਕਾਇਤ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸਥਾਪਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਮੌਜੂਦ ਸਨ।

ਗੈਰ-ਕਾਨੂੰਨੀ ਕਾਲੋਨੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਬੇਘਰ ਨਹੀਂ ਕਰਾਂਗੇ ਅਤੇ ਸਰਕਾਰ ਇਨ੍ਹਾਂ ਕਾਲੋਨਾਈਜ਼ਰਾਂ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਆਪਹੁਦਰੀਆਂ ਦਾ ਅਸਰ ਇਨ੍ਹਾਂ ਲੋਕਾਂ ਉਤੇ ਨਹੀਂ ਪੈਣ ਦੇਵਾਂਗੇ। ਝੋਨੇ ਦੀ ਚੱਲ ਰਹੀ ਖਰੀਦ ਉਤੇ ਤਸੱਲੀ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਫਸਲ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਇਸ ਵਾਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਪਹਿਲੀ ਵਾਰ ਹੋਇਆ ਕਿ ਕੁਝ ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਖਾਤਿਆਂ ਵਿਚ ਅਦਾਇਗੀ ਹੋ ਰਹੀ ਹੈ।

ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ’ਤੇ ਸਖ਼ਤ ਸ਼ਬਦਾਂ ਵਿਚ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਇਕੱਲੇ ਪੰਜਾਬ ਦਾ ਨਹੀਂ ਸਗੋਂ ਉੱਤਰੀ ਭਾਰਤ ਦਾ ਮਸਲਾ ਹੈ ਪਰ ਕੇਂਦਰ ਸਰਕਾਰ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੂੰ ਕਸੂਰਵਾਰ ਠਹਿਰਾ ਕੇ ਘਟੀਆ ਪੱਧਰ ਦੀ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਰਾਲੀ ਸਾੜਨ ਦਾ ਹੱਲ ਕੱਢਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇ ਸਨ ਪਰ ਇਨ੍ਹਾਂ ਪ੍ਰਸਤਾਵਾਂ ਉਤੇ ਬਿਨਾਂ ਕੋਈ ਵਿਚਾਰ ਕੀਤੇ ਰੱਦ ਕਰ ਦਿੱਤਾ ਗਿਆ।

The post ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ appeared first on Ludhiana Live.

ਹੰਬੜਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਲੁਧਿਆਣਾ ਜ਼ਿਲੇ ਦੇ ਪਿੰਡ ਹੰਬੜਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਵਿੱਚ ਬੀ.ਐਸ.ਸੀ. ਐਗਰੀ. ਦੇ ਅੰਤਿਮ ਸਾਲ ਦੇ ਵਿਦਿਆਰਥੀ ਜੋ ਇਸ ਸਮੇਂ ਰਾਵੇ ਪ੍ਰੋਗਰਾਮ ਅਧੀਨ ਚੱਲ ਰਹੇ ਹਨ, ਨੇ ਕਿਸਾਨਾਂ ਨੂੰ ਵਾਢੀ ਤੋਂ ਬਾਅਦ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮਾਰਗਦਰਸਨ ਅਤੇ ਪ੍ਰੇਰਿਤ ਕੀਤਾ। ਸਹਾਇਕ ਪਸਾਰ ਮਾਹਿਰ ਡਾ. ਲੋਪਾਮੁਦਰਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਇਸ ਸਬੰਧੀ ਕਿਸਾਨਾਂ ਨੂੰ ਲਗਾਤਾਰ ਲਾਮਬੰਦ ਕੀਤਾ ਜਾ ਰਿਹਾ ਹੈ।

ਵਿਦਿਆਰਥੀਆਂ ਵੱਲੋਂ ਕਵਿਤਾ ਪਾਠ, ਨਾਅਰੇ ਅਤੇ ਪੋਸਟਰਾਂ ਅਤੇ ਭਾਸਣਾਂ ਦੇ ਰੂਪ ਵਿੱਚ ਜਾਗਰੂਕਤਾ ਫੈਲਾਈ ਗਈ । ਪਿੰਡ ਦੇ ਅਗਾਂਹਵਧੂ ਕਿਸਾਨ ਉਪਤਾਰ ਸਿੰਘ ਨੇ ਵੀ ਕਿਸਾਨਾਂ ਨੂੰ ਢੁਕਵੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ। ਕੈਂਪ ਵਿੱਚ ਕਿਸਾਨਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵੱਖ-ਵੱਖ ਬਦਲਾਂ, ਹੱਲ ਅਤੇ ਨਵੀਨਤਮ ਤਕਨੀਕਾਂ ਦੀ ਵਰਤੋਂ ਬਾਰੇ ਚਰਚਾ ਕੀਤੀ।

ਖੇਤੀ ਵਿਕਾਸ ਅਧਿਕਾਰੀ ਡਾ. ਅਰਸਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਦੀ ਬਜਾਏ ਪੀ.ਆਰ. 126 ਕਿਸਮ ਬੀਜਣ ਬਾਰੇ ਜਾਗਰੂਕ ਕੀਤਾ। ਉਨਾਂ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਵਿੱਚੋਂ ਗੁਲੀਡੰਡਾ ਨੂੰ ਖਤਮ ਕਰਨ ਲਈ ਖਾਦਾਂ ਅਤੇ ਨਦੀਨਨਾਸਕਾਂ ਦੀ ਵਰਤੋਂ ਕਰਨ ਬਾਰੇ ਵੀ ਜਾਣਕਾਰੀ ਦਿੱਤੀ । ਕਿਸਾਨਾਂ ਨੂੰ ਹੈਲਪ ਸੈਂਟਰ, ਪੀ.ਏ.ਯੂ. ਵੱਲੋਂ ਜਾਰੀ ਕਿਸਮਾਂ ਦੇ ਬੀਜਾਂ ਦੀ ਦੁਕਾਨ, ਮਾਸਿਕ ਰਸਾਲਿਆਂ ਰਾਹੀਂ ਸਹੀ ਮਾਰਗਦਰਸਨ, ਹਫਤਾਵਾਰੀ ਅਖਬਾਰ ਖੇਤੀ ਸੰਦੇਸ ਅਤੇ ਪੀ.ਏ.ਯੂ. ਕਿਸਾਨ ਐਪ ਬਾਰੇ ਵੀ ਜਾਗਰੂਕ ਕੀਤਾ ਗਿਆ।

The post  ਹੰਬੜਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ appeared first on Ludhiana Live.

ਵਿਦਿਆਰਥੀਆਂ ਅਤੇ ਅਧਿਕਾਰੀਆਂ ਵਲੋਂ ਝੋਨੇ ਦੀ ਪਰਾਲੀ ਸਬੰਧੀ ਵਿਸ਼ੇਸ ਮੁਹਿੰਮ ਅਤੇ ਰੈਲੀ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਗਰੂਰ ਸਥਿਤ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਅਤੇ ਕੇ ਵੀ ਕੇ ਖੇੜੀ ਵਲੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾਂ ਗੁਰਮੀਤ ਸਿੰਘ ਬੁੱਟਰ ਦੀ ਅਗਵਾਈ ਵਿੱਚ ਭੇਜੀ ਪੀ ਏ ਯੂ ਦੇ ਖੇਤੀਬਾੜੀ ਦੀ ਪੜਾਈ ਕਰ ਰਹੇ ਵਿਦਿਆਰਥੀਆਂ ਦੀ ਟੀਮ ਦੇ ਸਹਿਯੋਗ ਨਾਲ ਪਿੰਡ ਸ਼ੇਰੋ, ਮਾਡਲ ਟਾਉਨ -1 ਅਤੇ ਮਾਡਲ ਟਾਉਨ-2 ਸ਼ੇਰੋ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਕਿਸਾਨ ਗੋਸ਼ਟੀ, ਦਰਵਾਜੇ ਤੋਂ ਦਰਵਾਜੇ ਮੁਹਿੰਮ ਅਤੇ ਰੈਲੀ ਦਾ ਆਯੋਜਿਨ ਕੀਤਾ ਗਿਆ।

ਇਸ ਮੁਹਿੰਮ ਵਿੱਚ ਪੰਨਸੀਡ ਦੇ ਨਵ-ਨਿਯੁਕਤ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ। ਉਹਨਾਂ ਨੇ ਕਿਸਾਨਾਂ ਨੂੰ ਵਿਦਿਆਰਥੀਆਂ ਦੁਆਰਾ ਸਾਂਝੀਆਂ ਕੀਤੀਆਂ ਪੀ ਏ ਯੂ ਦੀਆਂ ਪਰਾਲੀ ਦੀ ਸੰਭਾਲ ਸਬੰਧੀ ਸਿਫਾਰਿਸ਼ਾਂ ਅਤੇ ਉੱਚਤਮ ਵਿਕਸਿਤ ਕੀਤੀ ਮਸ਼ੀਨਰੀ ਅਪਣਾਉਣ ਤੇ ਜੋਰ ਦਿੱਤਾ। ਉਹਨਾਂ ਕਿਹਾ ਕਿ ਜਿਥੇ ਖੇਤ ਵਿੱਚ ਪਰਾਲੀ ਦਬਾਉਣ ਨਾਲ ਵਾਤਾਵਰਨ ਦਾ ਸੁਧਾਰ ਹੁੰਦਾ ਹੈ, ਉਥੇ ਜਮੀਨ ਦੀ ਉਪਜਾਉ ਸ਼ਕਤੀ ਵੱਧਣ ਨਾਲ ਫਸਲਾਂ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ।

ਉਹਨਾਂ ਵਿਦਿਆਰਥੀਆਂ ਤੇ ਪੀ ਏ ਯੂ ਦੇ ਅਧਿਕਾਰੀਆਂ ਦੀ ਇਸ ਪ੍ਰਤੀ ਸ਼ਲਾਘਾ ਕੀਤੀ। ਡਾਂ ਬੂਟਾ ਸਿੰਘ ਰੋਮਾਣਾ ਤੇ ਡਾਂ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਫਾਇਦੇ ਅਤੇ ਇਸ ਦੇ ਲੰਮਾ ਸਮਾਂ ਸੰਭਾਲਣ ਨਾਲ ਜਮੀਨ ਵਿੱਚ ਮੱਲੜ ਵੱਧਣ ਨਾਲ ਹੋਣ ਵਾਲੇ ਫਾਏਦਿਆਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਪੀ ਏ ਯੂ ਵਲੋਂ ਵਿਕਸਿਤ ਕੀਤੀਆਂ ਪਰਾਲੀ ਦੀ ਸੰਭਾਲ ਸਬੰਧੀ ਤਕਨੀਕਾਂ ਤੇ ਮਸ਼ੀਨਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਸਮਾਰਟ ਸੀਡਰ ਦੀਆਂ ਵਿਸ਼ੇਸਤਾਈਆਂ ਦੱਸੀਆਂ।

ਉਹਨਾਂ ਕਿਸਾਨਾਂ ਨਾਲ ਹਾੜੀ ਦੀਆਂ ਫਸਲਾਂ ਦੀ ਵਿਉਂਤਬੰਦੀ, ਕਿਸਮਾਂ ਅਤੇ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸਬਸਿਡੀ ਦੇ ਢੰਗ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਡਾਂ ਫਤਿਹਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਅਤੇ ਅਧਿਕਾਰੀਆਂ ਵਲੋਂ ਕਿਸਾਨਾਂ ਦੇ ਸਹਿਯੋਗ ਅਤੇ ਚੇਅਰਮੈਨ ਦੀ ਮੌਜੂਦਗੀ ਵਿੱਚ ਦਰਵਾਜੇ ਤੋਂ ਦਰਵਾਜੇ , ਪਿੰਡਾਂ ਵਿੱਚ, ਦਾਣਾ ਮੰਡੀਆਂ ਤੇ ਖੇਤਾਂ ਵਿੱਚ ਜਾ ਕੇ ਪਰਾਲੀ ਦੀ ਸੰਭਾਲ ਸਬੰਧੀ ਜਾਣੂ ਕਰਵਾਇਆ ਤੇ ਰੈਲੀ ਕੀਤੀ।

The post  ਵਿਦਿਆਰਥੀਆਂ ਅਤੇ ਅਧਿਕਾਰੀਆਂ ਵਲੋਂ ਝੋਨੇ ਦੀ ਪਰਾਲੀ ਸਬੰਧੀ ਵਿਸ਼ੇਸ ਮੁਹਿੰਮ ਅਤੇ ਰੈਲੀ  appeared first on Ludhiana Live.

ਅਗਾਂਹਵਧੂ ਕਿਸਾਨ ਦਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ, ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਕੀਤੀ ਜਾਂਦੀ ਹੈ ਫਸਲਾਂ ਦੀ ਕਾਸ਼ਤ
ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਪਿੰਡ ਮੁਸ਼ਕਾਬਾਦ ਤਹਿਸੀਲ ਸਮਰਾਲਾ ਦੇ ਅਗਾਂਹਵਧੂ ਕਿਸਾਨ ਸ੍ਰੀ ਦਵਿੰਦਰ ਸਿੰਘ ਮਸ਼ਕਾਬਾਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਾਤਾਵਰਣ ਨੂੰ ਸਾਫ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਅਧੀਨ ਸ. ਦਵਿੰਦਰ ਸਿੰਘ ਮੁਸ਼ਕਾਬਾਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਵੱਲੋਂ ਕਿਸਾਨ ਦਵਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਿਸਾਨ ਦੂਸਰੇ ਕਿਸਾਨਾਂ ਲਈ ਪ੍ਰੇਰਣਾ ਸਰੋਤ ਹੈ ਅਤੇ ਕਿਸਾਨ ਵੱਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਫਸਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਰਲਾ ਕੇ ਜਿੱਥੇ ਵਾਤਾਵਰਨ ਸਾਫ ਰੱਖਣ ਵਿੱਚ ਯੋਗਦਾਨ ਪਾਇਆ ਹੈ ਉੱਥੇ ਹੀ ਆਪਣੇ ਖੇਤਾਂ ਦੀ ਮਿੱਟੀ ਨੂੰ ਹੋਰ ਉਪਜਾਊ ਬਣਾਇਆ ਹੈ। ਕਿਸਾਨ ਵੱਲੋਂ ਫਸਲੀ ਵਿਭਿੰਨਤਾ ਅਪਨਾਉਣ ਵਿੱਚ ਵੀ ਮੋਹਰੀ ਯੋਗਦਾਨ ਪਾਇਆ ਜਾ ਰਿਹਾ ਹੈ।

ਸ੍ਰੀ ਦਵਿੰਦਰ ਸਿੰਘ ਮੁਸ਼ਕਾਬਾਦ ਵੱਲੋਂ ਦੱਸਿਆ ਗਿਆ ਕਿ ਉਸ ਵਲੋਂ ਲਗਾਤਾਰ ਕਈ ਸਾਲਾਂ ਤੋਂ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਰਲਾਇਆ ਜਾ ਰਿਹਾ ਹੈ, ਜਿਸ ਦੇ ਪ੍ਰਤੱਖ ਨਤੀਜੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਵਿੱਚ ਮਿੱਟੀ ਵਿੱਚ ਜੈਵਿਕ ਮਾਦੇ ਦਾ ਵਾਧਾ ਹੋਣਾ, ਮਿੱਟੀ ਦਾ ਪੀ.ਐਚ. ਲੈਵਲ ਬੈਲੇਂਸ ਹੋਣਾ ਅਤੇ ਖਾਦਾਂ ਦੀ ਖਪਤ ਘਟਣਾ ਪ੍ਰਮੁੱਖ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਦੀ ਜ਼ਮੀਨ ਵਿੱਚ ਮਿੱਤਰ ਕੀੜਿਆਂ ਦੀ ਗਿਣਤੀ ਵੀ ਬਹੁਤ ਵਧੀ ਹੈ। ਉਹਨਾਂ ਕਿਸਾਨਾਂ ਨੂੰ ਪਿੰਡ ਮੁਸ਼ਕਾਬਾਦ ਵਿਖੇ ਸਥਾਪਿਤ  ਆਧੁਨਿਕ ਫਾਰਮ ‘ਫਾਰਮਰ ਐਗਰੀ ਮਾਰਟ’ ਵਿਖੇ ਦੌਰਾ ਕਰਨ ਦੀ ਵੀ ਅਪੀਲ ਕੀਤੀ।

The post ਅਗਾਂਹਵਧੂ ਕਿਸਾਨ ਦਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ, ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਕੀਤੀ ਜਾਂਦੀ ਹੈ ਫਸਲਾਂ ਦੀ ਕਾਸ਼ਤ appeared first on Ludhiana Live.

ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕੁਲਦੀਪ ਧਾਲੀਵਾਲ
ਖੰਨਾ (ਲੁਧਿਆਣਾ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।

ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਕਿਸਾਨਾਂ ਦੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।

ਪੱਤਰਕਾਰਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਰਾਲੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਸਾਡੀ ਸਰਕਾਰ ਨੇ 1 ਲੱਖ, 22 ਹਜ਼ਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਸਬਸਿਡੀ ਉੱਤੇ ਦਿੱਤੀਆ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਅਸੀ ਪੰਜਾਬ ਦੀਆਂ ਤਿੰਨ ਵੱਡੀਆਂ ਯੂਨੀਵਰਸਿਟੀਆਂ ਜਿਨ੍ਹਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐਨ.ਐਸ.ਐਸ ਗਰੁੱਪ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਮੁਹਿੰਮ ਵੀ ਚਲਾ ਰਹੇ ਹਨ।

ਉਹਨਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕਿਸਾਨ ਪਾਰਲੀ ਨਹੀਂ ਸਾੜਨਗੇ ਅਤੇ ਸਾਨੂੰ ਪੰਜਾਬ ਦਾ ਵਾਤਾਵਰਣ ਬਚਾਉਣ ਵਿੱਚ ਵੱਡੀ ਕਾਮਯਾਬੀ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣਾ ਸਾਡਾ ਪਹਿਲਾ ਫਰਜ ਹੈ, ਉਹਨਾਂ ਕਿਹਾ ਜੋ ਸੱਚਾ ਪੰਜਾਬੀ ਹੈ ਉਹ ਇਹਨਾਂ ਤਿੰਨ ਚੀਜ਼ਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਖੰਨਾ ਦੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਵੀ ਕੀਤੀ ਅਤੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਦੋਂ ਦੀ ਸਰਕਾਰ ਬਣੀ ਹੈ ਕਿਸਾਨ ਮੰਡੀਆਂ ਵਿੱਚ ਜਦ ਵੀ ਫਸਲ ਲੈ ਕੇ ਆਉਂਦੇ ਹਨ ਤਾਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ ਜਿਥੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ।

The post ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕੁਲਦੀਪ ਧਾਲੀਵਾਲ appeared first on Ludhiana Live.

ਪੀ.ਏ.ਯੂ ਦੇ ਐੱਨ ਐੱਸ ਐੱਸ ਵਲੰਟਰੀਆਂ ਨੇ ਪਰਾਲੀ ਸੰਭਾਲ ਲਈ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ
ਲੁਧਿਆਣਾ : ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਤੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਗੁਰਮੀਤ ਸਿੰਘ ਬੁੱਟਰ ਅਤੇ ਐੱਨ ਐੱਸ ਐੱਸ ਕੋਆਰਡੀਨੇਟਰ ਡਾ ਹਰਮੀਤ ਸਿੰਘ ਸਰਲਾਚ  ਦੀ ਯੋਗ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਅੱਜ ਲੁਧਿਆਣਾ ਜ਼ਿਲੇ ਦੇ ਪਿੰਡ ਬੋਪਾਰਾਏ ਕਲਾਂ ਤੋਂ ਕੀਤੀ ਗਈ ।

ਇਸ ਮੌਕੇ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ  ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨਾਂ ਸੰਬੰਧੀ ਦੱਸਿਆ ਗਿਆ  ਇਸ ਤੋਂ ਇਲਾਵਾ  ਪਰਾਲੀ ਨੂੰ ਜ਼ਮੀਨ ਵਿੱਚ ਰੱਖਣ ਨਾਲ ਹੋਣ ਵਾਲੇ ਫ਼ਾਇਦਿਆਂ ਤੋਂ ਵੀ ਜਾਣੂ ਕਰਵਾਇਆ ਇਸ ਮੌਕੇ ਪਿੰਡ ਬੋਪਾਰਾਏ ਦੀ ਬਹੁਮੰਤਵੀ ਸਹਿਕਾਰੀ ਸੁਸਾਇਟੀ ਦੇ ਵਿਚ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈ ਗਈ । ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਰੀ ਬਾਰੇ ਵੀ ਲੋਕਾਂ ਨੂੰ ਦੱਸਿਆ ਗਿਆ ਅਤੇ ਇਸ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਤ ਕੀਤਾ ਗਿਆ ।

ਐੱਨ ਐੱਸ ਐੱਸ ਵਲੰਟਰੀਆਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਸਾਹਿਤ ਕਿਸਾਨਾਂ ਨੂੰ ਵੰਡਿਆ ਗਿਆ । ਡਾ ਕਮਲਪ੍ਰੀਤ ਕੌਰ ਬਰਾੜ ਐੱਨ ਐੱਸ ਐੱਸ ਪ੍ਰੋਗਰਾਮ ਅਫਸਰ-ਕਮ-ਪਸਾਰ ਵਿਗਿਆਨੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਪਰਾਲੀ ਪ੍ਰਬੰਧਨ ਵਿਚ ਕੰਮ ਆਉਣ ਵਾਲੀਆਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਦੱਸਿਆ ਤੇ ਮਸ਼ੀਨਰੀ ਨਾਲ ਸਬੰਧਤ ਗੱਲਾਂ ਨੂੰ ਅੱਗੇ ਤੋਰਦਿਆਂ ਹੋਇਆਂ ਹਰੇਕ ਮਸੀਨ ਦੀ ਖੇਤ ਵਿਚ ਵਰਤੋਂ, ਢੰਗ, ਕਾਸ਼ਤ ਸੰਬੰਧੀ ਬਰੀਕੀਆਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ ।

ਪਿੰਡ ਦੇ ਉੱਦਮੀ ਕਿਸਾਨ ਸਰਦਾਰ ਗੁਰਮੇਲ ਸਿੰਘ ਨੇ ਆਪਣੇ ਖੇਤੀ ਸਬੰਧੀ ਤਜਰਬੇ ਸਾਂਝੇ ਕੀਤੇ ਅਤੇ ਆਪਣੇ ਖੇਤਾਂ ਵਿਚ ਮਲਚਰ ਅਤੇ ਉਲਟਾਵੇਂ ਹਲਾਂ ਦੀ ਵਰਤੋਂ ਸਬੰਧੀ ਵੀ ਕਿਸਾਨਾਂ ਨੂੰ ਦੱਸਿਆ । ਪਿੰਡ ਬੋਪਾਰਾਏ ਤੋਂ ਇਲਾਵਾ ਨਾਲ ਲੱਗਵੇਂ ਪਿੰਡਾਂ ਜਾਂਗਪੁਰ, ਸੁਧਾਰ, ਰਕਬਾ ਵਿੱਚ ਵੀ ਇਸ ਮੁਹਿੰਮ ਨੂੰ ਅੱਗੇ ਤੋਰਿਆ ਗਿਆ । ਇਸ ਮੌਕੇ ਐੱਨ ਐੱਸ ਐੱਸ ਪ੍ਰੋਗਰਾਮ ਅਫਸਰ ਡਾ. ਦਿਵਿਆ  ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਕਿਸਾਨ  ਹਾਜ਼ਰ ਸਨ ।

The post ਪੀ.ਏ.ਯੂ ਦੇ ਐੱਨ ਐੱਸ ਐੱਸ ਵਲੰਟਰੀਆਂ ਨੇ ਪਰਾਲੀ ਸੰਭਾਲ ਲਈ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ        appeared first on Ludhiana Live.

ਨਵੇਂ ਪੰਜਾਬ ਦੀ ਸਿਰਜਣਾ ਵਿਚ ਨੌਜਵਾਨਾਂ ਦੀ ਭੂਮਿਕਾ ਅਹਿਮ : ਕੁਲਦੀਪ ਸਿੰਘ ਧਾਲੀਵਾਲ
ਲੁਧਿਆਣਾ :  ਪੰਜਾਬ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਲਈ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹੋਈ। ਨਿਰਦੇਸ਼ਕ ਵਿਦਿਆਰਥੀ ਭਲਾਈ ਦੀ ਨਿਗਰਾਨੀ ਵਿਚ ਹੋਏ ਇਸ ਸਮਾਗਮ ਵਿਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ ਜਦਕਿ ਪੰਜਾਬ ਦੇ ਕਈ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਇਸ ਮੁਹਿੰਮ ਵਿਚ ਉਚੇਚੇ ਤੌਰ ਤੇ ਸ਼ਾਮਿਲ ਹੋਏ ਜਿਨ੍ਹਾਂ ਵਿੱਚ ਹਲਕਾ ਦਸੂਹਾ ਤੋਂ ਸ. ਕਰਮਬੀਰ ਸਿੰਘ, ਟਾਂਡਾ ਤੋਂ ਸ. ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਸਾਹਨੇਵਾਲ ਤੋਂ ਸ. ਹਰਦੀਪ ਸਿੰਘ ਮੁੰਡੀਆਂ, ਲੁਧਿਆਣਾ ਪੂਰਬੀ ਤੋਂ ਸ. ਦਲਜੀਤ ਸਿੰਘ ਭੋਲਾ ਗਰੇਵਾਲ ਸ਼ਾਮਲ ਸਨ।

ਆਪਣੇ ਭਾਸ਼ਣ ਵਿਚ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਅਨੇਕ ਚੁਣੌਤੀਆਂ ਦਾ ਸਾਹਮਣਾ ਕਰਕੇ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਸਾਹਿਬ ਨੇ ਇਸ ਮੁਹਿੰਮ ਦੀ ਸ਼ੁਰੂਆਤ ਲਈ ਸ਼ਹੀਦ ਏ ਆਜ਼ਮ ਸ ਭਗਤ ਸਿੰਘ ਦੇ ਜਨਮ ਪੁਰਬ ਨੂੰ ਨੀਯਤ ਕਰਕੇ ਇਸ ਕਾਰਜ ਨੂੰ ਪਵਿੱਤਰ ਅਰਥ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਵਾਂਗੇ।

ਸ ਧਾਲੀਵਾਲ ਨੇ ਵਾਤਾਵਰਨ ਬਾਰੇ ਫ਼ਿਕਰਮੰਦੀ ਪ੍ਰਗਟ ਕਰਦਿਆਂ ਕਿਹਾ ਕਿ ਅੰਨ ਪੈਦਾ ਕਰਕੇ ਦੇਸ਼ ਦੇ ਭੰਡਾਰ ਭਰਦਿਆਂ ਪੰਜਾਬ ਦੇ ਆਪਣੇ ਹਵਾ, ਪਾਣੀ ਤੇ ਮਿੱਟੀ ਨੂੰ ਪ੍ਰਦੂਸ਼ਿਤ ਕਰ ਲਿਆ ਹੈ। ਉਦੋਂ ਪਰਾਲੀ ਸਾੜਨ ਨੂੰ ਮਜਬੂਰੀ ਮੰਨਿਆ ਜਾ ਸਕਦਾ ਸੀ ਪਰ ਅੱਜ ਮਸ਼ਿਨਰੀ ਦੇ ਰੂਪ ਵਿਚ ਬੜੇ ਬਦਲ ਉਪਲਬਧ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਰੂਪ ਵਿਚ ਭਵਿੱਖ ਦੇ ਵਿਗਿਆਨੀ ਸਾਮ੍ਹਣੇ ਬੈਠੇ ਹਨ।

ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਵਢਾਈ ਤੇ ਕਣਕ ਦੀ ਬਿਜਾਈ ਵਿਚ ਸਮਾਂ ਵਿੱਥ ਥੋੜ੍ਹੀ ਹੋਣ ਕਰਕੇ ਕਈ ਕਿਸਾਨ ਅੱਗ ਵਾਲਾ ਰਸਤਾ ਚੁਣਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਾਂ ਅੱਗ ਨਾ ਲਾਉਣ ਲਈ ਜਾਗਰੂਕਤਾ ਫੈਲਾਉਣੀ ਹੈ, ਜਿਸ ਲਈ ਤੁਹਾਨੂੰ ਸੰਦੇਸ਼ ਵਾਹਕ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਆਪਾਂ ਪਰਾਲੀ ਦੇ ਗੁਣ ਦੱਸਣੇ ਹਨ।

ਯੂਨੀਵਰਸਿਟੀ ਦੀਆਂ ਖੋਜਾਂ ਮੁਤਾਬਕ ਪਰਾਲੀ ਵਾਹੁਣ ਨਾਲ ਮਿੱਟੀ ਵਿੱਚ ਸੂਖਮ ਤੱਤਾਂ ਤੇ ਜੈਵਿਕ ਮਾਦੇ ਦਾ ਮਿੱਟੀ ਵਿੱਚ ਵਾਧਾ ਹੁੰਦਾ ਹੈ। ਇਹ ਪੀ ਏ ਯੂ ਦੀ ਖੋਜ ਹੈ। ਇਸ ਤੋਂ ਆਮ ਕਿਸਾਨ ਨੂੰ ਜਾਣੂ ਕਰਾ ਕੇ ਹੀ ਪਰਾਲੀ ਸਾੜਨ ਦਾ ਰੁਝਾਨ ਖਤਮ ਕੀਤਾ ਜਾ ਸਕੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਪਿੰਡ ਵਾਸੀਆਂ ਦੇ ਸੁਝਾਅ ਲੈ ਕੇ ਆਉਣ ਤਾਂ ਜੋ ਖੋਜ ਦੀ ਦਿਸ਼ਾ ਨੂੰ ਉਸ ਅਨੁਸਾਰ ਵਿਉਂਤਿਆ ਜਾ ਸਕੇ।

The post ਨਵੇਂ ਪੰਜਾਬ ਦੀ ਸਿਰਜਣਾ ਵਿਚ ਨੌਜਵਾਨਾਂ ਦੀ ਭੂਮਿਕਾ ਅਹਿਮ : ਕੁਲਦੀਪ ਸਿੰਘ ਧਾਲੀਵਾਲ appeared first on Ludhiana Live.