cabinet minister dr baljit kaur Archives - Ludhiana Live

ਪੰਜਾਬ ਦੇ ਬੁਢਾਪਾ ਪੈਨਸ਼ਨਰ ਛੇਤੀ ਕਰਨ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ ਪੈਨਸ਼ਨ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।

ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾਂ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋਂ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਨ੍ਹਾਂ ਦੀ ਸਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਹੀ ਹੋਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ ਲੈ ਕੇ ਦਫ਼ਤਰ ਵਿਖੇ ਆਪਣਾ ਪੱਖ ਰੱਖ ਸਕਦੇ ਹਨ।

The post ਪੰਜਾਬ ਦੇ ਬੁਢਾਪਾ ਪੈਨਸ਼ਨਰ ਛੇਤੀ ਕਰਨ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ ਪੈਨਸ਼ਨ appeared first on Ludhiana Live.

ਹੁਣ ਦੂਜੀ ਧੀ ਦੇ ਜਨਮ ‘ਤੇ ਲਾਭਪਾਤਰੀ ਔਰਤਾਂ ਨੂੰ ਦਿੱਤੇ ਜਾਣਗੇ 6 ਹਜ਼ਾਰ ਰੁਪਏ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇੱਕ ਕਿਸ਼ਤ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘੱਟ ਰਹੇ ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿੱਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿੱਚ ਵੀ ਮਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਫਾਰਮ ਭਰੇ ਜਾਂਦੇ ਹਨ। ਦੱਸ ਦੇਈਏ ਕਿ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜ਼ਮੀ ਹੈ।

The post ਹੁਣ ਦੂਜੀ ਧੀ ਦੇ ਜਨਮ ‘ਤੇ ਲਾਭਪਾਤਰੀ ਔਰਤਾਂ ਨੂੰ ਦਿੱਤੇ ਜਾਣਗੇ 6 ਹਜ਼ਾਰ ਰੁਪਏ appeared first on Ludhiana Live.

‘ਪਿੰਡ ਦੀ ਸੱਥ’ ਸੰਕਲਪ ਨੂੰ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਲਾਗੂ ਕੀਤਾ ਜਾਵੇਗਾ – ਡਾ ਬਲਜੀਤ ਕੌਰ
ਲੁਧਿਆਣਾ :  ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਕੂਲਾਂ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਿਖਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਸਥਾਨਕ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਰਾਹੀਂ ਪਰਿਵਾਰਾਂ ਵਿੱਚ ਵੱਡਿਆਂ ਦਾ ਸਤਿਕਾਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਮਾਪਿਆਂ ਨੂੰ ਵੀ ਸਮਾਜਿਕ ਅਤੇ ਪਰਿਵਾਰਕ ਕਦਰਾਂ ਕੀਮਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਉਹ ਆਪਣੇ ਪਰਿਵਾਰਾਂ ਵਿੱਚ ਬਜੁਰਗਾਂ  ਨਾਲ ਵਧੀਆ ਸਮਾਂ ਬਿਤਾ ਸਕਣ, ਜੋ ਹੁਣ ਦੇਖਣ ਨੂੰ ਨਹੀਂ ਮਿਲਦਾ।

ਉਨ੍ਹਾਂ ਕਿਹਾ ਕਿ ਇਕੱਲਾਪਣ ਬਜੁਰਗਾਂ ਨੂੰ ਘੁਣ ਵਾਂਗ ਅੰਦਰੋ-ਅੰਦਰ ਖੋਖਲਾ ਕਰੀ ਜਾਂਦਾ ਹੈ ਅਤੇ ਹੁਣ ਨੌਜਵਾਨਾਂ ਅਤੇ ਬਜ਼ੁਰਗਾਂ ਵਿਚਕਾਰ ਪਾੜੇ ਨੂੰ ਜਲਦ ਖਤਮ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਕੋਲ ਤਜ਼ਰਬਿਆਂ ਦਾ ਖਜ਼ਾਨਾ ਹੁੰਦਾ ਹੈ ਅਤੇ ਜੇਕਰ ਬੱਚੇ ਉਨ੍ਹਾਂ ਦੇ ਨਾਲ ਰਹਿਣਗੇ, ਸਮਾਂ ਬਿਤਾਉਣਗੇ ਤਾਂ ਉਨ੍ਹਾਂ ਨੂੰ ਸੱਭਿਆਚਾਰ, ਚੰਗੇ ਗੁਣਾਂ, ਚੰਗੀਆਂ ਆਦਤਾਂ ਅਤੇ ਹੋਰ ਸਮਾਜਿਕ ਮੁੱਦਿਆਂ ਬਾਰੇ ਗਿਆਨ ਹੋ ਸਕੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ‘ਪਿੰਡ ਦੀ ਸੱਥ’ ਦੇ ਸੰਕਲਪ ਨੂੰ ਸ਼ਹਿਰੀ ਖੇਤਰਾਂ ਵਿੱਚ ਵੀ ਦੁਹਰਾਇਆ ਜਾਵੇਗਾ ਤਾਂ ਜੋ ਬਜ਼ੁਰਗ ਲੋਕ ‘ਇਕੱਲਤਾ’ ਨੂੰ ਖ਼ਤਮ ਕਰਨ ਲਈ ਇਕੱਠੇ ਹੋ ਕੇ ਵਿਚਾਰ-ਵਟਾਂਦਰਾ ਕਰ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਜਲਦ ਹੀ ਨਵੇਂ ਬਿਰਧ ਘਰ ਬਣਾਏ ਜਾਣਗੇ ਜਿੱਥੇ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 10 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮਾਂ ਲਈ ਨਵੀਆਂ ਇਮਾਰਤਾਂ ਵੀ ਬਣਨਗੀਆਂ, ਜਿਸ ਸਬੰਧੀ ਬਜਟ ਵੀ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਬੁਢਾਪਾ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ।

ਇਸ ਦੌਰਾਨ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਰਫ਼ਤਾਰ ਨਾਲ ਕਰਨ ਲਈ ਸਰਕਾਰ ਨੇ ਉਨ੍ਹਾਂ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਸ਼ੁਰੂ ਕੀਤਾ ਹੈ ਅਤੇ ਹੈਲਪਲਾਈਨ ਰਾਹੀਂ ਬ}ੁਰਗਾਂ ਦੀ ਸੇਵਾ ਕਰਕੇ ਉਨ੍ਹਾਂ ਨੂੰ ਜਲਦ ਸੇਵਾਵਾਂ ਅਤੇ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਹੈਲਪਲਾਈਨ ਦਾ ਵੱਧ ਤੋਂ ਵੱਧ ਲਾਭ ਉਠਾਉਣ ਜਦੋਂ ਵੀ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕੋਈ ਮੁਸ਼ਕਲ ਆਉਂਦੀ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਪਹਿਲੀ ਵਾਰ ਲੁਧਿਆਣਾ ਪਹੁੰਚਣ ‘ਤੇ ਕਮਿਸ਼ਨਰੇਟ ਪੁਲਿਸ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਹਰਭੁਪਿੰਦਰ ਸਿੰਘ ਧਰੌੜ, ‘ਆਪ’ ਦੇ ਸੀਨੀਅਰ ਆਗੂ ਮਾਸਟਰ ਹਰੀ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

The post ‘ਪਿੰਡ ਦੀ ਸੱਥ’ ਸੰਕਲਪ ਨੂੰ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਲਾਗੂ ਕੀਤਾ ਜਾਵੇਗਾ – ਡਾ ਬਲਜੀਤ ਕੌਰ appeared first on Ludhiana Live.

ਅਪੰਗ ਵਿਅਕਤੀਆਂ ਦੀ ਸਹਾਇਤਾਂ ਲਈ ਟਰਾਈ ਸਾਈਕਲ, ਸੁਣਨ ਵਾਲੀਆਂ ਮਸ਼ੀਨਾਂ ਅਤੇ ਬਨਾਵਟੀ ਅੰਗ ਦਿੱਤੇ
ਮੁੱਲਾਂਪੁਰ-ਦਾਖਾ (ਲੁਧਿਆਣਾ) :  ਗੁਰਮਤਿ ਭਵਨ ਮੁੱਲਾਂਪੁਰ ਦਾਖਾ ਵਿਖੇ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੈਬਨਿਟ ਮੰਤਰੀ ਪੰਜਾਬ ਨੇ ਸਮਾਜ ਸੇਵੀ ਸੰਸਥਾ, ਗੁਰੂ ਨਾਨਕ ਚੈਰੀਟੇਬਲ ਟਰੱਸਟ, ਗੁਰਮਤਿ ਭਵਨ ਮੰਡੀ ਮੁੱਲਾਂਪੁਰ ਦੇ ਸੱਦੇ ‘ਤੇ ਲੋੜਵੰਦ ਅਪੰਗ ਵਿਅਕਤੀਆਂ ਦੀ ਸਹਾਇਤਾਂ ਲਈ 25 ਟਰਾਈ ਸਾਈਕਲ, 60 ਕੰਨਾਂ ਵਾਲੀਆਂ ਸੁਣਨ ਵਾਲੀਆਂ ਮਸ਼ੀਨਾਂ ਅਤੇ 85 ਅਜਿਹੇ ਅੰਗਹੀਣ ਵਿਅਕਤੀਆਂ ਨੂੰ ਬਨਾਵਟੀ ਅੰਗ ਜਿਵੇਂ ਨਕਲੀ ਬਾਹਾਂ ਅਤੇ ਲੱਤਾਂ ਆਦਿ ਦਿੱਤੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਸੰਸਥਾ ਜੋ ਕਿ ਬਹੁਤ ਲੰਮੇ ਸਮੇਂ ਤੋਂ ਸਿਹਤ ਅਤੇ ਵਿੱਦਿਆ ਸਬੰਧੀ ਖੇਤਰਾਂ ਵਿੱਚ ਕਾਰਜਸ਼ੀਲ ਭੂਮਿਕਾ ਨਿਭਾਅ ਰਹੀ ਹੈ ਅਤੇ ਬਹੁਤ ਸਾਰੇ ਸਮਾਜ ਸੇਵੀ ਕਾਰਜ ਕਰਦੀ ਹੈ ਜਿਵੇਂ ਕਿ ਅੱਖਾਂ ਦੇ ਫਰੀ ਕੈਂਪ, ਅਪੰਗ ਸਹਾਇਤਾ ਫਰੀ ਕੈਂਪ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਝੁੱਗੀ ਝੌਂਪੜੀ ਵਾਲੇ ਬੱਚਿਆਂ ਲਈ ਫਰੀ ਸਕੂਲ, ਲੋੜਵੰਦ ਬੱਚੀਆਂ ਲਈ ਸਿਲਾਈ ਸੈਂਟਰ, ਕੰਪਿਊਟਰ ਸਿਖਲਾਈ ਸੈਂਟਰ, ਫਰੀ ਡਿਸਪੈਂਸਰੀ ਆਦਿ ਮਹੱਤਵਪੂਰਨ ਕੰਮ ਕਰਦੀ ਆ ਰਹੀ ਹੈ।

ਉਨ੍ਹਾਂ ਦੱਸਿਆ ਕਿ ਲੋੜਵੰਦ ਅੰਗਹੀਣ ਵਿਅਕਤੀਆਂ ਦੀ ਸਹਾਇਤਾ ਦੇ ਨਾਲ-ਨਾਲ ਉਨ੍ਹਾਂ ਵਿੱਚ ਪਿਆਰ ਦੀ ਭਾਵਨਾ ਕਰੀਏ ਜਿਸ ਨਾਲ ਉਨ੍ਹਾਂ ਨੂੰ ਸਮਾਜ ਵਿੱਚ ਰਹਿੰਦੇ ਹੋਏ ਹੀਣ ਭਾਵਨਾ ਪੈਦਾ ਨਾ ਹੋਵੇ ਅਤੇ ਉਹ ਵੀ ਹਰ ਆਮ ਵਿਅਕਤੀ ਵਾਂਗ ਆਪਣਾ ਜੀਵਨ ਖੁਸ਼ੀ ਅਤੇ ਤੰਦਰੁਸਤ ਰਹਿ ਕੇ ਬਤੀਤ ਕਰ ਸਕਣ।

ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦਾ ਸਮਾਜਿਕ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ ਰਿਹਾ ਹੈ ਜਿਸ ਕਰਕੇ ਉਨ੍ਹਾਂ ਨੂੰ ਇੱਥੇ ਪਹੁੰਚ ਕੇ ਮਿਲ ਕੇ ਮਾਣ ਮਹਿਸੂਸ ਹੋ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਹ ਪੇਸ਼ੇ ਤੌਂ ਡਾਕਟਰ ਹੋਣ ਕਰਕੇ ਉਹ ਆਪਣੇ ਕਿੱਤੇ ਨਾਲ ਸਬੰਧਤ ਇਸ ਜਗ੍ਹਾਂ ‘ਤੇ ਪਹੁੰਚ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਗੁਰਮਤਿ ਭਵਨ ਵਿਖੇ ਵੱਖ-ਵੱਖ ਤਰ੍ਹਾਂ ਦੇ ਸ਼ੁਰੂ ਕੀਤੇ ਨਵੇਂ ਕੰਮਾਂ ਦਾ ਦੌਰਾ ਕੀਤਾ ਅਤੇ ਗੁਰਮਤਿ ਭਵਨ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਲੋੜਵੰਦ ਬੱਚੀਆਂ ਲਈ ਸਿਲਾਈ ਸੈਂਟਰ, ਕੰਪਿਊਟਰ ਸਿਖਲਾਈ ਸੈਂਟਰ ਅਤੇ ਫਰੀ ਡਿਸਪੈਂਸਰੀ ਆਦਿ ਦਾ ਦੌਰਾ ਵੀ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੁਰੂ ਨਾਨਕ ਚੈਰੀਟੇਬਲ ਟਰੱਸਟ ਵੱਲੋਂ ਸਮੇਂ ਸਮੇਂ ‘ਤੇ ਅਪੰਗ ਸਹਾਇਤਾ ਫਰੀ ਕੈਂਪ ਲਗਾਏ ਜਾਂਦੇ ਹਨ ਅਤੇ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਡਾਕਟਰੀ ਸਹਾਇਤਾ ਦਿੱਤੀ ਜਾਂਦੀ ਹੈ। ਗੁਰੂ ਨਾਨਕ ਚੈਰੀਟੇਬਲ ਟਰੱਸਟ ਅਤੇ ਸਮੁੱਚੇ ਟਰੱਸਟੀਜ਼ ਅਤੇ ਸੇਵਾਦਾਰਾਂ ਵੱਲੋਂ ਉਨ੍ਹਾਂ ਦਾ ਇੱਥੇ ਪਹੁੰਚਣ ‘ਤੇ ਧੰਨਵਾਦ ਕੀਤਾ ਗਿਆ।

The post  ਅਪੰਗ ਵਿਅਕਤੀਆਂ ਦੀ ਸਹਾਇਤਾਂ ਲਈ ਟਰਾਈ ਸਾਈਕਲ, ਸੁਣਨ ਵਾਲੀਆਂ ਮਸ਼ੀਨਾਂ ਅਤੇ ਬਨਾਵਟੀ ਅੰਗ ਦਿੱਤੇ appeared first on Ludhiana Live.

ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ ਕੀਤੇ। ਪੋਸਟ-ਮੈਟ੍ਰਿਕ ਸਕਾਲਰਸ਼ਿਪ ਤਹਿਤ ਮਾਰਚ 2022 ਤੱਕ ਦੇ ਬਕਾਇਆਂ ਨੂੰ ਕਲੀਅਰ ਕਰਦਿਆਂ 184 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦਕਿ ਸ਼ਗਨ ਸਕੀਮ ਤਹਿਤ ਦਸੰਬਰ 2021 ਤੱਕ 30.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਜ਼ਿਲ੍ਹੇ ’ਚ ਅੰਬੇਡਕਰ ਭਵਨ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਭਵਨਾਂ ਦੀ ਉਸਾਰੀ ਲਈ ਕਿਫ਼ਾਇਤੀ ਢੰਗ ਨਾਲ ਹੋਰ ਸਰਕਾਰੀ ਅਦਾਰਿਆਂ ਦੀ ਮੁਹਾਰਤ ਪ੍ਰਾਪਤ ਕਰਨ। ਮੌਜੂਦਾ ਅੰਬੇਡਕਰ ਭਵਨਾਂ ਦੀ ਸਾਂਭ-ਸੰਭਾਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਝ ਪੁਰਾਣੀਆਂ ਇਮਾਰਤਾਂ ਦੀ ਫੌਰੀ ਸਾਂਭ-ਸੰਭਾਲ ਦੀ ਲੋੜ ਹੈ।

ਕੇਂਦਰੀ ਫੰਡ ਵਾਲੀਆਂ ਸਕੀਮਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਫੰਡ ਜਲਦੀ ਜਾਰੀ ਕਰਨ ਲਈ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਕੋਲ ਮਾਮਲਾ ਉਠਾਉਣਗੇ। ਡਾ. ਕੌਰ ਨੇ ਅੱਗੇ ਕਿਹਾ ਕਿ ਬੈਂਕਫਿੰਕੋ ਦੀਆਂ ਵੱਖ-ਵੱਖ ਲੋਨ ਸਕੀਮਾਂ, ਜਿਵੇਂ ਕਿ ਡਾਇਰੈਕਟ ਲੋਨ ਸਕੀਮ, ਐੱਨ. ਬੀ. ਸੀ. ਐੱਫ. ਡੀ. ਸੀ., ਐਜੂਕੇਸ਼ਨ ਲੋਨ ਸਕੀਮ, ਮਾਈਕ੍ਰੋ ਫਾਈਨਾਂਸ ਸਕੀਮ, ਮਹਿਲਾ ਸਮ੍ਰਿਧੀ ਯੋਜਨਾ ਅਤੇ ਹੋਰ ਸਕੀਮਾਂ ਦਾ ਲਾਭ ਲੋਕਾਂ ਨੂੰ ਯਕੀਨੀ ਬਣਾਇਆ ਜਾਵੇ।

The post ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ appeared first on Ludhiana Live.