cabinet minister khudia Archives - Ludhiana Live

ਪੰਜਾਬ ‘ਚ ਝੋਨੇ ਦੀ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਸ. ਗੁਰਮੀਤ ਸਿੰਘ ਗੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਝੋਨੇ ਦੀ ਫਸਲ ਦੇ ਇਕ-ਇਕ ਦਾਣੇ ਦੀ ਖਰੀਦ ਲਈ ਵਚਨਬੱਧਤਾ ਅਧੀਨ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਜਿਸ ਨਾਲ ਅੱਜ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜਨ ਦੌਰਾਨ ਖਰੀਦ ਕੰਮਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਨਿਸ਼ਚਿਤ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਖਰੀਦ ਕੇਂਦਰਾਂ ਨੂੰ ਨੋਟੀਫਾਈ ਕਰਨ ਦੇ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿਚ ਪੂਰੇ ਪ੍ਰਬੰਧ ਕੀਤੇ ਹਨ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਤੋਂ ਪਕੀ ਹੋਈ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਜਿਸ ਨਾਲ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

The post ਪੰਜਾਬ ‘ਚ ਝੋਨੇ ਦੀ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ appeared first on Ludhiana Live.

ਖੇਤੀਬਾੜੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪਨੀਰੀ ਬੀਜਣ ਦੀ ਕਰਵਾਈ ਸ਼ੁਰੂਆਤ
ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਸਹਾਇਤਾ ਲਈ ਪਨੀਰੀ ਦਾ ਪ੍ਰਬੰਧ ਕਰਨ ਤੋਂ ਲੈ ਕੇ ਮੁੜ ਵਸੇਬੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ| ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੰਜਾਬ ਵਿੱਚ ਬਹੁਤ ਵੱਡੇ ਪੱਧਰ ਦਾ ਨੁਕਸਾਨ ਹੋਇਆ ਹੈ|

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਬੀਜ ਨਿਗਮ (ਪਨਸੀਡ), ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ PAU ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਨੀਰੀ ਦੀ ਬਿਜਾਈ ਤੋਂ ਲੈ ਕੇ ਬੀਜ ਮੁਫ਼ਤ ਵੰਡਣ ਤੱਕ ਹਰ ਲੋੜੀਂਦਾ ਯਤਨ ਕੀਤਾ ਜਾ ਰਿਹਾ ਹੈ| ਉਨ੍ਹਾਂ   ਕਿਹਾ ਕਿ ਪੀ.ਆਰ. 126 ਅਤੇ ਬਾਸਮਤੀ 1509 ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ ਅਤੇ ਇਨ੍ਹਾਂ ਕਿਸਮਾਂ ਦੀ ਲਵਾਈ 10-15 ਅਗਸਤ ਤੱਕ ਕੀਤੀ ਜਾ ਸਕਦੀ ਹੈ|

ਕੈਬਨਿਟ ਮੰਤਰੀ ਖੁੱਡੀਆਂ ਨੇ ਕੇ.ਵੀ.ਕੇ, ਖੇੜੀ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 20 ਏਕੜ ਵਿੱਚ ਪੀ ਆਰ 126 ਤੇ ਪੂਸਾ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਸ਼ੁਰੂਆਤ ਵੀ ਕਰਵਾਈ| ਉਨ੍ਹਾਂ ਨੇ ਇਸ ਦੌਰਾਨ ਪੀ.ਆਰ. 126 ਕਿਸਮ ਦੀ ਪਨੀਰੀ ਦੀ ਬਿਜਾਈ ਤੋਂ ਲੈ ਕੇ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ| ਉਨ੍ਹਾਂ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਕਰੀਬਨ 2.5 ਲੱਖ ਏਕੜ ਰਕਬੇ ਉੱਪਰ ਮੁੜ ਝੋਨੇ ਦੀ ਫ਼ਸਲ ਦੀ ਬਿਜਾਈ ਦਾ ਟੀਚਾ ਮਿੱਥਿਆ ਗਿਆ ਹੈ|

ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਦੀ ਨਵੀਂ ਪਨੀਰੀ ਬੀਜਣ ਲਈ ਘੱਟ ਸਮੇਂ ਦੀਆਂ ਕਿਸਮਾਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਹੀ ਢੁਕਵੀਆਂ ਹਨ|  ਜਿਨ੍ਹਾਂ ਦੀ ਚੰਗੀ ਦੇਖਭਾਲ ਕਰਕੇ 22-25 ਦਿਨਾਂ ਵਿੱਚ ਪਨੀਰੀ ਤਿਆਰ ਕਰਕੇ 15 ਅਗਸਤ ਤੋਂ ਪਹਿਲਾਂ ਲਗਾਈ ਜਾ ਸਕਦੀ ਹੈ|

The post ਖੇਤੀਬਾੜੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪਨੀਰੀ ਬੀਜਣ ਦੀ ਕਰਵਾਈ ਸ਼ੁਰੂਆਤ  appeared first on Ludhiana Live.

ਖੇਤੀਬਾੜੀ ਮੰਤਰੀ ਵਲੋਂ ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਵੀਰਾਂ ਨੂੰ ਘੱਟ ਖਰਚੇ ‘ਤੇ ਵਧੇਰੇ ਉਤਪਾਦਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਸਮੀਖਿਆ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਕੇ.ਐਨ.ਐਸ. ਕੰਗ, ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਖੁੱਡੀਆਂ ਵਲੋਂ ਅਗਾਂਹਵਧੂ ਕਿਸਾਨ ਤਪਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨ ਵਲੋਂ ਪਿਛਲੇ 5 ਸਾਲਾਂ ਤੋਂ ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਵਿਧੀ ਰਾਹੀਂ ਕਿਸਾਨ ਵਲੋਂ ਜਿੱਥੇ ਲੇਬਰ ਦਾ ਖਰਚਾ ਬਚਾਇਆ ਜਾ ਰਿਹਾ ਹੈ ਉੱਥੇ ਹੀ ਢਾਈ ਤੋਂ ਤਿੰਨ ਕੁਇੰਟਲ ਪ੍ਰਤੀ ਏਕੜ ਝਾੜ ਦਾ ਲਾਭ ਵੀ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਗਾਂਹਵਧੂ ਕਿਸਾਨ ਵਲੋਂ ਹੋਰਨਾਂ ਕਿਸਾਨ ਵੀਰਾਂ ਨੂੰ ਵੀ ਪਨੀਰੀ ਦਿੱਤੀ ਜਾ ਰਹੀ ਹੈ ਅਤੇ ਇਸ ਵਿਧੀ ਨੂੰ ਅਪਣਾਉਣ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਾਤਾਵਰਣ ਪੱਖੀ ਕਿਸਾਨ ਵਲੋਂ ਹੋਰਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜ੍ਹਨ ਤੋਂ ਗੁਰੇਜ਼ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਉਣੀ ਵਾਲੀ ਪੰਜਾਬ ਦੀ ਖੇਤੀ ਨੀਤੀ ਵਿੱਚ ਵਿਗਿਆਨੀਆਂ, ਮਾਹਿਰਾਂ ਤੋਂ ਇਲਾਵਾ ਕਿਸਾਨ ਭਰਾਵਾਂ ਦੇ ਤਜ਼ਰਬੇ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਲਈ ਸਮੇਂ ਸਿਰ ਪਾਣੀ, ਖੇਤੀਬਾੜੀ ਮਸ਼ੀਨਰੀ ‘ਤੇ ਸਬਸਿਡੀ ਤੋਂ ਇਲਾਵਾ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

The post ਖੇਤੀਬਾੜੀ ਮੰਤਰੀ ਵਲੋਂ ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ appeared first on Ludhiana Live.