cabinet minister kuldip dhaliwal Archives - Ludhiana Live

ਪੰਚਾਇਤੀ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝੱਟਕਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦੇ ਚੱਲਦਿਆਂ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ‘ਆਪ‘ ‘ਚ ਸ਼ਾਮਲ ਹੋ ਰਹੇ ਹਨ, ਉੱਥੇ ਸਥਾਨਕ ਵੀਰ ਪੈਲਸ, ਜਮਾਲਪੁਰ ਵਿਖੇ ਆਯੋਜਿਤ ਰਸਮੀ ਸਮਾਗਮ ਮੌਕੇ 25 ਤੋਂ 30 ਪੰਚਾਇਤਾਂ ਨੇ ਕਾਂਗਰਸ ਅਤੇ ਅਕਾਲੀ ਦਲ ਪਾਰਟੀਆਂ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।

ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਕਰੀਬ 25-30 ਪੰਚਾਇਤਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਪ੍ਰਵਾਸੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਚੇਅਰਮੈਨ ਖੰਡ ਮਿੱਲ ਬੁੱਢੇਵਾਲ ਸ. ਜੋਰਾਵਰ ਸਿੰਘ ਵਲੋਂ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਵਾਅਦਾ ਵੀ ਕੀਤਾ।

ਵਿਧਾਇਕ ਮੁੰਡੀਆਂ ਵਲੋਂ ਆਪਣੇ ਸੁਆਗਤੀ ਸੰਬੋਧਨ ਦੌਰਾਨ ਕੈਬਨਿਟ ਮੰਤਰੀ, ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਆਪ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਫੋਕਲ ਪੁਆਇੰਟ ਦੀਆਂ ਸੜਕਾਂ ਦਾ ਨਿਰਮਾਣ ਕਰਵਾਇਆ, ਹਲਕੇ ਨੂੰ 4 ਮੁਹੱਲਾ ਕਲੀਨਿਕ ਦਿੱਤੇ, 2 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਅਤੇ ਗੁਰੂਦੁਆਰਾ ਦੇਗ ਸਰ ਸਾਹਿਬ, ਕਟਾਣਾ ਸਾਹਿਬ ਵਾਲੀ ਸੜਕ ਦਾ ਨਿਰਮਾਣ ਕਰਵਾਇਆ ਜੋ ਹਲਕੇ ਦੇ ਲੋਕਾਂ ਦੀ ਚਿਰੌਕਣੀ ਮੰਗ ਸੀ

ਇਸ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਰਿਵਾਇਤੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਪੰਚਾਇਤਾਂ ਕੋਲ ਕਾਂਗਰਸ ਅਤੇ ਅਕਾਲੀ ਦਲ ਤੋਂ ਇਲਾਵਾ ਕੋਈ ਬਦਲ ਨਹੀਂ ਸੀ ਅਤੇ ਇਨ੍ਹਾਂ ਦੀ ਸਥਿਤੀ ਇੱਕੇ ਪਾਸੇ ਖੂਹ ਤੇ ਦੂਸਰੇ ਪਾਸੇ ਖਾਈ ਵਾਲੀ ਬਣੀ ਹੋਈ ਸੀ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ 25 ਸਾਲ ਰਾਜ ਕਰਨ ਦੀ ਗੱਲਾਂ ਕੀਤੀਆਂ ਗਈਆਂ, ਕਾਰੋਬਾਰਾਂ ‘ਚ ਹਿੱਸੇ ਪਾਏ ਜਾਂਦੇ ਸਨ ਅਤੇ ਪਰਿਵਾਰਬਾਦ ਨੂੰ ਬੜਾਵਾ ਦਿੱਤਾ ਜਾਂਦਾ ਸੀ।

ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਕਾਰੋਬਾਰ ਦੇ ਨਾਲ ਆਪਣੀ ਤੰਦਰੁਸਤੀ ਦਾ ਵੀ ਖਿਆਲ ਰੱਖਣ ਜਿਸ ਲਈ ਚੰਗਾ ਦੁੱਧ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਖਪਤ ਅਨੁਸਾਰ ਸਿਰਫ 25 ਫੀਸਦ ਸ਼ੁੱਧ ਦੁੱਧ ਦੀ ਪ੍ਰੋਡਕਸ਼ਨ ਹੋ ਰਹੀ ਹੈ ਅਤੇ ਬਾਜਾਰ ਵਿੱਚ 75 ਫੀਸਦ ਦੁੱਧ ਮਿਲਾਵਟੀ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਨਰੋਏ ਪੰਜਾਬ ਦੀ ਸਿਰਜਣਾ ਲਈ ਜਿਹੜੇ ਪੰਜਾਬੀ ਘਰ ਵਿੱਚ 2-4 ਪਸ਼ੂ ਰੱਖਣ ਵਿੱਚ ਸਮਰੱਥ ਹੋਨ ਉਹ ਜ਼ਰੂਰ ਰੱਖਣ।

ਪ੍ਰਵਾਸੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਇਨ੍ਹਾਂ ਪੰਚਾਇਤਾਂ ਨੇ ਆਪ ਪਾਰਟੀ ਦਾ ਰੁਖ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਕੀਤਾ ਹੈ ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦੇ ਸਾਰੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।

The post ਪੰਚਾਇਤੀ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝੱਟਕਾ appeared first on Ludhiana Live.

ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ ਸਮਾਗਮ ਲੁਧਿਆਣਾ `ਚ 23 ਦਸੰਬਰ ਨੂੰ ਹੋਵੇਗਾ : ਡਾ. ਪੂਨਮਪ੍ਰੀਤ ਕੌਰ
ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ 23 ਦਸੰਬਰ ਨੂੰ 4 ਜਿ਼ਲ੍ਹੇ ਲੁਧਿਆਣਾ, ਮਲੇਰਕੋਟਲਾਂ, ਸੰਗਰੂਰ ਅਤੇ ਬਰਨਾਲਾ ਦੇ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ ਸਮਾਗਮ ਆਯੋਜਿਤ ਕਰਕੇ ਐਨ.ਆਰ.ਆਈਜ਼ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਭਾਗ ਲੈਣ ਵਾਲੇ ਐਨ.ਆਰ.ਆਈ  ਪੋਰਟਲ ਦੀ ਵਰਤੋਂ ਕਰਕੇ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।

ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਡਾ. ਪੂਨਮਪ੍ਰੀਤ ਕੌਰ ਵੱਲੋਂ ਆਪਣੇ ਦਫ਼ਤਰ ਵਿਖੇ ਉਕਤ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। ਡਾ. ਪੂਨਮਪ੍ਰੀਤ ਕੌਰ ਨੇ ਕਿਹਾ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ `ਤੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਣ ਕੇ ਹੱਲ ਕਰਨਗੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਅਤੇ ਹੋਰ ਸੀਨੀਅਰ ਅਧਿਕਾਰੀ ਪ੍ਰਵਾਸੀ ਭਾਰਤੀਆਂ ਵੱਲੋਂ ਦਰਜ ਸ਼ਿਕਾਇਤਾਂ ਦੇ ਮੌਕੇ `ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵੀ ਸਮਾਗਮ ਵਿੱਚ ਹਾਜ਼ਰ ਰਹਿਣਗੇ। ਡਾ. ਪੂਨਮਪ੍ਰੀਤ ਕੌਰ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ

ਡਾ. ਪੂਨਮਪ੍ਰੀਤ ਕੌਰ ਵੱਲੋਂ ਇਸ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ ਸਮਾਗਮ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਲਈ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਵੀ ਸੌਪੀਆਂ ਗਈਆ।

The post  ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ ਸਮਾਗਮ ਲੁਧਿਆਣਾ `ਚ 23 ਦਸੰਬਰ ਨੂੰ ਹੋਵੇਗਾ : ਡਾ. ਪੂਨਮਪ੍ਰੀਤ ਕੌਰ appeared first on Ludhiana Live.

ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ’ ਸਮਾਗਮ ਲੁਧਿਆਣਾ ‘ਚ 23 ਦਸੰਬਰ ਨੂੰ ਹੋਵੇਗਾ – ਡਿਪਟੀ ਕਮਿਸ਼ਨਰ
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਦਸੰਬਰ ਨੂੰ ਸਥਾਨਕ ਗੁਰੂ ਨਾਨਕ ਭਵਨ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ’ ਸਮਾਗਮ ਕਰਵਾਇਆ ਜਾਵੇਗਾ। ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕਰਨਗੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਅਤੇ ਹੋਰ ਸੀਨੀਅਰ ਅਧਿਕਾਰੀ ਪ੍ਰਵਾਸੀ ਭਾਰਤੀਆਂ ਵੱਲੋਂ ਦਰਜ ਸ਼ਿਕਾਇਤਾਂ ਦੇ ਮੌਕੇ ‘ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵੀ ਸਮਾਗਮ ਵਿੱਚ ਹਾਜ਼ਰ ਰਹਿਣਗੇ। ਡਿਪਟੀ ਕਮਿਸ਼ਨਰ ਨੇ ਪ੍ਰਵਾਸੀ ਭਾਰਤੀਆਂ ਨੂੰ ਇਸ ਸਮਾਗਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

The post ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ’ ਸਮਾਗਮ ਲੁਧਿਆਣਾ ‘ਚ 23 ਦਸੰਬਰ ਨੂੰ ਹੋਵੇਗਾ – ਡਿਪਟੀ ਕਮਿਸ਼ਨਰ appeared first on Ludhiana Live.

ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕੁਲਦੀਪ ਧਾਲੀਵਾਲ
ਖੰਨਾ (ਲੁਧਿਆਣਾ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।

ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਕਿਸਾਨਾਂ ਦੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।

ਪੱਤਰਕਾਰਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਰਾਲੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਸਾਡੀ ਸਰਕਾਰ ਨੇ 1 ਲੱਖ, 22 ਹਜ਼ਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਸਬਸਿਡੀ ਉੱਤੇ ਦਿੱਤੀਆ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਅਸੀ ਪੰਜਾਬ ਦੀਆਂ ਤਿੰਨ ਵੱਡੀਆਂ ਯੂਨੀਵਰਸਿਟੀਆਂ ਜਿਨ੍ਹਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐਨ.ਐਸ.ਐਸ ਗਰੁੱਪ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਮੁਹਿੰਮ ਵੀ ਚਲਾ ਰਹੇ ਹਨ।

ਉਹਨਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕਿਸਾਨ ਪਾਰਲੀ ਨਹੀਂ ਸਾੜਨਗੇ ਅਤੇ ਸਾਨੂੰ ਪੰਜਾਬ ਦਾ ਵਾਤਾਵਰਣ ਬਚਾਉਣ ਵਿੱਚ ਵੱਡੀ ਕਾਮਯਾਬੀ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣਾ ਸਾਡਾ ਪਹਿਲਾ ਫਰਜ ਹੈ, ਉਹਨਾਂ ਕਿਹਾ ਜੋ ਸੱਚਾ ਪੰਜਾਬੀ ਹੈ ਉਹ ਇਹਨਾਂ ਤਿੰਨ ਚੀਜ਼ਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਖੰਨਾ ਦੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਵੀ ਕੀਤੀ ਅਤੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਦੋਂ ਦੀ ਸਰਕਾਰ ਬਣੀ ਹੈ ਕਿਸਾਨ ਮੰਡੀਆਂ ਵਿੱਚ ਜਦ ਵੀ ਫਸਲ ਲੈ ਕੇ ਆਉਂਦੇ ਹਨ ਤਾਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ ਜਿਥੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ।

The post ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕੁਲਦੀਪ ਧਾਲੀਵਾਲ appeared first on Ludhiana Live.

ਧਾਲੀਵਾਲ ਵੱਲੋਂ ਲੋਕਾਂ ਨੂੰ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਸੱਦਾ
ਲੁਧਿਆਣਾ : ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੰਮ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ।

ਧਾਲੀਵਾਲ ਨੇ ਸਮਾਜਿਕ ਬੁਰਾਈਆਂ ਵਿਰੁੱਧ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਕੋਈ ਵਿਅਕਤੀ ਕਿਸੇ ਹੋਰ ਸਿਆਸੀ ਪਾਰਟੀ ਦਾ ਹੋਵੇ, ਜਿਵੇਂ ਕਿ ਗੁਰਪ੍ਰੀਤ ਕੌਰ, ਜੋ ਕਾਂਗਰਸ ਪਾਰਟੀ ਨਾਲ ਸਬੰਧਤ ਹੈ, ਜੇਕਰ ਉਹ ਸਮਾਜ ਦੀ ਬਿਹਤਰੀ ਲਈ ਸੱਚੇ ਦਿਲੋਂ ਕੰਮ ਕਰ ਰਹੇ ਹਨ ਤਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਪੰਚਾਇਤਾਂ ਨੂੰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਹੈ। ਇਸ ਮੌਕੇ ਵਿਧਾਇਕਾਂ ਸਰਵਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰਾਂ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਲੋਕਾਂ ਨਾਲ ਕੀਤੇ ਕਈ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਦੋਵਾਂ ਵਿਭਾਗਾਂ ਦੇ ਬਜਟ ਵਿੱਚ ਵੀ ਵਾਧਾ ਕੀਤਾ ਹੈ। ਕੈਬਨਿਟ ਮੰਤਰੀ ਵੱਲੋ ਜਨਮ ਅਸ਼ਟਮੀ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਹਰਜੀਤ ਸਿੰਘ, ਐਸ.ਡੀ.ਐਮ. ਵਿਕਾਸ ਹੀਰਾ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ।

The post ਧਾਲੀਵਾਲ ਵੱਲੋਂ ਲੋਕਾਂ ਨੂੰ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਸੱਦਾ appeared first on Ludhiana Live.