civil surgen Archives - Ludhiana Live

ਸਿਹਤ ਵਿਭਾਗ ਵਲੋਂ ਟਾਇਰ ਮਾਰਕੀਟ ਤੇ ਰੇਲਵੇ ਕਲੌਨੀ ‘ਚ ਵਿਸ਼ੇਸ ਚੈਕਿੰਗ
ਲੁਧਿਆਣਾ :  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਡੇਗੂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਡਾ ਹਿਤਿੰਦਰ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਮੇਸ਼ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਟਾਇਰ ਮਾਰਕੀਟ ਅਤੇ ਰੇਲਵੇ ਕਲੌਨੀ ਵਿੱਚ ਵਿਸ਼ੇਸ ਚੈਕਿੰਗ ਕਰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ।

ਸਿਵਲ ਸਰਜਨ ਨੇ ਦੱਸਿਆ ਕਿ ਬਰਸ਼ਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਵੈਕਟਰ ਬੋਰਨ ਬਿਮਾਰੀਆਂ ਜਿਵੇ ਕਿ ਡੇਗੂ, ਚਿਕਨਗੁਣੀਆ, ਮਲੇਰੀਆ ਅਤੇ ਕਾਲਾ ਅਜਾਰ ਆਦਿ ਬਿਮਾਰੀ ਫੈਲ ਸਕਦੀ ਹੈ। ਉਨਾਂ ਦੱਸਿਆ ਕਿ ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰਾਂ, ਟੁੱਟੇ-ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ‘ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਗੂ ਦੇ ਫੈਲਣ ਦਾ ਕਾਰਨ ਬਣਦਾ ਹੈ।

ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਦੱਸਿਆ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਡੇਗੂ ਦੀ ਬਿਮਾਰੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ

ਸਿਵਲ ਸਰਜਨ ਨੇ ਦੱਸਿਆ ਕਿ ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਸੌਣ ਸਮੇ ਮੱਛਰ ਭਜਾਊ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਗੂ ਦੀ ਜਾਂਚ ਸਾਰੇ ਸਰ ਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ।

The post ਸਿਹਤ ਵਿਭਾਗ ਵਲੋਂ ਟਾਇਰ ਮਾਰਕੀਟ ਤੇ ਰੇਲਵੇ ਕਲੌਨੀ ‘ਚ ਵਿਸ਼ੇਸ ਚੈਕਿੰਗ appeared first on Ludhiana Live.

‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’, ਸਲੋਗਨ ਰਾਹੀਂ ਜਾਗਰੂਕਤਾ ਮੁਹਿੰਮ ਦੀ ਕੀਤਾ ਆਗਾਜ਼
ਲੁਧਿਆਣਾ :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਪੰਜਾਬ ਰਾਜ ਟਰਾਂਸਮਿਸ਼ਨ ਸੀਜਨ ਦੋਰਾਨ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲੁਧਿਆਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੇ ਨਾਅਰੇ ਰਾਹੀਂ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।

ਇਸ ਮੀਟਿੰਗ ਦੌਰਾਨ ਜਿਲ੍ਹੇ ਅਧੀਨ ਵੱਖ-ਵੱਖ ਵਿਭਾਗਾ ਦੇ ਉੱਚ ਅਧਿਕਾਰੀਆ ਨਾਲ ਡੇਂਗੂ ਤੋਂ ਬਚਾਅ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਹਨਾ ਵਿਭਾਗਾ ਵਿੱਚ ਨਗਰ ਨਿਗਮ ਲੁਧਿਆਣਾ, ਪੁਲਿਸ ਕਮਿਸ਼ਨਰ ਲੁਧਿਆਣਾ, ਜਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ ਅਤੇ ਸੈਕੰਡਰੀ) ਲੁਧਿਆਣਾ, ਜਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ, ਵਾਟਰ ਸਪਲਾਈ ਵਿਭਾਗ, ਇਰੀਗੇਸ਼ਨ ਡਿਪਾਰਟਮੈਂਟ ਲੁਧਿਆਣਾ, ਜਰਨਲ ਮੇਨੈਜਰ ਪੰਜਾਬ ਰੋਡਵੇਜ ਅਤੇ ਪੀ.ਆਰ..ਟੀ.ਸੀ. ਸ਼ਾਮਲ ਸਨ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋ ਉਕਤ ਵਿਭਾਗਾਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਆਪਣਾ ਪੂਰਨ ਸਹਿਯੋਗ ਦੇਣ ਲਈ ਕਿਹਾ ਗਿਆ। ਨਗਰ ਨਿਗਮ ਲੁਧਿਆਣਾ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਫੋਗਿੰਗ ਕਰਨ ਅਤੇ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਗਤਿਵਿਧੀਆਂ ਤੇਜ਼ ਕਰਨ ਲਈ ਕਿਹਾ ਗਿਆ। ਵਿਭਾਗਾ ਨੂੰ ਕੂਲਰਾਂ, ਕੰਟੇਨਰਾ, ਫਰਿਜ਼ ਦੇ ਪਿੱਛੇ ਲੱਗੀਆ ਟ੍ਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਪਏ ਕਬਾੜ ਆਦਿ ਵਿੱਚ ਸਾਫ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਦੀ ਹਦਾਇਤ ਕੀਤੀ ਗਈ।

ਸਿੱਖਿਆ ਵਿਭਾਗ ਨੂੰ ਕਿਹਾ ਗਿਆ ਕਿ ਸਕੂਲੀ ਬੱਚਿਆ ਨੂੰ ਸਵੇਰ ਦੀ ਪ੍ਰਾਰਥਨਾ ਵੇਲੇ ਡੇਂਗੂ ਤੋ ਬਚਾਓ ਸੰਬਧੀ ਜਾਗਰੂਕ ਕੀਤਾ ਜਾਵੇ। ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਡੇਂਗੂ ਵਿਰੁੱਧ ਇਸ ਮੁਹਿੰਮ ਵਿੱਚ ਆਮ ਜਨਤਾ ਦੀ ਭਾਗੀਦਾਰੀ ਨਾਲ ਹੀ ਇਸ ਬਿਮਾਰੀ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਵਿੱਚ ਜਿਲ੍ਹਾ ਐਪੀਡੀਮੋਲੋਜਿਸਟ ਡਾ.ਰਮੇਸ਼ ਕੁਮਾਰ, ਡਾ.ਸ਼ੀਤਲ, ਸਹਾਇਕ ਮਲੇਰੀਆ ਅਫਸਰ ਸ਼੍ਰੀ ਦਲਬੀਰ ਸਿੰਘ ਅਤੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਵੀ ਹਾਜ਼ਰ ਸਨ।

The post  ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’, ਸਲੋਗਨ ਰਾਹੀਂ ਜਾਗਰੂਕਤਾ ਮੁਹਿੰਮ ਦੀ ਕੀਤਾ ਆਗਾਜ਼ appeared first on Ludhiana Live.

ਅੱਖਾਂ ਦੇ ਫਲੂ ਵਰਗੇ ਲੱਛਣ ਆਉਣ ‘ਤੇ ਘਬਰਾਉਣ ਦੀ ਲੋੜ ਨਹੀ – ਸਿਵਲ ਸਰਜਨ
ਲੁਧਿਆਣਾ : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸ਼ਾਤੀ ਮੌਸਮ ਵਿਚ ਕੰਜਟਿਵਾਈਟਸ ਅੱਖਾਂ ਦੀ ਫਲੂ ਵਰਗੀ ਬਿਮਾਰੀ ਨੂੰ ਫੈਲਣ ਤੋ ਰੋਕਣ ਲਈ ਸਿਹਤ ਵਿਭਾਗ ਵਲੋ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਬਰਸ਼ਾਤੀ ਮੌਸਮ ਦੇ ਮੱਦੇਨਜ਼ਰ ਸਿਹਤ ਵਿਭਾਗ ਲੁਧਿਆਣਾ ਵਲੋ ਆਮ ਲੋਕਾਂ ਨੂੰ ਬਿਮਾਰੀਆਂ ਤੋ ਬਚਾਅ ਸਬੰਧੀ ਸਮੇਂ-ਸਮਂੇ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ।

ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਅੱਖਾਂ ਦਾ ਲਾਲ ਹੋਣਾ, ਅੱਖਾਂ ਵਿਚ ਖੁਜਲੀ ਹੋਣੀ, ਅੱਖਾਂ ਵਿੱਚੋਂ ਪਾਣੀ ਆਉਣਾ, ਅੱਖਾਂ ਵਿਚ ਗਿੱਦ ਆਉਣੀ, ਅੱਖਾਂ ਦੇ ਹੇਠਲੇ ਹਿੱਸੇ ਵਿਚ ਸੋਜ਼ ਆਉਣੀ ਆਦਿ ਲੱਛਣ ਨਜ਼ਰ ਆਉਣ ਤਾਂ ਤੁਰੰਤ ਆਪਣੇ ਨੇੜੇ ਦੇ ਅੱਖਾਂ ਦੇ ਮਾਹਿਰ ਡਾਕਟਰ ਕੋਲੋ ਅੱਖਾਂ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਅੱਖਾਂ ਦੀ ਇਹ ਬਿਮਾਰੀ ਇੱਕ ਵਿਅਕਤੀ ਤੋ ਦੂਸਰੇ ਵਿਅਕਤੀ ਨੂੰ ਹੋ ਸਕਦੀ ਹੈ ਇਸ ਲਈ ਆਪਣੀਆਂ ਅੱਖਾਂ ਨੂੰ ਵਾਰ ਵਾਰ ਛੂਹਣ ਤੋ ਬਚੋ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਸਾਫ ਕਰੋ।

ਉਨ੍ਹਾਂ ਇਹ ਵੀ ਦੱਸਿਆ ਕਿ ਘਰ ਵਿਚ ਕਿਸੇ ਮੈਬਰ ਨੂੰ ਉਪਰੋਕਤ ਲੱਛਣ ਪਾਏ ਜਾਂਦੇ ਹਨ ਤਾਂ ਉਸ ਤੋ ਦੂਰੀ ਬਣਾ ਕੇ ਰੱਖੀ ਜਾਵੇ। ਜੇਕਰ ਕਿਸੇ ਸਕੂਲ ਵਿਚ ਪੜ੍ਹਣ ਵਾਲੇ ਬੱਚੇ ਨੂੰ ਉਪਰੋਕਤ ਲੱਛਣ ਪਾਏ ਜਾਂਦੇ ਹਨ ਤਾਂ ਉਸ ਬੱਚੇ ਨੂੰ ਸਕੂਲ ਤੋ ਛੁੱਟੀ ਕਰਵਾਈ ਜਾਵੇ ਅਤੇ ਉਸ ਦਾ ਇਲਾਜ ਕਰਵਾ ਕੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਉਪਰੰਤ ਹੀ ਸਕੂਲ ਭੇਜਿਆ ਜਾਵੇ।

ਇਸ ਦੇ ਇਲਾਜ ਲਈ ਨੇੜੇ ਦੇ ਸਿਹਤ ਕੇਦਰ ਵਿਚ ਜਾਂ ਡਾਕਟਰ ਨੂੰ ਚੈਕਅਪ ਕਰਵਾਇਆ ਜਾਵੇ। ਸਰਕਾਰੀ ਸਿਹਤ ਕੇਦਰਾਂ ਵਿੱਚ ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।

The post ਅੱਖਾਂ ਦੇ ਫਲੂ ਵਰਗੇ ਲੱਛਣ ਆਉਣ ‘ਤੇ ਘਬਰਾਉਣ ਦੀ ਲੋੜ ਨਹੀ – ਸਿਵਲ ਸਰਜਨ appeared first on Ludhiana Live.

ਲੁਧਿਆਣਾ ਨਿਵਾਸੀ ਡੇਂ/ਗੂ ਤੋਂ ਬਚਾਅ ਲਈ ਰਹਿਣ ਸਾਵਧਾਨ – ਸਿਵਲ ਸਜਰਨ ਡਾਕਟਰ ਹਤਿੰਦਰ ਕੌਰ
ਲੁਧਿਆਣਾ : ਮਹਾਨਗਰ ਦੇ ਹਸਪਤਾਲਾਂ ’ਚ ਡੇਂਗੂ ਦੇ 9 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 7 ਜ਼ਿਲ੍ਹੇ ਦੇ ਅਤੇ ਦੋ ਹੋਰਨਾਂ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਾਹਮਣੇ ਆਏ ਮਰੀਜ਼ਾਂ ’ਚੋਂ 1 ਮਰੀਜ਼ ਦੀ ਪੁਸ਼ਟੀ ਕੀਤੀ ਹੈ, ਜਦੋਂਕਿ 6 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਪਿਛਲੇ ਕੁੱਝ ਦਿਨਾਂ ਦੌਰਾਨ ਸਥਾਨਕ ਹਸਪਤਾਲਾਂ ’ਚ 59 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 5 ਪਾਜ਼ੇਟਿਵ ਮਰੀਜ਼ ਜ਼ਿਲ੍ਹੇ ਦੇ, ਜਦੋਂਕਿ 44 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

ਸਿਹਤ ਅਧਿਕਾਰੀਆਂ ਮੁਤਾਬਕ ਜ਼ਿਲ੍ਹੇ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 291 ਹੋ ਗਈ ਹੈ, ਜਦੋਂ ਕਿ 44 ਸ਼ੱਕੀ ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ 14 ਸ਼ੱਕੀ ਮਰੀਜ਼ ਹੋਰਨਾਂ ਸੂਬਿਆਂ ਦੇ ਰਹਿਣ ਵਾਲੇ ਹਨ। ਸਿਵਲ ਸਜਰਨ ਡਾਕਟਰ ਹਤਿੰਦਰ ਕੌਰ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨ ਰਹਿਣ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਦੇ ਆਸ-ਪਾਸ ਤੇ ਛੱਤ ’ਤੇ ਬਾਰਸ਼ ਦਾ ਪਾਣੀ ਇਕੱਠਾ ਨਾ ਹੋਣ ਦੇਣ। ਜਿੱਥੇ ਵੀ ਰੁਕਿਆ ਹੋਇਆ ਪਾਣੀ ਹੋਵੇ, ਉੱਥੇ ਮਿੱਟੀ ਦਾ ਤੇਲ ਜਾਂ ਕਾਲਾ ਤੇਲ ਪਾ ਦਿਓ ਤਾਂ ਕਿ ਮੱਛਰ ਦਾ ਲਾਰਵਾ ਨਾ ਪੈਦਾ ਹੋ ਸਕੇ। ਜੇਕਰ ਕਿਸੇ ਮਰੀਜ਼ ’ਚ ਡੇਂਗੂ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਉਸ ਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾਂ ਹਸਪਤਾਲ ‘ਚ ਜਾ ਕੇ ਮਾਹਿਰ ਤੋਂ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੀ ਸਿਹਤ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

The post ਲੁਧਿਆਣਾ ਨਿਵਾਸੀ ਡੇਂ/ਗੂ ਤੋਂ ਬਚਾਅ ਲਈ ਰਹਿਣ ਸਾਵਧਾਨ – ਸਿਵਲ ਸਜਰਨ ਡਾਕਟਰ ਹਤਿੰਦਰ ਕੌਰ appeared first on Ludhiana Live.

ਹੜ੍ਹ ਦੀ ਮਾਰ ਤੋਂ ਬਾਅਦ ਹੁਣ ਇਸ ਬਿਮਾਰੀ ਨੇ ਚੁੱਕਿਆ ਸਿਰ, 3 ਮਰੀਜ਼ ਪਾਜ਼ੇਟਿਵ
ਲੁਧਿਆਣਾ : ਜਿਵੇਂ ਕਿ ਪਹਿਲਾਂ ਹੀ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਡੇਂਗੂ ਇਸ ਸਾਲ ਕਾਫੀ ਜ਼ੋਰ ਫੜ੍ਹ ਸਕਦਾ ਹੈ। ਇਨ੍ਹਾਂ ਹੀ ਸੰਭਾਵਨਾਵਾਂ ‘ਚ ਜ਼ਿਲ੍ਹੇ ‘ਚ ਡੇਂਗੂ ਦੇ 3 ਪਾਜ਼ੇਟਿਵ ਮਰੀਜ਼ ਰਿਪੋਰਟ ਹੋਏ ਹਨ, ਜਦੋਂ ਕਿ ਇਕ ਮਰੀਜ਼ ਦੂਜੇ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਜ਼ਿਲ੍ਹਾ ਐਪੀਡੇਮਿਓਲੋਜਿਸਟ ਡਾ. ਰਮੇਸ਼ ਭਗਤ ਅਨੁਸਾਰ ਤਿੰਨੋ ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ‘ਚ ਰੱਖਿਆ ਗਿਆ ਹੈ। ਇਨ੍ਹਾ ‘ਚ ਇਕ ਮਰੀਜ਼ ਦਯਾਨੰਦ ਹਸਪਤਾਲ, ਦੂਜਾ ਜਗਰਾਓਂ ਸਥਿਤ ਹਸਪਤਾਲ ਅਤੇ ਤੀਜਾ ਮਰੀਜ਼ ਸ਼ਹਿਰੀ ਇਲਾਕੇ ਦਾ ਰਹਿਣ ਵਾਲਾ ਹੈ।

ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਲਈ ਆਪਣੇ ਘਰਾਂ ਦੇ ਆਸ-ਪਾਸ ਅਤੇ ਛੱਤ ’ਤੇ ਬਾਰਸ਼ ਦਾ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਛੱਤ ‘ਚ ਪਏ ਕਬਾੜ, ਗਮਲੇ ਆਦਿ ‘ਚ ਜਿੱਥੇ ਪਾਣੀ ਰੁਕ ਸਕਦਾ ਹੈ, ਨੂੰ ਉਥੋਂ ਹਟਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਆਪਣੇ ਦਫ਼ਤਰਾਂ ਅਤੇ ਘਰਾਂ ‘ਚ ਲੱਗੇ ਕੂਲਰਾਂ ਵਿਚੋਂ ਪਾਣੀ ਕੱਢ ਕੇ ਹਫ਼ਤੇ ‘ਚ 1 ਦਿਨ ਉਨ੍ਹਾਂ ਨੂੰ ਸੁੱਕਾ ਰੱਖੋ ਅਤੇ ਘਰਾਂ ‘ਚ ਮੱਛਰ ਭਜਾਉਣ ਵਾਲੇ ਮੈਟ ਆਦਿ ਦੀ ਵਰਤੋਂ ਦਿਨ ‘ਚ ਵੀ ਕਰੋ।

ਸਿਹਤ ਅਧਿਕਾਰੀ ਦੇ ਮੁਤਾਬਕ ਜ਼ਿਲ੍ਹੇ ‘ਚ ਹੁਣ ਤੱਕ 1500 ਤੋਂ ਵੱਧ ਥਾਵਾਂ ’ਤੇ ਡੇਂਗੂ ਦੇ ਮੱਛਰ ਦਾ ਲਾਰਵਾ ਮਿਲ ਚੁੱਕਾ ਹੈ ਜਿਸ ਦੀ ਰਿਪੋਰਟ ਨਗਰ ਨਿਗਮ ਨੂੰ ਵੀ ਭੇਜੀ ਜਾ ਚੁੱਕੀ ਹੈ। ਇਨ੍ਹਾਂ ‘ਚ ਸ਼ਹਿਰੀ ਇਲਾਕਿਆਂ ਦੇ ਨਾਲ-ਨਾਲ ਪੇਂਡੂ ਇਲਾਕੇ ਵੀ ਸ਼ਾਮਲ ਹਨ। ਸ਼ਹਿਰ ਦੇ 50 ਤੋਂ ਵੱਧ ਇਲਾਕਿਆਂ ਨੂੰ ਸੰਵੇਦਨਸ਼ੀਲ ਐਲਾਨਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਖੰਨਾ, ਜਗਰਾਓਂ, ਮਾਛੀਵਾੜਾ ਅਤੇ ਸਿੱਧਵਾਂ ਬੇਟ ਸੰਵੇਦਨਸ਼ੀਲ ਇਲਾਕੇ ਐਲਾਨੇ ਜਾ ਚੁੱਕੇ ਹਨ।

The post ਹੜ੍ਹ ਦੀ ਮਾਰ ਤੋਂ ਬਾਅਦ ਹੁਣ ਇਸ ਬਿਮਾਰੀ ਨੇ ਚੁੱਕਿਆ ਸਿਰ, 3 ਮਰੀਜ਼ ਪਾਜ਼ੇਟਿਵ appeared first on Ludhiana Live.

ਹੁਣ ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਤਿਆਰੀ ‘ਚ
ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਯੋਜਨਾ ਬਣਾ ਰਹੀ ਹੈ। ਇਸ ਸਮੇਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕਰੀਬ 550 ਸਹਾਇਕ ਸਿਹਤ ਕੇਂਦਰ (ਡਿਸਪੈਂਸਰੀਆਂ) ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲ ਦਿੱਤਾ ਸੀ, ਜਿਸ ਤੋਂ ਬਾਅਦ ਫੰਡਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਪੰਗਾ ਪੈ ਗਿਆ ਸੀ।

ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਸਾਰੇ ਸਿਵਲ ਸਰਜਨਾਂ ਨੂੰ ਉਨ੍ਹਾਂ ਕੇਂਦਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਿਆ ਜਾ ਸਕਦਾ ਹੈ। ਸਰਕਾਰ ਦੀ ਯੋਜਨਾ ਹਰ ਵੱਡੇ ਜ਼ਿਲ੍ਹੇ ‘ਚ 4 ਅਤੇ ਹਰ ਛੋਟੇ ਜ਼ਿਲ੍ਹੇ ‘ਚ 2 ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।ਪੰਜਾਬ ‘ਚ 580 ਮੁਹੱਲਾ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ‘ਚ 25 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਹੋ ਚੁੱਕਿਆ ਹੈ।

The post ਹੁਣ ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਤਿਆਰੀ ‘ਚ appeared first on Ludhiana Live.

ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹੇ ਤਾਂ ਹੋ ਸਕਦਾ ਮਲੇਰੀਆ -ਸਿਵਲ ਸਰਜਨ
ਲੁਧਿਆਣਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋ ਜੂਨ ਮਹੀਨਾ ਐਂਟੀ ਮਲੇਰੀਆ ਮਹੀਨੇ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਲੇਰੀਆ ਐਟੀ ਮਹੀਨਾ ਜਿਲ੍ਹੇ ਭਰ ਮਨਾਇਆ ਜਾ ਰਿਹਾ ਹੈ।

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਫੀਵਰ ਸਰਵੇ ਕਰ ਰਹੀਆਂ ਹਨ ਅਤੇ ਮਲੇਰੀਆ ਦੇ ਬਚਾਅ ਸਬੰਧੀ ਮਾਸ ਮੀਡੀਆ ਵਿੰਗ ਦੀ ਟੀਮ ਵੀ ਵੱਖ ਵੱਖ ਥਾਂਵਾਂ ‘ਤੇ ਜਾ ਕੇ ਆਮ ਲੋਕਾਂ ਨੂੰ ਜਾਗਰੁਕ ਕਰ ਰਹੀ ਹੈ। ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਠੰਢ ਅਤੇ ਕਾਂਬੇ ਨਾਲ ਤੇਜ਼ ਬੁਖਾਰ ਹੋਵੇ, ਸਿਰ ਦਰਦ, ਬੇਚੈਨੀ ਅਤੇ ਕਮਜੋਰੀ ਆਦਿ ਲੱਛਣ ਹੋਣ ਤੇ ਮਲੇਰੀਏ ਦੀ ਜਾਂਚ ਕਰਵਾਉਣੀ ਜਰੂਰੀ ਹੈ।

ਉਨਾਂ ਦੱਸਿਆ ਕਿ ਇਹ ਬੁਖਾਰ (ਐਨਾਫਲੀਜ਼ ) ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਘਰਾਂ ਆਦਿ ਦੇ ਨੇੜੇ ਖੜ੍ਹੇ ਹੋਏ ਪਾਣੀ ਵਿੱਚ ਪਲਦਾ ਹੈ। ਮਲੇਰੀਏ ਦੇ ਬੁਖਾਰ ਦੀ ਜਾਂਚ ਅਤੇ ਇਲਾਜ ਸਿਹਤ ਵਿਭਾਗ ਵਲੋ ਮੁਫਤ ਕੀਤਾ ਜਾਂਦਾ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਵਿਚ ਪਏ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਆਦਿ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰਨਾ ਚਾਹੀਦਾ ਹੈ।

The post ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹੇ ਤਾਂ ਹੋ ਸਕਦਾ ਮਲੇਰੀਆ -ਸਿਵਲ ਸਰਜਨ  appeared first on Ludhiana Live.

ਮੋਟੇ ਅਨਾਜ਼ ਦੀ ਘਰਾਂ ‘ਚ ਕੀਤੀ ਜਾਵੇ ਵੱਧ ਤੋ ਵੱਧ ਵਰਤੋ – ਸਿਵਲ ਸਰਜਨ
ਲੁਧਿਆਣਾ :  ਸਿਹਤ ਵਿਭਾਗ ਵਲੋ ਸੂਬੇ ਦੇ ਲੋਕਾਂ ਵਿਚ ਮੋਟੇ ਅਨਾਜ਼ ਦੀ ਘੱਟਦੀ ਜਾ ਰਹੀ ਵਰਤੋ ਨੂੰ ਮੁੜ ਤੋ ਸ਼ੁਰੂ ਕਰਨ ਲਈ ਸਰਕਾਰ ਵਲੋ ਇਕ ਪੰਜਾਬੀ ਗੀਤ (ਮਿਲਟ) ਰਾਹੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਵੱਧ ਤੋ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਮਾਸ ਮੀਡੀਆ ਵਿੰਗ ਵਲੋ ਵੱਖ-ਵੱਖ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਸਿਵਲ ਸਰਜਨ ਡਾ. ਹਿੰਤਿਦਰ ਕੌਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਪੁਰਾਣੇ ਸਮੇਂ ਦੇ ਮੋਟੇ ਅਨਾਜ਼ ਤੋ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਪ੍ਰਚਲਤ ਅਨਾਜ਼ ਨਾਲ ਆਮ ਲੋਕ ਮੋਟਾਪਾ, ਬਲੱਡ ਪਰੈਸ਼ਰ, ਸੂਗਰ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਨਾਲ ਪੀੜਤ ਹੋ ਰਹੇ ਹਨ। ਇਨਾਂ ਤੋ ਬਚਾਅ ਲਈ ਸਿਹਤ ਵਿਭਾਗ ਦੇ ਪ੍ਰੋਗਰਾਮ ਸਹੀ ਖਾਣ ਪੀਣ (ਈਟ ਰਾਈਟ) ਤਹਿਤ ਮੋਟੇ ਅਨਾਜ਼ ਦੀ ਵਰਤੋ ‘ਤੇ ਵਿਸ਼ੇਸ ਜ਼ੋਰ ਦਿੱਤਾ ਜਾ ਰਿਹਾ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਮੋਟੇ ਅਨਾਜ਼ ਵਿਚ ਕੋਦਰਾ, ਕੰਗਨੀ, ਹਰੀ ਕੰਗਨੀ, ਸੰਵਾਕ ਅਤੇ ਕੁਟਕੀ ਆਦਿ ਸ਼ਾਮਲ ਹਨ ਜਿਸਦੇ ਖਾਣ ਨਾਲ ਸਰੀਰ ਬਿਮਾਰੀਆਂ ਤੋ ਬਚਿਆ ਰਹਿੰਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੱਬਾ ਬੰਦ ਖਾਣਿਆਂ ਤੋ ਪ੍ਰਹੇਜ਼ ਕਰਕੇ ਇਸ ਮੋਟੇ ਅਨਾਜ਼ ਦੀ ਘਰਾਂ ਵਿਚ ਵੱਧ ਤੋ ਵੱਧ ਵਰਤੋ ਕੀਤੀ ਜਾਵੇ।

The post ਮੋਟੇ ਅਨਾਜ਼ ਦੀ ਘਰਾਂ ‘ਚ ਕੀਤੀ ਜਾਵੇ ਵੱਧ ਤੋ ਵੱਧ ਵਰਤੋ – ਸਿਵਲ ਸਰਜਨ appeared first on Ludhiana Live.

ਡੇਂਗੂ ਤੇ ਮਲੇਰੀਆ ਦੀ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਲੋਕ ਸਹਿਯੋਗ ਕਰਨ : ਸਿਵਲ ਸਰਜਨ
ਲੁਧਿਆਣਾ : ਪ੍ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਪੈਦਾ ਹੋਣ ਵਾਲੇ ਡੇਗੂ ਅਤੇ ਮਲੇਰੀਆ ਦੀ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਤਹਿਤ ਸਿਵਲ ਸਰਜਨ ਦਫਤਰ ਵਿਖੇ ਇਸ ਬਿਮਾਰੀ ਦੇ ਬਚਾਅ ਲਈ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਅਗਵਾਈ ਹੇਠ ਇਕ ਵਿਸੇ਼ਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲ੍ਹੇ ਭਰ ਵਿੱਚ ਕੰਮ ਕਰਦੇ ਮਲਟੀਪਰਜ ਹੈਲਥ ਸੁਪਰਵਾਇਜ਼ਰਾਂ ਨੇ ਭਾਗ ਲਿਆ।

ਇਸ ਮੌਕੇ ਡਾ ਹਿਤਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹੇ ਭਰ ਵਿਚ ਐਕਟਿਵ ਅਤੇ ਪੈਸਿਵ ਬਲੱਡ ਸਲਾਇਡਾਂ ਦਾ ਟੀਚਾ ਸੀਜ਼ਨ ਨੂੰ ਮੁੱਖ ਰੱਖਦੇ ਪੂਰਾ ਕੀਤਾ ਜਾਵੇ ਅਤੇ ਜਿਨ੍ਹਾਂ ਬਲਾਕਾਂ ਵਿਚ ਐਮ ਪੀ ਐਚ ਡਬਲਿਓੂ ਦੀਆਂ ਅਸਾਮੀਆਂ ਖਾਲੀ ਹਨ ਉਨਾਂ ਵਿਚ ਆਸ਼ਾ ਵਰਕਰਾਂ ਤੋ ਫੀਵਰ ਸਰਵੇ ਕਰਵਾਇਆ ਜਾਵੇ ਅਤੇ ਬਲੱਡ ਸਲਾਇਡਾਂ ਦਾ ਟੀਚਾ ਪੂਰਾ ਕੀਤਾ ਜਾਵੇ। ਉਨਾਂ ਇਹ ਵੀ ਕਿਹਾ ਕਿ ਹਰ ਸੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਵੇ।

ਜ਼ਿਲ੍ਹੇ ਭਰ ਤੋ ਆਏ ਮਲਟੀਪਰਜ ਹੈਲਥ ਸੁਪਰਵਾਇਜ਼ਰਾਂ ਤੋ ਹੇਠਲੇ ਪੱਧਰ ਤੇ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕੰਮ ਦਾ ਜਾਇਜ਼ਾ ਵੀ ਲਿਆ । ਇਸ ਮੌਕੇ ਡਾ ਹਿਤਿੰਦਰ ਕੌਰ ਨੇ ਸਟਾਫ ਨੂੰ ਭਰੋਸਾ ਦਿਵਾਇਆ ਕੇ ਜੋ ਸਮੱਸਿਆ ਦਾ ਹੱਲ ਉਨਾਂ ਦੇ ਪੱਧਰ ਉੱਤੇ ਹੋ ਸਕਦਾ ਹੈ ਉਹ ਜਲਦ ਤੋ ਜਲਦ ਕੀਤਾ ਜਾਵੇਗਾ।

The post ਡੇਂਗੂ ਤੇ ਮਲੇਰੀਆ ਦੀ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਲੋਕ ਸਹਿਯੋਗ ਕਰਨ :  ਸਿਵਲ ਸਰਜਨ appeared first on Ludhiana Live.

ਪਿੰਡ ਮੰਗਲੀ ਨੀਚੀ ‘ਚ ਅਣਅਧਿਕਾਰਿਤ ਸਕੈਨ ਸੈਂਟਰ ਦਾ ਪਰਦਾਫਾਸ਼
ਲੁਧਿਆਣਾ : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਵਲੋ ਗੁਪਤ ਸੂਚਨਾ ਦੇ ਅਧਾਰ ‘ਤੇ ਪਿੰਡ ਮੰਗਲੀ ਨੀਚੀ ਵਿੱਚ ਛਾਪਾ ਮਾਰ ਕੇ ਅਣਅਧਿਕਾਰਤ ਚੱਲ ਰਹੇ ਅਲਟਰਾ ਸਾਊਂਡ ਸੈਂਟਰ ਦਾ ਪਰਦਾਫਾਸ ਕੀਤਾ ਗਿਆ |

ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਪਿੰਡ ਮੰਗਲੀ ਨੀਚੀ ਵਿਖੇ ਇੱਕ ਅਣਅਧਿਕਾਰਤ ਸੈਂਟਰ ਚੱਲ ਰਿਹਾ ਸੀ ਜਿੱਥੇ ਟੀਮ ਵਲੋ ਘਰ ਵਿੱਚ ਛਾਪਾ ਮਾਰ ਕੇ ਮੌਕੇ ‘ਤੇ ਅਣਰਜਿਸਟਰ ਪੋਰਟੇਬਲ ਅਲਟਰਾ ਸਾਊਡ ਮਸ਼ੀਨ ਬਰਾਮਦ ਕੀਤੀ ਗਈ |

ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋ ਇੱਕ ਡਿਕਾਏ ਮਰੀਜ਼ ਰਾਹੀ 32 ਹਜ਼ਾਰ ਰੁਪਏ ਵਿਚ ਸੌਦਾ ਤਹਿ ਕੀਤਾ ਗਿਆ ਸੀ ਅਤੇ ਟੀਮ ਵਲੋ ਛਾਪੇ ਮਾਰੀ ਦੌਰਾਨ ਮੌਕੇ ਤੋਂ 30 ਹਜਾਰ ਰੁਪਏ ਦੀ ਨਗਦੀ ਵੀ ਬ੍ਰਾਮਦ ਕੀਤੀ ਗਈ ਜੋ ਕਿ ਵਿਭਾਗ ਵਲੋਂ ਮਾਰਕ ਕੀਤੇ ਨੋਟਾਂ ਨਾਲ ਮੇਲ ਖਾ ਗਈ |

ਉਨਾਂ ਅੱਗੇ ਦੱਸਿਆ ਕਿ ਇਸ ਗੋਰਖਧੰਦੇ ਨੂੰ ਇੱਕ ਵਿਅਕਤੀ ਅਤੇ ਦੋ ਔਰਤਾਂ ਵਲੋ ਚਲਾਇਆ ਜਾਂ ਰਿਹਾ ਸੀ | ਥਾਣਾ ਫੋਕਲ ਪੁਆਇੰਟ ਦੀ ਪੁਲਿਸ ਵਲੋਂ ਮੌਕੇ ‘ਤੇ ਇੱਕ ਵਿਅਕਤੀ ਅਤੇ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ | ਉਨਾਂ ਕਿਹਾ ਕਿ ਜ਼ਿਲ੍ਹੇ ਭਰ ਵਿਚ ਚੱਲ ਰਹੇ ਅਲਟਰਾਸਾਊਡ ਸੈਟਰਾਂ ਦਾ ਕੋਈ ਮਾਲਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਵੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਪਿੰਡ ਮੰਗਲੀ ਨੀਚੀ ‘ਚ ਅਣਅਧਿਕਾਰਿਤ ਸਕੈਨ ਸੈਂਟਰ ਦਾ ਪਰਦਾਫਾਸ਼ appeared first on Ludhiana Live.