cpi Archives - Ludhiana Live

ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿ/ਹਾਂਤ
ਨਵੀ ਦਿੱਲੀ : ਸੀਪੀਆਈ (ਐਮ) ਦੇ ਜਨਰਲ ਸਕੱਤਰ ਅਤੇ ਸਾਬਕਾ ਰਾਜ ਸਭਾ ਮੈਂਬਰ ਸੀਤਾਰਾਮ ਯੇਚੁਰੀ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 72 ਸਾਲ ਦੇ ਸਨ। ਉਹ ਸਾਹ ਦੀ ਨਾਲੀ ਦੀ ਗੰਭੀਰ ਲਾਗ ਲਈ ਦਿੱਲੀ ਦੇ ਏਮਜ਼ ਵਿੱਚ ਇਲਾਜ ਅਧੀਨ ਸਨ।

The post ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿ/ਹਾਂਤ appeared first on Ludhiana Live.

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਈਸੜੂ ਵਿਖੇ ਸ਼ਰਧਾਂਜਲੀ ਸਮਾਗਮ
ਲੁਧਿਆਣਾ : ਸ਼ਹੀਦ ਕਰਨੈਲ ਸਿੰਘ ਈਸੜੂ ਨੇ 1955 ਵਿਚ ਗੋਆ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਸੀ, ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅਤੇ ਉਨ੍ਹਾਂ ਦੇ ਦਿਖਾਏ ਹੋਏ ਰਾਹ ਤੇ’ ਚੱਲਣ ਲਈ ਭਾਰਤੀ ਕਮਿਊਨਿਸਟ ਪਾਰਟੀ ਜਿਲਾ ਲੁਧਿਆਣਾ ਵੱਲੋਂ ਈਸੜੂ ਵਿਖੇ ਵਿਸ਼ਾਲ ਸਮਾਗਮ ਕੀਤਾ ਗਿਆ। ਇਸ ਵਿੱਚ ਜ਼ਿਲ੍ਹੇ ਭਰ ਤੋਂ ਇਸਤਰੀਆਂ ਤੇ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਲ ਹੋਏ । ਇਸ ਮੌਕੇ ਕਾਮਰੇਡ ਡੀ.ਪੀ.ਮੌੜ, ਕਾਮਰੇਡ ਗੁਲਜ਼ਾਰ ਗੋਰੀਆ, ਡਾਕਟਰ ਅਰੁਣ ਮਿਤਰਾ, ਐਮ ਐਸ ਭਾਟੀਆ, ਚਮਕੌਰ ਸਿੰਘ, ਰਜਿੰਦਰ ਪਾਲ ਸਿੰਘ ਔਲਖ ਵਿਜੇ ਕੁਮਾਰ,ਚਰਨ ਸਰਾਭਾ,ਜਸਵੀਰ ਝੱਜ ਆਦਿ ਸ਼ਾਮਲ ਸਨ।

ਇਸ ਸਮਾਗਮ ਵਿੱਚ ਬੋਲਦਿਆਂ ਪ੍ਰਮੁੱਖ ਬੁਲਾਰੇ ਕਾਮਰੇਡ ਅਮਰਜੀਤ ਕੌਰ ਨੇ ਸੱਦਾ ਦਿੱਤਾ ਕਿ ਅੱਜ ਬਹੁਤ ਹੀ ਚੁਣੌਤੀ ਭਰਿਆ ਸਮਾਂ ਹੈ ਅਤੇ ਇਕ ਵਾਰ ਫੇੇਰ ਦੇਸ਼ ਨੂੰ ਬਚਾਉਣ ਦੇ ਲਈ ਦੇਣ ਦੇ ਲਈ ਤਿਆਰ ਰਹਿਣਾ ਪਏਗਾ। ਲੋਕਾਂ ਦੇ ਮਸਲੇ ਹੱਲ ਕਰਨ ਦੇ ਵਿੱਚ ਅਸਫਲ ਰਹਿਣ ਤੋਂ ਬਾਅਦ ਇਹ ਸਰਕਾਰ ਹੁਣ ਦੇਸ਼ ਨੂੰ ਫਿਰਕੂ ਲੀਹਾਂ ਤੇ ਵੰਡ ਕੇ ਦੰਗੇ ਕਰਵਾਉਣ ਤੇ ਉੱਤਰ ਆਈ ਹੈ।। ਅੱਜ ਦੇਸ਼ ਵਿੱਚ ਅੱਤ ਦੀ ਮਹਿੰਗਾਈ ਅਤੇ ਬੇਰੁਜ਼ਗਾਰੀ ਹੈ ਜਿਸ ਕਰਕੇ ਲੋਕਾਂ ਵਿੱਚ ਰੋਸ ਫੈਲਿਆ ਹੈ। ਅੱਜ ਦਾ ਲਾਲ ਕਿਲੇ ਤੋਂ ਦਿਤਾ ਭਾਸ਼ਣ ਮੋਦੀ ਦੇ ਤੌਖਲੇ ਨੂੰ ਸਾਫ ਦਰਸਾਉਂਦਾ ਹੈ ਕਿ ਭਾਜਪਾ-ਆਰ.ਐਸ.ਐਸ 2024 ਦੀਆਂ ਆਮ ਚੋਣਾਂ ਵਿੱਚ ਸੱਤਾ ਤੋਂ ਹਟ ਰਹੀਆਂ ਹਨ।

The post ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਈਸੜੂ ਵਿਖੇ ਸ਼ਰਧਾਂਜਲੀ ਸਮਾਗਮ appeared first on Ludhiana Live.

ਮਨੀਪੁਰ ਅਤੇ ਕੇਂਦਰ ਦੀ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ-ਸੀ ਪੀ ਆਈ
ਲੁੁਧਿਆਣਾ : ਮਨੀਪੁਰ ਏਕਤਾ ਦਿਵਸ ਮਨਾਉਣ ਦੇ ਦੇਸ਼ ਵਿਆਪੀ ਸੱਦੇ ‘ਤੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਇਸਤਰੀ ਸਭਾ ਜ਼ਿਲ੍ਹਾ ਲੁਧਿਆਣਾ,ਇੰਡੀਅਨ ਡਾਕਟਰਜ ਫਾਰ ਪੀਸ ਐਂਡ ਡਿਵੈਲਪਮੈਂਟ, ਭਾਰਤ ਜਨ ਗਿਆਨ ਵਿਗਿਆਨ ਜਥਾ ਅਤੇ ਹੋਰ ਅਜਿਹੀਆਂ ਹੋਰ ਸਮਾਜਸੇਵੀ ਜਥੇਬੰਦੀਆਂ ਨਾਲ ਮਿਲ ਕੇ ਇੱਕ ਵਿਸ਼ਾਲ ਰੈਲੀ ਕੱਢੀ ਗਈ, ਜਿਸ ਵਿੱਚ ਕੇਂਦਰ ਅਤੇ ਮਨੀਪੁਰ ਦੀ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਹਿੰਸਾ ਨੂੰ ਕਾਬੂ ਕਰਨ ਵਿੱਚ ਨਾਕਾਮਯਾਬ ਰਹਿਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਬੁਲਾਰਿਆਂ ਨੇ ਕਿਹਾ ਕਿ ਮਨੀਪੁਰ ਵਿੱਚ ਹੋਈ ਗੁੰਡਾਗਰਦੀ ਅਤੇ ਹਿੰਸਾ ਤੋਂ ਬਾਅਦ ਡਬਲ ਇੰਜਣ ਸਰਕਾਰ ਨੂੰ ਬਣੇ ਰਹਿਣ ਦਾ ਕੋਈ ਹੱਕ ਨਹੀਂ। ਸੂਬੇ ਅਤੇ ਕੇਂਦਰ ਦੀ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ ।ਪੰਜਾਬੀ ਭਵਨ ਤੋਂ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ ਕਰਨ ਵਾਲੇ ਇਸ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰੀਆਂ ਨੇ ਸ਼ਮੂਲੀਅਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਦੇਸ਼ ਦੇ ਰਾਸ਼ਟਰਪਤੀ ਨੂੰ ਈ ਮੇਲ ਰਾਹੀਂ ਕੇਂਦਰ ਤੇ ਮਨੀਪੁਰ ਦੀ ਸੂਬਾ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ।

The post ਮਨੀਪੁਰ ਅਤੇ ਕੇਂਦਰ ਦੀ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ-ਸੀ ਪੀ ਆਈ appeared first on Ludhiana Live.

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਵਿਸ਼ਾਲ ਏਕਾ ਉਸਾਰ ਕੇ ਮੋਦੀ ਸਰਕਾਰ ਨੂੰ ਚੱਲਦਾ ਕਰਨ ਦਾ ਸੱਦਾ
ਲੁਧਿਆਣਾ : ਵਿਗੜ ਰਹੀ ਕਾਨੂੰਨ ਦੀ ਵਿਵਸਥਾ, ਵਧ ਰਹੀ ਮਹਿੰਗਾਈ, ਗ਼ਰੀਬਾਂ ਉੱਪਰ ਅੱਤਿਆਚਾਰ ਅਤੇ ਇਸਤਰੀਆਂ ਦੀ ਅਸੁਰੱਖਿਆ ਦੇ ਕਾਰਨ ਅੱਜ ਦੇਸ਼ ਵਿੱਚ ਹਾਹਾਕਾਰ ਮਚਿਆ ਹੋਇਆ ਹੈ ਤੇ ਲੋਕ ਆਪਣਾ ਪੇਟ ਕੱਟ ਕੇ ਗੁਜ਼ਾਰਾ ਕਰਨ ਤੇ ਮਜਬੂਰ ਹਨ। ਇਸ ਕਾਰਨ ਕੁਪੋਸ਼ਣ ਲਗਾਤਾਰ ਵਧ ਰਿਹਾ ਹੈ ਅਤੇ ਭੁੱਖਮਰੀ ਦੇ ਸੂਚਕ ਅੰਕ ਵਿਚ ਭਾਰਤ 120 ਦੇਸ਼ਾਂ ਵਿਚ 107 ਨੰਬਰ ਤੇ ਹੋ ਕੇ ਪਾਕਿਸਤਾਨ, ਬੰਗਲਾ ਦੇਸ਼ ਤੇ ਨੇਪਾਲ ਨਾਲੋਂ ਵੀ ਪਿੱਛੇ ਹੈ ।

ਇਹ ਗੱਲ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾਈ ਆਗੂ ਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਸਾਬਕਾ ਐਮ ਐਲ ਏ ਕਾਮਰੇਡ ਹਰਦੇਵ ਅਰਸ਼ੀ ਨੇ ਪਿੰਡ ਪੰਧੇਰ ਖੇੜੀ ਵਿਖੇ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਕਾ. ਜੋਗਿੰਦਰ ਸਿੰਘ ਦੇ ਸ਼ਹੀਦੀ ਸਮਾਗਮ ਦੇ ਮੌਕੇ ਤੇ ਬੋਲਦਿਆਂ ਕਹੀ । ਕਾ: ਹੂੰਝਣ ਦੇਸ਼ ਦੀ ਏਕਤਾ, ਅਖੰਡਤਾ, ਸਮਾਜਿਕ ਭਾਈਚਾਰੇ ਦੀ ਰਾਖੀ ਲਈ ਲੋਕਾਂ ਨੂੰ ਲਾਮਬੰਦ ਕਰ ਰਹੇ ਸਨ । ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਰੇ ਜ਼ਿਲ੍ਹੇ ਭਰ ਤੋਂ ਲੋਕ ਸ਼ਾਮਲ ਹੋਏ ।

ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਡੀ ਪੀ ਮੌੜ ਨੇ ਕਿਹਾ ਕਿ ਪੰਜਾਬ ਸਰਕਾਰ ਕੀਤੇ ਵਾਅਦਿਆਂ ਨੂੰ ਨਿਭਾਏ ਅਤੇ ਖਾਸ ਤੌਰ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਲਈ ਨੌਕਰੀਆਂ ਦਾ ਪ੍ਰਬੰਧ ਕਰੇ । ਪੰਜਾਬ ਦੇ ਵਿਕਾਸ ਲਈ ਸਿੱਖਿਆ ਅਤੇ ਸਿਹਤ ਉੱਪਰ ਜ਼ਿਆਦਾ ਧਿਆਨ ਦਿੱਤਾ ਜਾਏ। ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਡਾਕਟਰ ਅਰੁਣ ਮਿੱਤਰਾ ਆਪਣੇ ਜੰਤਰ ਮੰਤਰ ਤੇ ਬੈਠੀਆਂ ਇਸਤਰੀ ਭਲਵਾਨਾਂ ਦੇ ਸਮਰਥਨ ਵਿੱਚ ਇੱਕ ਮਤਾ ਪੇਸ਼ ਕੀਤਾ ਜਿਸ ਨੂੰ ਕਿ ਸਮਾਗਮ ਵਿਚ ਸਰਬ-ਸੰਮਤੀ ਨਾਲ ਪ੍ਰਵਾਨ ਕੀਤਾ ਗਿਆ।

The post ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਵਿਸ਼ਾਲ ਏਕਾ ਉਸਾਰ ਕੇ ਮੋਦੀ ਸਰਕਾਰ ਨੂੰ ਚੱਲਦਾ ਕਰਨ ਦਾ ਸੱਦਾ appeared first on Ludhiana Live.

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ, ਸਮਾਜਿਕ ਜਥੇਬੰਦੀਆਂ ਵਲੋ ਰੋਸ ਪ੍ਰਦਰਸ਼ਨ
ਲੁੁਧਿਆਣਾ : ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਏਟਕ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵਲੋੰ ਰੋਸ ਪ੍ਰਦਰਸ਼ਨ ਕੀਤਾ ਗਿਆ। ਬ੍ਰਿਜ ਭੂਸ਼ਣ ‘ਤੇ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਨ੍ਹਾਂ ਮਹਿਲਾ ਪਹਿਲਵਾਨਾਂ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਧਰਨਾ ਦਿੱਤਾ ਹੋਇਆ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਐਫਆਈਆਰ ਦਰਜ ਕੀਤੀ ਗਈ ਸੀ, ਪਰ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ।

ਪਹਿਲਵਾਨਾਂ ਨੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਹਮੇਸ਼ਾ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਮਹਿਲਾ ਪਹਿਲਵਾਨਾਂ ਦੇ ਹੱਕ ‘ਚ ਇਕ ਵੀ ਸ਼ਬਦ ਨਹੀਂ ਬੋਲਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖਤੀਆਂ ਫੜ ਕੇ ਪੰਜਾਬੀ ਭਵਨ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ।

The post ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ, ਸਮਾਜਿਕ ਜਥੇਬੰਦੀਆਂ ਵਲੋ ਰੋਸ ਪ੍ਰਦਰਸ਼ਨ appeared first on Ludhiana Live.

ਲੈਨਿਨ ਦੇ ਜਨਮ ਦਿਨ ਤੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਵਿਚਾਰ ਗੋਸ਼ਟੀ
ਲੁਧਿਆਣਾ : ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਲੈਨਿਨ ਦੇ ਜਨਮ ਦਿਨ ਤੇ ਸਮਾਜ ਨੂੰ ਉਨ੍ਹਾਂ ਦੀ ਦੇਣ ਨੂੰ ਯਾਦ ਕਰਨ ਲਈ ਇੱਕ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਅਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਡਾਕਟਰ ਅਰੁਣ ਮਿੱਤਰਾ ਨੇ ਕਿਹਾ ਕਿ ਲੈਨਿਨ ਦੀ ਬਹੁਤ ਵੱਡੀ ਦੇਣ ਸੀ ਕਿ ਉਸ ਨੇ ਲੋਕਾਂ ਨੂੰ ਜਥੇਬੰਦ ਕਰ ਕੇ ਜਾਰਸ਼ਾਹੀ ਦੇ ਖਿਲਾਫ਼ ਬੇਕਿਰਕ ਲੜਾਈ ਦਿੱਤੀ ਅਤੇ ਉਪਰੰਤ ਸਮਾਜਵਾਦੀ ਰਾਜ ਪ੍ਰਬੰਧ ਸਥਾਪਿਤ ਕੀਤਾ।

ਇਸ ਸਮਾਜਵਾਦੀ ਪ੍ਰਬੰਧ ਵਿਚ ਲੋਕਾਂ ਨੂੰ ਸਿਹਤ ਅਤੇ ਸਿਖਿਆ ਮੁਫ਼ਤ ਅਤੇ ਯਕੀਨੀ ਬਣਾਈ ਗਈ ਤੇ ਰੁਜ਼ਗਾਰ ਦੀ ਗ੍ਰੰਟੀ ਕੀਤੀ ਗਈ। ਬੱਚਿਆਂ, ਇਸਤਰੀਆਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਕਾਨੂੰਨ ਬਣਾਏ ਗਏ। ਕਾਮਿਆਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਈ ਗਈ। ਕਾਸ਼ਤਕਾਰ ਨੂੰ ਜ਼ਮੀਨ ਮਿਲੇ, ਇਸ ਗੱਲ ਨੂੰ ਲਾਗੂ ਕੀਤਾ ਗਿਆ। ਇਸ ਤੋਂ ਇਲਾਵਾ ਲੈਨਿਨ ਨੇ ਵਿਗਿਆਨਕ ਦ੍ਰਿਸ਼ਟੀਕੋਣ ਅਪਨਾਉਣ ਤੇ ਪੂਰਾ ਜ਼ੋਰ ਦਿੱਤਾ।

ਸਰਮਾਏਦਾਰੀ ਬਸਤੀਵਾਦੀ ਰਾਜ ਪ੍ਰਬੰਧ ਨੂੰ ਜਨਮ ਦਿੰਦੀ ਹੈ ਤੇ ਫਾਸ਼ੀਵਾਦ ਵੀ ਉਹਦੇ ਵਿਚੋਂ ਨਿਕਲਦਾ ਹੈ। ‌ ਲੈਨਿਨ ਨੇ ਪਹਿਲੇ ਵਿਸ਼ਵ ਯੁੱਧ ਨੂੰ ਸਰਮਾਏਦਾਰਾਂ ਦੀ ਆਪਸੀ ਮੰਡੀਆਂ ਦੀ ਲੜਾਈ ਗਰਦਾਨਿਆ। ਦੂਜੇ ਵਿਸ਼ਵ ਯੁੱਧ ਵਿਚ ਫਾਸ਼ੀਵਾਦੀ ਹਿਟਲਰ ਨੂੰ ਸੋਵੀਅਤ ਯੂਨੀਅਨ ਨੇ ਹਰਾਇਆ ਸੀ। ਇਹ ਲੈਨਿਨ ਵੱਲੋਂ ਦਿੱਤੇ ਗਏ ਸਿਧਾਂਤ ਨੂੰ ਲਾਗੂ ਕਰਨ ਦਾ ਹੀ ਇੱਕ ਨਤੀਜਾ ਸੀ। ਉਨਾਂ ਕਿਹਾ ਕਿ ਸਾਨੂੰ ਸਿਧਾਂਤਕ ਸਕੂਲ ਵਾਰ-ਵਾਰ ਲਗਾਣੇ ਪੈਣਗੇ ਤਾਂ ਜੋ ਕਾਮਰੇਡਾਂ ਨੂੰ ਪਰਿਪੱਕ ਕੀਤਾ ਜਾ ਸਕੇ

The post ਲੈਨਿਨ ਦੇ ਜਨਮ ਦਿਨ ਤੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਵਿਚਾਰ ਗੋਸ਼ਟੀ appeared first on Ludhiana Live.

ਸੀਪੀਆਈ ਨੇ ਭਾਰਤ ਵਿੱਚ ਧਰਮ ਨਿਰਪੱਖਤਾ ਦੀ ਰੱਖਿਆ ਕਰਨ ਦਾ ਲਿਆ ਪ੍ਰਣ
ਲੁਧਿਆਣਾ : ਮਹਾਤਮਾ ਗਾਂਧੀ ਦੀ ਸ਼ਹਾਦਤ ਨੂੰ ਸਦਭਾਵਨਾ ਦਿਵਸ ਦੇ ਤੌਰ ਤੇ ਮਨਾਉਣ ਲਈ ਦਿੱਤੇ ਗਏ ਸੱਦੇ ਦੇ ਤਹਿਤ ਭਾਰਤੀ ਕਮਿਊਨਿਸਟ ਪਾਰਟੀ ਦੀ ਲੁਧਿਆਣਾ ਸ਼ਹਿਰੀ ਇਕਾਈ ਦੀ ਜਨਰਲ ਬਾਡੀ ਦੀ ਮੀਟਿੰਗ ਦੇਸ਼ ਵਿੱਚ ਧਰਮ ਨਿਰਪੱਖਤਾ ਦੀ ਰਾਖੀ ਲਈ ਅਤੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਹੋਈ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਦੀ ਅਗਵਾਈ ਕੀਤੀ ਅਤੇ ਧਰਮ ਨਿਰਪੱਖਤਾ ਅਤੇ ਆਪਸੀ ਭਾਈਚਾਰਕ ਸਾਂਝ ਦੇ ਬਚਾਅ ਲਈ ਆਪਣੀ ਜਾਨ ਕੁਰਬਾਨ ਕੀਤੀ।

ਗਾਂਧੀ ਦੇਸ਼ ਨੂੰ ਬਸਤੀਵਾਦੀ ਜੂਲੇ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਜਾਤੀ ਵਿਤਕਰੇ, ਧਰਮ ਦੇ ਆਧਾਰ ‘ਤੇ ਵਿਸ਼ੇਸ਼ ਤੌਰ ‘ਤੇ ਘੱਟ ਗਿਣਤੀਆਂ ਨਾਲ ਵਿਤਕਰਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਦਬਾਉਣ ਜਿਹੀਆਂ ਸਮਾਜਿਕ ਬੁਰਾਈਆਂ ਦੇ ਵਿਰੁੱਧ ਖੜ੍ਹੇ ਸਨ। ਆਪਣੇ ਪੂਰੇ ਜੀਵਨ ਦੌਰਾਨ ਉਸਨੇ ਨਾ ਸਿਰਫ ਅਹਿੰਸਾ ਦਾ ਪ੍ਰਚਾਰ ਕੀਤਾ ਬਲਕਿ ਜ਼ਮੀਨੀ ਪੱਧਰ ‘ਤੇ ਇਸਦਾ ਅਭਿਆਸ ਕੀਤਾ।

The post ਸੀਪੀਆਈ ਨੇ ਭਾਰਤ ਵਿੱਚ ਧਰਮ ਨਿਰਪੱਖਤਾ ਦੀ ਰੱਖਿਆ ਕਰਨ ਦਾ ਲਿਆ ਪ੍ਰਣ appeared first on Ludhiana Live.

ਕਾਮਰੇਡ ਡੀ ਪੀ ਮੌੜ ਭਾਰਤੀ ਕਮਊਨਿਸਟ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਦੋਬਾਰਾ ਸਕੱਤਰ ਚੁਣੇ ਗਏ
ਲੁਧਿਆਣਾ : ਭਾਰਤੀ ਕਮਿਊਨਿਸਟ ਪਾਰਟੀ ਲੁਧਿਆਣਾ ਦੀ ਜ਼ਿਲ੍ਹਾ ਕਾਨਫਰੰਸ ਇਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ। ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਲਾਲ ਝੰਡਾ ਲਹਿਰਾਉਣ ਦੀ ਰਸਮ ਕਾਮਰੇਡ ਗੁਰਨਾਮ ਸਿੰਘ ਸਿੱਧੂ ਨੇ ਅਦਾ ਕੀਤੀ ਗਈ । ਸਮਾਗਮ ਦਾ ਉਦਘਾਟਨ ਸੂਬਾਈ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਨੇ ਦੇਸ਼ ਵਿਚ ਵਧ ਰਹੇ ਫਾਸ਼ੀਵਾਦ ਦੇ ਖਤਰੇ ਬਾਰੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਰ ਐਸ ਐਸ ਦੀ ਥਾਪੜੀ ਮੋਦੀ ਸਰਕਾਰ ਦੇ ਖਿਲਾਫ਼ ਬੇਕਿਰਕ ਲੜਾਈ ਲੜਨੀ ਪਵੇਗੀ।

ਕਾਮਰੇਡ ਡੀ ਪੀ ਮੌੜ ਨੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਪਾਰਟੀ ਦੀ ਚਾਰ ਸਾਲ ਦੀ ਕਾਰਗੁਜ਼ਾਰੀ ਦੀ ਰਿਪੋਰਟ ਤੋਂ ਬਾਅਦ ਭਰਪੂਰ ਬਹਿਸ ਹੋਈ। ਕਾਨਫਰੰਸ ਨੇ ਫ਼ੈਸਲਾ ਕੀਤਾ ਕਿ ਪਾਰਟੀ ਵਧਾਉਣ ਲਈ ਨੌਜਵਾਨਾਂ, ਵਿਦਿਆਰਥੀਆਂ ਤੇ ਇਸਤਰੀਆਂ ਵੱਲ ਉਚੇਚਾ ਧਿਆਨ ਦੇਵੇਗੀ। ਇਸ ਤੋਂ ਇਲਾਵਾ ਖੇਤ ਮਜ਼ਦੂਰਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਾਨਫਰੰਸਾਂ ਵੀ ਛੇਤੀ ਹੀ ਕੀਤੀਆਂ ਜਾਣਗੀਆਂ। ਪਾਰਟੀ ਨੇ 53 ਮੈਂਬਰੀ ਕੌਂਸਲ ਦੀ ਚੋਣ ਕੀਤੀ ਗਈ। ਕਾਮਰੇਡ ਡੀ ਪੀ ਮੌੜ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਸਕੱਤਰ ਚੁਣਿਆ ਗਿਆ।

The post ਕਾਮਰੇਡ ਡੀ ਪੀ ਮੌੜ ਭਾਰਤੀ ਕਮਊਨਿਸਟ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਦੋਬਾਰਾ ਸਕੱਤਰ ਚੁਣੇ ਗਏ appeared first on Ludhiana Live.

ਸੀਪੀਆਈ ਵੱਲੋਂ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਅਗਨੀਪਥ ਸਕੀਮ ਵਾਪਸ ਲੈਣ ਦੀ ਮੰਗ
ਲੁਧਿਆਣਾ : ਭਾਰਤੀ ਕਮਿਊਨਿਸਟ ਪਾਰਟੀ(ਸੀਪੀਆਈ), ਲੁਧਿਆਣਾ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਸਕੀਮ ਨੂੰ ਵਾਪਸ ਲੈਣ ਦੀ ਜੋਰਦਾਰ ਮੰਗ ਕੀਤੀ ਗਈ। ਇਸ ਮੌਕੇ ਤੇ ਬੁਲਾਰਿਆਂ ਨੇ ਕਿਹਾ ਕਿ ਇਹ ਨਾ ਕੇਵਲ ਨੌਜਵਾਨਾਂ ਦੇ ਭਵਿੱਖ ਨਾਲ ਧੋਖਾ ਹੈ ਬਲਕਿ ਸਾਡੀ ਫੌਜ਼ ਨੂੰ ਵੀ ਕਮਜ਼ੋਰ ਕਰ ਦੇਵੇਗੀ। 4 ਸਾਲ ਦੀ ਫੌਜ ਵਿਚ ਨੌਕਰੀ ਕਰਨ ਤੋਂ ਬਾਅਦ ਇਨ੍ਹਾਂ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਪੈ ਜਾਏਗਾ, ਕਿਉਂਕਿ ਪਹਿਲਾਂ ਹੀ ਬੇਰੁਜ਼ਗਾਰੀ ਬਹੁਤ ਹੈ ਤੇ ਫੇਰ ਇਨ੍ਹਾਂ ਨੂੰ ਨੌਕਰੀਆਂ ਕਿਥੇ ਮਿਲਣਗੀਆਂ।

ਇਹ ਵੀ ਸਾਫ਼ ਹੈ ਕਿ ਚਾਰ ਸਾਲ ਤੋਂ ਬਾਅਦ ਇਨ੍ਹਾਂ ਨੂੰ ਸਾਬਕਾ ਫੌਜੀ ਨਹੀਂ ਮੰਨਿਆ ਜਾਵੇਗਾ ਅਤੇ ਨਾ ਹੀ ਉਨ੍ਹਾਂ ਨੂੰ ਸਾਬਕਾ ਫੋਜੀਆਂ ਮਿਲਣ ਵਾਲੇ ਲਾਭ ਜਿਵੇਂ ਮੈਡੀਕਲ ਸਹੂਲਤਾਂ ਪੈਨਸ਼ਨ ਤੇ ਕੈਂਟੀਨ ਸਹੂਲਤਾਂ ਆਦਿ ਵੀ ਨਹੀਂ ਮਿਲਣਗੇ। ਭਾਜਪਾ ਆਗੂਆਂ ਦੇ ਬਿਆਨਾਂ ਤੋਂ ਹੁਣ ਇਹ ਗੱਲ ਸਾਫ਼ ਹੈ ਕਿ ਇਹ ਬੱਚੇ ਕਾਰਪੋਰੇਟ ਘਰਾਣਿਆਂ ਦੀ ਰੱਖਿਆ ਲਈ ਸਕਿਓਰਟੀ ਗਾਰਡ ਵਜੋਂ ਕੰਮ ਤੇ ਲਾ ਦਿੱਤੇ ਜਾਣਗੇ ਅਤੇ ਇਨ੍ਹਾਂ ਵਿਚੋਂ ਚੁਣ ਕੇ ਕਈਆਂ ਨੂੰ ਹਿਟਲਰ ਦੀ ਤਰਜ਼ ਤੇ ਐਸ ਐਸ ਵਰਗੇ ਬਣਾਏ ਜਾਣ ਦਾ ਖ਼ਤਰਾ ਹੈ, ਜੋ ਕਿ ਘੱਟ ਗਿਣਤੀਆਂ ਅਤੇ ਵੱਖਰੇ ਵਿਚਾਰ ਰੱਖਣ ਵਾਲਿਆਂ ਵਿਰੁੱਧ ਹਿੰਸਾ ਕਰਨ ਲਈ ਵਰਤੇ ਜਾਣਗੇ।

ਆਗੂਆਂ ਦਾ ਕਹਿਣਾ ਹੈ ਕਿ ਜਦੋਂ 4 ਸਾਲ ਦੇ ਬਾਅਦ ਨੌਕਰੀ ਜਾਣ ਦਾ ਖਤਰਾ ਮੰਡਰਾਉਂਦਾ ਹੋਵੇ ਤਾਂ ਕੋਈ ਵੀ ਵਿਅਕਤੀ ਮਨ ਲਗਾ ਕੇ ਕੰਮ ਨਹੀਂ ਕਰ ਸਕਦਾ। ਇੰਨੇ ਥੋੜ੍ਹੇ ਸਮੇਂ ਵਿਚ ਤਾਂ ਟ੍ਰੇਨਿੰਗ ਵੀ ਪੂਰੀ ਨਹੀਂ ਹੁੰਦੀ ਇਸ ਲਈ ਸਾਡੀ ਫ਼ੌਜ ਵੀ ਕਮਜ਼ੋਰ ਹੋ ਜਾਏਗੀ ਅਤੇ ਚੀਨ ਤੇ ਪਾਕਿਸਤਾਨ ਵਰਗੀਆਂ ਫੌਜਾਂ ਦਾ ਕਿਵੇਂ ਮੁਕਾਬਲਾ ਕਰੇਗੀ। ਸਿਰਫ 6 ਮਹੀਨਿਆਂ ਦੀ ਟ੍ਰੇਨਿੰਗ, ਜੋ ਕਿ ਘੱਟ ਹੈ, ਕਰਕੇ ਯੁੱਧ ਦੀ ਸਥਿਤੀ ਦੇ ਵਿਚ, ਇਨ੍ਹਾਂ ਨੌਜਵਾਨਾਂ ਵਿੱਚ ਮੌਤ ਦਾ ਖਤਰਾ ਜਿਆਦਾ ਰਹੇਗਾ।

The post ਸੀਪੀਆਈ ਵੱਲੋਂ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਅਗਨੀਪਥ ਸਕੀਮ ਵਾਪਸ ਲੈਣ ਦੀ ਮੰਗ appeared first on Ludhiana Live.

ਲੋਕਾਂ ਨੂੰ ਮਹਿੰਗਾਈ ਦੀ ਮਾਰ ਮਾਰਕੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਵਿੱਚ ਰੁੱਝੀ- ਡੀ ਪੀ ਮੌੜ
ਲੁਧਿਆਣਾ : ਦੇਸ਼ ਭਰ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦੇ ਹਿੱਸੇ ਵਜੋਂ ਭਾਰਤੀ ਕਮਿਊਨਿਸਟ ਪਾਰਟੀ ਜਿਲ੍ਹਾ ਲੁਧਿਆਣਾ ਵੱਲੋਂ ਪੈਟਰੋਲ, ਡੀਜ਼ਲ, ਰਸੋਈ ਗੈਸ, ਸਨਅਤੀ ਕੱਚਾ ਮਾਲ, ਖਾਣ ਵਾਲੀਆਂ ਵਸਤਾਂ ਅਤੇ ਹੋਰ ਜ਼ਰੂਰਤ ਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧੇ ਨੂੰ ਰੋਕਣ ਵਿੱਚ ਨਾਕਾਮ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਪ੍ਰਦਰਸ਼ਨ ‘ਚ ਨਵੀਆਂ ਕਚਹਿਰੀਆਂ ਦੇ ਕੋਲ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਅਤੇ ਵੱਖ ਵੱਖ ਵਰਗਾਂ ਤੋਂ ਲੋਕਾਂ ਨੇ ਹਿੱਸਾ ਲਿਆ । ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਪੈਟਰੋਲ, ਡੀਜ਼ਲ ਰਸੋਈ ਗੈਸ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਜਿਸ ਕਰਕੇ ਆਮ ਆਦਮੀ ਦਾ ਜਿਉਣਾ ਦੁੱਭਰ ਹੋ ਗਿਆ ਹੈ । ਸਿਰਫ਼ ਏਨਾ ਹੀ ਨਹੀਂ ਸਨਅਤੀ ਅਦਾਰਿਆਂ ਵਿਚ ਕੰਮ ਆਉਣ ਵਾਲੇ ਕੱਚੇ ਮਾਲ ਜਿਵੇਂ ਲੋਹਾ, ਧਾਗਾ , ਕੱਪਡ਼ੇ ਆਦਿ ਦੀਆ ਕੀਮਤਾਂ ਬੇਕਾਬੂ ਹੋ ਗਈਆਂ ਹਨ ।

ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਨੇ ਬੜੇ ਸ਼ਾਤਿਰਾਨਾ ਢੰਗ ਨਾਲ ਪੰਜ ਰਾਜਾਂ ਦੀਆਂ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਪੈਟਰੋਲ ਡੀਜ਼ਲ ਦੀ ਕੀਮਤ ਦਸ ਰੁਪਏ ਘਟਾਈ ਸੀ ਪਰ ਸਿਰਫ ਤਿੰਨ ਹਫਤੇ ਬੀਤਣ ਤੋਂ ਬਾਅਦ ਹੀ ਉਹ ਦਸ ਰੁਪਏ ਵਧਾ ਦਿੱਤੀ ਗਈ ਹੈ। ਲੋਕਾਂ ਦੀਆ ਇਨ੍ਹਾਂ ਦੁੱਖ ਤਕਲੀਫ਼ਾਂ ਦਾ ਮੋਦੀ ਸਰਕਾਰ ਤੇ ਕੋਈ ਅਸਰ ਨਹੀਂ ਕਿਉਂਕਿ ਵੋਟਾਂ ਤਾਂ ਉਹ ਫਿਰਕੂ ਲੀਹਾਂ ਤੇ ਲੋਕਾਂ ਨੂੰ ਵੰਡ ਕੇ ਲੈ ਲੈਂਦੇ ਹਨ । ਲੋਕਾਂ ਦੇ ਮੁੱਦਿਆਂ ਨੂੰ ਚੁੱਕਣ ਵਾਲਿਆਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ ।

The post ਲੋਕਾਂ ਨੂੰ ਮਹਿੰਗਾਈ ਦੀ ਮਾਰ ਮਾਰਕੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਵਿੱਚ ਰੁੱਝੀ- ਡੀ ਪੀ ਮੌੜ appeared first on Ludhiana Live.