dengu Archives - Ludhiana Live

ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ
ਜੀ.ਜੀ.ਐਨ.ਆਈ.ਐਮ.ਟੀ.ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਆਪਣੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਇੱਕ ਲੈਕਚਰ ਆਯੋਜਿਤ ਕੀਤਾ। ਇਸ ਸੈਸ਼ਨ ਦੀ ਸ਼ੁਰੂਆਤ ਡਾ: ਰਮੇਸ਼ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਸਰਜਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ, ਡਾ: ਸ਼ੀਤਲ ਨਾਰੰਗ, ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕੀਤੀ।

ਪ੍ਰੋ: ਮਨਜੀਤ ਸਿੰਘ ਛਾਬੜਾ ਡਾਇਰੈਕਟਰ ਨੇ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅਜਿਹੇ ਰੋਗਾਂ ਦੇ ਵੱਧ ਰਹੇ ਮਾਮਲਿਆਂ ਬਾਰੇ ਜਨਤਕ ਪੱਧਰ ‘ਤੇ ਜਾਗਰੂਕਤਾ ਫੈਲਾਉਣ ਦੀ ਲੋੜ ਹੈ। ਸਿਰਫ਼ ਸਾਵਧਾਨੀ ਦੇ ਉਪਾਅ ਹੀ ਬਿਮਾਰੀਆਂ ਦੇ ਵਿਆਪਕ ਫੈਲਾਅ ਨੂੰ ਰੋਕਣ ਵਿੱਚ ਮਦਦ ਕਰ ਸਕਦੇ ਹਨ। ਡਾ: ਰਮੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਬਿਮਾਰੀਆਂ ਦੇ ਫੈਲਣ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ |

ਉਨ੍ਹਾਂ ਅੱਗੇ ਕਿਹਾ ਕਿ ਸਫ਼ਾਈ ਦਾ ਹਰ ਪੱਧਰ ‘ਤੇ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਸਾਡੇ ਆਲੇ-ਦੁਆਲੇ ਕੋਈ ਖੜਾ ਪਾਣੀ ਨਹੀਂ ਹੋਣਾ ਚਾਹੀਦਾ। ਏਅਰ ਕੂਲਰ ਹਰ ਹਫ਼ਤੇ ਸਾਫ਼ ਕੀਤੇ ਜਾਣੇ ਚਾਹੀਦੇ ਹਨ, ਮੱਛਰ ਭਜਾਉਣ ਵਾਲੇ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਡੇਂਗੂ ਸਭ ਤੋਂ ਘਾਤਕ ਬਿਮਾਰੀਆਂ ਵਿੱਚੋਂ ਇੱਕ ਹੈ ਜਿਸ ਵਿੱਚ ਮੌਤ ਦਰ ਕੋਵਿਡ-19 ਤੋਂ ਵੀ ਵੱਧ ਹੈ।

ਡਾ: ਸ਼ੀਤਲ ਨਾਰੰਗ ਨੇ ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਉਪਾਅ ਸੁਝਾਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਹਤਰ ਸੁਰੱਖਿਆ ਲਈ ਦਵਾਈ ਵਾਲੇ ਮੱਛਰ ਭਜਾਉਣ ਵਾਲੇ ਜਾਲ ਦੀ ਵਰਤੋਂ ਕਰਨ। ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਮੌਸਮ ਵਿੱਚ ਮੱਛਰਾਂ ਦੀ ਬਹੁਤ ਜ਼ਿਆਦਾ ਮਾਰ ਹੈ, ਇਸ ਲਈ ਸਾਵਧਾਨੀ ਦੇ ਤੌਰ ‘ਤੇ ਹਰ ਕਿਸੇ ਨੂੰ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਦਵਾਈ ਲੈਣ ਦੀ ਬਜਾਏ ਸਲਾਹ ਲਈ ਡਾਕਟਰਾਂ ਕੋਲ ਜਾਣ।

The post ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ appeared first on Ludhiana Live.

ਡੇਂਗੂ, ਚਿਕਨਗੁਣੀਆ ਤੋਂ ਬਚਾਅ ਸਬੰਧੀ ਜਾਰੀ ਵੱਖ-ਵੱਖ ਗਤੀਵਿਧੀਆਂ ਦੀ ਕੀਤੀ ਸਮੀਖਿਆ
ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਡੇਂਗੂ, ਚਿਕਨਗੁਣੀਆ ਅਤੇ ਹੋਰ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨੋਡਲ ਅਫ਼ਸਰ ਡਾ. ਰਮੇਸ਼ ਕੁਮਾਰ,  ਡਾਕਟਰ ਸ਼ੀਤਲ,ਨਗਰ ਨਿਗਮ, ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆਂ ਨੂੰ ਫੈਲਣ ਤੋਂ ਰੋਕਣ ਲਈ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਅਤੇ ਸਪੱਸ਼ਟ ਕੀਤਾ ਕਿ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਨੂੰ ਜਾਰੀ ਰੱਖਿਆ ਜਾਵੇ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਰਮੇਸ਼ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਦੇ ਸਹਿਯੋਗ ਨਾਲ ਡੇਂਗੂ ਦੇ ਲਾਰਵੇ ਨੂੰ ਖਤਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਘਰਾਂ, ਸੰਸਥਾਵਾਂ ਅਤੇ ਸਰਕਾਰੀ ਅਦਾਰਿਆਂ ਅੰਦਰ ਡੇਂਗੂ ਦਾ ਲਾਰਵਾ ਪਾਏ ਜਾਣ ‘ਤੇ ਉਸਨੂੰ ਤੁਰੰਤ ਨਸ਼ਟ ਕਰਵਾਇਆ ਜਾ ਰਿਹਾ ਹੈ ਅਤੇ ਟਾਇਰਾਂ, ਫਰਿੱਜਾਂ, ਕੂਲਰਾਂ, ਪੰਛੀਆਂ ਵਾਸਤੇ ਰੱਖੇ ਗਏ ਪਾਣੀ ਵਾਲੇ ਬਰਤਨਾਂ ਦੀ ਵੀ ਨਿਯਮਤ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਡਾ. ਸ਼ੀਤਲ ਨੇ ਦੱਸਿਆ ਕਿ ਡੇਂਗੂ ਪੈਦਾ ਕਰਨ ਵਾਲਾ ਲਾਰਵਾ ਬਹੁਤ ਹੀ ਖਤਰਨਾਕ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।

The post ਡੇਂਗੂ, ਚਿਕਨਗੁਣੀਆ ਤੋਂ ਬਚਾਅ ਸਬੰਧੀ ਜਾਰੀ ਵੱਖ-ਵੱਖ ਗਤੀਵਿਧੀਆਂ ਦੀ ਕੀਤੀ ਸਮੀਖਿਆ appeared first on Ludhiana Live.

ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਉਲੀਕੀ ਰੂਪ ਰੇਖਾ
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ ਦੀ ਅਗਵਾਈ ਵਿੱਚ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਡੇਂਗੂ, ਚਿਕਨਗੁਣੀਆ ਅਤੇ ਹੋਰ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਰੂਪ ਰੇਖਾ ਉਲੀਕੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ, ਸਿਹਤ ਵਿਭਾਗ ਤੋਂ ਇਲਾਵਾ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆਂ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਅਤੇ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਨੂੰ ਜੰਗੀ ਪੱਧਰ ‘ਤੇ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਗਰ ਨਿਗਮ ਦੇ ਸਹਿਯੋਗ ਨਾਲ ਡੇਂਗੂ ਦੇ ਲਾਰਵੇ ਨੂੰ ਖਤਮ ਕਰਨ ਲਈ ਢੁਕਵੇਂ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਨੂੰ ਯਕੀਨੀ ਬਣਾਉਣ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਨਿਜੀ ਵਿਅਕਤੀ, ਸੰਸਥਾ ਜਾਂ ਸਰਕਾਰੀ ਅਦਾਰੇ ਅੰਦਰ ਡੇਂਗੂ ਦਾ ਲਾਰਵਾ ਪਾਏ ਜਾਣ ਤੇ ਉਸਨੂੰ ਤੁਰੰਤ ਨਸ਼ਟ ਕਰਵਾਇਆ ਜਾਵੇ। ਟਾਇਰਾਂ, ਫਰਿੱਜਾਂ, ਕੂਲਰਾਂ, ਪੰਛੀਆਂ ਵਾਸਤੇ ਰੱਖੇ ਗਏ ਪਾਣੀ ਵਾਲੇ ਬਰਤਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਮੇਜਰ ਅਮਿਤ ਸਰੀਨ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਡੇਂਗੂ ਰੋਕੂ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇਗਾ।

The post ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਉਲੀਕੀ ਰੂਪ ਰੇਖਾ appeared first on Ludhiana Live.

ਸਿਹਤ ਵਿਭਾਗ ਵਲੋਂ ਡੇਂਗੂ ਦੇ ਲੱਛਣ ਅਤੇ ਬਚਾਅ ਸਬੰਧੀ ਕੀਤਾ ਜਾਗਰੂਕ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਡੇਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੀ ਅਗਵਾਈ  ਵਿੱਚ ਚੰਦਰ ਨਗਰ ਵਿਖੇ ਘਰਾਂ ਵਿਚ ਪਏ ਗਮਲੇ, ਕੂਲਰਾਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਰਾ਼ਸਟਰੀ ਬਾਲ ਵਿੱਦਿਆ ਮੰਦਿਰ ਸਕੂਲ ਦੇ ਪ੍ਰਿੰਸੀਪਲ ਨਾਲ ਮੀਟਿੰਗ ਕਰਕੇ ਡੇਗੂ ਤੋ ਬਚਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਸਹਾਇਕ ਮਲੇਰੀਆ ਅਫਸਰ ਦਲਬੀਰ ਸਿੰਘ ਨੇ ਦੱਸਿਆ ਕਿ ਬਰਸਾਤੀ ਪਾਣੀ ਕਾਰਨ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਗੂ, ਚਿਕਣਗੁਣੀਆ, ਮਲੇਰੀਆ ਅਤੇ ਕਾਲਾ ਅਜਾਰ ਆਦਿ ਬਿਮਾਰੀ ਫੈਲ ਸਕਦੀ ਹੈ। ਉਨਾਂ ਦੱਸਿਆ ਕਿ ਘਰਾਂ ਦੀਆਂ ਛੱਤਾਂ  ‘ਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ  ‘ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਗੂ ਦੇ ਫੈਲਣ ਦਾ ਕਾਰਨ ਬਣਦਾ ਹੈ।

ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਅੱਗੇ ਦੱਸਿਆ ਕਿ ਡੇਗੂ ਏਡੀਜ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ , ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।

ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ। ਇਸ ਮੌਕੇ ਟੀਮ ਵਲੋ ਘਰਾਂ ਵਿਚ ਮੱਛਰ ਦੇ ਬਚਾਅ ਲਈ ਸਪਰੇ ਕੀਤੀ ਗਈ ਅਤੇ ਜਾਗਰੂਕਤਾ ਪੈੰਫਲਿਟ ਵੀ ਵੰਡੇ ਗਏ।

The post ਸਿਹਤ ਵਿਭਾਗ ਵਲੋਂ ਡੇਂਗੂ ਦੇ ਲੱਛਣ ਅਤੇ ਬਚਾਅ ਸਬੰਧੀ ਕੀਤਾ ਜਾਗਰੂਕ appeared first on Ludhiana Live.

ਨਿੱਜੀ ਹਸਪਤਾਲਾਂ ਨਾਲ ਡੇਂਗੂ ਦੇ ਵੱਧ ਰਹੇ ਮਾਮਲਿਆਂ ‘ਤੇ ਕੀਤੀ ਵਿਚਾਰ ਚਰਚਾ
ਲੁਧਿਆਣਾ : ਜ਼ਿਲ੍ਹੇ ਭਰ ਵਿੱਚ ਮਲੇਰੀਆ, ਡੇਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ ਜਿਸਦੇ ਤਹਿਤ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ, ਲੈਬਾਰਟਰੀਆਂ ਦੇ ਡਾਕਟਰਾਂ ਅਤੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਹੋਈ

ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਲੇਰੀਆ, ਡੇਗੂ ਅਤੇ ਚਿਕਨਗੁਣੀਆ  ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਬੀਮਾਰੀਆਂ ਤੋ ਬਚਾਅ ਸਬੰਧੀ ਜ਼ਿਲ੍ਹੇ ਭਰ ਵਿਚ ਜਾਗਰੂਕ ਕਰ ਰਹੀਆ ਹਨ, ਇਨ੍ਹਾਂ ਬਿਮਾਰੀਆ ਤੋਂ ਬਚਾਅ ਸਬੰਧੀ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਪ੍ਰਚਾਰ ਸਮਗਰੀ ਸਥਾਪਤ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਤੋ ਬਚਾਇਆ ਜਾ ਸਕੇ।

ਉਨਾਂ ਕਿਹਾ ਕਿ ਜੇਕਰ ਡੇਂਗੂ, ਮੇਲਰੀਆ ਦੇ ਮਾਮਲੇ ਪ੍ਰਾਈਵੇਟ ਹਸਪਤਾਲਾਂ ਵਿਚ ਆਉਦੇ ਹਨ ਤਾਂ ਤੁਰੰਤ ਉਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦਿੱਤੀ ਜਾਵੇ, ਸਿਹਤ ਮੰਤਰੀ ਵਲੋ ਪੰਜਾਬ ਭਰ ਵਿੱਚ ਡੇਗੂ ਵਿਰੋਧੀ ਮੁਹਿੰਮ ਦੀ ਸੁਰੂਆਤ ਕੀਤੀ ਗਈ, ਜਿਸ ਦਾ ਨਵਾਂ ਨਾਅਰਾ ‘ਹਰ ਸੁੱਕਰਵਾਰ, ਡੇਂਗੂ ਤੇ ਵਾਰ’ ਹੇਠ ਹਰ ਸੁੱਕਰਵਾਰ ਨੂੰ  ਹਸਪਤਾਲਾਂ ਦੀ ਸਫਾਈ ਦੌਰਾਨ ਕੂਲਰਾਂ ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਨੂੰ ਸਾਫ ਕੀਤਾ ਜਾਵੇ ਤਾਂ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।

The post ਨਿੱਜੀ ਹਸਪਤਾਲਾਂ ਨਾਲ ਡੇਂਗੂ ਦੇ ਵੱਧ ਰਹੇ ਮਾਮਲਿਆਂ ‘ਤੇ ਕੀਤੀ ਵਿਚਾਰ ਚਰਚਾ appeared first on Ludhiana Live.

ਡੇਂਗੂ ‘ਚ ਗਲਤੀ ਨਾਲ ਵੀ ਨਾ ਖਾਓ ਇਹ ਚੀਜ਼ਾਂ, ਇਮਿਊਨ ਸਿਸਟਮ ਹੋ ਜਾਵੇਗਾ ਕਮਜ਼ੋਰ
ਮਾਨਸੂਨ ਸ਼ੁਰੂ ਹੋਣ ਦੇ ਨਾਲ ਹੀ ਡੇਂਗੂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਦਰਅਸਲ, ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਸਰੀਰ ਵਿੱਚ ਫੈਲਦਾ ਹੈ। ਡੇਂਗੂ ਦੇ ਕਾਰਨ ਸਰੀਰ ਵਿੱਚ ਤੇਜ਼ ਬੁਖਾਰ, ਸਿਰਦਰਦ, ਮਾਸਪੇਸ਼ੀਆਂ ਵਿੱਚ ਦਰਦ ਸ਼ੁਰੂ ਹੋ ਜਾਂਦਾ ਹੈ ਅਤੇ ਸਰੀਰ ਦੇ ਪਲੇਟਲੈਟਸ ਤੇਜ਼ੀ ਨਾਲ ਘਟਣ ਲੱਗਦੇ ਹਨ। ਡੇਂਗੂ ਬੁਖਾਰ ਦੀ ਲਪੇਟ ‘ਚ ਜ਼ਿਆਦਾਤਰ ਬੱਚੇ ਅਤੇ ਬਜ਼ੁਰਗ ਆਉਂਦੇ ਹਨ।

ਡੇਂਗੂ ਦੇ ਹਲਕੇ ਲੱਛਣ ਵੀ ਘਾਤਕ ਹੋ ਸਕਦੇ ਹਨ। ਡੇਂਗੂ ਵਿੱਚ ਖਾਣ-ਪੀਣ ਦਾ ਧਿਆਨ ਰੱਖਣਾ ਪੈਂਦਾ ਹੈ। ਆਓ ਜਾਣਦੇ ਹਾਂ ਡੇਂਗੂ ਬੁਖਾਰ ਵਿੱਚ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਕਿਹੜੀਆਂ ਚੀਜ਼ਾਂ ਤੋਂ ਬਚਣਾ ਚਾਹੀਦਾ ਹੈ।

ਡੇਂਗੂ ਦੇ ਮਰੀਜ਼ਾਂ ਨੂੰ ਮਸਾਲੇਦਾਰ ਭੋਜਨ ਤੋਂ ਦੂਰ ਰਹਿਣਾ ਚਾਹੀਦਾ ਹੈ। ਇਹ ਪੇਟ ਵਿੱਚ ਐਸਿਡ ਜਮ੍ਹਾ ਕਰ ਸਕਦਾ ਹੈ ਅਤੇ ਅਲਸਰ ਦੀ ਸਮੱਸਿਆ ਨੂੰ ਵਧਾ ਸਕਦਾ ਹੈ। ਇਸ ਕਾਰਨ ਠੀਕ ਹੋਣ ‘ਚ ਕਾਫੀ ਸਮਾਂ ਲੱਗਦਾ ਹੈ। ਡੇਂਗੂ ਵਿੱਚ ਕੌਫੀ ਜਾਂ ਕੈਫੀਨ ਨਾਲ ਸਬੰਧਤ ਚੀਜ਼ਾਂ ਦਾ ਸੇਵਨ ਵੀ ਨਹੀਂ ਕਰਨਾ ਚਾਹੀਦਾ। ਇਸ ਦੌਰਾਨ ਹਾਈਡ੍ਰੇਟਿੰਗ ਡਰਿੰਕਸ ਪੀਓ ਅਤੇ ਕੈਫੀਨ ਵਾਲੇ ਡਰਿੰਕਸ ਤੋਂ ਦੂਰ ਰਹੋ ਕਿਉਂਕਿ ਇਹ ਦਿਲ ਦੀ ਧੜਕਣ, ਥਕਾਵਟ ਅਤੇ ਮਾਸਪੇਸ਼ੀਆਂ ਦੀਆਂ ਸਮੱਸਿਆਵਾਂ ਨੂੰ ਵਧਾਉਂਦੇ ਹਨ।

ਡੇਂਗੂ ਦੇ ਮਰੀਜ਼ਾਂ ਨੂੰ ਵੀ ਮਾਸਾਹਾਰੀ ਭੋਜਨ ਨਹੀਂ ਖਾਣਾ ਚਾਹੀਦਾ ਕਿਉਂਕਿ ਇਸ ਵਿੱਚ ਬਹੁਤ ਸਾਰੇ ਮਸਾਲੇ ਹੁੰਦੇ ਹਨ ਅਤੇ ਇਹ ਆਸਾਨੀ ਨਾਲ ਪਚਣਯੋਗ ਨਹੀਂ ਹੁੰਦਾ। ਨਾਨ-ਵੈਜ ਮਰੀਜ਼ ਦੀ ਸਮੱਸਿਆ ਨੂੰ ਹੋਰ ਵਧਾ ਸਕਦਾ ਹੈ। ਇਸ ਲਈ ਇਸ ਸਮੇਂ ਕੋਸਾ ਪਾਣੀ ਪੀਓ ਅਤੇ ਜ਼ਿਆਦਾ ਸਿਹਤਮੰਦ ਖੁਰਾਕ ਲਓ।

The post ਡੇਂਗੂ ‘ਚ ਗਲਤੀ ਨਾਲ ਵੀ ਨਾ ਖਾਓ ਇਹ ਚੀਜ਼ਾਂ, ਇਮਿਊਨ ਸਿਸਟਮ ਹੋ ਜਾਵੇਗਾ ਕਮਜ਼ੋਰ appeared first on Ludhiana Live.

ਲੁਧਿਆਣਾ ਨਿਵਾਸੀ ਡੇਂ/ਗੂ ਤੋਂ ਬਚਾਅ ਲਈ ਰਹਿਣ ਸਾਵਧਾਨ – ਸਿਵਲ ਸਜਰਨ ਡਾਕਟਰ ਹਤਿੰਦਰ ਕੌਰ
ਲੁਧਿਆਣਾ : ਮਹਾਨਗਰ ਦੇ ਹਸਪਤਾਲਾਂ ’ਚ ਡੇਂਗੂ ਦੇ 9 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 7 ਜ਼ਿਲ੍ਹੇ ਦੇ ਅਤੇ ਦੋ ਹੋਰਨਾਂ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਸਾਹਮਣੇ ਆਏ ਮਰੀਜ਼ਾਂ ’ਚੋਂ 1 ਮਰੀਜ਼ ਦੀ ਪੁਸ਼ਟੀ ਕੀਤੀ ਹੈ, ਜਦੋਂਕਿ 6 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਪਿਛਲੇ ਕੁੱਝ ਦਿਨਾਂ ਦੌਰਾਨ ਸਥਾਨਕ ਹਸਪਤਾਲਾਂ ’ਚ 59 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 5 ਪਾਜ਼ੇਟਿਵ ਮਰੀਜ਼ ਜ਼ਿਲ੍ਹੇ ਦੇ, ਜਦੋਂਕਿ 44 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

ਸਿਹਤ ਅਧਿਕਾਰੀਆਂ ਮੁਤਾਬਕ ਜ਼ਿਲ੍ਹੇ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 291 ਹੋ ਗਈ ਹੈ, ਜਦੋਂ ਕਿ 44 ਸ਼ੱਕੀ ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ 14 ਸ਼ੱਕੀ ਮਰੀਜ਼ ਹੋਰਨਾਂ ਸੂਬਿਆਂ ਦੇ ਰਹਿਣ ਵਾਲੇ ਹਨ। ਸਿਵਲ ਸਜਰਨ ਡਾਕਟਰ ਹਤਿੰਦਰ ਕੌਰ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨ ਰਹਿਣ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਦੇ ਆਸ-ਪਾਸ ਤੇ ਛੱਤ ’ਤੇ ਬਾਰਸ਼ ਦਾ ਪਾਣੀ ਇਕੱਠਾ ਨਾ ਹੋਣ ਦੇਣ। ਜਿੱਥੇ ਵੀ ਰੁਕਿਆ ਹੋਇਆ ਪਾਣੀ ਹੋਵੇ, ਉੱਥੇ ਮਿੱਟੀ ਦਾ ਤੇਲ ਜਾਂ ਕਾਲਾ ਤੇਲ ਪਾ ਦਿਓ ਤਾਂ ਕਿ ਮੱਛਰ ਦਾ ਲਾਰਵਾ ਨਾ ਪੈਦਾ ਹੋ ਸਕੇ। ਜੇਕਰ ਕਿਸੇ ਮਰੀਜ਼ ’ਚ ਡੇਂਗੂ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਉਸ ਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾਂ ਹਸਪਤਾਲ ‘ਚ ਜਾ ਕੇ ਮਾਹਿਰ ਤੋਂ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੀ ਸਿਹਤ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

The post ਲੁਧਿਆਣਾ ਨਿਵਾਸੀ ਡੇਂ/ਗੂ ਤੋਂ ਬਚਾਅ ਲਈ ਰਹਿਣ ਸਾਵਧਾਨ – ਸਿਵਲ ਸਜਰਨ ਡਾਕਟਰ ਹਤਿੰਦਰ ਕੌਰ appeared first on Ludhiana Live.

ਹੜ੍ਹ ਦੀ ਮਾਰ ਤੋਂ ਬਾਅਦ ਹੁਣ ਇਸ ਬਿਮਾਰੀ ਨੇ ਚੁੱਕਿਆ ਸਿਰ, 3 ਮਰੀਜ਼ ਪਾਜ਼ੇਟਿਵ
ਲੁਧਿਆਣਾ : ਜਿਵੇਂ ਕਿ ਪਹਿਲਾਂ ਹੀ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਡੇਂਗੂ ਇਸ ਸਾਲ ਕਾਫੀ ਜ਼ੋਰ ਫੜ੍ਹ ਸਕਦਾ ਹੈ। ਇਨ੍ਹਾਂ ਹੀ ਸੰਭਾਵਨਾਵਾਂ ‘ਚ ਜ਼ਿਲ੍ਹੇ ‘ਚ ਡੇਂਗੂ ਦੇ 3 ਪਾਜ਼ੇਟਿਵ ਮਰੀਜ਼ ਰਿਪੋਰਟ ਹੋਏ ਹਨ, ਜਦੋਂ ਕਿ ਇਕ ਮਰੀਜ਼ ਦੂਜੇ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਜ਼ਿਲ੍ਹਾ ਐਪੀਡੇਮਿਓਲੋਜਿਸਟ ਡਾ. ਰਮੇਸ਼ ਭਗਤ ਅਨੁਸਾਰ ਤਿੰਨੋ ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ‘ਚ ਰੱਖਿਆ ਗਿਆ ਹੈ। ਇਨ੍ਹਾ ‘ਚ ਇਕ ਮਰੀਜ਼ ਦਯਾਨੰਦ ਹਸਪਤਾਲ, ਦੂਜਾ ਜਗਰਾਓਂ ਸਥਿਤ ਹਸਪਤਾਲ ਅਤੇ ਤੀਜਾ ਮਰੀਜ਼ ਸ਼ਹਿਰੀ ਇਲਾਕੇ ਦਾ ਰਹਿਣ ਵਾਲਾ ਹੈ।

ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਲਈ ਆਪਣੇ ਘਰਾਂ ਦੇ ਆਸ-ਪਾਸ ਅਤੇ ਛੱਤ ’ਤੇ ਬਾਰਸ਼ ਦਾ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਛੱਤ ‘ਚ ਪਏ ਕਬਾੜ, ਗਮਲੇ ਆਦਿ ‘ਚ ਜਿੱਥੇ ਪਾਣੀ ਰੁਕ ਸਕਦਾ ਹੈ, ਨੂੰ ਉਥੋਂ ਹਟਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਆਪਣੇ ਦਫ਼ਤਰਾਂ ਅਤੇ ਘਰਾਂ ‘ਚ ਲੱਗੇ ਕੂਲਰਾਂ ਵਿਚੋਂ ਪਾਣੀ ਕੱਢ ਕੇ ਹਫ਼ਤੇ ‘ਚ 1 ਦਿਨ ਉਨ੍ਹਾਂ ਨੂੰ ਸੁੱਕਾ ਰੱਖੋ ਅਤੇ ਘਰਾਂ ‘ਚ ਮੱਛਰ ਭਜਾਉਣ ਵਾਲੇ ਮੈਟ ਆਦਿ ਦੀ ਵਰਤੋਂ ਦਿਨ ‘ਚ ਵੀ ਕਰੋ।

ਸਿਹਤ ਅਧਿਕਾਰੀ ਦੇ ਮੁਤਾਬਕ ਜ਼ਿਲ੍ਹੇ ‘ਚ ਹੁਣ ਤੱਕ 1500 ਤੋਂ ਵੱਧ ਥਾਵਾਂ ’ਤੇ ਡੇਂਗੂ ਦੇ ਮੱਛਰ ਦਾ ਲਾਰਵਾ ਮਿਲ ਚੁੱਕਾ ਹੈ ਜਿਸ ਦੀ ਰਿਪੋਰਟ ਨਗਰ ਨਿਗਮ ਨੂੰ ਵੀ ਭੇਜੀ ਜਾ ਚੁੱਕੀ ਹੈ। ਇਨ੍ਹਾਂ ‘ਚ ਸ਼ਹਿਰੀ ਇਲਾਕਿਆਂ ਦੇ ਨਾਲ-ਨਾਲ ਪੇਂਡੂ ਇਲਾਕੇ ਵੀ ਸ਼ਾਮਲ ਹਨ। ਸ਼ਹਿਰ ਦੇ 50 ਤੋਂ ਵੱਧ ਇਲਾਕਿਆਂ ਨੂੰ ਸੰਵੇਦਨਸ਼ੀਲ ਐਲਾਨਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਖੰਨਾ, ਜਗਰਾਓਂ, ਮਾਛੀਵਾੜਾ ਅਤੇ ਸਿੱਧਵਾਂ ਬੇਟ ਸੰਵੇਦਨਸ਼ੀਲ ਇਲਾਕੇ ਐਲਾਨੇ ਜਾ ਚੁੱਕੇ ਹਨ।

The post ਹੜ੍ਹ ਦੀ ਮਾਰ ਤੋਂ ਬਾਅਦ ਹੁਣ ਇਸ ਬਿਮਾਰੀ ਨੇ ਚੁੱਕਿਆ ਸਿਰ, 3 ਮਰੀਜ਼ ਪਾਜ਼ੇਟਿਵ appeared first on Ludhiana Live.

ਸਿਹਤ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਘਰ-ਘਰ ਸਰਵੇਖਣ ਕਰਨ ਦੇ ਨਿਰਦੇਸ਼
ਲੁਧਿਆਣਾ : ਜ਼ਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਪਾਣੀ ਅਤੇ ਵੈਕਟਰ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਸੰਭਾਵੀ ਫੈਲਣ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰਨ। ਮਲਿਕ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਾਣੀ ਘਟਣਾ ਸ਼ੁਰੂ ਹੋ ਗਿਆ ਸੀ, ਜਿਸ ਕਾਰਨ ਤੁਰੰਤ ਇਨ੍ਹਾਂ ਖੇਤਰਾਂ ਨੂੰ ਸਾਫ਼ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇੱਕ ਸਰਗਰਮ ਉਪਾਅ ਵਜੋਂ ਸਿਹਤ ਟੀਮਾਂ ਨੂੰ ਬੁਖਾਰ, ਪੇਟ ਦਰਦ, ਉਲਟੀਆਂ, ਦਸਤ ਅਤੇ ਹੋਰ ਸਮੱਸਿਆਵਾਂ ਦੀਆਂ ਸ਼ਿਕਾਇਤਾਂ ‘ਤੇ ਚੌਕਸੀ ਰੱਖਣ ਲਈ ਖੇਤਰਾਂ ਦਾ ਸਰਵੇਖਣ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਨੂੰ ਇਨ੍ਹਾਂ ਖੇਤਰਾਂ ਵਿੱਚ ਫੋਗਿੰਗ ਕਰਵਾਉਣ ਲਈ ਵੀ ਕਿਹਾ ਜਿੱਥੇ ਇਸਦੀ ਲੋੜ ਹੈ। ਕਿਸੇ ਵੀ ਕਿਸਮ ਦੀ ਬਿਮਾਰੀ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਪਿੰਡ ਅਤੇ ਵਾਰਡ ਪੱਧਰੀ ਸੂਖਮ ਯੋਜਨਾਵਾਂ ਨੂੰ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਮਲਿਕ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਇਨ੍ਹਾਂ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਵੀ ਲਗਾਉਣੇ ਚਾਹੀਦੇ ਹਨ ਤਾਂ ਜੋ ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਦਾ ਘਰ-ਘਰ ਜਾ ਕੇ ਇਲਾਜ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਓਪੀਡੀ ਦਾ ਅਧਿਐਨ ਕਰਨਾ ਚਾਹੀਦਾ ਹੈ ਤਾਂ ਜੋ ਜ਼ਿਆਦਾਤਰ ਰਿਪੋਰਟ ਕੀਤੇ ਜਾ ਰਹੇ ਰੋਗਾਂ ਦੇ ਰੁਝਾਨ ਦੀ ਜਾਂਚ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੀਮਾਂ ਵੱਲੋਂ ਲੋਕਾਂ ਨੂੰ ਮੱਛਰਾਂ ਦੀ ਹੋਣ ਵਾਲੀ ਪੈਦਾਵਾਰ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਇਨ੍ਹਾਂ ਨੂੰ ਤੁਰੰਤ ਨਸ਼ਟ ਕੀਤਾ ਜਾ ਸਕੇ। ਘਰਾਂ ਵਿੱਚ ਪਾਣੀ ਇਕੱਠਾ ਹੋਣ ਵਾਲੇ ਸਮਾਨ ਨੂੰ ਖਾਲੀ ਕੀਤਾ ਜਾਵੇ ਅਤੇ ਬਿਮਾਰੀਆਂ ਤੋਂ ਬਚਣ ਲਈ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਜੋਖਮ ਨੂੰ ਘਟਾਉਣ ਲਈ ਪਾਣੀ ਨੂੰ ਉਬਾਲ ਕੇ ਜਾਂ ਕਲੋਰੀਨੇਸ਼ਨ ਤੋਂ ਬਾਅਦ ਸੁਰੱਖਿਅਤ ਪਾਣੀ ਪੀਣ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ।

ਮਲਿਕ ਨੇ ਅੱਗੇ ਕਿਹਾ ਕਿ ਦੂਸ਼ਿਤ ਪਾਣੀ ਅਤੇ ਕੀੜੇ-ਮਕੌੜਿਆਂ ਦੇ ਕਾਰਨ ਹੜ੍ਹਾਂ ਦੌਰਾਨ ਬੈਕਟੀਰੀਆ ਦੀ ਚਮੜੀ ਦੀ ਲਾਗ ਵੀ ਆਮ ਹੁੰਦੀ ਹੈ ਅਤੇ ਅਜਿਹੇ ਇਨਫੈਕਸ਼ਨਾਂ ਤੋਂ ਬਚਣ ਲਈ ਲੋਕਾਂ ਨੂੰ ਰਬੜ ਦੇ ਬੂਟ ਅਤੇ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਵੇ। ਕਿਸੇ ਵੀ ਕਿਸਮ ਦੇ ਇਲਾਜ ਦਾ ਲਾਭ ਲੈਣ ਲਈ ਨਜ਼ਦੀਕੀ ਸਿਹਤ ਸੰਭਾਲ ਕੇਂਦਰ ਤੇ ਸੰਪਰਕ ਕੀਤਾ ਜਾਵੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਲੇਮ ਟਾਬਰੀ, ਨੇੜੇ ਚਾਂਦ ਸਿਨੇਮਾ, ਛਾਉਣੀ ਮੁਹੱਲਾ, ਸ਼ਿਵਪੁਰੀ ਅਤੇ ਅਨਾਜ ਮੰਡੀ ਵਿੱਚ 5 ਆਮ ਆਦਮੀ ਕਲੀਨਿਕਾਂ ਦਾ ਵੀ ਦੌਰਾ ਕੀਤਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

The post ਸਿਹਤ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਘਰ-ਘਰ ਸਰਵੇਖਣ ਕਰਨ ਦੇ ਨਿਰਦੇਸ਼ appeared first on Ludhiana Live.

ਲੁਧਿਆਣਾ ਜਿਲ੍ਹੇ ‘ਚ ਬਾਰਸ਼ ਨਾਲ ਡੇਂਗੂ ਦਾ ਖ਼ਤਰਾ: ਸਿਹਤ ਵਿਭਾਗ ਹੋਇਆ ਚੌਕੰਨਾ
ਲੁਧਿਆਣਾ : ਮੌਸਮ ਦੇ ਬਦਲੇ ਮਿਜਾਜ਼ ਅਤੇ ਬਾਰਸ਼ਾਂ ਦੀ ਸ਼ੁਰੂਆਤ ਨਾਲ ਮਹਾਨਗਰ ’ਚ ਡੇਂਗੂ ਦਾ ਖ਼ਤਰਾ ਵੱਧ ਗਿਆ ਹੈ। ਹੁਣ ਤੱਕ 1206 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲ ਚੁੱਕਾ ਹੈ। ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਸ਼ੀਤਲ ਨਾਰੰਗ ਅਨੁਸਾਰ ਸ਼ਹਿਰੀ ਖੇਤਰ ‘ਚ 181 ਘਰਾਂ ’ਚ ਡੇਂਗੂ ਦਾ ਲਾਰਵਾ, ਜਦੋਂ ਕਿ ਘਰਾਂ ‘ਚ ਪਏ ਕੂਲਰਾਂ, ਕੰਟੇਨਰਾਂ ਆਦਿ ਦੀ ਛਾਣਬੀਣ ਦੌਰਾਨ 182 ਕੰਟੇਨਰਾਂ ਵਿਚੋਂ ਮੱਛਰ ਦਾ ਲਾਰਵਾ ਪਨਪਦਾ ਹੋਇਆ ਮਿਲਿਆ ਹੈ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ।

ਇਸੇ ਤਰ੍ਹਾਂ ਖੰਨਾ ‘ਚ 140 ਥਾਵਾਂ ’ਤੇ, ਜਗਰਾਓਂ ’ਚ 149, ਸਮਰਾਲਾ, ਸਾਹਨੇਵਾਲ ’ਚ 8, ਕੂਮਕਲਾਂ 44, ਸਿੱਧਵਾਂ ਬੇਟ 227 ਅਤੇ ਹਠੂਰ ‘ਚ 17 ਜਗ੍ਹਾ ਤੋਂ ਡੇਂਗੂ ਦਾ ਲਾਰਵਾ ਮਿਲਿਆ ਹੈ। ਸਿਹਤ ਅਧਿਕਾਰੀਆਂ ਅਨੁਸਾਰ ਸ਼ਹਿਰੀ ਖੇਤਰਾਂ ‘ਚ 181 ਥਾਵਾਂ ’ਤੇ ਲਾਰਵਾ ਮਿਲਣ ਦੇ ਬਾਅਦ ਇਸ ਦੀ ਰਿਪੋਰਟ ਨਗਰ ਨਿਗਮ ਨੂੰ ਭੇਜੀ ਗਈ ਤਾਂ ਕਿ ਉਹ ਜਿਨ੍ਹਾਂ ਘਰਾਂ ’ਚ ਲਾਰਵਾ ਮਿਲਿਆ ਹੈ, ਉਨ੍ਹਾਂ ਦੇ ਚਲਾਨ ਕੀਤੇ ਜਾਣ। ਜ਼ਿਲ੍ਹੇ ‘ਚ ਹੁਣ ਤੱਕ ਸਿਹਤ ਵਿਭਾਗ ਵਲੋਂ 17 ਲੱਖ 71 ਹਜ਼ਾਰ 848 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ।

ਇਸ ਦੌਰਾਨ 581 ਘਰਾਂ ਵਿਚੋਂ 625 ਕੰਟੇਨਰਾਂ ’ਚ ਡੇਂਗੂ ਦਾ ਲਾਰਵਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 71 ਥਾਵਾਂ ’ਤੇ ਘਰਾਂ ’ਚ ਸਪਰੇਅ ਕੀਤਾ ਗਿਆ। ਜਾਂਚ ਦੌਰਾਨ 2 ਸਰਕਾਰੀ ਦਫ਼ਤਰਾਂ ’ਚ ਵੀ ਡੇਂਗੂ ਦਾ ਲਾਰਵਾ ਪਾਇਆ ਗਿਆ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਅਜਿਹੇ ਲੋਕਾਂ ਨੂੰ 500-500 ਰੁਪਏ ਜੁਰਮਾਨਾ ਕੀਤਾ ਜਾਵੇਗਾ।

The post ਲੁਧਿਆਣਾ ਜਿਲ੍ਹੇ ‘ਚ ਬਾਰਸ਼ ਨਾਲ ਡੇਂਗੂ ਦਾ ਖ਼ਤਰਾ: ਸਿਹਤ ਵਿਭਾਗ ਹੋਇਆ ਚੌਕੰਨਾ appeared first on Ludhiana Live.