department of sports Archives - Ludhiana Live

12 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ
ਲੁਧਿਆਣਾ :  ‘ਖੇਡਾਂ ਵਤਨ ਪੰਜਾਬ ਦੀਆਂ – 2022’ ਤਹਿਤ ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਣਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਮੈਗਾ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆ-2022’ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ 29 ਅਗਸਤ ਨੂੰ ਜਲੰਧਰ ਤੋਂ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾਂ ਪੱਧਰੀ ਖੇਡ ਮੁਕਾਬਲਿਆਂ ਤਹਿਤ ਅੰਡਰ-14 (ਲੜਕੇ-ਲੜਕੀਆਂ) ਦੇ ਮੈਚ 12 ਤੋਂ 14 ਸਤੰਬਰ ਤੱਕ ਅਤੇ ਅੰਡਰ-17 (ਲੜਕੇ-ਲੜਕੀਆਂ) ਦੇ ਮੈਚ 15 ਤੋਂ 17 ਸਤੰਬਰ ਤੱਕ ਕਰਵਾਏ ਜਾਣਗੇ। ਇਸੇ ਤਰ੍ਹਾਂ 18 ਤੋਂ 21 ਸਤੰਬਰ ਤੱਕ ਅੰਡਰ-21 ਅਤੇ 21-40, 41-50, ਅਤੇ 50 ਤੋਂ ਵੱਧ (ਉਮਰ ਵਰਗ) ਦੇ ਖਿਡਾਰੀਆਂ ਦੇ ਮੁਕਾਬਲੇ 21 ਤੋਂ 22 ਸਤੰਬਰ ਤੱਕ ਹੋਣਗੇ।

ਉਨ੍ਹਾਂ ਦੱਸਿਆ ਕਿ ਪੈਰਾ-ਸਪੋਰਟਸ ਦੇ ਜ਼ਿਲ੍ਹਾ ਪੱਧਰੀ ਮੈਚ 21 ਤੋਂ 22 ਸਤੰਬਰ ਤੱਕ ਗੁਰੂ ਨਾਨਕ ਸਟੇਡੀਅਮ ਵਿੱਚ ਹੋਣਗੇ। ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ), ਰੱਸਾਕਸ਼ੀ, ਹੈਂਡਬਾਲ, ਸਾਫਟਬਾਲ, ਹਾਕੀ, ਸਕੇਟਿੰਗ, ਬਾਸਕਟਬਾਲ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ, ਲਾਅਨ ਟੈਨਿਸ, ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਸ਼ੂਟਿੰਗ ਦੇ ਮੁਕਾਬਲੇ  5 ਤੋਂ 6 ਸਤੰਬਰ ਤੱਕ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ, ਬਹੁ-ਮੰਤਵੀ ਹਾਲ, ਸ਼ਾਸਤਰੀ ਬੈਡਮਿੰਟਨ ਹਾਲ, ਸਰਕਾਰੀ ਕਾਲਜ (ਲੜਕੀਆਂ), ਐਮ.ਸੀ. ਸਵੀਮਿੰਗ ਪੂਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ, ਸੈਕਰਡ ਸੋਲ ਕਾਨਵੈਂਟ ਸਕੂਲ ਧਾਂਦਰਾ ਰੋਡ, ਲਈਅਰ ਵੈਲੀ, ਨਰੇਸ਼ ਚੰਦਰ ਸਟੇਡੀਅਮ ਅਤੇ ਕਿਸ਼ੋਰੀ ਲਾਲ ਜੇਠੀ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਹੋਣਗੇ।

The post 12 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ appeared first on Ludhiana Live.

‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਨੌਜਵਾਨਾਂ ਵੱਲੋਂ ਭਾਰੀ ਉਤਸ਼ਾਹ, ਮੁਕਾਬਲਿਆਂ ‘ਚ 350 ਖਿਡਾਰੀਆਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2022 ਵਿੱਚ ਪੰਜਾਬ ਭਰ ਦੇ ਸਮੂਹ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਵੱਲੋਂ ਬੜੇ ਹੀ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਮੈਦਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਿਡਾਰੀ ਆਪਣੀ ਖੇਡ ਕਲਾ ਦੇ ਜੌਹਰ ਵਿਖਾ ਰਹੇ ਹਨ। ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ ਵਿੱਚ ਅੱਜ 5ਵੇਂ ਦਿਨ 40-50 ਅਤੇ 50 ਤੋ ਉਪਰ ਉਮਰ ਵਰਗ ਵਿੱਚ ਐਥਲੈਟਿਕਸ ਅਤੇ ਵਾਲੀਵਾਲ ਖੇਡ (ਸਿਰਫ 2 ਖੇਡਾਂ) ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਰੀਬ 350 ਖਿਡਾਰੀਆਂ ਨੇ ਹਿੱਸਾ ਲਿਆ।

ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਸ੍ਰੀ ਰਵਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਇਸ ਟੂਰਨਾਮੈਂਟ ਵਿੱਚ ਇਮਾਨਦਾਰੀ, ਲਗਨ ਅਤੇ ਖੇਡ ਭਾਵਨਾ ਨਾਲ ਖੇਡਣ ਅਤੇ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਦਾ ਸੰਦੇਸ਼ ਦਿੱਤਾ। ਇਹ ਬਲਾਕ ਪੱਧਰੀ ਟੂਰਨਾਮੈਂਟ ਮਿਤੀ 1 ਸਤੰਬਰ ਤੋਂ 7 ਸਤੰਬਰ ਤੱਕ ਵੱਖ-ਵੱਖ ਖੇਡ ਮੈਦਾਨਾਂ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।

ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਪਹਿਲੇ ਨੰਬਰ ‘ਤੇ ਆਉਣ ਵਾਲੀਆਂ ਟੀਮਾਂ ਅਤੇ ਖਿਡਾਰੀਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਬਲਾਕ ਲੁਧਿਆਣਾ-2 ਵਿੱਚ ਐਥਲੈਟਿਕਸ 41 ਤੋਂ 50 ਸਾਲ ਉਮਰ ਵਗਰ ਵਿੱਚ 100 ਮੀ (ਔਰਤਾਂ) ‘ਚ ਹਰਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ 400 ਮੀ (ਪੁਰਸ਼) ਵਿੱਚ ਦਲੀਪ ਕੁਮਾਰ, 10 ਮੀਟਰ (ਪੁਰਸ਼) ਵਿੱਚ ਗੁਰਦੀਪ ਸਿੰਘ ਲੈਕ ਨੇ ਬਾਜੀ ਮਾਰੀ। ਇਸ ਤੋਂ ਇਲਾਵਾ 50 ਤੋਂ ਉਪਰ 100 ਮੀ (ਪੁਰਸ਼) ਵਰਗ ਵਿੱਚ ਮੱਖਣ ਸਿੰਘ ਅਤੇ (ਔਰਤਾਂ) ‘ਚ ਜਸਵਿੰਦਰ ਕੌਰ ਅੱਵਲ ਰਹੇ।

ਖੰਨਾ ਬਲਾਕ, ਐਥਲੈਟਿਕਸ 40 ਤੋਂ 50 ਸਾਲ 200, 400, 800, 1500 ਮੀ (ਪੁਰਸ਼) ਵਿੱਚ ਕ੍ਰਮਵਾਰ ਬਲਦੇਵ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਕੁਮਾਰ ਪਹਿਲੇ ਸਥਾਨ ‘ਤੇ ਰਹੇ। 50 ਤੋਂ ਉਪਰ ਵਿੱਚ 100 ਮੀ, 400, 800, 3000 ਮੀ (ਪੁਰਸ਼) ਵਿੱਚ ਕ੍ਰਮਵਾਰ ਸੁਖਵਿੰਦਰ ਸਿੰਘ, ਸੁਖਵਿੰਦਰ ਪਾਲ ਸਿੰਘ ਕੁਲਾਰ, ਮਦਨ ਲਾਲ ਅਤੇ ਰਣਬੀਰ ਸਿੰਘ ਨੇ ਬਾਜੀ ਮਾਰੀ।

ਮਿਊਂਸੀਪਲ ਕਾਰਪੋਰੇਸ਼ਨ ਬਲਾਕ, ਐਥਲੈਟਿਕਸ 50 ਸਾਲ ਤੋਂ ਉਪਰ 100 ਮੀ (ਪੁਰਸ਼) ਵਿੱਚ ਭੁਪਿੰਦਰ ਸਿੰਘ ਜੇਤੂ ਰਹੇ। ਬਲਾਕ ਜਗਰਾਉਂ, ਐਥਲੈਟਿਕਸ 40 ਤੋਂ 50 ਸਾਲ 100 ਮੀ (ਪੁਰਸ਼) ਵਿੱਚ ਜਸਵੰਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਰਾਏਕੋਟ ਬਲਾਕ, ਐਥਲੈਟਿਕਸ  40 ਤੋਂ 50 ਸਾਲ ਜੈਵਲਿਟ ਥ੍ਰੋ (ਪੁਰਸ਼) ਰੇਸ਼ਮ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸ਼ਾਟਪੁੱਟ (ਔਰਤਾਂ) ਵਿੱਚ ਅਮਨਦੀਪ ਕੌਰ ਅੱਵਲ ਰਹੀ। 50 ਸਾਲ ਤੋਂ ਵੱਧ ਡਿਸਕਸ ਥ੍ਰੋ ਵਿੱਚ ਚਰਨਜੀਤ ਕੌਰ ਡਾਂਗੋ ਪਹਿਲੇ ਨੰਬਰ ‘ਤੇ ਰਹੀ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ http://www.punjabkhedmela2022.<wbr />in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫ਼ਤਰ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

The post ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਨੌਜਵਾਨਾਂ ਵੱਲੋਂ ਭਾਰੀ ਉਤਸ਼ਾਹ,  ਮੁਕਾਬਲਿਆਂ ‘ਚ 350 ਖਿਡਾਰੀਆਂ ਨੇ ਕੀਤੀ ਸ਼ਮੂਲੀਅਤ appeared first on Ludhiana Live.

ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ ‘ਚ ਤੀਜੇ ਅੰਡਰ-21 ਦੇ ਹੋਏ ਬੇਹੱਦ ਰੋਚਕ ਮੁਕਾਬਲੇ
ਲੁਧਿਆਣਾ   ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਅੱਜ ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ ਵਿੱਚ ਤੀਜੇ ਅੰਡਰ-21 ਦੇ ਬੇਹੱਦ ਰੋਚਕ ਮੁਕਾਬਲੇ ਹੋਏ। ਪੰਜਾਬ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਵੱਲੋਂ ਖੇਡ ਸਥਾਨਾਂ ‘ਤੇ ਸ਼ਿਰਕਤ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਖੇਡਾਂ ਦਾ ਮਿਆਰ ਉੱਚਾ ਚੁੱਕਣਾ ਹੈ, ਖਿਡਾਰੀਆਂ ਨੂੰ ਵੱਧ ਤੋਂ ਵੱਧ ਮੈਦਾਨਾਂ ਨਾਲ ਜੋੜਨਾ ਅਤੇ ਨਸ਼ਿਆ ਦੂਰ ਰੱਖਣਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ ਵਿੱਚ ਤੀਜੇ ਅੰਡਰ-21 ਦੇ ਬੇਹੱਦ ਰੋਚਕ ਮੁਕਾਬਲੇ ਹੋਏ ਜਿੱਥੇ ਦੇਖਣ ਆਏ ਦਰਸ਼ਕਾਂ ਵੱਲੋਂ ਆਨੰਦ ਮਾਣਿਆ ਗਿਆ ਨਾਲ ਹੀ ਖਿਡਾਰੀਆਂ ਵਿੱਚ ਵੀ ਬਹੁਤ ਉਤਸ਼ਾਹ ਦੇਖਿਆ ਗਿਆ। ਅੱਜ ਦੇ ਮੈਂਚਾਂ ਦੇ ਨਤੀਜੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਬਲਾਕ ਸੁਧਾਰ ਵਿੱਚ ਵਾਲੀਵਾਲ (ਲੜਕੇ) ਵਿੱਚ ਸ.ਸ.ਸ.ਸ. ਸੋਹੀਆ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਕਬੱਡੀ (ਲੜਕੇ) ਵਿੱਚ ਪਿੰਡ ਰਕਬਾ ਨੇ ਬਾਜੀ ਮਾਰੀ ਹੈ।

ਬਲਾਕ ਦੋਰਾਹਾ ਵਿੱਚ ਰੱਸਾ ਕੱਸੀ (ਲੜਕੇ) ਦੇ ਮੁਕਾਬਲੇ ਵਿੱਚ ਕਲਗੀਧਰ ਅਕੈਡਮੀ ਦੁੱਗਰੀ ਅੱਵਲ ਰਹੀ ਅਤੇ ਰੱਸਾ ਕੱਸੀ (ਲੜਕੀਆਂ) ਵਿੱਚ ਆਕਸਫੋਰਡ ਸਕੂਲ ਪਾਇਲ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਬੱਡੀ (ਲੜਕੇ) ਵਿੱਚ ਪਿੰਡ ਧਮੋਟ ਅਤੇ ਖੋ-ਖੋ ਵਿੱਚ ਗੁਰੂ ਨਾਨਕ ਸਕੂਲ ਦੋਰਾਹਾ, ਵਾਲੀਵਾਲ (ਲੜਕੀਆਂ) ਜਰਗ ਨੇ ਮੱਲ੍ਹ ਮਾਰੀ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਸਿੱਧਵਾਂ ਬੇਟ ਵਿੱਚ ਵਾਲੀਵਾਲ (ਲੜਕੇ) ਪਿੰਡ ਗਿੱਦੜਵਿੰਡੀ ਦੀ ਟੀਮ ਜੇਤੂ ਰਹੀ ਜਦਕਿ ਕਬੱਡੀ (ਲੜਕੇ) ਵਿੱਚ ਪਿੰਡ ਚੀਮਨਾਂ ਨੇ ਪਹਿਲਾ ਸਥਾਨ ਹਾਸਲ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕੀਤਾ ਗਿਆ ਸੀ ਜਿਸ ਤਹਿਤ ਅੱਜ ਅੰਡਰ-21 ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਦਾ ਬਣਦਾ ਮਾਣ-ਸਤਿਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਖੇਡਾਂ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਵਚਨਬੱਧ ਹਨ ਅਤੇ ਖਿਡਾਰੀਆਂ ਲਈ ਵਿਸ਼ਵ ਪੱਧਰੀ ਖੇਡ ਢਾਂਚਾ ਮੁਹੱਈਆ ਕਰਵਾਉਣ ਦੀ ਹਰ ਕੋਸ਼ਿਸ਼ ਕਰ ਰਹੇ ਹਨ।

The post ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ ‘ਚ ਤੀਜੇ ਅੰਡਰ-21 ਦੇ ਹੋਏ ਬੇਹੱਦ ਰੋਚਕ ਮੁਕਾਬਲੇ appeared first on Ludhiana Live.

ਜ਼ਿਲ੍ਹਾ ਲੁਧਿਆਣਾ ‘ਚ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼, 4500 ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ
ਲੁਧਿਆਣਾ :   ‘ਖੇਡਾਂ ਵਤਨ ਪੰਜਾਬ ਦੀਆਂ – 2022’ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹਾ ਲੁਧਿਆਣਾ ਦੀਆਂ ਬਲਾਕ ਪੱਧਰੀ ਖੇਡਾਂ ਵੱਖ-ਵੱਖ 14 ਬਲਾਕਾਂ ਵਿਖੇ ਸ਼ੁਰੂ ਹੋ ਗਈਆਂ ਹਨ। ਜ਼ਿਲ੍ਹੇ ਦੇ 14 ਬਲਾਕਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ ਅਤੇ ਸਰਕਲ ਸਟਾਈਲ, ਖੋ-ਖੋ, ਵਾਲੀਬਾਲ ਅਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ 4500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਖੇਡਾਂ ਵਿੱਚ ਉਮਰ ਵਰਗ, ਅੰਡਰ-14 ਸਾਲ, ਅੰ-17 ਸਾਲ, ਅੰ-21, ਅੰ-21 ਤੋਂ 40, 40 ਤੋਂ 50 ਅਤੇ 50 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਸ ਲੜੀ ਤਹਿਤ ਅੱਜ ਪਹਿਲੇ ਦਿਨ ਅੰ-14 ਸਾਲ (ਲੜਕੇ-ਲੜਕੀਆਂ) ਦੇ ਮੁਕਾਬਲੇ ਕਰਵਾਏ ਗਏ।

ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਖੇਡ ਮੁਕਾਬਲਿਆਂ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਬਲਾਕ ਮਿਊਂਸੀਪਲ ਕਾਰਪੋਰੇਸ਼ਨ ਵਿਖੇ ਐਥਲੈਟਿਕਸ 100 ਮੀਟਰ (ਲੜਕੇ) ਵਿੱਚ ਸੰਨੀ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਨਵੀਨ ਭਾਟੀਆ ਨੇ ਦੂਸਰਾ ਅਤੇ ਅਨੁਰਾਗ ਨੇ ਤੀਸਰਾ ਸਥਾਨ ਹਾਸਲ ਕੀਤਾ। ਐਥਲੈਟਿਕਸ 100 ਮੀਟਰ (ਲੜਕੀਆਂ) ਵਿੱਚ ਨਿਰੋਸ ਸੋਹੀ ਨੇ ਪਹਿਲਾ, ਹਨਾਂ ਨੇ ਦੂਸਰਾ ਅਤੇ ਸੋਨੀ ਨੇ ਤੀਸਰਾ ਸਥਾਨ ਹਾਸਲ ਕੀਤਾ। ਐਥਲੈਟਿਕਸ 200 ਮੀਟਰ (ਲੜਕੇ) ਵਿੱਚ ਸੰਨੀ ਕੁਮਾਰ ਨੇ ਪਹਿਲਾ, ਉਤਕਸ਼ ਸਿਆਲ ਨੇ ਦੂਸਰਾ ਅਤੇ ਕਨਵ ਨੇ ਤੀਸਰਾ ਸਥਾਨ ਹਾਸਲ ਕੀਤਾ। ਐਥਲੈਟਿਕਸ 200 ਮੀਟਰ (ਲੜਕੀਆਂ) ਵਿੱਚ ਖੁਸ਼ੀ ਤਿਆਗੀ ਨੇ ਪਹਿਲਾ, ਨਿਰੋਸ਼ ਸੋਹੀ ਨੇ ਦੂਸਰਾ ਅਤੇ ਪਹਿਲ ਨੇ ਤੀਸਰਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਲੰਮੀ ਛਾਲ (ਲੜਕੇ) ਵਿੱਚ ਨਮਨ ਨੇ ਪਹਿਲਾ, ਅਦਿੱਤਿਆ ਨੇ ਦੂਸਰਾ ਅਤੇ ਰਿਤਿਕ ਨੇ ਤੀਸਰਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ (ਲੜਕੇ) ਵਿੱਚ ਸੁਮਿਤ ਨੇ ਪਹਿਲਾ, ਵਿਲਬਾਲ ਨੇ ਦੂਸਰਾ ਅਤੇ ਗੁਰਮੇਹਰ ਨੇ ਤੀਸਰਾ ਸਥਾਨ ਹਾਸਲ ਕੀਤਾ। ਖੋ-ਖੋ (ਲੜਕੇ) ਵਿੱਚ ਸ.ਸ.ਸ. ਜਵਾਹਰ ਨਗਰ ਅੱਵਲ ਰਿਹਾ ਜਦਕਿ ਰਾਮਗੜ੍ਹੀਆ ਸਕੂਲ, ਮਿਲਰ ਗੰਜ ਨੇ ਦੂਸਰਾ ਅਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ। ਖੋ-ਖੋ (ਲੜਕੀਆਂ) ਵਿੱਚ ਸ.ਸ.ਸ. ਜਵਾਹਰ ਨਗਰ ਅੱਵਲ ਰਿਹਾ ਜਦਕਿ ਨਨਕਾਣਾ ਪਬਲਿਕ ਸਕੂਲ ਨੇ ਦੂਸਰਾ ਅਤੇ ਆਈ.ਪੀ.ਐਸ. ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਬਲਾਕ ਮਲੌਦ ਅਧੀਨ ਜੇਤੂਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਐਥਲੈਟਿਕਸ 100 ਮੀਟਰ (ਲੜਕੇ) ਵਿੱਚ ਜਸਪ੍ਰੀਤ ਸਿੰਘ ਨੇ ਪਹਿਲਾ, ਮੁਹੰਮਦ ਅਨਵਰ ਨੇ ਦੂਸਰਾ ਅਤੇ ਸੁਖਚੈਨਪ੍ਰੀਤ ਸਿੰਘ ਨੇ ਕ੍ਰਮਵਾਰ ਤੀਸਰਾ ਸਥਾਨ ਹਾਸਲ ਕੀਤਾ। ਐਥਲੈਟਿਕਸ 100 ਮੀਟਰ (ਲੜਕੀਆਂ) ਵਿੱਚ ਖੁਸ਼ਪ੍ਰੀਤ, ਮਹਿਕਦੀਪ ਕੌਰ ਅਤੇ ਮਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਖੋ-ਖੋ (ਲੜਕੇ) ਵਿੱਚ ਸ.ਸ.ਸ. ਸਿਹੋੜਾ ਨੇ ਪਹਿਲਾ ਅਤੇ ਮਿੱਤਲ ਸਕੂਲ, ਸਹਾਰਨਮਾਜਰਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

The post ਜ਼ਿਲ੍ਹਾ ਲੁਧਿਆਣਾ ‘ਚ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼, 4500 ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ appeared first on Ludhiana Live.