devolpment projects for city Archives - Ludhiana Live

ਪੰਜਾਬ ਸਰਕਾਰ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚ ਕਰੇਗੀ ਤਕਰੀਬਨ 42.37 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ
ਲੁਧਿਆਣਾ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਨ-ਪ੍ਰਤੀ-ਦਿਨ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਪ੍ਰਦੂਸ਼ਣ ਰਹਿਤ/ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ।  ਜਿਸਦੇ ਸਨਮੁੱਖ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 42.37 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਿਉਂਸੀਪਲ ਸਾਲਿਡ ਵੇਸਟ ਦੀ ਢੋਆ-ਢੁਆਈ ਲਈ ਸੈਕੰਡਰੀ ਸਟੋਰੇਜ ਅਤੇ ਹੁੱਕ ਲੋਡਰਾਂ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ ਲਈ ਤਕਰੀਬਨ 27.67 ਕਰੋੜ ਰੁਪਏ ਖਰਚੇ ਜਾਣਗੇ,ਜਿਸ ਵਿੱਚ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ।  ਇਸ ਤੋਂ ਇਲਾਵਾ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਤੋਂ ਲੋਹਾਰਾ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ-ਨਾਲ ਫੁਟਪਾਥ ਅਤੇ ਚਾਰਦੀਵਾਰੀ ਦੇ ਨਿਰਮਾਣ ਲਈ ਤਕਰੀਬਨ 2.30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਗੁਰੂ ਨਾਨਕ ਸਟੇਡੀਅਮ ਵਿਖੇ ਗਲੋਬਲ ਕੈਟਾਗਰੀ ਐਥਲੈਟਿਕ ਟ੍ਰੈਕ ਨੂੰ ਰੀਲੇਅ ਕਰਨ ਲਈ ਤਕਰੀਬਨ 7.75 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਸਟਮੈਨ ਚੌਕ ਤੋਂ ਪਿੰਡ ਕੰਗਣਵਾਲ 60 ਐਮ.ਐਮ ਟਾਈਲਾਂ ਪ੍ਰਦਾਨ ਕਰਨ ਅਤੇ ਲਗਾਉਣ ਦਾ ਕੰਮ ਵੀ ਕੀਤਾ ਜਾਵੇਗਾ, ਜਿਸ ‘ਤੇ ਤਕਰੀਬਨ 1.76 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ  ਲੁਧਿਆਣਾ ਦੇ ਜੈਮਲ ਸਿੰਘ ਰੋਡ ‘ਤੇ ਬਸੰਤ ਪਾਰਕ ਤੋਂ ਗਲੀ ਨੰ. 23 ਤੱਕ ਆਰ.ਸੀ.ਸੀ ਸੜਕ ਦੇ ਨਿਰਮਾਣ ਲਈ ਤਕਰੀਬਨ 1.42 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਵਾਰਡ ਨੰ.2 ਵਿੱਚ ਸ਼ਹੀਦ ਭਗਤ ਸਿੰਘ ਜੀ ਗੇਟ ਦੀ ਉਸਾਰੀ ਲਈ ਤਕਰੀਬਨ 11.65 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਕੰਮਾਂ ਲਈ ਤਕਰੀਬਨ 1.37 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਸੂਬੇ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਉਣ।

The post ਪੰਜਾਬ  ਸਰਕਾਰ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚ ਕਰੇਗੀ ਤਕਰੀਬਨ 42.37 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ appeared first on Ludhiana Live.

ਪੁਰਾਣੀ ਦਾਣਾ ਮੰਡੀ ਦੇ ਲੋਕਾਂ ਨੂੰ ਮਿਲਿਆ ਗੰਦਗੀ ਤੋਂ ਛੁਟਕਾਰਾ 20 ਸਾਲ ਤੋਂ ਲੱਗਿਆ ਕੂੜੇ ਦਾ ਢੇਰ ਚੁਕਵਾਇਆ
ਜਗਰਾਉਂ (ਲੁਧਿਆਣਾ ) :  ਸ਼ਹਿਰ ਦੇ ਪ੍ਰਮੁੱਖ ਏਰੀਏ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਲਗਭਗ 20 ਸਾਲ ਤੋਂ ਕੂੜੇ ਦਾ ਢੇਰ ਲੱਗਾ ਹੋਇਆ ਸੀ, ਜਿਸ ਕਾਰਨ ਪੁਰਾਣੀ ਦਾਣਾ ਮੰਡੀ ਦੇ ਲੋਕ ਕੂੜੇ ਦੀ ਸੜਾਂਦ ਕਾਰਨ ਪ੍ਰੇਸ਼ਾਨੀ ਨਾਲ ਜੂਝ ਰਹੇ ਸਨ ਅਤੇ ਲੰਮੇ ਸਮੇਂ ਤੋਂ ਸਫਾਈ ਦਾ ਵੀ ਬਹੁਤ ਬੁਰਾ ਹਾਲ ਸੀ। ਜਿਸ ਕਾਰਨ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਸੀ।

ਇਹ ਮਾਮਲਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਤੁਰੰਤ ਐਕਸ਼ਨ ਲੈਂਦਿਆਂ ਮੌਕੇ ਤੇ ਪਹੁੰਚਕੇ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫਸਰ ਮਨੋਹਰ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਬੁਲਾਇਆ ਅਤੇ ਮੌਕੇ ਤੇ ਹੀ ਜੇ.ਸੀ.ਬੀ.ਮਸ਼ੀਨ, ਟਰਾਲੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਬੁਲਾਕੇ ਗੰਦਗੀ ਦਾ ਢੇਰ ਚੁਕਵਾ ਦਿੱਤਾ ਅਤੇ ਪੁਰਾਣੀ ਦਾਣਾ ਮੰਡੀ ਦੀ ਸਫਾਈ ਵੀ ਕਰਵਾਈ ਗਈ।

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਉਹਨਾਂ ਦੀ ਪਾਰਟੀ ਰਾਜਨੀਤੀ ਵਿੱਚ ਕੇਵਲ ਭ੍ਰਿਸ਼ਟ ਲੋਕਾਂ ਦੀ ਸਫ਼ਾਈ ਕਰਨ ਲਈ ਹੀ ਨਹੀਂ ਆਈ, ਬਲਕਿ ਜਿੱਥੇ ਕਿਧਰੇ ਵੀ ਉਹਨਾਂ ਨੂੰ ਗੰਦਗੀ ਨਜ਼ਰ ਆਵੇਗੀ ਤਾਂ ਸਾਫ਼ ਕਰਵਾਕੇ ਲੋਕਾਂ ਨੂੰ ਗੰਦਗੀ ਤੋਂ ਮੁਕਤ ਕਰਵਾਉਣਗੇ। ਉਹਨਾਂ ਆਖਿਆ ਕਿ ਉਹਨਾਂ ਵੱਲੋਂ ਜਗਰਾਉਂ ਸ਼ਹਿਰ ਵਿੱਚੋਂ ਗੰਦਗੀ ਕੱਢਣ ਅਤੇ ਕੂੜੇ ਦੇ ਡੰਪ ਖਤਮ ਕਰਨ ਲਈ ਉਪਰਾਲੇ ਕਰਕੇ ਪੰਜਾਬ ਸਰਕਾਰ ਕੋਲੋਂ ਲਗਭਗ 70 ਲੱਖ ਰੁਪਏ ਪ੍ਰੋਜੈਕਟ ਮੰਨਜੂਰ ਕਰਵਾਕੇ ਲਿਆਏ ਹਨ

ਉਹਨਾਂ ਆਖਿਆ ਪੰਜਾਬ ਸਰਕਾਰ ਪਾਸੋਂ ਮੰਨਜੂਰ ਹੋ ਚੁੱਕੇ ਪ੍ਰੋਜੈਕਟਾਂ ਵਿੱਚ ਲੋਕਾਂ ਦੇ ਘਰਾਂ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਚੁੱਕਣ ਲਈ 80 ਟਰਾਈਸਾਈਕਲ, ਇੱਕ ਟਰੈਕਟਰ ਲੋਡਰ, ਇੱਕ ਬਲਿੰਗ ਮਸ਼ੀਨ, ਅਤੇ ਇੱਕ ਵੇਸਟ ਗਰਾਂਈਡਰ ਲਿਆਂਦਾ ਜਾਵੇਗਾ ਅਤੇ ਸ਼ਹਿਰ ਦੇ ਕੂੜਾ-ਕਰਕਟ ਨੂੰ ਸੰਭਾਲਿਆ ਜਾ ਸਕੇਗਾ। ਇਸ ਤੋਂ ਇਲਾਵਾ ਪਾਰਕਾਂ ਦੀ ਕਟਿੰਗ ਤੇ ਸਫ਼ਾਈ ਵਾਸਤੇ ਸ਼ਰੈਡਰ ਖ੍ਰੀਦਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਮੌਜੂਦ ‘ਆਪ’ ਆਗੂ ਅਤੇ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਨੇ ਵਿਧਾਇਕਾ ਮਾਣੂੰਕੇ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ‘ਐਮ.ਐਲ.ਏ. ਤਾਂ ਬਹੁਤ ਵੇਖੇ ਨੇ, ਪਰੰਤੂ ਬਿਲਕੁੱਲ ਗਰਾਊਂਡ ਤੇ ਜਾ ਕੇ ਕੂੜੇ ਤੇ ਗੰਦਗੀ ਦੇ ਢੇਰ ਚੁਕਵਾਉਂਦੇ ਅਤੇ ਕੋਲ ਖੜਕੇ ਸਫ਼ਾਈ ਕਰਵਾਉਂਦੇ ਐਮ.ਐਲ.ਏ ਮੈਡਮ ਸਰਵਜੀਤ ਕੌਰ ਮਾਣੂੰਕੇ ਨੂੰ ਵੇਖਕੇ ਮਾਣ ਮਹਿਸੂਸ ਹੁੰਦਾ ਹੈ ਕਿ ਹਲਕਾ ਜਗਰਾਉਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਹਰ ਕੰਮ ਵਿੱਚ ਨਿਪੁੰਨ ਅਤੇ ਧਰਤੀ ਨਾਲ ਜੁੜੇ ਹੋਏ ਵਿਧਾਇਕਾ ਦੀ ਚੋਣ ਕੀਤੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ, ਗੁਰਪ੍ਰੀਤ ਸਿੰਘ ‘ਨੋਨੀ ਸੈਂਭੀ’,  ਕੌਂਸਲਰ ਕੰਵਰਪਾਲ ਸਿੰਘ, ਕੌਂਲਰ ਰਾਜ ਭਾਰਦਵਾਜ, ਕੌਂਸਲਰ ਅਨਮੋਲ ਗੁਪਤਾ, ਕੌਂਸਲਰ ਰਵਿੰਦਰਪਾਲ ਰਾਜੂ ਕਾਮਰੇਡ, ਪੱਪੂ ਭੰਡਾਰੀ, ਗੁਰਪ੍ਰੀਤ ਕੌਰ, ਸਾਜਨ ਮਲਹੋਤਰਾ, ਡਾ:ਰੂਪ ਸਿੰਘ, ਛਿੰਦਰਪਾਲ ਸਿੰਘ ਮੀਨੀਆਂ, ਮੇਹਰ ਸਿੰਘ, ਕਾਕਾ ਕੋਠੇ 8 ਚੱਕ, ਲਖਵੀਰ ਸਿੰਘ ਲੱਖਾ, ਰਵਿੰਦਰਪਾਲ ਫੀਨਾਂ, ਕਾਲਾ ਕਲਿਆਣ, ਆਦਿ ਵੀ ਹਾਜ਼ਰ ਸਨ।

The post ਪੁਰਾਣੀ ਦਾਣਾ ਮੰਡੀ ਦੇ ਲੋਕਾਂ ਨੂੰ ਮਿਲਿਆ ਗੰਦਗੀ ਤੋਂ ਛੁਟਕਾਰਾ 20 ਸਾਲ ਤੋਂ ਲੱਗਿਆ ਕੂੜੇ ਦਾ ਢੇਰ ਚੁਕਵਾਇਆ appeared first on Ludhiana Live.