diamond jublee Archives - Ludhiana Live

ਪੀ.ਏ.ਯੂ. ਦਾ ਡਾਇਮੰਡ ਜੁਬਲੀ ਹਾਕੀ ਟੂਰਨਾਮੈਂਟ ਸਫ਼ਲਤਾ ਨਾਲ ਨੇਪਰੇ ਚੜ੍ਹਿਆ
ਪੀ.ਏ.ਯੂ. ਵਿਚ ਬੀਤੇ ਦਿਨਾਂ ਤੋਂ ਜਾਰੀ ਅਰਜਨ ਸਿੰਘ ਭੁੱਲਰ ਡਾਇਮੰਡ ਜੁਬਲੀ ਹਾਕੀ ਟੂਰਨਾਮੈਂਟ ਨੌਜਵਾਨ ਖਿਡਾਰੀਆਂ ਵੱਲੋਂ ਕੀਤੇ ਯਾਦਗਾਰੀ ਪ੍ਰਦਰਸ਼ਨ ਨਾਲ ਸੰਪੰਨ ਹੋਇਆ| ਇਸ ਟੂਰਨਾਮੈਂਟ ਵਿਚ 19 ਸਾਲ ਤੋਂ ਘੱਟ ਉਮਰ ਦੇ ਮੁੰਡਿਆਂ ਦੀਆਂ ਚੋਟੀ ਦੀਆਂ ਅੱਠ ਟੀਮਾਂ ਨੇ ਹਿੱਸਾ ਲਿਆ| ਫਾਈਨਲ ਮੈਚ ਮਾਲਵਾ ਹਾਕੀ ਅਕੈਡਮੀ ਲੁਧਿਆਣਾ ਅਤੇ ਰਾਊਂਡ ਗਲਾਸ ਹਾਕੀ ਅਕੈਡਮੀ ਮੋਹਾਲੀ ਵਿਚਕਾਰ ਖੇਡਿਆ ਗਿਆ|

ਮਾਲਵਾ ਹਾਕੀ ਅਕੈਡਮੀ ਨੇ ਸ਼ੂਟ ਆਊਟ ਰਾਹੀਂ ਇਸ ਮੁਕਾਬਲੇ ਵਿਚ ਜਿੱਤ ਹਾਸਲ ਕੀਤੀ| ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ 1980 ਦੀ ਮਾਸਕੋ ਓਲੰਪਿਕ ਵਿਚ ਭਾਰਤੀ ਹਾਕੀ ਟੀਮ ਦੇ ਸਭ ਤੋਂ ਵੱਧ ਗੋਲ ਕਰਨ ਵਾਲੇ ਖਿਡਾਰੀ ਸ. ਸੁਰਿੰਦਰ ਸਿੰਘ ਸੋਢੀ ਸਨ| ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ. ਅਮਨਪ੍ਰੀਤ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਇਸ ਸਮਾਰੋਹ ਵਿਚ ਸ਼ਾਮਿਲ ਹੋਏ|

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਅਤੇ ਲਗਨ ਨਾਲ ਇਸ ਖੇਡ ਨਾਲ ਜੁੜਨ ਲਈ ਪ੍ਰੇਰਿਤ ਕੀਤਾ| ਜੇਤੂ ਟੀਮ ਨੂੰ ਸ. ਅਰਜਨ ਸਿੰਘ ਭੁੱਲਰ ਕੱਪ ਤੋਂ ਇਲਾਵਾ 25,000 ਦੀ ਨਕਦ ਰਾਸ਼ੀ ਪ੍ਰਦਾਨ ਕੀਤੀ ਗਈ| ਉਪ ਜੇਤੂ ਰਹੀ ਰਾਊਂਡ ਗਲਾਸ ਹਾਕੀ ਅਕੈਡਮੀ ਨੂੰ 15,000 ਰੁਪਏ ਤੀਜੇ ਨੰਬਰ ਦੇ ਰਹੀ ਯੰਗ ਸਪੋਰਟਸ ਅਕੈਡਮੀ ਢੋਲਣ ਨੂੰ 12,000 ਅਤੇ ਚੌਥੇ ਸਥਾਨ ਤੇ ਰਹੀ ਕਿਲਾ ਰਾਏਪੁਰ ਹਾਕੀ ਅਕੈਡਮੀ ਨੂੰ 8,000 ਰੁਪਏ ਨਕਦ ਨਾਲ ਨਿਵਾਜਿਆ ਗਿਆ|

The post ਪੀ.ਏ.ਯੂ. ਦਾ ਡਾਇਮੰਡ ਜੁਬਲੀ ਹਾਕੀ ਟੂਰਨਾਮੈਂਟ ਸਫ਼ਲਤਾ ਨਾਲ ਨੇਪਰੇ ਚੜ੍ਹਿਆ appeared first on Ludhiana Live.

ਪੀਏਯੂ ਵਿਚ ਡਾਇਮੰਡ ਜੁਬਲੀ ਫਲਾਵਰ ਸ਼ੋਅ 1-2 ਮਾਰਚ ਨੂੰ
ਲੁਧਿਆਣਾ : ਪੀ ਏ ਯੂ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਵੱਲੋਂ 1 ਅਤੇ 2 ਮਾਰਚ, 2023 ਨੂੰ ਕਾਲਜ ਦੇ ਇਮਤਿਹਾਨ ਹਾਲ ਦੇ ਨੇੜੇ ਮਿਲਖ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਡਾ. ਮੁਹਿੰਦਰ ਸਿੰਘ ਰੰਧਾਵਾ ਡਾਇਮੰਡ ਜੁਬਲੀ ਫਲਾਵਰ ਸ਼ੋਅ ਅਤੇ ਮੁਕਾਬਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।   1 ਮਾਰਚ ਨੂੰ ਪੀਏਯੂ ਦੇ ਵਾਈਸ-ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਇਸ ਸ਼ੋਅ ਦਾ ਉਦਘਾਟਨ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਦੇ ਮੁਖੀ ਡਾ: ਪਰਮਿੰਦਰ ਸਿੰਘ ਨੇ ਫੁੱਲ ਪ੍ਰੇਮੀਆਂ ਨੂੰ ਮੁਕਾਬਲੇ ਵਿੱਚ ਭਾਗ ਲੈਣ ਅਤੇ ਸਮਾਗਮ ਨੂੰ ਰੰਗੀਨ ਬਣਾਉਣ ਦਾ ਸੱਦਾ ਦਿੱਤਾ। ਇਹ ਮੁਕਾਬਲਾ ਵਿਅਕਤੀਆਂ, ਸ਼ੌਕੀਨਾਂ, ਸਰਕਾਰੀ/ਅਰਧ-ਸਰਕਾਰੀ ਸੰਸਥਾਵਾਂ ਅਤੇ ਨਰਸਰੀਆਂ ਲਈ ਖੁੱਲ੍ਹਾ ਹੋਵੇਗਾ।

ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਤਾਜ਼ੇ/ਸੁੱਕੇ ਅਤੇ ਫੁੱਲਾਂ ਦੇ ਨਾਲ ਮੌਸਮੀ ਫੁੱਲ, ਪੱਤਿਆਂ ਦੇ ਪੌਦੇ, ਕੈਕਟਸ, ਸੁਕੂਲੈਂਟ, ਫਰਨ ਅਤੇ ਬੋਨਸਾਈ ਦੀਆਂ ਨੌਂ ਵੱਖ-ਵੱਖ ਸ਼੍ਰੇਣੀਆਂ ਹੋਣਗੀਆਂ।  ਫਲਾਵਰ ਸ਼ੋਅ ਆਮ ਲੋਕਾਂ ਲਈ ਖੁੱਲ੍ਹਾ ਰਹੇਗਾ ਅਤੇ ਇਨਾਮ ਵੰਡ ਸਮਾਰੋਹ 2 ਮਾਰਚ ਨੂੰ ਬਾਅਦ ਦੁਪਹਿਰ 3.00 ਵਜੇ ਹੋਵੇਗਾ।

The post ਪੀਏਯੂ ਵਿਚ ਡਾਇਮੰਡ ਜੁਬਲੀ ਫਲਾਵਰ ਸ਼ੋਅ 1-2 ਮਾਰਚ ਨੂੰ  appeared first on Ludhiana Live.

ਪੀ.ਏ.ਯੂ. ਦੇ ਡਾਇਮੰਡ ਜੁਬਲੀ ਜਸ਼ਨਾਂ ਨਾਲ ਯੁਵਕ ਮੇਲੇ ਦੀਆਂ ਸੱਭਿਆਚਾਰਕ ਵੰਨਗੀਆਂ ਹੋਈਆਂ ਆਰੰਭ
ਲੁਧਿਆਣਾ : ਪੀ.ਏ.ਯੂ. ਦੀ ਸਥਾਪਤੀ ਦੇ ਡਾਇਮੰਡ ਜੁਬਲੀ ਜਸ਼ਨਾਂ ਦੇ ਐਲਾਨ ਨਾਲ ਅੱਜ ਯੁਵਕ ਮੇਲੇ ਦੀਆਂ ਸੱਭਿਆਚਾਰਕ ਵੰਨਗੀਆਂ ਦਾ ਰਸਮੀ ਆਰੰਭ ਹੋ ਗਿਆ । ਖਚਾਖਚ ਭਰੇ ਡਾ. ਏ ਐੱਸ ਖਹਿਰਾ ਓਪਨ ਏਅਰ ਥੀਏਟਰ ਵਿੱਚ ਹੋਏ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਨ ਜਦਕਿ ਇਸ ਸਮਾਗਮ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ ।

ਸ. ਸੰਧਵਾਂ ਨੇ ਦੀਪ ਜਗਾ ਕੇ ਯੁਵਕ ਮੇਲੇ ਦੇ ਬਕਾਇਦਾ ਆਰੰਭ ਦੇ ਨਾਲ ਹੀ ਯੂਨੀਵਰਸਿਟੀ ਦੇ ਡਾਇਮੰਡ ਜੁਬਲੀ ਲੋਗੋ ਨੂੰ ਵੀ ਰਿਲੀਜ਼ ਕੀਤਾ । ਕਮਿਊਨਟੀ ਸਾਇੰਸ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ‘ਦੇਹਿ ਸ਼ਿਵਾ ਵਰ ਮੋਹਿ ਇਹੈ’ ਸ਼ਬਦ ਦੇ ਗਾਇਨ ਨਾਲ ਯੁਵਕ ਮੇਲੇ ਦੇ ਉਦਘਾਟਨ ਦੀਆਂ ਰਸਮਾਂ ਨੇਪਰੇ ਚੜੀਆਂ ।

ਇਸ ਮੌਕੇ ਬੋਲਦਿਆਂ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੀ.ਏ.ਯੂ. ਅਜਿਹੀ ਸੰਸਥਾ ਹੈ ਜਿਸਦਾ ਮਾਣ ਦੁਨੀਆਂ ਦੇ ਹਰ ਕੋਨੇ ਵਿੱਚ ਫੈਲਿਆ ਹੋਇਆ ਹੈ । ਉਹਨਾਂ ਕਿਹਾ ਕਿ ਪੰਜਾਬ ਸੱਭਿਆਚਾਰ ਦਾ ਪੰਘੂੜਾ ਹੈ ਅਤੇ ਯੁਵਕ ਮੇਲੇ ਦੀਆਂ ਸੱਭਿਆਚਾਰਕ ਝਲਕੀਆਂ ਪੰਜਾਬ ਦੇ ਜਾਗਦੇ ਰੂਪ ਦਾ ਸੁਨੇਹਾ ਹਨ । ਸ. ਸੰਧਵਾਂ ਨੇ ਵਿਦਿਆਰਥੀ ਜੀਵਨ ਨੂੰ ਕਿਸੇ ਮਨੁੱਖ ਦੀ ਉਮਰ ਦਾ ਸੁਨਹਿਰੀ ਕਾਲ ਕਿਹਾ ਅਤੇ ਜ਼ਿੰਦਗੀ ਜੀਣ ਅਤੇ ਪ੍ਰਤਿਭਾ ਨਿਖਾਰਨ ਦੇ ਨਾਲ ਸਮਾਜ ਨੂੰ ਜਾਨਣ ਦੀ ਕਲਾ ਯੁਵਕ ਮੇਲਿਆਂ ਰਾਹੀਂ ਫੈਲਦੀ ਹੈ ।

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਉਤਸ਼ਾਹ ਅਤੇ ਰੌਣਕਾਂ ਪੰਜਾਬ ਦੀ ਜਵਾਨੀ ਦਾ ਝਲਕਾਰਾ ਹਨ । ਉਹਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਵੱਲੋਂ ਕੀਤੀ ਮਿਹਨਤ ਸਪੱਸ਼ਟ ਝਲਕਦੀ ਹੈ । ਪੀ.ਏ.ਯੂ. ਦੀ ਸੱਭਿਆਚਾਰਕ ਵਿਰਾਸਤ ਬਾਰੇ ਗੱਲ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਸਿਰਫ ਖੇਤੀ ਦੇ ਖੇਤਰ ਵਿੱਚ ਹੀ ਨਹੀਂ ਬਲਕਿ ਸੱਭਿਆਚਾਰ ਦੀ ਸੰਭਾਲ ਲਈ ਹਮੇਸ਼ਾ ਵਚਨਬੱਧ ਸੰਸਥਾਂ ਹੈ । ਇਸਦੀ ਸਪੱਸ਼ਟ ਮਿਸਾਲ ਯੂਨੀਵਰਸਿਟੀ ਦਾ ਅਜਾਇਬ ਘਰ ਹੈ ਜਿਸ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ ਦੀ ਨੁਹਾਰ ਸੰਭਾਲੀ ਹੋਈ ਹੈ ।

ਡਾ. ਗੋਸਲ ਨੇ ਮੌਜੂਦਾ ਸਮੇਂ ਵਿੱਚ ਸੱਭਿਆਚਾਰਕ ਵਿਰਸੇ ਬਾਰੇ ਫਿਕਰਮੰਦੀ ਜ਼ਾਹਿਰ ਕਰਦਿਆਂ ਕਿਹਾ ਕਿ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਪੰਜਾਬ ਦੀ ਵਿਰਾਸਤ ਦੇ ਦੂਤ ਬਣਨਗੇ । ਉਹਨਾਂ ਕਿਹਾ ਕਿ ਯੁਵਕ ਮੇਲਾ ਸਮਰਪਣ, ਅਨੁਸ਼ਾਸ਼ਨ, ਯੋਗਤਾ, ਮਿਹਨਤ, ਲਗਨ ਅਤੇ ਸਾਰਥਕ ਵਿਉਂਬੰਦੀ ਰਾਹੀਂ ਸਫਲਤਾ ਵੱਲ ਜਾਂਦੀ ਪਗਡੰਡੀ ਵਾਂਗ ਹੈ । ਉਹਨਾਂ ਭਾਗ ਲੈਣ ਵਾਲਿਆਂ ਨੂੰ ਪ੍ਰੇਰਿਤ ਕਰਦਿਆਂ ਸਫਲਤਾ ਲਈ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ ਅਤੇ ਆਯੋਜਕਾਂ ਨੂੰ ਕਾਮਯਾਬ ਆਯੋਜਨ ਲਈ ਵਧਾਈ ਦਿੱਤੀ ।

ਇਸ ਦੌਰਾਨ ਮੁੱਖ ਮਹਿਮਾਨ ਨੂੰ ਸ਼ਾਲ ਅਤੇ ਯਾਦ ਚਿੰਨ ਨਾਲ ਸਨਮਾਨਿਤ ਕੀਤਾ ਗਿਆ । ਅੰਤ ਵਿੱਚ ਪੀ.ਏ.ਯੂ. ਦੇ ਰਜਿਸਟਰਾਰ ਡਾ. ਸ਼ੰਮੀ ਕਪੂਰ ਨੇ ਧੰਨਵਾਦ ਦੇ ਸ਼ਬਦ ਕਹੇ । ਇਸ ਮੌਕੇ ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ, ਪ੍ਰਬੰਧਕੀ ਬੋਰਡ ਦੇ ਮੈਂਬਰ ਸ੍ਰੀਮਤੀ ਕਿਰਨਦੀਪ ਕੌਰ ਗਿੱਲ, ਐੱਸ ਡੀ ਐੱਮ ਖੰਨਾ ਮਨਜੀਤ ਕੌਰ ਤੋਂ ਇਲਾਵਾ ਪੀ.ਏ.ਯੂ. ਦੇ ਉੱਚ ਅਧਿਕਾਰੀ, ਡੀਨ ਡਾਇਰੈਕਟਰ, ਅਧਿਆਪਨ, ਗੈਰ ਅਧਿਆਪਨ ਅਮਲੇ ਦੇ ਮੈਂਬਰ ਅਤੇ ਵਿਦਿਆਰਥੀ ਭਾਰੀ ਗਿਣਤੀ ਵਿੱਚ ਮੌਜੂਦ ਰਹੇ ।

ਰੰਗਲਾ ਪੰਜਾਬ ਵਿਸ਼ੇ ਤੇ ਵੱਖ-ਵੱਖ ਕਾਲਜਾਂ ਵੱਲੋਂ ਛੇ ਸੱਭਿਆਚਾਰਕ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ । ਇਹਨਾਂ ਝਾਕੀਆਂ ਵਿੱਚ ਪੀ.ਏ.ਯੂ. ਦੇ ਕਾਲਜਾਂ ਤੋਂ ਇਲਾਵਾ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੀਆਂ ਟੀਮਾਂ ਸ਼ਾਮਿਲ ਹੋਈਆਂ । ਸੱਭਿਆਚਾਰਕ ਝਾਕੀਆਂ ਦੀ ਜਜਮੈਂਟ ਲਈ ਪ੍ਰਸਿੱਧ ਗਾਇਕ ਜਸਵੰਤ ਸੰਦੀਲਾ, ਸੁੱਖੀ ਬਰਾੜ ਅਤੇ ਗਗਨਦੀਪ ਧਰਨੀ ਮੌਜੂਦ ਸਨ । ਇਸ ਤੋਂ ਇਲਾਵਾ ਲੋਕ ਗੀਤਾਂ ਅਤੇ ਸੋਲੋ ਨਾਚਾਂ ਦੇ ਮੁਕਾਬਲੇ ਹੋਏ । ਸ਼ਾਮ ਦੇ ਸੈਸ਼ਨ ਵਿੱਚ ਪੱਛਮੀ ਸੋਲੋ, ਪੱਛਮੀ ਸਮੂਹ ਨਾਚ, ਲਾਈਟ ਵੋਕਲ ਸੋਲੋ ਤੇ ਭਾਰਤੀ ਸਮੂਹ ਗਾਨ ਦੇ ਮੁਕਾਬਲੇ ਕਰਵਾਏ ਗਏ ।

The post ਪੀ.ਏ.ਯੂ. ਦੇ ਡਾਇਮੰਡ ਜੁਬਲੀ ਜਸ਼ਨਾਂ ਨਾਲ ਯੁਵਕ ਮੇਲੇ ਦੀਆਂ ਸੱਭਿਆਚਾਰਕ ਵੰਨਗੀਆਂ ਹੋਈਆਂ ਆਰੰਭ appeared first on Ludhiana Live.

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ 60 ਸਾਲ ‘ਤੇ ਮਨਾਏਗੀ ਡਾਇਮੰਡ ਜੁਬਲੀ ਵਰਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਆਪਣਾ ਡਾਇਮੰਡ ਜੁਬਲੀ ਵਰਾ ਮਨਾਉਣ ਦੀਆਂ ਤਿਆਰੀਆਂ ਹੋ ਰਹੀਆਂ ਹਨ । ਯੂਨੀਵਰਸਿਟੀ ਵੱਲੋਂ ਅਧਿਆਪਨ, ਖੋਜ ਅਤੇ ਪਸਾਰ ਸੇਵਾਵਾਂ ਰਾਹੀਂ ਕਿਸਾਨ ਭਾਈਚਾਰੇ ਲਈ ਛੇ ਦਹਾਕਿਆਂ ਦੀ ਸੇਵਾ ਨੂੰ ਸਮਰਪਤ ਕੀਤੇ ਕਾਰਜਾਂ ਦਾ ਅਧਿਐਨ ਕਰਨ ਅਤੇ ਭਵਿੱਖੀ ਯੋਜਨਾਵਾਂ ਉਲੀਕਣ ਲਈ ਸਾਰਾ ਸਾਲ ਕਈ ਸਮਾਗਮ ਕਰਵਾਏ ਜਾਣਗੇ ।

ਇਹ ਸੰਬੰਧੀ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਵਰਣਨਯੋਗ ਹੈ ਕਿ ਪੀ.ਏ.ਯੂ. ਦੀ ਸਥਾਪਨਾ 1962 ਵਿੱਚ ਕੀਤੀ ਗਈ ਸੀ ਅਤੇ ਇਸਦਾ ਰਸਮੀ ਉਦਘਾਟਨ 8 ਜੁਲਾਈ 1963 ਨੂੰ ਤਤਕਾਲੀ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਕੀਤਾ ਸੀ।

ਡਾ. ਗੋਸਲ ਨੇ ਇਨਾਂ ਜਸਨਾਂ ਬਾਰੇ ਦੱਸਦਿਆਂ ਕਿਹਾ ਕਿ ਯੂਨੀਵਰਸਿਟੀ ਦੀ ਹੋਂਦ ਦੇ ਪਿਛਲੇ 60 ਸਾਲਾਂ ਦੌਰਾਨ, ਯੂਨੀਵਰਸਿਟੀ ਦਾ ਨਾਮ ਹਰੀ ਕ੍ਰਾਂਤੀ ਨਾਲ ਜੁੜ ਗਿਆ ਹੈ। ਇਸ ਦੇ ਵਿਗਿਆਨੀਆਂ ਅਤੇ ਸਾਬਕਾ ਵਿਦਿਆਰਥੀਆਂ ਨੇ ਰਾਸਟਰੀ ਅਤੇ ਅੰਤਰਰਾਸਟਰੀ ਪੱਧਰ ’ਤੇ ਨਾਮਣਾ ਖੱਟਿਆ ਹੈ ਅਤੇ ਬਹੁਤ ਸਾਰੇ ਵੱਕਾਰੀ ਪੁਰਸਕਾਰ ਜਿੱਤੇ ਹਨ । ਉਨਾਂ ਕਿਹਾ ਕਿ ਇਸ ਸੰਸਥਾ ਦਾ ਕਿਸਾਨੀ ਭਾਈਚਾਰੇ ਅਤੇ ਸਿੱਖਿਆ ਦੇ ਖੇਤਰ ਪ੍ਰਤੀ ਸਮਰਪਣ ਬੇਮਿਸਾਲ ਹੈ ਅਤੇ ਇਸ ਸਾਨਦਾਰ ਸੇਵਾ ਲਈ ਇਹ ਢੁਕਵੀਂ ਪ੍ਰਸ਼ੰਸਾ ਦੀ ਹੱਕਦਾਰ ਹੈ।

The post ਪੰਜਾਬ ਐਗਰੀਕਲਚਰਲ ਯੂਨੀਵਰਸਿਟੀ 60 ਸਾਲ ‘ਤੇ  ਮਨਾਏਗੀ ਡਾਇਮੰਡ ਜੁਬਲੀ ਵਰਾ appeared first on Ludhiana Live.

ਡਾਇਮੰਡ ਜੁਬਲੀ ਸਮਾਗਮਾਂ ਨੂੰ ਸਮਰਪਤ ਪੀ.ਏ.ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ
ਲੁਧਿਆਣਾ :  ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਅਤੇ ਕਿ੍ਰਸ਼ੀ ਵਿਗਿਆਨ ਕੇਂਦਰਾਂ ਦੇ ਨਾਲ-ਨਾਲ ਖੇਤਰੀ ਕੇਂਦਰਾਂ ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਖੇ ਹੋਈ । ਇਸਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ । ਡਾ. ਗੋਸਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਖੋਜ ਅਤੇ ਪਸਾਰ ਮਾਹਿਰਾਂ ਨੇ ਖੇਤੀ ਚੁਣੌਤੀਆਂ ਦੇ ਸਾਹਮਣੇ ਡੱਟ ਕੇ ਖੜਨ ਦਾ ਸੱਦਾ ਦਿੱਤਾ । ਉਹਨਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਲਗਾਤਾਰ ਵਾਤਾਵਰਨ ਪੱਖੀ ਖੇਤੀ ਲਈ ਖੋਜ ਕੀਤੀ ਜਾ ਰਹੀ ਹੈ ।

ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਮੀਟਿੰਗ ਵਿੱਚ ਸਵਾਗਤ ਦੇ ਸ਼ਬਦ ਕਹੇ । ਉਹਨਾਂ ਕਿਹਾ ਕਿ ਯੂਨੀਵਰਸਿਟੀ ਦੇ ਪਸਾਰ ਮਾਹਿਰਾਂ ਨੇ ਕੋਵਿਡ ਦੌਰਾਨ ਕਿਸਾਨਾਂ ਤੱਕ ਪਹੁੰਚ ਦਾ ਬੇਮਿਸਾਲ ਕਾਰਜ ਕੀਤਾ ਹੈ । ਇਹ ਕਾਰਜ ਹੋਰ ਅੱਗੇ ਵਧਾਉਣ ਲਈ ਇਸੇ ਉਤਸ਼ਾਹ ਨੂੰ ਬਕਰਾਰ ਰੱਖਣਾ ਲਾਜ਼ਮੀ ਹੈ । ਇਸ ਮੀਟਿੰਗ ਦੌਰਾਨ ਸੇਵਾ ਮੁਕਤ ਹੋਏ ਕਿ੍ਰਸ਼ੀ ਵਿਗਿਆਨ ਕੇਂਦਰ ਮੁਕਤਸਰ ਦੇ ਉਪ ਨਿਰਦੇਸ਼ਕ ਡਾ. ਨਿਰਮਲਜੀਤ ਸਿੰਘ ਧਾਲੀਵਾਲ ਅਤੇ ਗੁਰਦਾਸਪੁਰ ਦੇ ਜ਼ਿਲਾ ਪਸਾਰ ਮਾਹਿਰ ਡਾ. ਸੋਮੇਸ਼ ਚੋਪੜਾ ਨੂੰ ਉਹਨਾਂ ਦੀ ਲੰਮੀ ਉਮਰ ਅਤੇ ਸਿਹਤਯਾਬੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ ।

ਸਮਾਗਮ ਦਾ ਸੰਚਾਲਨ ਕਰਦਿਆਂ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਪੇਸ਼ ਕੀਤੀ । ਇਸ ਉੱਪਰ ਨਿੱਠ ਕੇ ਵਿਚਾਰ-ਵਟਾਂਦਰਾ ਹੋਇਆ ਅਤੇ ਖੋਜ ਕੇਂਦਰਾਂ ਦੇ ਮਾਹਿਰਾਂ ਨੇ ਆਪਣੀਆਂ ਮੁਸ਼ਕਿਲਾਂ ਅਤੇ ਸੁਝਾਅ ਸਾਂਝੇ ਕੀਤੇ । ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਡਾਇਮੰਡ ਜੁਬਲੀ ਸਮਾਗਮਾਂ ਬਾਰੇ ਚਾਨਣਾ ਪਾਇਆ ਤੇ ਕਿਹਾ ਕਿ ਇਹ ਸਮਾਗਮ ਪੰਜਾਬ ਦੇ ਖੇਤੀ ਵਿਕਾਸ ਵਿੱਚ ਪੀ.ਏ.ਯੂ. ਦੇ ਯੋਗਦਾਨ ਦੀ ਭਰਵੀਂ ਤਸਵੀਰ ਦੀ ਪੇਸ਼ਕਾਰੀ ਕਰਨਗੇ।

The post ਡਾਇਮੰਡ ਜੁਬਲੀ ਸਮਾਗਮਾਂ ਨੂੰ ਸਮਰਪਤ ਪੀ.ਏ.ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ appeared first on Ludhiana Live.