direct sowing of paddy Archives - Ludhiana Live

ਪੀ.ਏ.ਯੂ. ਨੇ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰਸਿੱਧ ਸੰਸਥਾਵਾਂ ਨਾਲ ਕੀਤਾ ਸਹਿਯੋਗ
ਲੁਧਿਆਣਾ : ਪੀ.ਏ.ਯੂ. ਨੇ ਬਿਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਅੰਤਰਰਾਸ਼ਟਰੀ ਚੌਲ ਖੋਜ ਕੇਂਦਰ ਫਿਲਪਾਈਨਜ਼ ਨਾਲ ਮਿਲ ਕੇ ਭਾਰਤ ਦੇ ਹਿੰਦ-ਗੰਗਾ ਮੈਦਾਨਾਂ  ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਪਹਿਲਕਦਮੀ ਕੀਤੀ ਹੈ | ਇਸ ਸੰਬੰਧੀ ਇੱਕ ਕਾਰਜ ਯੋਜਨਾ ਦੀ ਰੂਪਰੇਖਾ 2023 ਤੋਂ 2027 ਤੱਕ ਬਨਾਉਣ ਲਈ ਪੀ.ਏ.ਯੂ. ਵਿਖੇ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ |

ਇਸ ਵਿਚਾਰ-ਵਟਾਂਦਰਾ ਸਮਾਗਮ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ ਜਦਕਿ ਇਸ ਵਿੱਚ ਅੰਤਰਰਾਸ਼ਟਰੀ ਝੋਨਾ ਖੋਜ ਕੇਂਦਰ ਫਿਲਪਾਈਨਜ਼ ਤੋਂ ਪ੍ਰਸਿੱਧ ਝੋਨਾ ਬਰੀਡਿੰਗ ਮਾਹਿਰ ਡਾ. ਹੰਸ ਭਾਰਦਵਾਜ, ਕੇਂਦਰ ਦੇ ਨਿਰਦੇਸ਼ਕ ਜਨਰਲ ਡਾ. ਜੀਨ ਬਲੀ ਤੋਂ ਇਲਾਵਾ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਜੀਤ ਰਾਮ, ਸੀ ਆਰ ਡੀ ਗੋਰਖਪੁਰ ਦੇ ਚੇਅਰਮੈਨ ਡਾ. ਬੀ.ਐਨ. ਸਿੰਘ ਇਸ ਸਮਾਰੋਹ ਵਿੱਚ ਸ਼ਾਮਿਲ ਹੋਏ |

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪੀ.ਏ.ਯੂ. ਵੱਲੋਂ ਜਾਰੀ ਕੀਤੀ ਅਤੇ ਕਿਸਾਨਾਂ ਵੱਲੋਂ ਅਪਨਾਈ ਗਈ ਤਰ-ਵਤਰ ਸਿੱਧੀ ਬਿਜਾਈ ਤਕਨੀਕ ਉੱਪਰ ਵਿਸਥਾਰ ਨਾਲ ਚਾਨਣਾ ਪਾਇਆ ਗਿਆ | ਡਾ. ਗੋਸਲ ਨੇ ਕਿਹਾ ਕਿ ਇਸ ਤਕਨੀਕ ਦੀ ਸਿਫ਼ਾਰਸ਼ ਕਰੋਨਾ ਦੌਰ ਵਿੱਚ ਮਜ਼ਦੂਰੀ ਦੀ ਘਾਟ ਦੌਰਾਨ 2020 ਵਿੱਚ ਪੀ.ਏ.ਯੂ. ਵੱਲੋਂ ਕੀਤੀ ਗਈ ਸੀ ਜਦਕਿ ਇਸ ਤਕਨੀਕ ਦਾ ਮੰਤਵ ਪਾਣੀ ਦੀ ਵਰਤੋਂ ਨੂੰ ਘਟਾਉਣਾ ਸੀ |

ਉਹਨਾਂ ਦੱਸਿਆ ਕਿ ਤਰ-ਵਤਰ ਖੇਤ ਵਿੱਚ ਲੱਕੀ ਸੀਡ ਡਰਿੱਲ ਨਾਲ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਸ ਵਿੱਚ ਪਹਿਲਾ ਪਾਣੀ ਬਿਜਾਈ ਤੋਂ 21 ਦਿਨਾਂ ਬਾਅਦ ਲਾਉਣ ਦੀ ਤਜ਼ਵੀਜ਼ ਹੈ | ਇਸ ਨਾਲ 15-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ | ਨਾਲ ਹੀ ਝੋਨੇ ਵਿੱਚ ਆਇਰਨ ਦੀ ਘਾਟ ਨਹੀਂ ਆਉਂਦੀ, ਜੜ•ਾਂ ਜ਼ਿਆਦਾ ਡੂੰਘੀਆਂ ਜਾਂਦੀਆਂ ਹਨ, ਨਦੀਨਾਂ ਜਮ ਘੱਟ ਹੁੰਦਾ ਹੈ ਅਤੇ ਕੱਦੂ ਵਾਲੇ ਝੋਨੇ ਦੇ ਮੁਕਾਬਲੇ ਹੀ ਝਾੜ ਆਉਣ ਦੀ ਸੰਭਾਵਨਾ ਹੁੰਦੀ ਹੈ |

ਇੱਕ ਵੀਡੀਓ ਸੰਦੇਸ ਵਿੱਚ ਡਾ. ਜੀਨ ਬਾਲੀ ਨੇ ਜਲਵਾਯੂ ਤਬਦੀਲੀ ਦੇ ਬੁਰੇ ਪ੍ਰਭਾਵਾਂ ਲਈ ਝੋਨੇ ਦੇ ਉਤਪਾਦਨ ਦੀਆਂ ਕਮੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਨਾਲ ਵਾਤਾਵਰਨੀ ਤਬਦੀਲ਼ੀਆਂ ਤੇਜ਼ ਹੋਈਆਂ ਹਨ | ਉਹਨਾਂ ਇਸਾਰਾ ਕੀਤਾ ਕਿ ਝੋਨੇ ਦੀ ਕਾਸਤ ਗਿੱਲੀ ਜਮੀਨ ਅਤੇ ਜੰਗਲਾਂ ਵਿੱਚ ਰਿਹਾਇਸ ਦੇ ਨੁਕਸਾਨ ਦਾ ਇੱਕ ਪ੍ਰਮੁੱਖ ਕਾਰਨ ਹੈ ਜੋ ਵਿਸਵ ਦੇ ਇੱਕ ਤਿਹਾਈ ਤਾਜੇ ਪਾਣੀ ਦੀ ਵਰਤੋਂ ਤੋਂ ਹੁੰਦਾ ਹੈ |

The post ਪੀ.ਏ.ਯੂ. ਨੇ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰਸਿੱਧ ਸੰਸਥਾਵਾਂ ਨਾਲ ਕੀਤਾ ਸਹਿਯੋਗ  appeared first on Ludhiana Live.

ਪਿੰਡ ਗੋਰਾਹੂਰ ‘ਚ ਕਰਵਾਈ ਗਈ ਝੋਨੇ ਦੀ ਸਿੱਧੀ ਬਿਜਾਈ – ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ
ਲੁਧਿਆਣਾ :  ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਲਾਗੂ ਕਰਵਾਉਣ ਹਿੱਤ ਚਲਾਈ ਜਾ ਰਹੀ ਮੁਹਿੰਮ ਤਹਿਤ ਲੁਧਿਆਣਾ ਜਿਲ੍ਹੇ ਦੇ ਬਲਾਕ ਸਿੱਧਵਾ ਬੇਟ ਦੇ ਪਿੰਡ ਗੋਰਾਹੂਰ ਵਿਖੇ ਸ. ਕਰਤਿੰਦਰਪਾਲ ਸਿੰਘ (ਪੰਮੀ) ਸਾਬਕਾ ਸਰਪੰਚ ਸਿੰਘਪੁਰਾ ਦੇ ਖੇਤਾਂ ਵਿੱਚ ਤਿੰਨ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਡਾ. ਜਸਵਿੰਦਰਪਾਲ ਸਿੰਘ ਗਰੇਵਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਪੰਜਾਬ ਦੀ ਹਾਜ਼ਰੀ ਵਿੱਚ ਕਰਵਾਈ ਗਈ।

ਇਸ ਮੌਕੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗਰੇਵਾਲ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਦੇ ਖੇਤਾਂ ਵਿੱਚ ਮੌਕੇ ‘ਤੇ ਜਾ ਕੇ ਪ੍ਰਦਰਸ਼ਨੀਆਂ ਲਗਵਾਈਆਂ ਜਾ ਰਹੀਆਂ ਹਨ। ਇਸ ਵਿਧੀ ਨੂੰ ਪੁਰਜੋਰ ਢੰਗ ਨਾਲ ਲਾਗੂ ਕਰਵਾਉਣ ਲਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਕਿਸਾਨ ਸਿਖਲਾਈ ਕੈਂਪਾਂ ਰਾਹੀਂ, ਲਿਟਰੈਚਰ ਵੰਡ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਇਸ ਤਕਨੀਕ ਹੇਠ ਲਿਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਡਾ.ਨਰਿੰਦਰ ਸਿੰਘ ਬੈਨੀਪਾਲ ਵਲੋਂ ਕਿਹਾ ਗਿਆ ਕਿ ਇਸ ਤਕਨੀਕ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਧਰਤੀ ਹੇਠ ਪਾਣੀ ਰੀਚਾਰਜ ਵੀ ਹੁੰਦਾ ਹੈ, ਲੇਬਰ ਦੀ ਬੱਚਤ ਹੁੰਦੀ ਹੈ ਅਤੇ ਫਸਲ ਨੂੰ ਕੀੜੇ-ਮਕੌੜੇ ਵੀ ਘੱਟ ਲੱਗਦੇ ਹਨ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀਆਂ ਪਰਮਲ ਕਿਸਮਾਂ ਦੀ ਸਿੱਧੀ ਬਿਜਾਈ 15 ਜੂਨ ਅਤੇ ਬਾਸਮਤੀ ਦੀ ਸਿੱਧੀ ਬਿਜਾਈ 30 ਜੂਨ ਤੱਕ ਕੀਤੀ ਜਾ ਸਕਦੀ ਹੈ।

ਕਿਸਾਨ ਕਰਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਖੇਤਾਂ ਵਿੱਚ ਥੋੜ੍ਹਾ-ਥੋੜ੍ਹਾ ਰਕਬਾ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆ ਰਿਹਾ ਹੈ ਅਤੇ ਇਸ ਸਾਲ ਤਕਰੀਬਨ 06 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨੀ ਹੈ, ਸਿੱਧੀ ਬਿਜਾਈ ਵਾਲੇ ਝੋਨੇ ਦਾ ਝਾੜ ਵੀ ਕੱਦੂ ਕਰਕੇ ਬੀਜੇ ਝੋਨੇ ਦੇ ਬਰਾਬਰ ਜਾਂ ਜਿਆਦਾ ਹੀ ਪ੍ਰਾਪਤ ਹੁੰਦਾ ਹੈ।

The post ਪਿੰਡ ਗੋਰਾਹੂਰ ‘ਚ ਕਰਵਾਈ ਗਈ ਝੋਨੇ ਦੀ ਸਿੱਧੀ ਬਿਜਾਈ – ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ appeared first on Ludhiana Live.

ਝੋਨੇ ਦੀ ਸਿੱਧੀ ਬਿਜਾਈ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਵਿਭਾਗ ਹੋਣ ਮੁਸਤੈਦ – ਡਿਪਟੀ ਕਮਿਸ਼ਨਰ
ਲੁਧਿਆਣਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਲਗਾਤਾਰ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਪੰਜਾਬ ਵਿੱਚ ਕੁੱਲ ਝੋਨੇ ਹੇਠ ਰਕਬੇ ਦੇ ਤਕਰੀਬਨ 40 ਫੀਸਦੀ ਹਿੱਸੇ ਨੂੰ ਸਿੱਧੀ ਬਿਜਾਈ ਹੇਠ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।

ਇਸੇ ਲੜੀ ਤਹਿਤ ਜਿਲ੍ਹਾ ਲੁਧਿਆਣਾ ਨੂੰ 36,240 ਹੈਕਟੇਅਰ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿਲਿਆ ਹੈ। ਜਿਸ ਦੇ ਮੱਦੇਨਜ਼ਰ ਅੱਜ ਮਿਤੀ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਵੱਧ ਤੋਂ ਵੱਧ ਪ੍ਰਚਲਿਤ ਕਰਨ ਅਤੇ ਸਫਲ ਕਰਨ ਲਈ ਵੱਖ-ਵੱਖ ਵਿਭਾਗਾਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ

ਇਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ.ਨਰਿੰਦਰ ਸਿੰਘ ਬੈਨੀਪਾਲ ਨੂੰ ਇਸ ਤਕਨੀਕ ਦਾ ਕਿਸਾਨ ਸਿਖਲਾਈ ਕੈਂਪਾਂ ਅਤੇ ਫੀਲਡ ਡਿਮਾਂਸਟ੍ਰੇਸ਼ਨਾਂ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਇਸ ਨੂੰ ਕਾਮਯਾਬ ਕਰਨ ਲਈ ਤਕਨੀਕੀ ਨੁਕਤੇ ਕਿਸਾਨਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਦੀ ਗਿਣਤੀ ਘੱਟ ਹੋਣ ਕਾਰਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵੱਲੋਂ ਡਿਪਟੀ ਰਜਿਸਟ੍ਰਾਰ ਸਹਿਕਾਰੀ ਸਭਾਵਾਂ, ਸ਼੍ਰੀ ਸੰਗਰਾਮ ਸਿੰਘ ਨੂੰ ਸੋਸਾਇਟੀਆਂ ਪਾਸ ਪਹਿਲਾਂ ਤੋਂ ਮੌਜੂਦ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਜੀਰੋ ਟਿੱਲ ਡਰਿੱਲ, ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਕੇ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਪੰਚਾਇਤੀ ਰਾਜ ਵਿਭਾਗ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਸਬੰਧਤ ਬੀ.ਡੀ.ਪੀ.ਓ/ਸਰਪੰਚਾਂ/ਪੰਚਾਇਤ ਸਕੱਤਰਾਂ ਵੱਲੋਂ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਠੇਕੇ ‘ਤੇ ਦਿੱਤੀ ਜਾਣ ਵਾਲੀ ਸਰਕਾਰੀ ਜ਼ਮੀਨ ਉਪੱਰ ਹੋਣ ਵਾਲੇ ਝੋਨੇੇ/ਬਾਸਮਤੀ ਦੀ ਕਾਸ਼ਤ ਡੀ.ਐਸ.ਆਰ. ਵਿਧੀ ਨਾਲ ਕਰਵਾਈ ਜਾਵੇ।

ਉਹਨਾਂ ਵੱਲੋਂ ਜਿਲ੍ਹਾ ਮਾਲ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਪਟਵਾਰੀਆਂ/ਕਾਨੂੰਗੂੋ ਨੂੰ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ, ਕਿਸਾਨਾਂ ਨੂੰ ਜਾਗਰੁਕ ਕਰਨ ਅਤੇ ਸਹੀ ਰਕਬੇ ਦਾ ਰਿਕਾਰਡ ਮੇਨਟੇਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਅਲਾਈਡ ਵਿਭਾਗ ਜਿਵੇਂ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ, ਬਾਗਬਾਨੀ ਵਿਭਾਗ, ਮੰਡੀ ਬੋਰਡ ਆਦਿ ਨੂੰ ਦਿੱਤੀਆਂ ਗਈਆਂ ਜਿੰਮੇਵਾਰੀਆਂ ਅਤੇ ਬਿਜਾਈ ਉਪਰੰਤ ਕੀਤੀ ਜਾਣ ਵਾਲੀ ਵੈਰੀਫਿਕੇਸ਼ਨ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

The post ਝੋਨੇ ਦੀ ਸਿੱਧੀ ਬਿਜਾਈ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਵਿਭਾਗ ਹੋਣ ਮੁਸਤੈਦ – ਡਿਪਟੀ ਕਮਿਸ਼ਨਰ appeared first on Ludhiana Live.

ਪਾਣੀ ਬਚਾਓ-ਪੰਜਾਬ ਬਚਾਓ’ ਤਹਿਤ ਲਗਾਇਆ ਕਿਸਾਨ ਭਲਾਈ ਕੈਂਪ
ਲੁਧਿਆਣਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸੰਬੰਧੀ ਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ‘ਪਾਣੀ ਬਚਾਓ-ਪੰਜਾਬ ਬਚਾਓ’ ਦੇ ਤਹਿਤ ਪਿੰਡ ਕਟਾਣੀ ਕਲਾਂ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਡਾ. ਔਲਖ ਨੇ ਕਿਹਾ ਕਿ ਆਉਣ ਵਾਲੀਆਂ ਨਸਲਾਂ ਵਾਸਤੇ ਪੀਣ ਯੋਗ ਪਾਣੀ, ਵਾਹੀ ਯੋਗ ਜ਼ਮੀਨ ਤੇ ਸਾਹ ਲੈਣ ਯੋਗ ਸ਼ੁੱਧ ਹਵਾ ਬਚਾ ਕੇ ਰੱਖਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ, ਨਹੀਂ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਵੀ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦੀ ਮੁਹਿੰਮ ਨੂੰ ਭਰਵਾਂ ਸਮਰਥਨ ਦੇਣਾ ਚਾਹੀਦਾ ਹੈ।

ਡਾ. ਰਮਨ ਚੋਪੜਾ ਖੇਤੀਬਾੜੀ ਅਫ਼ਸਰ ਵਲੋਂ ਜ਼ਮੀਨ ਨੂੰ ਸਿਹਤਮੰਦ ਬਣਾਉਣ ਵਾਸਤੇ ਕਣਕ ਦੇ ਨਾੜ ਨੂੰ ਜ਼ਮੀਨ ਵਿਚ ਮਿਲਾਉਣ ਲਈ ਰੂੜੀ, ਹਰੀ ਖ਼ਾਦ (ਯੰਤਰ ਮੂੰਗੀ) ਆਦਿ ਦੀ ਵਰਤੋਂ ਕਰਨ ਲਈ ਅਤੇ ਮਿੱਟੀ ਦੀ ਪਰਖ ਦੇ ਆਧਾਰ ‘ਤੇ ਖਾਦਾਂ ਦੀ ਵਰਤੋਂ ਕਰਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਬਲਵੰਤ ਸਿੰਘ, ਡਾ. ਨਵੀਨ, ਮਨਦੀਪ ਸਿੰਘ, ਸਤਿੰਦਰ ਸਿੰਘ ਤੇ ਅਲਬੇਲ ਸਿੰਘ ਵੀ ਸ਼ਾਮਿਲ ਹੋਏ।

The post ਪਾਣੀ ਬਚਾਓ-ਪੰਜਾਬ ਬਚਾਓ’ ਤਹਿਤ ਲਗਾਇਆ ਕਿਸਾਨ ਭਲਾਈ ਕੈਂਪ appeared first on Ludhiana Live.

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਲਾਲਦੀਵਾਲ ਵਿਖੇ ਕਰਵਾਇਆ ਗਿਆ ਸੈਮੀਨਾਰ
ਲੁਧਿਆਣਾ  ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਪਿੰਡ ਜਲਾਲਦੀਵਾਲ ਦੇ ਉੱਦਮ ਸਦਕਾ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਿੰਡ ਜਲਾਲਦੀਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ.ਹਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਣੀ ਬਚਾਉਣ ਦਾ ਹੋਕਾ ਦੇਣ ਲਈ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ।

ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਹੈੱਡ ਆਫ਼ ਦਾ ਡਿਪਾਰਟਮੈਂਟ ਡਾ.ਮੱਖਣ ਸਿੰਘ ਭੁੱਲਰ ਅਤੇ ਡਾ. ਜਸਵੀਰ ਸਿੰਘ ਗਿੱਲ, ਗਡਵਾਸੂ ਦੇ ਵਾਇਸ ਚਾਂਸਲਰ ਇੰਦਰਜੀਤ ਸਿੰਘ, ਉੱਘੇ ਪੱਤਰਕਾਰ ਬਲਤੇਜ ਪੰਨੂ , ਵਿਧਾਇਕ ਹਾਕਮ ਸਿੰਘ ਠੇਕੇਦਾਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਨਰਿੰਦਰ ਸਿੰਘ ਬੈਨੀਪਾਲ , ਪ੍ਰੋ ਤੇਜਪਾਲ ਸਿੰਘ ਗਿੱਲ, ਐਸ ਡੀ ਐਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਵੀ ਹਾਜ਼ਰ ਹੋਏ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ.ਮੱਖਣ ਸਿੰਘ ਭੁੱਲਰ ਅਤੇ ਡਾ.ਜਸਬੀਰ ਸਿੰਘ ਗਿੱਲ ਨੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਤੇ ਚਿੰਤਾ ਜ਼ਾਹਿਰ ਕਰਦਿਆਂ ਪਾਣੀ ਨੂੰ ਬਚਾਉਣ ਦੇ ਉਪਾਵਾਂ ਤੇ ਆਪਣੇ ਵਿਚਾਰ ਰੱਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਵੱਡੀ ਮਾਤਰਾ ਵਿੱਚ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਕਿਸਾਨਾਂ ਨੂੰ ਵੀ ਫ਼ਸਲ ਦਾ ਪੂਰਾ ਝਾੜ ਪ੍ਰਾਪਤ ਹੁੰਦਾ ਹੈ।

ਸਮਾਗਮ ਚ ਪੁੱਜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ  ਸੁਰਭੀ ਮਲਿਕ ਨੇ ਕਿਹਾ ਕਿ ਘਟ ਰਹੇ ਪਾਣੀ ਦਾ ਪੱਧਰ ਇਕ ਬੇਹੱਦ ਗੰਭੀਰ ਮੁੱਦਾ ਹੈ, ਜਿਸ ਲਈ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਬਣਦੀ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਪੱਤਰਕਾਰ ਬਲਤੇਜ ਪੰਨੂੰ ਨੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਅਸੀਂ ਆਪਣੇ ਸਵਾਰਥ ਲਈ ਦਰੱਖਤਾਂ ਨੂੰ ਅੱਗ ਵਿੱਚ ਝੋਕਦੇ ਰਹੇ ਤਾਂ ਉਹ ਦਿਨ ਦੂਰ ਨਹੀਂ ਜਦ ਸਾਡੀ ਆਉਣ ਵਾਲੀ ਪੀਡ਼੍ਹੀ ਨੂੰ ਆਪਣੇ ਮੋਢਿਆਂ ਤੇ ਸਕੂਲ ਬੈਗ ਦੀ ਥਾਂ ਆਕਸੀਜਨ ਦੇ ਸਿਲੰਡਰ ਚੁੱਕ ਕੇ ਲਿਜਾਣੇ ਪੈਣਗੇ ।

ਸਮਾਗਮ ਦੇ ਅੰਤ ਵਿਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਦੇ ਡਾਇਰੈਕਟਰ ਡਾ.ਹਰਮਿੰਦਰ ਸਿੰਘ ਸਿੱਧੂ ਵੱਲੋਂ ਹੋਰ ਮੈਂਬਰਾਂ ਦੇ ਸਹਿਯੋਗ ਨਾਲ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਲਾਬ ਦੇ ਫੁੱਲਾਂ ਦੇ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ ।

The post ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਲਾਲਦੀਵਾਲ ਵਿਖੇ ਕਰਵਾਇਆ ਗਿਆ ਸੈਮੀਨਾਰ appeared first on Ludhiana Live.

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਦਿੱਤੀ ਗਈ ਟ੍ਰੇਨਿੰਗ
ਲੁਧਿਆਣਾ : ਜਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਲੁਧਿਆਣਾ ਸ. ਸੰਗਰਾਮ ਸਿੰਘ ਦੇ ਸਹਿਯੋਗ ਨਾਲ ਜਿਲ੍ਹੇ ਦੇ ਸਮੂਹ ਸਕੱਤਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਟ੍ਰੇਨਿੰਗ ਦਿੱਤੀ ਗਈ ਹੈ।

ਮੀਟਿੰਗ ਵਿੱਚ ਸੰਬੋਧਿਤ ਕਰਦਿਆਂ ਡਾ. ਬੈਨੀਪਾਲ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਿਕ ਪਾਣੀ ਦੇ ਅਣਮੁੱਲੇ ਸਰੋਤ ਨੂੰ ਬਚਾਉਣ ਲਈ ਸਾਲ 2022 ਦੌਰਾਨ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਤਰ ਵੱਤਰ ਤਕਨੀਕ) ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪੰਜਾਬ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਦਾ ਪੱਧਰ ਜੋ ਕਿ ਲਗਾਤਾਰ ਥੱਲੇ ਜਾ ਰਿਹਾ ਹੈ, ਉਸ ਨੂੰ ਠੱਲ ਪਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਦੇ ਸਕੱਤਰ ਕਿਸਾਨਾਂ ਨਾਲ ਸਿੱਧੇ ਸੰਪਰਕ ਵਿੱਚ ਹੁੰਦੇ ਹਨ, ਇਸ ਲਈ ਉਹ ਜਾਗਰੂਕਤਾ ਮੁਹਿੰਮ ਵਿੱਚ ਵਧੀਆਂ ਰੋਲ ਨਿਭਾ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਲੰਬਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇ ਕਿ ਪੂਸਾ-44 ਦੀ ਕਾਸ਼ਤ ਕਰਨ ਤੋਂ ਗੁਰੇਜ ਕਰਨ ਤਾਂ ਜੋ ਪਾਣੀ ਬਚਾਓ, ਪੰਜਾਬ ਬਚਾਓ ਮੁਹਿ਼ੰਮ ਸਫਲਤਾਪੂਰਵਕ ਨੇਪਰੇ ਚਾੜ੍ਹੀ ਜਾ ਸਕੇ।

ਡਿਪਟੀ ਰਜਿਸਟਰਾਰ ਕੋਅਪਰੇਟਿਵ ਸੁਸਾਇਟੀ ਸ. ਸੰਗਰਾਮ ਸਿੰਘ ਵੱਲੋਂ ਮੁੱਖ ਖੇਤੀਬਾੜੀ ਅਫਸਰ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਬਣਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਕਰਮਚਾਰੀਆਂ ਵੱਲੋਂਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।

ਇੰਜ: ਅਮਨਪ੍ਰੀਤ ਸਿੰਘ ਘਈ ਵੱਲੋਂ ਦੱਸਿਆ ਗਿਆ ਕਿ ਸੁਸਾਇਟੀਆਂ ਵਿੱਚ ਮੌਜੂਦ ਮਸ਼ੀਨਾਂ ਜਿਵੇਂ ਕਿ ਜੀਰੋ ਟ੍ਰਿਲ ਡਰਿੱਲ, ਹੈਪੀ ਸੀਡਰ ਜਾਂ ਸੁਪਰ ਸੀਡਰ ਮਸ਼ੀਨਾਂ ਵਿੱਚ ਥੋੜੀ ਜਿਹੀ ਸੋਧ ਕਰਕੇ ਉਨ੍ਹਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿੱਚ ਵਰਤਿਆ ਜਾ ਸਕਦਾ ਹੈ। ਇਸ ਲਈ ਕਿਸਾਨਾਂ ਦੀ ਲੋੜ ਮੁਤਾਬਿਕ ਉਪਲੱਬਧ ਮਸ਼ੀਨਾਂ ਵਿੱਚ ਆਰਜੀ ਤੌਰ ਤੇ ਸੋਧ ਕਰਕੇ ਸਿੱਧੀ ਬਿਜਾਈ ਲਈ ਵਰਤਣਯੋਗ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਤੇ ਹੋਰ ਮਸ਼ੀਨਰੀ ਖ੍ਰੀਦਣ ਦਾ ਬੋਝ ਨਾ ਪਏ।

The post ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਦਿੱਤੀ ਗਈ ਟ੍ਰੇਨਿੰਗ appeared first on Ludhiana Live.

ਪੀ.ਏ.ਯੂ. ਦੇ ਫ਼ਸਲ ਵਿਗਿਆਨ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਦਿੱਤੀ ਸਿਖਲਾਈ
ਲੁਧਿਆਣਾ : ਪੀ.ਏ.ਯੂ. ਦੇ ਫ਼ਸਲ ਵਿਗਿਆਨ ਵਿਭਾਗ ਵੱਲੋ ਬੀਤੇ ਦਿਨੀਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ 100 ਦੇ ਕਰੀਬ ਖੇਤੀਬਾੜੀ ਅਫਸਰ ਅਤੇ ਖੇਤੀਬਾੜੀ ਵਿਕਾਸ ਅਫਸਰ, ਬੋਰਲਾਸ ਸੰਸਥਾ (ਬੀਸਾ) ਦੇ ਸਾਇੰਸਦਾਨ, ਕੇ. ਵੀ. ਕੇ ਅਤੇ ਫਾਰਮ ਸਲਾਹਕਾਰ ਸੇਵਾਂ ਤੋਂ ਪਸਾਰ ਮਾਹਿਰ, ਗੁਰੁ ਅੰਗਦ ਦੇਵ ਯੂਨੀਵਰਸਿਟੀ ਦੇ ਪਸਾਰ ਮਾਹਿਰ ਅਤੇ ਕਿਸਾਨਾਂ ਨੇ ਹਿੱਸਾ ਲਿਆ।

ਡਾ. ਮੱਖਣ ਸਿੰਘ ਭੁੱਲਰ, ਮੁਖੀ ਫਸਲ ਵਿਗਿਆਨ ਵਿਭਾਗ ਨੇ ਦੱਸਿਆ ਕਿ ਇਸ ਗੋਸ਼ਟੀ ਦਾ ਮੁੱਖ ਮੰਤਵ ਸਿੱਧੀ ਬਿਜਾਈ ਦੀਆਂ ਤਕਨੋਲੋਜੀਆਂ ਬਾਰੇ ਦੱਸਣਾ ਅਤੇ ਪਸਾਰ ਮਹਿਰਾਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਸਿੱਧੀ ਬਿਜਾਈ ਸਬੰਧੀ ਸੁਆਲ/ਸ਼ੰਕੇ ਨੂੰ ਸਹੀ ਹੱਲ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਤਰ-ਵੱਤਰ ਖੇਤ ਦਿਖਾਇਆ ਗਿਆ, ਖੇਤ ਨੂੰ ਤਿਆਰ ਕਰਨ ਅਤੇ ਲੱਕੀ ਸੀਡ ਡਰਿੱਲ ਨਾਲ ਝੋਨੇ ਦੀ ਸਿੱਧੀ ਬਿਜਾਈ ਅਤੇ ਸਪਰੇ ਕਰਕੇ ਦਿਖਾਈ ਗਈ ਅਤੇ ਖੇਤ ਵਿੱਚ ਵੱਖ-ਵੱਖ ਤਰਾਂ ਦੇ ਨਦੀਨਾਂ ਦੀ ਪਹਿਚਾਣ ਵੀ ਕਰਾਈ ਗਈ

ਡਾ. ਜਸਵੀਰ ਸਿੰਘ ਗਿੱਲ, ਫਸਲ ਵਿਗਿਆਨੀ ਨੇ ਝੋਨੇ ਦੀ ਸਿੱਧੀ ਬਿਜਾਈ ਦੀਆਂ ਤਕਨੀਕਾਂ ਸੰਬੰਧੀ ਬੋਲਦੇ ਹੋਏ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ ਨੂੰ ਅਪਣਾਉਣ ਲਈ ਕਿਹਾ ਕਿਉਂਕਿ ਇਸ ਵਿਧੀ ਨਾਲ ਬੀਜੇ ਝੋਨੇ ਦੇ ਖੇਤ ਨੂੰ ਪਹਿਲਾ ਪਾਣੀ ਬਿਜਾਈ ਤੋਂ ਤਕਰੀਬਨ 21 ਦਿਨ ਬਾਅਦ ਲਾਇਆ ਜਾਂਦਾ ਹੈ। ਪਹਿਲਾ  ਪਾਣੀ ਲੇਟ ਕਰਨ ਨਾਲ ਇੱਕ ਤਾਂ ਪਾਣੀ ਦੀ ਜਿਆਦਾ ਬੱਚਤ ਹੁੰਦੀ ਹੈ, ਦੂਸਰਾ ਬੁਟੇ ਦੀ ਜੜ ਡੁੰਘੀ ਚਲੀ ਜਾਂਦੀ ਹੈ ਜਿਸ ਕਰਕੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਦੀ ਸਮੱਸਿਆ ਬਹੁਤ ਘੱਟ ਆਉਂਦੀ ਹੈ ਅਤੇ ਤੀਸਰਾ ਫਾਇਦਾ  ਇਹ ਕਿ ਨਦੀਨਾਂ ਦੀ ਸਮੱਸਿਆ ਬਹੁਤ ਘੱਟ ਜਾਂਦੀ ਹੈ।

The post ਪੀ.ਏ.ਯੂ. ਦੇ ਫ਼ਸਲ ਵਿਗਿਆਨ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਦਿੱਤੀ ਸਿਖਲਾਈ appeared first on Ludhiana Live.

ਪੀ.ਏ.ਯੂ. ਦੇ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੀਤਾ ਵਿਚਾਰ ਵਟਾਂਦਰਾ
ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਵੀਰਵਾਰ ਸ਼ੋਸ਼ਲ ਮੀਡੀਆ ਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਤੇ ਪਨੀਰੀ ਦੀ ਸਾਂਭ-ਸੰਭਾਲ ਬਾਰੇ ਚਰਚਾ ਹੋਈ । ਮਾਹਿਰਾਂ ਵਿੱਚ ਫ਼ਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਮੱਖਣ ਸਿੰਘ ਭੁੱਲਰ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ ਨਾਲ ਗੱਲ ਕੀਤੀ ।

ਉਹਨਾਂ ਕਿਹਾ ਕਿ ਲੋਕਡਾਊਨ ਦੌਰਾਨ ਜਦੋਂ ਮਜ਼ਦੂਰਾਂ ਦੀ ਕਮੀ ਦਰਪੇਸ਼ ਸੀ ਤਾਂ ਕਿਸਾਨਾਂ ਨੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਝੋਨੇ ਦੀ ਬਿਜਾਈ ਨੂੰ ਭਰਪੂਰ ਹੁੰਗਾਰਾ ਦਿੱਤਾ । ਪਿਛਲੇ ਸਾਲ ਰਕਬਾ ਹੋਰ ਵਧਿਆ ਹੈ ਅਤੇ ਇਸ ਸਾਲ ਇਹ ਰਕਬਾ ਉਸ ਤੋਂ ਵੀ ਵਧਾਉਣ ਦਾ ਟੀਚਾ ਰੱਖਿਆ ਗਿਆ ਹੈ ।

ਉਹਨਾਂ ਕਿਹਾ ਕਿ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਇਸ ਤਕਨੀਕ ਨੂੰ ਹੋਰ ਕਿਸਾਨਾਂ ਤੱਕ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ । ਫਸਲ ਵਿਗਿਆਨੀ ਡਾ. ਅਮਿਤ ਕੌਲ ਨੇ ਝੋਨੇ ਅਤੇ ਬਾਸਮਤੀ ਦੀ ਪਨੀਰੀ ਦੀ ਸਾਂਭ-ਸੰਭਾਲ ਦੇ ਨੁਕਤੇ ਸਾਂਝੇ ਕੀਤੇ ।

ਉਹਨਾਂ ਕਿਹਾ ਕਿ ਸਿਹਤਮੰਦ ਫਸਲ ਦਾ ਆਧਾਰ ਸਿਹਤਮੰਦ ਪਨੀਰੀ ਹੈ ਅਤੇ ਇਸ ਲਈ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਚੰਗੀਆਂ ਕਿਸਮਾਂ ਦਾ ਸਿਹਤਮੰਦ ਬੀਜ ਬੀਜਣਾ ਚਾਹੀਦਾ ਹੈ । ਸ਼੍ਰੀ ਰਵਿੰਦਰ ਭਲੂਰੀਆ ਨੇ ਖੇਤੀ ਰੁਝੇਵੇਂ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਪ੍ਰੋਗਰਾਮ ਦਾ ਸੰਚਾਲਨ ਡਾ. ਅਨਿਲ ਸ਼ਰਮਾ ਨੇ ਕੀਤਾ ।

The post ਪੀ.ਏ.ਯੂ. ਦੇ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੀਤਾ ਵਿਚਾਰ ਵਟਾਂਦਰਾ appeared first on Ludhiana Live.

ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਕੀਤੀ ਜਾਵੇ ਝੋਨੇ ਦੀ ਸਿੱਧੀ ਬਿਜਾਈ -ਡਿਪਟੀ ਕਮਿਸ਼ਨਰ ਸੁਰਭੀ ਮਲਿਕ
ਲੁਧਿਆਣਾ :  ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਰਵਾਇਤੀ ਢੰਗ ਦੀ ਬਜਾਏ ਸਿੱਧੀ ਬਿਜਾਈ ਵਾਲਾ ਢੰਗ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਜਿੱਥੇ ਲੱਖਾਂ ਲੀਟਰ ਪਾਣੀ ਦੀ ਬਚਤ ਹੋਵੇਗੀ, ਓਥੇ ਹੀ ਇਹ ਤਕਨੀਕ ਝਾੜ ਵਧਾਉਣ ਅਤੇ ਲਾਗਤ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਵੇਗੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਖੇਤਾਂ ਵਿੱਚ ਬਿਨ੍ਹਾਂ ਪਾਣੀ ਖੜ੍ਹਾ ਕੀਤੇ, ਸਿੱਧੇ ਝੋਨੇ ਦੀ ਲੁਆਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਝੋਨੇ ਦੀ ਕਾਸ਼ਤ ਲਈ ਲੋੜੀਂਦੇ ਪਾਣੀ ਦੀ ਮਾਤਰਾ ਨੂੰ ਘਟਾਉਂਦੀ ਹੈ ਅਤੇ ਇਸ ਤੋਂ ਇਲਾਵਾ ਪਰਾਲੀ ਸਾੜਨ ਦੀਆਂ ਪ੍ਰਥਾਵਾਂ ਨੂੰ ਵੀ ਖਤਮ ਕਰਦੀ ਹੈ ਅਤੇ ਫਸਲ ਦਾ ਝਾੜ ਵੀ ਵਧੀਆ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਕਈ ਮੰਡੀਆਂ ਵਿੱਚ ਵਿਸ਼ੇਸ਼ ਸਕਰੀਨਾਂ ਲਾਈਆਂ ਗਈਆਂ ਹਨ, ਜਿੱਥੇ ਇੱਕ ਵਿਸ਼ੇਸ਼ ਵੀਡੀਓ ਰਾਹੀਂ ਇਸ ਤਕਨੀਕ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਸ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਇਨ੍ਹਾਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਦਾ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਦੇ ਮਾਰਗ ‘ਤੇ ਚੱਲਣ ਲਈ ਜਾਗਰੂਕ ਕਰਨਾ ਹੈ।

ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਸੂਬੇ ਦੇ ਕਈ ਡਿਵੈਲਪਮੈਂਟ ਬਲਾਕਾਂ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਲਈ ਇਸ ਤਕਨੀਕ ਰਾਹੀਂ ਪਾਣੀ ਦੀ ਸੰਭਾਲ ਵੱਲ ਗੰਭੀਰਤਾ ਨਾਲ ਕਦਮ ਚੁੱਕਣਾ ਸਮੇਂ ਦੀ ਲੋੜ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਆਪਕ ਜਾਗਰੂਕਤਾ ਮੁਹਿੰਮਾਂ ਰਾਹੀਂ ਕਿਸਾਨਾਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ।

The post ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਕੀਤੀ ਜਾਵੇ ਝੋਨੇ ਦੀ ਸਿੱਧੀ ਬਿਜਾਈ -ਡਿਪਟੀ ਕਮਿਸ਼ਨਰ ਸੁਰਭੀ ਮਲਿਕ appeared first on Ludhiana Live.

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਕਰਨ ਝੋਨੇ ਦੀ ਸਿੱਧੀ ਬਿਜਾਈ – ਚੰਦਰ ਗੈਂਦ
ਲੁਧਿਆਣਾ : ਡਿਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਸੂਬੇ ਦੇ ਸਾਰੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੀ ਬਿਜਾਈ ਲਈ ਰਵਾਇਤੀ ਢੰਗ ਨਾਲ ਬਿਜਾਈ ਕਰਨ ਦੀ ਬਜਾਏ ਵੱਟਾਂ ਪਾ ਕੇ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਲੱਖਾਂ ਲੀਟਰ ਪਾਣੀ ਦੀ ਬੱਚਤ ਹੋਵੇਗੀ, ਸਗੋਂ ਝਾੜ ਵਧਾਉਣ ਅਤੇ ਲਾਗਤ ਖਰਚੇ ਘਟਾਉਣ ਵਿੱਚ ਵੀ ਮਦਦ ਮਿਲੇਗੀ।

ਇਹ ਗੱਲ ਉਨ੍ਹਾਂ ਅੱਜ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਫ਼ਤਰ ਵਿੱਚ ਲਗਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਵਿੱਚ ਸ਼ਿਰਕਤ ਕਰਦਿਆਂ ਕਹੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਐਵਾਰਡੀ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ, ਜੋ ਪਿਛਲੇ ਸਾਲਾਂ ਤੋਂ ਇਸ ਤਕਨੀਕ ਦੀ ਸਫਲਤਾਪੂਰਵਕ ਵਰਤੋਂ ਕਰ ਰਹੇ ਹਨ, ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਪਟਿਆਲਾ ਡਵੀਜ਼ਨ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨ ਪਹਿਲਾਂ ਸੁਰਜੀਤ ਸਿੰਘ ਨਾਲ ਮੀਟਿੰਗ ਹੋਈ ਸੀ, ਜਿਨ੍ਹਾਂ ਨੇ ਆਧੁਨਿਕ ਖੇਤੀ ਤਕਨੀਕਾਂ ਰਾਹੀਂ ਪਾਣੀ ਬਚਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਬਚਾਉਣ ਦੇ ਸਾਧਨ ਅਤੇ ਤਰੀਕੇ ਦੱਸੇ। ਸੁਰਜੀਤ ਸਿੰਘ ਇੱਕ ਅਗਾਂਹਵਧੂ ਕਿਸਾਨ ਹੋਣ ਦੇ ਨਾਤੇ ਅਜਿਹੀਆਂ ਖੇਤੀ ਤਕਨੀਕਾਂ ਦਾ ਸਹਾਰਾ ਲੈ ਰਿਹਾ ਹੈ ਜਿਸ ਨਾਲ ਝੋਨੇ ਦੀ ਕਾਸ਼ਤ ਦੌਰਾਨ ਪਾਣੀ ਦੀ ਬੱਚਤ ਹੁੰਦੀ ਹੈ। ਸੂਬੇ ਵਿੱਚ ਮੌਜੂਦਾ ਪਾਣੀ ਦੇ ਪੱਧਰ ‘ਤੇ ਚਾਨਣਾ ਪਾਉਂਦਿਆਂ ਸ੍ਰੀ ਗੈਂਦ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਰਾਜ ਦੇ ਕਈ ਵਿਕਾਸ ਬਲਾਕਾਂ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਲਈ ਇਨ੍ਹਾਂ ਅਭਿਆਸਾਂ ਰਾਹੀਂ ਪਾਣੀ ਦੀ ਸੰਭਾਲ ਵੱਲ ਗੰਭੀਰਤਾ ਨਾਲ ਕਦਮ ਚੁੱਕਣਾ ਸਮੇਂ ਦੀ ਲੋੜ ਹੈ।

ਜਾਗਰੂਕਤਾ ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਖੁਲਾਸਾ ਕੀਤਾ ਕਿ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਸਹਾਈ ਹੋਣ ਵਾਲੀਆਂ ਖੇਤੀ ਤਕਨੀਕਾਂ ਨੂੰ ਅਪਨਾਉਣਾ ਚਾਹੀਦਾ ਹੈ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਭਲਾਈ ਅਤੇ ਕੁਦਰਤੀ ਸੋਮਿਆਂ ਨੂੰ ਸੰਵਾਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਇਸ ਮੇਲੇ ਦਾ ਆਯੋਜਨ ਕਿਸਾਨਾਂ ਨੂੰ ਸਿੱਧੀ ਬਿਜਾਈ ਅਤੇ ਖਾਸ ਕਰਕੇ ਝੋਨੇ ਦੀ ਪਨੀਰੀ ਨੂੰ ਖੇਤਾਂ ਵਿੱਚ ਵਾਹੁਦਿਆਂ ਦੀ ਬਿਜਾਈ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਗਿਆ ਸੀ।

The post ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਕਰਨ ਝੋਨੇ ਦੀ ਸਿੱਧੀ ਬਿਜਾਈ – ਚੰਦਰ ਗੈਂਦ appeared first on Ludhiana Live.