District Legal Services Authority Archives - Ludhiana Live

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਪਟਿਆਲਾ, 5 ਜੂਨ:  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਨੇ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦੇ ਵਿਹੜੇ ਵਿੱਚ ਪਿੱਪਲ, ਬੋਹੜ ਅਤੇ ਨਿੰਮ (ਤ੍ਰਿਵੇਣੀ) ਦੇ ਬੂਟੇ ਲਗਾਏ।

ਇਸ ਮੌਕੇ ਮੈਡਮ ਨਵਦੀਪ ਗਿੱਲ, ਸੀ.ਜੇ.ਐਮ, ਪਟਿਆਲਾ, ਸ੍ਰੀ ਅਤੁਲ ਕੰਬੋਜ, ਸਿਵਲ ਜੱਜ (ਸੀਨੀਅਰ ਡੀਵੀਜਨ), ਪਟਿਆਲਾ ਅਤੇ ਮੈਡਮ ਮੰਨੀ ਅਰੋੜਾ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਵੀ ਮੋਰਿੰਗਾ ਓਲੀਫੇਰਾ, ਨਿੰਮ ਆਦਿ ਦੇ ਰੁੱਖ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ।

ਮੈਡਮ ਅਰੋੜਾ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਵੱਡੀ ਗਿਣਤੀ ‘ਚ ਰੁੱਖਾਂ ਦੀ ਕਟਾਈ ਨਾਲ ਪ੍ਰਦੂਸ਼ਣ ਦੇ ਪੱਧਰ ‘ਚ ਵਾਧਾ ਸਾਡੇ ਮੌਸਮ ‘ਚ ਅਸੰਤੁਲਨ ਪੈਦਾ ਕਰ ਰਿਹਾ ਹੈ, ਜਿਸ ਨਾਲ ਸਾਡੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵਧੇ ਹੋਏ ਰੁੱਖ ਬਣ ਸਕਣ। ਇਸ ਮੌਕੇ ਸ. ਪਰਮਜੀਤ ਸਿੰਘ, ਪੀ.ਐਲ.ਵੀ., ਸ਼. ਗੁਰਕੀਰਤ ਸਿੰਘ, ਪੀ.ਐਲ.ਵੀ. ਅਤੇ ਸ਼. ਜਸਪਾਲ ਸਿੰਘ, ਪੀ.ਐਲ.ਵੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦਾ ਸਟਾਫ ਵੀ ਹਾਜ਼ਰ ਸੀ।

ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਅਜੀਤ ਨਗਰ, ਪਟਿਆਲਾ, ਗੁਰਦੁਆਰਾ ਦੁਖਨਿਵਾਰਨ ਸਾਹਿਬ, ਪਟਿਆਲਾ, ਅਤੇ ਤ੍ਰਿਕੋਣਾ ਪਾਰਕ ਮਾਡਲ ਟਾਊਨ, ਪਟਿਆਲਾ ਦੇ ਸਾਹਮਣੇ ਨਿੰਮ, ਪਿੱਪਲ ਅਤੇ ਬੋਹੜ ਦੇ ਬੂਟੇ ਵੀ ਲਗਾਏ ਗਏ। ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਜੁਡੀਸ਼ੀਅਲ ਕੋਰਟ ਕੰਪਲੈਕਸ, ਸਮਾਣਾ, ਸ੍ਰੀ ਗੁਰੂ ਤੇਗ ਬਹਾਦਰ ਨਗਰ ਨਾਭਾ ਅਤੇ ਰਾਜਪੁਰਾ ਸ਼ਹਿਰ ਵਿਖੇ ਵੀ ਬੂਟੇ ਲਗਾਏ ਗਏ।

The post ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ appeared first on Ludhiana Live.

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਅੱਜ
– ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ ‘ਚ ਵੀ ਸਥਾਪਿਤ ਕੀਤੇ ਜਾਣਗ ਬੈਂਚ – ਸਕੱਤਰ ਰਾਧਿਕਾ ਪੂਰੀ

ਲੁਧਿਆਣਾ, 14 ਮਈ – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਰਾਧਿਕਾ ਪੂਰੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਮ ਲੋਕਾਂ ਦੇ ਆਪਸੀ ਝਗੜਿਆਂ ਦਾ ਛੇਤੀ ਅਤੇ ਸਸਤੇ ਢੰਗ ਨਾਲ ਨਿਪਟਾਰਾ ਕਰਵਾਉਣ ਦੇ ਮੰਤਵ ਨਾਲ ਆਗਾਮੀ 14 ਸਤੰਬਰ (ਸ਼ਨੀਵਾਰ) ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 14 ਸਤੰਬਰ, 2024 ਨੂੰ ‘ਨੈਸ਼ਨਲ ਲੋਕ ਅਦਾਲਤ’ ਰਾਹੀਂ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇਗਾ।

ਸਕੱਤਰ ਰਾਧਿਕਾ ਪੂਰੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 14 ਸਤੰਬਰ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ।

The post ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਅੱਜ appeared first on Ludhiana Live.

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ
– ਆਪਸੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਤੇ ਸਸਤਾ ਨਿਆਂ ਪ੍ਰਾਪਤ ਕਰੋ – ਸਕੱਤਰ ਰਾਧਿਕਾ ਪੂਰੀ

– ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ ‘ਚ ਵੀ ਸਥਾਪਿਤ ਕੀਤੇ ਜਾਣਗ ਬੈਂਚ

ਲੁਧਿਆਣਾ, 09 ਮਈ – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਰਾਧਿਕਾ ਪੂਰੀ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਮਈ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 11 ਮਈ, 2024 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ‘ਨੈਸ਼ਨਲ ਲੋਕ ਅਦਾਲਤ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸਕੱਤਰ ਰਾਧਿਕਾ ਪੂਰੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਮਈ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

The post ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ appeared first on Ludhiana Live.