Dr Baljit Kaur Archives - Ludhiana Live

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ
ਚੰਡੀਗੜ੍ਹ, 1 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ।

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 ‘ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ। ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ।

ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ਕਰਨ ਲਈ ਸੀਮਾ ਨਿਰਧਾਰਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਬਠਿੰਡਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.69 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.84 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.85 ਕਰੋੜ ਨੂੰ ਇਸ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 0.61 ਕਰੋੜ ਵਿਚੋਂ ਪਿਛਲੇ ਵਿੱਤੀ ਸਾਲ ਦੌਰਾਨ 0.16 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.45 ਕਰੋੜ ਨੂੰ ਚਾਲੂ ਵਿੱਤੀ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.29 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.20 ਕਰੋੜ ਰੁਪਏ ਖਰਚਾ ਕੀਤੇ ਗਏ ਅਤੇ ਬਕਾਇਆ ਰਾਸ਼ੀ 1.09 ਕਰੋੜ ਨੂੰ ਇਸ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ੳਨ੍ਹਾਂ ਦੱਸਿਆ ਕਿ ਇਸੇ ਤਰਜ਼ ਤੇ ਲੁਧਿਆਣਾ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 2.30 ਕਰੋੜ ਰੁਪਏ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.66 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 1.64 ਕਰੋੜ ਨੂੰ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੋਗਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.32 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.34 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.98 ਕਰੋੜ ਨੂੰ ਇਸ ਵਿੱਤੀ ਵਰ੍ਹੇ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਰਾਜ ਪੱਧਰੀ ਪ੍ਰੋਜੈਕਟਾਂ ਲਈ 8.28 ਕਰੋੜ ਰੁਪਏ ਵਿੱਚੋਂ 5.59 ਕਰੋੜ ਦਾ ਖਰਚਾ ਹੋਇਆ ਅਤੇ 2.69 ਬਕਾਇਆ ਰਾਸ਼ੀ ਨੂੰ ਖਰਚ ਕਰਨ ਦੀ ਪ੍ਰਵਾਨਗੀ ਚਾਲੂ ਵਿੱਤੀ ਸਾਲ ਦੌਰਾਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਲਾਭਪਾਤਰੀਆਂ ਦਾ ਵੇਰਵਾ ਵੈਬ ਪੋਰਟਲ pmajay.dosje.gov.in ‘ਤੇ ਜਿਲਾ ਪੱਧਰੀ ਲਾਗੂਕਰਤਾ ਏਜੰਸੀ ਵੱਲੋਂ ਅੱਪਲੋਡ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਖਰਚੇ ਦੀ ਨਿਰਧਾਰਤ ਸੀਮਾ ਸਬੰਧੀ ਲੋੜੀਂਦਾ ਪੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤਾਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਵੀ ਬੇਨਿਯਮੀ ਪਾਈ ਗਈ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

The post ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ appeared first on Ludhiana Live.

ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਉਲੀਕੀਆਂ ਹੋਈਆਂ ਹਨ ਜਿਨ੍ਹਾਂ ਦੇ ਅਧੀਨ ਪੰਜਾਬੀਆਂ ਨੂੰ ਲਾਭ ਮਿਲ ਰਿਹਾ ਹੈ। ਇਸੀ ਤਰਜ ’ਤੇ ਕੁੱਝ ਸਮਾਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਹੋਂਦ ਦਾ ਵਿਭਾਗ ਵੱਲੋਂ ਸਰਵੇ ਕਰਵਾਇਆ ਗਿਆ। ਵਿਭਾਗ ਵੱਲੋਂ ਪੇਸ਼ ਕੀਤੀ ਗਈ ਸਰਵੇ ਰਿਪੋਰਟ ਆਉਣ ਤੇ ਅਯੋਗ ਲਾਭਪਾਤਰੀਆਂ ਦਾ ਪਰਦਾਫਾਸ ਹੋਇਆ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਸਰਵੇ ਦੀ ਰਿਪੋਰਟ ਅਨੁਸਾਰ ਪਿਛਲੇ ਸਾਲ 2023-24 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 33,48,989 ਲਾਭਪਾਤਰੀਆਂ ਵਿੱਚੋਂ 1,07,571 ਲਾਭਪਾਤਰੀ ਅਯੋਗ ਪਾਏ ਗਏ ਹਨ, ਜਿਨ੍ਹਾਂ ਤੋਂ 41.22 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਦੱਸਿਆ ਕਿ ਪਿਛਲੇ ਸਾਲ ਦੌਰਾਨ ਪੈਨਸ਼ਨ ਸਕੀਮ ਅਧੀਨ 106521 ਪੈਨਸ਼ਨਰਾਂ ਨੂੰ ਮ੍ਰਿਤਕ, 476 ਪੈਨਸ਼ਨਰਾਂ ਨੂੰ ਐਨ.ਆਰ.ਆਈ ਅਤੇ 574 ਪੈਨਸ਼ਨਰ ਸਰਕਾਰੀ ਪੈਨਸ਼ਨਰ ਸਨ, ਇਸ ਤਰ੍ਹਾਂ ਕੁੱਲ 1,07,571 ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਅਯੋਗ ਪਾਇਆ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹਨਾਂ ਲਾਭਪਾਤਰੀਆਂ ਤੋਂ 41.22 ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੁੱਲ 107571 ਲਾਭਪਾਤਰੀਆਂ ਤੋਂ 41.22 ਕਰੋੜ ਰੁਪਏ ਰਿਕਵਰ ਕੀਤੇ ਗਏ ਜ਼ਿਨ੍ਹਾਂ ਵਿੱਚੋਂ ਅਮ੍ਰਿਤਸਰ ਜ਼ਿਲ੍ਹੇ ’ਚ 5375 ਲਾਭਪਾਤਰੀਆਂ ਤੋ 3.50 ਕਰੋੜ ਰੁਪਏ, ਬਰਨਾਲਾ ਵਿੱਚ 3402 ਲਾਭਪਾਤਰੀਆਂ ਤੋਂ 1.77 ਕਰੋੜ ਰੁਪਏ, ਬਠਿੰਡਾ ਵਿੱਚ 16099 ਲਾਭਪਾਤਰੀਆਂ ਤੋਂ 1.08 ਕਰੋੜ ਰੁਪਏ, ਫਰੀਦਕੋਟ 2546 ਲਾਭਪਾਤਰੀਆਂ ਤੋਂ 95.15ਲੱਖ ਰੁਪਏ, ਫਤਿਹਗੜ੍ਹ ਸਾਹਿਬ 3049 ਲਾਭਪਾਤਰੀਆਂ ਤੋਂ 61.38ਲੱਖ ਰੁਪਏ, ਫਿਰੋਜਪੁਰ ਵਿੱਚ 4018 ਲਾਭਪਾਤਰੀਆਂ ਤੋਂ 48.52 ਲੱਖ ਰੁਪਏ, ਫਾਜ਼ਿਲਕਾ ਵਿੱਚ 4965 ਲਾਭਪਾਤਰੀਆਂ ਤੋਂ 80.24 ਲੱਖ ਰੁਪਏ, ਗੁਰਦਾਸਪੁਰ ਵਿੱਚ 7738 ਲਾਭਪਾਤਰੀਆਂ ਤੋਂ 7.88 ਕਰੋੜ ਰੁਪਏ, ਹੁਸ਼ਿਆਰਪੁਰ 5838 ਲਾਭਪਾਤਰੀਆਂ ਤੋਂ 1.74 ਕਰੋੜ ਰੁਪਏ, ਜਲੰਧਰ ਵਿੱਚ 6404 ਲਾਭਪਾਤਰੀਆਂ ਤੋਂ 1.41 ਕਰੋੜ ਰੁਪਏ, ਕਪੂਰਥਲਾ ਵਿੱਚ 4034 ਲਾਭਪਾਤਰੀਆਂ ਤੋਂ 1.61 ਕਰੋੜ ਰੁਪਏ, ਲੁਧਿਆਣਾ ’ਚ 6993 ਲਾਭਪਾਤਰੀਆਂ ਤੋਂ 1.77 ਕਰੋੜ ਰੁਪਏ, ਮਾਨਸਾ ’ਚ 4329 ਲਾਭਪਾਤਰੀਆਂ ਤੋਂ 82.92 ਲੱਖ ਰੁਪਏ, ਮੋਗਾ ’ਚ 1721 ਲਾਭਪਾਤਰੀਆਂ ਤੋਂ 1.00 ਕਰੋੜ! ਰੁਪਏ, ਸ੍ਰੀ ਮੁਕਤਸਰ ਸਾਹਿਬ ’ਚ 5489 ਲਾਭਪਾਤਰੀਆਂ ਤੋਂ 78.85 ਲੱਖ ਰੁਪਏ, ਐਸ.ਬੀ.ਐਸ ਨਗਰ ’ਚ 4043 ਲਾਭਪਾਤਰੀਆਂ ਤੋਂ 63.33 ਲੱਖ ਰੁਪਏ, ਪਠਾਨਕੋਟ ’ਚ 1480 ਲਾਭਪਾਤਰੀਆਂ ਤੋਂ 2.75 ਕਰੋੜ ਰੁਪਏ, ਪਟਿਆਲਾ ’ਚ 7201 ਲਾਭਪਾਤਰੀਆਂ ਤੋਂ 2.78 ਕਰੋੜ ਰੁਪਏ, ਰੂਪਨਗਰ ’ਚ 2906 ਲਾਭਪਾਤਰੀਆਂ ਤੋਂ 37.98 ਲੱਖ ਰੁਪਏ, ਸੰਗਰੂਰ ’ਚ 5211 ਲਾਭਪਾਤਰੀਆਂ ਤੋਂ 6.89 ਕਰੋੜ ਰੁਪਏ, ਐਸ.ਏ.ਐਸ ਨਗਰ ’ਚ 2355 ਲਾਭਪਾਤਰੀਆਂ ਤੋਂ 21.11 ਲੱਖ ਰੁਪਏ, ਤਰਨਤਾਰਨ ’ਚ 2375 ਲਾਭਪਾਤਰੀਆਂ ਤੋਂ 1.27 ਕਰੋੜ ਰੁਪਏ ਦੀ ਰਿਕਵਰੀ ਸ਼ਾਮਿਲ ਹੈ।

ਇਸ ਤੋਂ ਇਲਾਵਾ ਮੰਤਰੀ ਨੇ ਅੱਗੇ ਦੱਸਿਆ ਕਿ ਸਟੇਟ ਪੈਨਸ਼ਨ ਸਕੀਮ ਅਧੀਨ ਇਸੇ ਤਰ੍ਹਾਂ ਚਾਲੂ ਵਿੱਤੀ ਸਾਲ 2024-25 ਦੇ ਅਪ੍ਰੈਲ ਮਹੀਨੇ ਦੌਰਾਨ 3797 ਲਾਭਪਾਤਰੀ ਅਯੋਗ ਪਾਏ ਗਏ ਹਨ ਅਤੇ ਉਨ੍ਹਾਂ ਤੋਂ 3.12 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਤਰ੍ਹਾਂ ਸਟੇਟ ਪੈਨਸ਼ਨ ਸਕੀਮ ਅਧੀਨ ਕੁੱਲ 44.34 ਕਰੋੜ ਦੀ ਰਿਕਵਰੀ ਕੀਤੀ ਗਈ ਹੈ।

ਮੰਤਰੀ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਅਦਾਇਗੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਟੇਟ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2024-25 ਲਈ ਸੂਬਾ ਸਰਕਾਰ ਵੱਲੋਂ 5924.50 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹੀਨਾ ਮਈ 2024 ਤੱਕ 1501.17 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੀ ਪੈਨਸ਼ਨ ਲਈ ਸਰਕਾਰ ਵੱਲੋਂ ਖਰਚੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਸਕੀਮਾਂ ਲਈ ਮਹੀਨਾਵਾਰ ਖਰਚਾ 502 ਕਰੋੜ ਦੇ ਲੱਗਭੱਗ ਹੁੰਦਾ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦੀ ਹੀ ਪੈਨਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ ਪੜਤਾਲ ਦਾ ਕੰਮ ਮੁੜ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਨਾਲ ਲਗਾਤਾਰ ਕੰਮ ਕਰ ਰਹੀ ਹੈ।

The post ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ appeared first on Ludhiana Live.

ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ 13 ਜੁਲਾਈ ਤੱਕ ਛੁੱਟੀ ਦਾ ਐਲਾਨ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ 13 ਜੁਲਾਈ ਤੱਕ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਸੂਬੇ ਵਿਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿਚ ਭਾਰੀ ਮੀਂਹ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਉ ਲਈ ਛੁੱਟੀਆਂ ਐਲਾਨੀਆਂ ਗਈਆਂ ਹਨ।

ਮਾਣਯੋਗ ਸੁਪਰੀਮ ਕੋਰਟ ਦੇ ਦਿੱਤੇ ਹੁਕਮਾਂ ਮੁਤਾਬਕ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਤੇ ਹੋਰ ਸੇਵਾਵਾਂ ਵਧੀਆ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਨੂੰ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ।

The post ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ 13 ਜੁਲਾਈ ਤੱਕ ਛੁੱਟੀ ਦਾ ਐਲਾਨ appeared first on Ludhiana Live.

ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਲੁਧਿਆਣਾ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਬਜ਼ੁਰਗ ਦਿਵਸ
ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ 2022 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ’ਚ ਸ਼ਾਮਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਬਜ਼ੁਰਗ ਵਿਅਕਤੀਆਂ ਦਾ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰਨ ਅਤੇ ਪੈਨਸ਼ਨਾਂ ਮਨਜ਼ੂਰ ਕਰਨ ਲਈ ਵੀ ਵਿਭਾਗ ਵੱਲੋਂ ਕੈਂਪ ਲਗਾਇਆ ਜਾਵੇਗਾ। 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਵੀ ਇਸ ਮੌਕੇ ’ਤੇ ਬਣਾਏ ਜਾਣਗੇ। ਉਨ੍ਹਾਂ ਲੋੜਵੰਦ ਬਜ਼ੁਰਗਾਂ ਨੂੰ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ’ਚ ਪਹੁੰਚਣ ਦੀ ਅਪੀਲ ਕੀਤੀ।

ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਬਜ਼ੁਰਗਾਂ ਦੇ ਮਾਣ-ਸਨਮਾਨ ਵਜੋਂ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ’ਚ ਬਜ਼ੁਰਗਾਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਬਜ਼ੁਰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ’ਚ ਕੰਮ ਕਰ ਰਹੀਆਂ ਸੰਸਥਾਵਾਂ/ਜਥੇਬੰਦੀਆਂ ਵੀ ਇਸ ਸਮਾਗਮ ’ਚ ਉਚੇਚੇ ਤੌਰ ’ਤੇ ਸ਼ਾਮਲ ਹੋਣਗੀਆਂ।

The post ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਲੁਧਿਆਣਾ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਬਜ਼ੁਰਗ ਦਿਵਸ appeared first on Ludhiana Live.