excise and taxation deptt. Archives - Ludhiana Live

ਪੰਜਾਬ ’ਚ ਪੈਟਰੋਲ ਤੇ ਡੀਜ਼ਲ ਮਹਿੰਗੇ, ਆਮ ਲੋਕਾਂ ਉਤੇ ਪਵੇਗਾ 620 ਕਰੋੜ ਰੁਪਏ ਦਾ ਬੋਝ
ਪੰਜਾਬ ਸਰਕਾਰ ਨੇ ਤੇਲ ਕੀਮਤਾਂ ’ਚ ਵਾਧੇ ਦਾ ਐਲਾਨ ਕੀਤਾ ਹੈ ਜਿਸ ਨਾਲ ਸੂਬੇ ਦੇ ਲੋਕਾਂ ’ਤੇ ਕਰੀਬ 620 ਕਰੋੜ ਰੁਪਏ ਦਾ ਵਾਧੂ ਬੋਝ ਪੈਣ ਦਾ ਅਨੁਮਾਨ ਹੈ। ਲੰਘੀ ਰਾਤ ਤੋਂ ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 92 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 88 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋ ਗਿਆ ਹੈ। ਬੇਸ਼ੱਕ ਸੂਬਾ ਸਰਕਾਰ ਇਸ ਕਦਮ ਨਾਲ ਮਾਲੀਆ ਜੁਟਾਏਗੀ ਪ੍ਰੰਤੂ ਆਮ ਲੋਕਾਂ ਦੀ ਜੇਬ ’ਤੇ ਭਾਰ ਪਵੇਗਾ।

‘ਆਪ’ ਸਰਕਾਰ ਵੱਲੋਂ ਤੇਲ ਕੀਮਤਾਂ ’ਚ ਦੂਜੀ ਵਾਰ ਵਾਧਾ ਕੀਤਾ ਗਿਆ ਹੈ। ਆਬਕਾਰੀ ਤੇ ਕਰ ਵਿਭਾਗ ਵੱਲੋਂ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਅਨੁਸਾਰ ਹੁਣ ਡੀਜ਼ਲ ਦੀ ਕੀਮਤ 88.95 ਰੁਪਏ ਪ੍ਰਤੀ ਲਿਟਰ ਅਤੇ ਪੈਟਰੋਲ ਦੀ ਕੀਮਤ 98.65 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਸਰਕਾਰੀ ਅਧਿਕਾਰੀ ਆਖਦੇ ਹਨ ਕਿ ਪੰਜਾਬ ਵਿੱਚ ਡੀਜ਼ਲ ਗੁਆਂਢੀ ਸੂਬੇ ਹਰਿਆਣਾ ਨਾਲੋਂ ਸਸਤਾ ਰਹੇਗਾ ਅਤੇ ਰਾਜਸਥਾਨ ਨਾਲੋਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਘੱਟ ਰਹਿਣਗੀਆਂ।

The post ਪੰਜਾਬ ’ਚ ਪੈਟਰੋਲ ਤੇ ਡੀਜ਼ਲ ਮਹਿੰਗੇ, ਆਮ ਲੋਕਾਂ ਉਤੇ ਪਵੇਗਾ 620 ਕਰੋੜ ਰੁਪਏ ਦਾ ਬੋਝ appeared first on Ludhiana Live.

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਚੌਕਸ ਰਹਿਣ ਦੀ ਹਿਦਾਇਤ
ਲੁਧਿਆਣਾ : ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਰਜਤ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੌਕਸ ਰਹਿਣ ਦੀ ਹਿਦਾਇਤ ਕੀਤੀ।  ਇਹ ਗੱਲ ਉਨ੍ਹਾਂ ਅੱਜ ਇੱਥੇ ਸਰਕਟ ਹਾਊਸ ਵਿਖੇ ਆਪਣੇ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਕਹੀ।

ਮੀਟਿੰਗ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਨੇ ਨਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ, ਗੈਰ-ਕਾਨੂੰਨੀ ਬੌਟਲਿੰਗ ਪਲਾਂਟ ਆਦਿ ਨਾਲ ਸਬੰਧਤ ਕੇਸਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੇਸਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਸਮੱਗਲਰਾਂ ਅਤੇ ਹੋਰ ਉਲੰਘਣਾ ਕਰਨ ਵਾਲਿਆਂ ਨੂੰ ਸਮੇਂ ਸਿਰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਨੂੰ ਭਗੌੜਾ ਕਰਾਰ ਦੇਣ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ।  ਉਨ੍ਹਾਂ ਨੇ ਉਨ੍ਹਾਂ ਨੂੰ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਨਿਯਮਤ ਤੌਰ ‘ਤੇ ਸਮੀਖਿਆ ਮੀਟਿੰਗਾਂ ਕਰਨ ਦੇ ਵੀ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਭਾਗ ਦੇ ਅਧਿਕਾਰੀ ਸਾਰੇ ਹੋਟਲਾਂ, ਗੋਦਾਮਾਂ, ਰੈਸਟੋਰੈਂਟਾਂ ਆਦਿ ਦੀ ਚੈਕਿੰਗ ਕਰਨ ਤਾਂ ਜੋ ਉਥੇ ਨਾਜਾਇਜ਼ ਸ਼ਰਾਬ ਦਾ ਭੰਡਾਰ ਨਾ ਹੋ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸ਼ਰਾਬ ਦੀਆਂ ਕੀਮਤਾਂ ਦੀ ਜਾਂਚ ਕੀਤੀ ਜਾਵੇ ਅਤੇ ਕੋਈ ਵੱਧ ਵਸੂਲੀ ਨਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਇਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕਰਨੀਆਂ ਚਾਹੀਦੀਆਂ ਹਨ, ਤਾਂ ਜੋ ਨਾਜਾਇਜ਼ ਸ਼ਰਾਬ ਦੀ ਤਸਕਰੀ ਜਾਂ ਭੰਡਾਰਨ ‘ਤੇ ਪੂਰੀ ਤਰ੍ਹਾਂ ਰੋਕ ਲੱਗ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਜ਼ੀਰੋ ਟਾਲਰੈਂਸ ਦੀ ਨੀਤੀ ਅਪਨਾਉਣੀ ਚਾਹੀਦੀ ਹੈ ਅਤੇ ਕਿਸੇ ਵੀ ਪੱਖ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਸਾਰੇ ਛਾਪਿਆਂ ਦੀ ਆਪ ਅਗਵਾਈ ਕਰਨ।

The post ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਚੌਕਸ ਰਹਿਣ ਦੀ ਹਿਦਾਇਤ appeared first on Ludhiana Live.

ਜੀਐਸਟੀ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਨੇ ਆਬਕਾਰੀ ਅਤੇ ਕਰ ਵਿਭਾਗ ਦੀਆਂ ਗੱਡੀਆਂ ਨੂੰ ਲਗਾਏ ਜੀਪੀਐਸ ਟ੍ਰੈਕਰ, ਮੁਕੱਦਮਾ ਦਰਜ
ਲੁਧਿਆਣਾ : ਜੀਐਸਟੀ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਨੇ ਆਬਕਾਰੀ ਅਤੇ ਕਰ ਵਿਭਾਗ ਦੀਆਂ 9 ਗੱਡੀਆਂ ਉੱਪਰ ਜੀਪੀਐਸ ਟ੍ਰੈਕਰ ਲਗਾ ਦਿੱਤੇ। ਇਸ ਮਾਮਲੇ ਵਿਚ ਜਿਸ ਤਰ੍ਹਾਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਥਾਣਾ ਦੁੱਗਰੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ।

ਜਾਣਕਾਰੀ ਦਿੰਦਿਆਂ ਥਾਣਾ ਦੁੱਗਰੀ ਦੇ ਏਐਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਆਬਕਾਰੀ ਅਤੇ ਕਰ ਵਿਭਾਗ ਦੇ ਆਬਕਾਰੀ ਅਫ਼ਸਰ ਮੌਹਾਲੀ ਦੇ ਵਾਸੀ ਰਣਧੀਰ ਸਿੰਘ ਦੇ ਬਿਆਨ ਉਪਰ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਅਧਿਕਾਰੀ ਰਣਧੀਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਵਿਭਾਗ ਵੱਲੋਂ ਜੀਐਸਟੀ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਦੀਆਂ ਗੱਡੀਆਂ ਨੂੰ ਚੈੱਕ ਕੀਤਾ ਜਾਂਦਾ ਹੈ।

ਜੀਐਸਟੀ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਨੇ ਵਿਭਾਗ ਦੀ ਛਾਪੇਮਾਰੀ ਤੋਂ ਬਚਣ ਲਈ ਕਿਸੇ ਢੰਗ ਨਾਲ ਵਿਭਾਗ ਦੀਆਂ ਸਰਕਾਰੀ ਗੱਡੀਆਂ ਉੱਪਰ 9 ਜੀਪੀਐਸ ਟ੍ਰੈਕਰ ਲਗਾ ਦਿੱਤੇ। ਇਹ ਮਾਮਲਾ ਜਿਸ ਤਰ੍ਹਾਂ ਹੀ ਵਿਭਾਗ ਦੇ ਅਧਿਕਾਰੀਆਂ ਦੀ ਜਾਣਕਾਰੀ ਵਿੱਚ ਆਇਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਜਾਂਚ ਅਧਿਕਾਰੀ ਬਲਵੀਰ ਸਿੰਘ ਦਾ ਕਹਿਣਾ ਹੈ ਕਿ ਥਾਣਾ ਦੁੱਗਰੀ ਦੀ ਪੁਲਿਸ ਨੇ ਅਧਿਕਾਰੀ ਰਣਧੀਰ ਸਿੰਘ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਇਸ ਮਾਮਲੇ ਦੀ ਤਫਤੀਸ਼ ਕਰ ਕੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚ ਜਾਵੇਗੀ।

The post ਜੀਐਸਟੀ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਨੇ ਆਬਕਾਰੀ ਅਤੇ ਕਰ ਵਿਭਾਗ ਦੀਆਂ ਗੱਡੀਆਂ ਨੂੰ ਲਗਾਏ ਜੀਪੀਐਸ ਟ੍ਰੈਕਰ, ਮੁਕੱਦਮਾ ਦਰਜ appeared first on Ludhiana Live.