fact finding committee Archives - Ludhiana Live

ਗਿਆਸਪੁਰਾ ਗੈਸ ਕਾਂਡ : DC ਨੇ ਸੌਂਪੀ ਰਿਪੋਰਟ, ਹੁਣ ਅਕਤੂਬਰ ‘ਚ ਹੋਵੇਗੀ ਕੇਸ ਦੀ ਸੁਣਵਾਈ
ਲੁਧਿਆਣਾ : ਗਿਆਸਪੁਰਾ ‘ਚ ਗੈਸ ਲੀਕ ਦੌਰਾਨ 11 ਲੋਕਾਂ ਦੀ ਮੌਤ ਹੋਣ ਦੇ ਮਾਮਲੇ ‘ਚ ਫੈਕਟ ਫਾਈਂਡਿੰਗ ਕਮੇਟੀ ਦੀ ਬਜਾਏ ਡਿਪਟੀ ਕਮਿਸ਼ਨਰ ਵੱਲੋਂ ਐੱਨ. ਜੀ. ਟੀ.ਨੂੰ ਰਿਪੋਰਟ ਪੇਸ਼ ਕੀਤੀ ਗਈ ਹੈ। ਇਸ ਮਾਮਲੇ ‘ਚ ਐੱਨ. ਜੀ. ਟੀ. ਵੱਲੋਂ ਪੀ. ਪੀ. ਸੀ. ਬੀ. ਦੇ ਚੇਅਰਮੈਨ ਦੀ ਅਗਵਾਈ ‘ਚ ਫੈਕਟ ਫਾਈਂਡਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਸ ਵੱਲੋਂ ਸਾਈਟ ਵਿਜ਼ਿਟ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।

ਹੁਣ 30 ਜੂਨ ਨੂੰ ਡੈੱਡਲਾਈਨ ਖ਼ਤਮ ਹੋਣ ਤੋਂ ਬਾਅਦ ਰਿਪੋਰਟ ਫਾਈਨਲ ਨਹੀਂ ਹੋ ਸਕੀ ਅਤੇ 13 ਜੁਲਾਈ ਨੂੰ ਹੋਈ ਸੁਣਵਾਈ ਦੌਰਾਨ ਵੀ ਕਮੇਟੀ ਦੀ ਬਜਾਏ ਡਿਪਟੀ ਕਮਿਸ਼ਨਰ ਵੱਲੋਂ ਰਿਪੋਰਟ ਪੇਸ਼ ਕੀਤੀ ਗਈ। ਇਸ ਦੇ ਮੱਦੇਨਜ਼ਰ ਐੱਨ. ਜੀ. ਟੀ. ਵੱਲੋਂ ਫਿਲਹਾਲ ਮਾਮਲੇ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ, ਜਦੋਂ ਕਿ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਲਈ ਫਿਕਸ ਕੀਤੀ ਗਈ ਹੈ।

ਇਸ ਮਾਮਲੇ ‘ਚ ਪੀ. ਪੀ. ਸੀ. ਬੀ. ਵੱਲੋਂ ਭਾਵੇਂ ਹੀ ਸੀਵਰੇਜ ਜਾਮ ਹੋਣ ਅਤੇ ਗੈਸ ਦੀ ਨਿਕਾਸੀ ਦਾ ਇੰਤਜ਼ਾਮ ਨਾ ਹੋਣ ਕਾਰਨ ਗੈਸ ਦੀ ਲੀਕੇਜ ਹੋਣ ਦੀ ਗੱਲ ਕਹੀ ਗਈ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਰਿਪੋਰਟ ਦਿੱਤੀ ਗਈ ਹੈ, ਉਸ ‘ਚ ਪੀ. ਪੀ. ਸੀ. ਬੀ. ਨੂੰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਗਿਆ ਹੈ। ਇਸ ਰਿਪੋਰਟ ‘ਚ ਸੀਵਰੇਜ ‘ਚ ਕੈਮੀਕਲ ਵਾਲਾ ਪਾਣੀ ਛੱਡਣ ਕਾਰਨ ਘਾਤਕ ਗੈਸ ਪੈਦਾ ਹੋਣ ਦੀ ਗੱਲ ਕਹੀ ਗਈ ਹੈ। ਜ਼ਿੰਮੇਵਾਰ ਇੰਡਸਟਰੀ ਯੂਨਿਟਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਪੀ. ਪੀ. ਸੀ. ਬੀ. ਦੀ ਹੈ।

The post ਗਿਆਸਪੁਰਾ ਗੈਸ ਕਾਂਡ : DC ਨੇ ਸੌਂਪੀ ਰਿਪੋਰਟ, ਹੁਣ ਅਕਤੂਬਰ ‘ਚ ਹੋਵੇਗੀ ਕੇਸ ਦੀ ਸੁਣਵਾਈ appeared first on Ludhiana Live.

ਐਨ.ਜੀ.ਟੀ. ਦੀ ਤੱਥ ਖੋਜ ਕਮੇਟੀ ਵਲੋਂ ਗੈਸ ਲੀਕ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ
ਲੁਧਿਆਣਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੁਆਰਾ ਗਠਿਤ ਅੱਠ ਮੈਂਬਰੀ ਤੱਥ ਖੋਜ ਕਮੇਟੀ ਵਲੋਂ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦਾ ਦੌਰਾ ਕੀਤਾ ਅਤੇ 30 ਅਪ੍ਰੈਲ, 2023 ਨੂੰ 11 ਵਿਅਕਤੀਆਂ ਦੀ ਮੌਤ ਦਾ ਕਾਰਨ ਬਣਨ ਵਾਲੇ ਗੈਸ ਲੀਕ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਕਮੇਟੀ ਦੀ ਅਗਵਾਈ ਪੀ.ਪੀ.ਸੀ.ਬੀ. ਦੇ ਚੇਅਰਮੈਨ ਡਾਕਟਰ ਆਦਰਸ਼ ਪਾਲ ਵਿਗ ਕਰ ਰਹੇ ਹਨ

ਇਸ ਵਿੱਚ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ (ਉੱਤਰ), ਗੁਰਨਾਮ ਸਿੰਘ, ਸੀ.ਐਸ.ਆਈ.ਆਰ-ਇੰਡੀਅਨ ਇੰਸਟੀਚਿਊਟ ਆਫ਼ ਟੌਕਸੀਕੋਲੋਜੀ ਰਿਸਰਚ, ਲਖਨਊ ਤੋਂ ਸ਼ੀਲੇਂਦਰ ਪ੍ਰਤਾਪ ਸਿੰਘ, ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਤੋਂ ਡਾ. ਲਕਸ਼ਮੀ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਤੋਂ ਉੱਤਮ ਚੰਦ, ਜ਼ਿਲ੍ਹਾ ਮੈਜਿਸਟਰੇਟ ਸੁਰਭੀ ਮਲਿਕ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਮੈਂਬਰ ਸਕੱਤਰ ਪੀ.ਪੀ.ਸੀ.ਬੀ. ਇੰਜੀ: ਜੀ.ਐਸ. ਮਜੀਠੀਆ ਸ਼ਾਮਲ ਹਨ।

ਕਮੇਟੀ ਵਲੋਂ ਮੈਨਹੋਲ, ਮਿਲਕ ਬੂਥ ਅਤੇ ਹੋਰਾਂ ਸਮੇਤ ਦੁਰਘਟਨਾ ਵਾਲੀ ਥਾਂ ਦੇ ਨੇੜੇ ਸਾਰੀਆਂ ਥਾਵਾਂ ਦਾ ਜਾਇਜ਼ਾ ਲਿਆ। ਕਮੇਟੀ ਵਲੋਂ ਘਟਨਾਸਥੱਲ ਦੇ ਨੇੜੇ ਰਹਿਣ ਵਾਲੇ ਲੋਕਾਂ, ਬਚਾਅ ਕਰਨ ਵਾਲਿਆਂ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਜਿਨ੍ਹਾਂ ਵਲੋਂ ਮੈਂਬਰਾਂ ਨੂੰ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਵੀ ਦਿੱਤੀ।

ਕਮੇਟੀ ਮੈਂਬਰਾਂ ਵਲੋਂ ਘਟਨਾ ਸਬੰਧੀ ਵਾਇਰਲ ਹੋਈਆਂ ਵੱਖ-ਵੱਖ ਵੀਡੀਓਜ਼ ਦੀ ਰਿਕਾਰਡਿੰਗ ਵੀ ਲਈ।

ਪੈਨਲ ਦੇ ਮੁਖੀ ਡਾ. ਆਦਰਸ਼ ਪਾਲ ਵਿਗ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਸ ਲੀਕ ਹਾਦਸੇ ਸਬੰਧੀ ਕਿਸੇ ਵੀ ਤਰ੍ਹਾਂ ਦੇ ਸਬੂਤ ਇਸ ਘਟਨਾ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਵਿੱਚ ਸਹਿਯੋਗ ਲਈ ਕਮੇਟੀ ਕੋਲ ਜਮ੍ਹਾਂ ਕਰਵਾਉਣ। ਡਾ. ਵਿਗ ਨੇ ਕਿਹਾ ਕਿ ਪੈਨਲ ਇੱਕ ਵਿਸਤ੍ਰਿਤ ਅਤੇ ਤੱਥਾਂ ‘ਤੇ ਆਧਾਰਿਤ ਰਿਪੋਰਟ ਤਿਆਰ ਕਰੇਗਾ ਤਾਂ ਜੋ ਭਵਿੱਖ ਵਿੱਚ ਅਜਿਹਾ ਮੰਦਭਾਗਾ ਤੇ ਦੁਖਦਾਈ ਹਾਦਸਾ ਨਾ ਵਾਪਰੇ।

The post ਐਨ.ਜੀ.ਟੀ. ਦੀ ਤੱਥ ਖੋਜ ਕਮੇਟੀ ਵਲੋਂ ਗੈਸ ਲੀਕ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ appeared first on Ludhiana Live.

ਲੁਧਿਆਣਾ ਗੈਸ ਲੀਕ ਵਾਲੀ ਥਾਂ ‘ਤੇ ਪਹੁੰਚੀ NGT ਦੀ ਟੀਮ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਗੱਲਬਾਤ
ਲੁਧਿਆਣਾ : ਲੁਧਿਆਣਾ ਦੇ ਗਿਆਸਪੁਰਾ ਵਿਖੇ ਅੱਜ ਸੋਮਵਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀ ਟੀਮ ਪਹੁੰਚੀ। ਟੀਮ ਮੈਂਬਰਾਂ ਨੇ ਅੱਠ ਦਿਨ ਪਹਿਲਾਂ ਐਤਵਾਰ ਸਵੇਰੇ ਗੈਸ ਲੀਕ ਮਾਮਲੇ ਦੀ ਜਾਂਚ ਕੀਤੀ। ਅਧਿਕਾਰੀਆਂ ਨੇ ਇਲਾਕੇ ਵਿੱਚ ਚੱਲ ਰਹੇ ਗੈਰ-ਕਾਨੂੰਨੀ ਰਸਾਇਣਕ ਉਦਯੋਗਾਂ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਤੇ ਨਿਗਮ ਅਧਿਕਾਰੀਆਂ ਦੀ ਕਲਾਸ ਵੀ ਲਗਾਈ।

ਦੱਸ ਦੇਈਏ ਕਿ NGT ਨੇ ਇਸ ਮਾਮਲੇ ਵਿੱਚ 8 ਮੈਂਬਰੀ ਫੇਕਟ ਫ਼ਾਇੰਡਿੰਗ ਕਮੇਟੀ ਦਾ ਗਠਨ ਕੀਤਾ ਹੈ। ਜੋ ਕਿ 30 ਜੂਨ ਤੱਕ ਰਿਪੋਰਟ ਪੇਸ਼ ਕਰੇਗਾ। ਟੀਮ ਦੇ ਮੈਂਬਰਾਂ ਨੇ ਇਲਾਕਾ ਨਿਵਾਸੀਆਂ ‘ਤੋਂ ਗੱਲਬਾਤ ਕੀਤੀ ਅਤੇ ਇਲਾਕੇ ਵਿੱਚ ਚੱਲ ਰਹੇ ਗੈਰ-ਕਾਨੂੰਨੀ ਕੈਮੀਕਲ ਉਦਯੋਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਵੀ ਖੁੱਲ੍ਹ ਕੇ ਦੱਸੀਆਂ। ਟੀਮ ਨੇ ਹਾਦਸੇ ਵਾਲੇ ਦਿਨ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਕਾਫੀ ਦੇਰ ਤੱਕ ਮ੍ਰਿਤਕਾਂ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ।

ਫੇਕਟ ਫ਼ਾਇੰਡਿੰਗ ਕਮੇਟੀ ਦੇ ਚੇਅਰਮੈਨ ਡਾਕਟਰ ਆਦਰਸ਼ ਠਾਕੁਰ ਨੇ ਦੱਸਿਆ ਕਿ ਜਾਂਚ ਅਜੇ ਮੁੱਢਲੇ ਪੜਾਅ ਵਿੱਚ ਹੈ। ਉਹ ਇਸ ਘਟਨਾ ਦੀ ਜ਼ਮੀਨੀ ਪੱਧਰ ‘ਤੇ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਕੋਲ ਹਾਦਸੇ ਸਬੰਧੀ ਕੋਈ ਸਬੂਤ ਹਨ ਤਾਂ ਉਹ ਤੁਰੰਤ ਕਮੇਟੀ ਨੂੰ ਮਿਲਣ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਲਾਕੇ ਵਿੱਚ ਕਿੰਨੇ ਗੈਰ-ਕਾਨੂੰਨੀ ਉਦਯੋਗ ਚੱਲ ਰਹੇ ਹਨ ।

NGT ਨੇ ਇਸ ਵਿੱਚ ਮ੍ਰਿਤਕਾਂ ਨੂੰ 20-20 ਲੱਖ ਦੇਣ ਦੀ ਗੱਲ ਕਹੀ ਹੈ। NGT ਦਾ ਕਹਿਣਾ ਹੈ ਕਿ ਆਮ ਤੌਰ ‘ਤੇ ਅਜਿਹੀਆਂ ਘਟਨਾਵਾਂ ਲਈ ਮੌਤ ‘ਤੇ 20 ਲੱਖ ਰੁਪਏ ਦਿੱਤੇ ਜਾਂਦੇ ਹਨ। ਜ਼ਖਮੀਆਂ ਨੂੰ ਸੱਟ ਦੇ ਆਧਾਰ ‘ਤੇ ਮੁਆਵਜ਼ਾ ਦਿੱਤਾ ਜਾਂਦਾ ਹੈ। NGT ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ‘ਚ ਦੋਸ਼ੀ ਦਾ ਪਤਾ ਨਹੀਂ ਲੱਗਿਆ ਤਾਂ ਸਰਕਾਰ ਨੂੰ ਪੀੜਤਾਂ ਨੂੰ ਇਹ ਰਕਮ ਅਦਾ ਕਰਨੀ ਪਵੇਗੀ। ਦੋਸ਼ੀ ਪਾਏ ਜਾਣ ‘ਤੇ ਦੋਸ਼ੀਆਂ ਤੋਂ ਇਹ ਰਕਮ ਵਸੂਲੀ ਜਾ ਸਕਦੀ ਹੈ।

The post ਲੁਧਿਆਣਾ ਗੈਸ ਲੀਕ ਵਾਲੀ ਥਾਂ ‘ਤੇ ਪਹੁੰਚੀ NGT ਦੀ ਟੀਮ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਗੱਲਬਾਤ appeared first on Ludhiana Live.