golden templa Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ, 2023)
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਸੋਮਵਾਰ, ੧੫ ਫੱਗਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੫੨੫)

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪। ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧। ਭਾਵ :—ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ । ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ । ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ ।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਫਰਵਰੀ, 2023)
ਸਲੋਕੁ ਮਃ 1 ॥

ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥1॥ ਮ: 1 ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥2॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥17॥

ਵੀਰਵਾਰ, 27 ਮਾਘ (ਸੰਮਤ 554 ਨਾਨਕਸ਼ਾਹੀ) (ਅੰਗ: 472)

ਸਲੋਕੁ ਮਃ 1 ॥

ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ, ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ । ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ) । (ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ । ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (ਹੱਥੀਂ) ਦੇਂਦਾ ਹੈ ।1।ਜਿਵੇਂ ਇਸਤਰੀ ਨੂੰ ਸਦਾ ਹਰ ਮਹੀਨੇ ਨ੍ਹਾਉਣੀ ਆਉਂਦੀ ਹੈ (ਤੇ ਇਹ ਅਪਵਿੱਤਰਤਾ ਸਦਾ ਉਸ ਦੇ ਅੰਦਰੋਂ ਹੀ ਪੈਦਾ ਹੋ ਜਾਂਦੀ ਹੈ), ਤਿਵੇਂ ਝੂਠੇ ਮਨੁੱਖ ਦੇ ਮੂੰਹ ਵਿਚ ਸਦਾ ਝੂਠ ਹੀ ਰਹਿੰਦਾ ਹੈ ਤੇ ਇਸ ਕਰਕੇ ਉਹ ਸਦਾ ਦੁੱਖੀ ਹੀ ਰਹਿੰਦਾ ਹੈ । ਅਜੇਹੇ ਮਨੁੱਖ ਸੁੱਚੇ ਨਹੀਂ ਆਖੇ ਜਾਂਦੇ ਜੋ ਨਿਰਾ ਸਰੀਰ ਨੂੰ ਹੀ ਧੋ ਕੇ (ਆਪਣੇ ਵਲੋਂ ਪਵਿੱਤਰ ਬਣ ਕੇ) ਬੈਠ ਜਾਂਦੇ ਹਨ । ਹੇ ਨਾਨਕ! ਕੇਵਲ ਉਹੀ ਮਨੁੱਖ ਸੁੱਚੇ ਹਨ ਜਿਨ੍ਹਾਂ ਦੇ ਮਨ ਵਿੱਚ ਪ੍ਰਭੂ ਵੱਸਦਾ ਹੈ ।2।ਜਿਨ੍ਹਾਂ ਪਾਸ ਕਾਠੀਆਂ ਸਮੇਤ, (ਭਾਵ, ਸਦਾ ਤਿਆਰ-ਬਰ ਤਿਆਰ) ਘੋੜੇ ਹਵਾ ਵਰਗੀ ਤਿੱਖੀ ਚਾਲ ਵਾਲੇ ਹੁੰਦੇ ਹਨ, ਜੋ ਆਪਣੇ ਹਰਮਾਂ ਨੂੰ ਕਈ ਰੰਗਾਂ ਨਾਲ ਸਜਾਂਦੇ ਹਨ, ਜੋ ਮਨੁੱਖ ਕੋਠੇ ਮਹਲ ਮਾੜੀਆਂ ਆਦਿਕ ਪਸਾਰੇ ਪਸਾਰ ਕੇ (ਅਹੰਕਾਰੀ ਹੋਇ) ਬੈਠੇ ਹਨ, ਜੋ ਮਨੁੱਖ ਮਨ-ਮੰਨੀਆਂ ਰੰਗ-ਰਲੀਆਂ ਮਾਣਦੇ ਹਨ, ਪਰ ਪ੍ਰਭੂ ਨੂੰ ਨਹੀਂ ਪਛਾਣਦੇ, ਉਹ ਆਪਣਾ ਮਨੁੱਖਾ ਜਨਮ ਹਾਰ ਬੈਠਦੇ ਹਨ । ਜੋ ਮਨੁੱਖ (ਗ਼ਰੀਬਾਂ ਉੱਤੇ) ਹੁਕਮ ਕਰ ਕੇ (ਪਦਾਰਥ) ਖਾਂਦੇ ਹਨ (ਭਾਵ, ਮੌਜਾਂ ਮਾਣਦੇ ਹਨ) ਅਤੇ ਆਪਣੇ ਮਹਲਾਂ ਨੂੰ ਤੱਕ ਕੇ ਆਪਣੀ ਮੌਤ ਨੂੰ ਭੁਲਾ ਦੇਂਦੇ ਹਨ, ਉਹਨਾਂ ਜਵਾਨੀ ਦੇ ਠੱਗਿਆਂ ਨੂੰ (ਭਾਵ, ਜੁਆਨੀ ਦੇ ਨਸ਼ੇ ਵਿਚ ਮਸਤ ਪਏ ਹੋਏ ਮਨੁੱਖਾਂ ਨੂੰ) (ਗ਼ਫ਼ਲਤ ਵਿਚ ਹੀ) ਬੁਢੇਪਾ ਆ ਦਬਾਂਦਾ ਹੈ ।17।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਫਰਵਰੀ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਫਰਵਰੀ, 2023)
ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਮੰਗਲਵਾਰ, ੨੫ ਮਾਘ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੬)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਫਰਵਰੀ, 2023) appeared first on Ludhiana Live.