govt. hospital Archives - Ludhiana Live

ਹੁਣ ਇਨ੍ਹਾਂ ਸਰਕਾਰੀ ਹਸਪਤਾਲਾਂ ਦੀ ਸਿਹਤ ਸੁਧਾਰੇਗੀ ਮਾਨ ਸਰਕਾਰ
ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਨੁਸਾਰ ਇਨ੍ਹਾਂ 40 ਹਸਪਤਾਲਾਂ ‘ਚ 19 ਜ਼ਿਲ੍ਹਾ ਹਸਪਤਾਲ, 6 ਸਬ-ਡਵੀਜ਼ਨ ਹਸਪਤਾਲ ਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਸ਼ਾਮਲ ਹਨ। ਪੰਜਾਬ ਸਰਕਾਰ ਇਸ ਕੰਮ ਨੂੰ ਇਸੇ ਸਾਲ ਹੀ ਮੁਕੰਮਲ ਕਰੇਗੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

The post ਹੁਣ ਇਨ੍ਹਾਂ ਸਰਕਾਰੀ ਹਸਪਤਾਲਾਂ ਦੀ ਸਿਹਤ ਸੁਧਾਰੇਗੀ ਮਾਨ ਸਰਕਾਰ appeared first on Ludhiana Live.

ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਖੁੱਲ੍ਹਣਗੇ ICU-ਟ੍ਰੌਮਾ ਸੈਂਟਰ- ਸਿਹਤ ਮੰਤਰੀ ਡਾ. ਬਲਬੀਰ ਸਿੰਘ
ਲੁਧਿਆਣਾ : ਖੰਨਾ ਵਿੱਚ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੁੱਜੇ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਅਤੇ ਟਰਾਮਾ ਯੂਨਿਟ ਖੋਲ੍ਹੇ ਜਾ ਰਹੇ ਹਨ। ਇਹ 10 ਬੈੱਡਾਂ ਵਾਲੇ ਯੂਨਿਟ ਹੋਣਗੇ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰ ਹੋਣਗੇ। ਉਨ੍ਹਾਂ ਦੀ ਭਰਤੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕੀਤੀ ਜਾ ਰਹੀ ਹੈ। 80 ਤੋਂ 90 ਫੀਸਦੀ ਜਨਰਲ ਓਪੀਡੀ ਆਮ ਆਦਮੀ ਕਲੀਨਿਕਾਂ ਵਿੱਚ ਹੋਵੇਗੀ।

ਸਿਹਤ ਮੰਤਰੀ ਨੇ ਪਿਛਲੀਆਂ ਸਰਕਾਰਾਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪਹਿਲਾਂ ਵਾਲੇ ਤਾਂ ਖਜ਼ਾਨਾ ਖਾਲੀ ਕਹਿ ਕੇ ਭੱਜ ਜਾਂਦੇ ਸਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿੱਖਿਆ, ਖੇਡਾਂ ਅਤੇ ਸਿਹਤ ਲਈ ਖਜ਼ਾਨਾ ਬਿਲਕੁਲ ਖਾਲੀ ਨਹੀਂ ਹੈ। CM ਮਾਨ ਦੀ ਸਰਕਾਰ ਇਨ੍ਹਾਂ ਤਿੰਨਾਂ ਗੱਲਾਂ ‘ਤੇ ਜ਼ੋਰ ਦੇ ਕੇ ਸੂਬੇ ਦਾ ਨਕਸ਼ਾ ਬਦਲ ਰਹੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ 450 ਰੈਪਿਡ ਟੀਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜੋ ਕਿ ਸੜਕਾਂ ’ਤੇ ਜਾ ਕੇ ਕੈਂਪ ਲਗਾ ਰਹੀਆਂ ਹਨ।

ਸਰਕਾਰ ਨੇ ਨਿੱਜੀ ਤੌਰ ‘ਤੇ ਆਈਐਮਏ ਨਾਲ ਸਮਝੌਤਾ ਕੀਤਾ ਹੈ ਅਤੇ ਉਨ੍ਹਾਂ ਦੀ ਮਦਦ ਲਈ ਹੈ। ਪ੍ਰਾਈਵੇਟ ਹਸਪਤਾਲਾਂ ਨੇ ਸਰਕਾਰ ਲਈ 500 ਰੈਪਿਡ ਟੀਮਾਂ ਦਾ ਪ੍ਰਬੰਧ ਕੀਤਾ ਹੈ। ਫਿਲਹਾਲ ਇਨ੍ਹਾਂ ਦੀ ਕੋਈ ਲੋੜ ਨਹੀਂ ਹੈ। ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿੱਚ 1000 ਬੈੱਡਾਂ ਦੀ ਵਿਵਸਥਾ ਹੈ। ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਘਰ-ਘਰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।

ਸਮਰਾਲਾ ਪੁੱਜਣ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਨੇੜਤਾ ਦੇਖਦਿਆਂ ਕਿਹਾ ਕਿ ਇਹ ਕਿਸੇ ਤਰ੍ਹਾਂ ਦਾ ਸਿਆਸੀ ਸੰਕੇਤ ਨਹੀਂ ਹੈ। ਕਿਸਾਨ ਲਹਿਰ ਨਾਲ ਉਸ ਦੇ ਚੰਗੇ ਸਬੰਧ ਹਨ। ਖਿਆਲਾਂ ਦੀ ਘੁੰਢ ਚੁਕਾਈ ਹੈ। ਸੀਐਮ ਭਗਵੰਤ ਮਾਨ ਵੀ ਰਾਜੇਵਾਲ ਨੂੰ ਬਾਪੂ ਕਹਿੰਦੇ ਹਨ। ਉਸਦਾ ਪੂਰਾ ਸਤਿਕਾਰ ਕਰਦੇ ਹਨ।

The post ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਖੁੱਲ੍ਹਣਗੇ ICU-ਟ੍ਰੌਮਾ ਸੈਂਟਰ- ਸਿਹਤ ਮੰਤਰੀ ਡਾ. ਬਲਬੀਰ ਸਿੰਘ appeared first on Ludhiana Live.

ਲੁਧਿਆਣਾ ਜਿਲ੍ਹੇ ਦੇ ਇਸ ਸਿਵਲ ਹਸਪਤਾਲ ਨੂੰ ਐਲਾਨਿਆ ਗਿਆ ਪੰਜਾਬ ਦਾ ਸਰਵੋਤਮ ਹਸਪਤਾਲ
ਸਮਰਾਲਾ/ ਲੁਧਿਆਣਾ : ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਕੇਂਦਰੀ ਟੀਮ ਨੇ ਐੱਨ. ਕਿਊ. ਐੱਸ. ਅਧੀਨ ਸਬ-ਡਵੀਜ਼ਨਲ ਹਸਪਤਾਲ ਸਮਰਾਲਾ ਦੀ ਕੀਤੀ ਗਈ ਜਾਂਚ ਉਪਰੰਤ ਇਸ ਨੂੰ ਪੰਜਾਬ ਦਾ ਸਰਵੋਤਮ ਹਸਪਤਾਲ ਐਲਾਨਿਆ ਹੈ। ਇਸ ਸਬੰਧੀ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਜਾਂਚ ਟੀਮ ਵਲੋਂ ਪਿਛਲੇ ਸਾਲ ਦਸੰਬਰ ਵਿਚ ਸਥਾਨਕ ਸਬ-ਡਵੀਜ਼ਨ ਹਸਪਤਾਲ ਦੀ ਜਾਂਚ ਕੀਤੀ ਗਈ ਸੀ। ਇਸ ਦੀ ਜੋ ਰਿਪੋਰਟ ਆਈ ਹੈ, ਉਸ ‘ਚ ਹਸਪਤਾਲ 81 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਰਟੀਫਿਕੇਟ ਹਾਸਲ ਕਰਨ ‘ਚ ਸਫ਼ਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹਾ ਲੁਧਿਆਣਾ ਲਈ ਬੜੇ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਟਾਫ਼ ਵਲੋਂ ਬੜੀ ਹੀ ਤਨਦੇਹੀ ਨਾਲ ਸੇਵਾ ਨਿਭਾਅ ਕੇ ਇਸ ਹਸਪਤਾਲ ਦੇ ਕੰਮ ਬੜੇ ਹੀ ਸੁਚੱਜੇ ਢੰਗ ਨਾਲ ਕੀਤੇ ਜਾ ਰਹੇ ਹਨ। ਕੇਂਦਰੀ ਜਾਂਚ ਟੀਮ ਵਲੋਂ ਹਸਪਤਾਲ ਦੇ ਹਰ ਇਕ ਪਹਿਲੂ ’ਤੇ ਬੜੀ ਗੰਭੀਰਤਾ ਨਾਲ ਜਾਂਚ ਕੀਤੀ ਜਾਂਦੀ ਹੈ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਤਾਂ ਨਹੀਂ ਕਰਨਾ ਪੈਂਦਾ ਅਤੇ ਕੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਮੇਂ ਸਿਰ ਮਿਲ ਰਹੀਆਂ ਹਨ।

ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਹਸਪਤਾਲ ਸਮਰਾਲਾ ਉਕਤ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਸੀ। ਇਸ ਲਈ ਐੱਨ. ਕਿਊ. ਐੱਸ. ਦਾ ਸਰਟੀਫਿਕੇਟ ਹਾਸਲ ਕੀਤਾ ਹੈ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਸਮਰਾਲਾ ਡਾ. ਤਾਰਕਜੋਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਭੇਜੀ ਗਈ ਟੀਮ ਵਲੋਂ ਦਸੰਬਰ 2022 ’ਚ ਹਸਪਤਾਲ ਦਾ 3 ਦਿਨ ਦਾ ਦੌਰਾ ਕੀਤਾ ਗਿਆ ਸੀ।

ਇਸ ਦੌਰਾਨ ਟੀਮ ਨੇ ਹਸਪਤਾਲ ਦੇ 12 ਮਹਿਕਮਿਆਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ। ਨਿਰੀਖਣ ਉਪਰੰਤ ਟੀਮ ਨੇ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਸਾਰੇ ਮਾਪਦੰਡਾਂ ਵਿਚ ਯੋਗ ਪਾਇਆ। ਸਮਰਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਆਮ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਦੇਣ ਵਾਲੇ ਇਸ ਹਸਪਤਾਲ ਵਲੋਂ ਐੱਨ. ਕਿਊ. ਐੱਸ. ਸਰਟੀਫਿਕੇਟ ਹਾਸਲ ਕਰਨਾ ਸਿਵਲ ਹਸਪਤਾਲ ਸਮਰਾਲਾ ਲਈ ਫ਼ਖ਼ਰ ਵਾਲੀ ਗੱਲ ਹੈ।

The post ਲੁਧਿਆਣਾ ਜਿਲ੍ਹੇ ਦੇ ਇਸ ਸਿਵਲ ਹਸਪਤਾਲ ਨੂੰ ਐਲਾਨਿਆ ਗਿਆ ਪੰਜਾਬ ਦਾ ਸਰਵੋਤਮ ਹਸਪਤਾਲ appeared first on Ludhiana Live.