ground water in punjab Archives - Ludhiana Live

ਪਰਵਾਸੀ ਰਣਜੀਤ ਸਿੰਘ ਧਾਲੀਵਾਲ ਬਿਨਾ ਕੱਦੂ ਕੀਤਿਆਂ ਝੋਨਾ ਲਾਉਣ ‘ਤੇ ਤਿੰਨ ਹਜ਼ਾਰ ਪ੍ਰਤੀ ਏਕੜ ਘੱਟ ਲਵੇਗਾ ਠੇਕਾ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਵੱਲੋਂ ਬਿਨਾ ਕੱਦੂ ਕੀਤਿਆਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦੇਣ ਦੇ ਐਲਾਨ ਤੋਂ ਅੱਗੇ ਵਧਦਿਆਂ ਪੰਜਾਬ ਦੇ ਪਿੰਡ ਚੰਗਣਾਂ( ਲੁਧਿਆਣਾ ) ਦੇ ਮੂਲ ਵਾਸੀ ਅਤੇ ਪਿਛਲੇ ਤੀਹ ਸਾਲਾਂ ਤੋਂ ਅਮਰੀਕਾ ਦੀ ਜਰਸੀ ਸਟੇਟ ਚ ਵੱਸਦੇ ਪ੍ਰਸਿੱਧ ਕਾਰੋਬਾਰੀ ਸਃ ਰਣਜੀਤ ਸਿੰਘ ਧਾਲੀਵਾਲ ਨੇ ਆਪਣੀ ਜ਼ਮੀਨ ਠੇਕੇ ਤੇ ਵਾਹੁਣ  ਵਾਲੇ ਕਿਸਾਨ ਨੂੰ ਪੇਸ਼ਕਸ਼ ਕੀਤੀ ਹੈ ਕਿ ਜੇਕਰ ਉਹ ਬਿਨਾ ਕੱਦੂ ਕੀਤਿਆਂ ਝੋਨਾ ਲਾਵੇਗਾ ਤਾਂ ਉਹ ਉਸ ਤੋਂ ਤਿੰਨ ਹਜ਼ਾਰ ਪ੍ਰਤੀ ਏਕੜ ਘੱਟ ਠੇਕਾ ਲਵੇਗਾ।

ਸ਼ਾਮੀਂ ਟੈਲੀਫੋਨ ਤੇ ਉਸ ਨੇ ਆਪਣੇ ਪਰਿਵਾਰਕ ਮਿੱਤਰ ਪ੍ਰੋਃ ਗੁਰਭਜਨ ਸਿੰਘ ਨੂੰ ਉਸ ਕਿਹਾ ਕਿ ਜੇਕਰ ਸਾਡੇ ਬਦੇਸ਼ਾਂ ਚ ਵੱਸਦੇ ਵੀਰ ਜਲ ਸੋਮਿਆਂ ਦੀ ਬੱਚਤ ਲਈ ਆਪੋ ਆਪਣੀ ਜ਼ਮੀਨ ਠੇਕੇ ਤੇ ਵਾਹੁਣ ਵਾਲਿਆਂ ਨੂੰ ਇਹ ਪੇਸ਼ਕਸ਼ ਕਰ ਸਕਣ ਤਾਂ ਪੰਜਾਬ ਨੂੰ ਪਰਵਾਸੀ ਪੰਜਾਬੀਆਂ ਵੱਲੋਂ ਚੰਗਾ ਸੁਨੇਹਾ ਤੇ ਯੋਗਦਾਨ ਦਿੱਤਾ ਜਾ ਸਕਦਾ ਹੈ।

ਸਃ ਧਾਲੀਵਾਲ ਨੇ ਕਿਹਾ ਕਿ ਮੇਰੀ ਪਿੰਡ ਚ 17 ਏਕੜ ਜ਼ਮੀਨ ਵਿੱਚੋਂ ਜਿੰਨੇ ਏਕੜ ਉਹ ਵੀਰ ਸਿੱਧੀ ਬੀਜਾਈ ਰਾਹੀਂ ਝੋਨਾ ਲਾਵੇਗਾ, ਉਸ ਤੋਂ ਤਿੰਨ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਠੇਕਾ ਲਵਾਂਗਾ। ਉਨ੍ਹਾਂ ਕਿਹਾ ਕਿ ਪਿਛਲੀ ਸ਼ਾਮ ਪ੍ਰਸਿੱਧ ਪੱਤਰਕਾਰ ਜਤਿੰਤਰ ਪੰਨੂ ਵੱਲੋਂ ਇਸ ਮਸਲੇ ਤੇ ਪ੍ਰਗਟ ਕੀਤੇ ਵਿਚਾਰ ਸੁਣ ਕੇ ਮੈਨੂੰ ਇਹ ਵਿਚਾਰ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੇ ਕੁਝ ਹੋਰ ਮਿੱਤਰ ਵੀ ਇਸ ਦਿਸ਼ਾ ਵਿੱਚ ਸੋਚ ਰਹੇ ਹਨ।

The post ਪਰਵਾਸੀ ਰਣਜੀਤ ਸਿੰਘ ਧਾਲੀਵਾਲ ਬਿਨਾ ਕੱਦੂ ਕੀਤਿਆਂ ਝੋਨਾ ਲਾਉਣ ‘ਤੇ ਤਿੰਨ ਹਜ਼ਾਰ ਪ੍ਰਤੀ ਏਕੜ ਘੱਟ ਲਵੇਗਾ ਠੇਕਾ  appeared first on Ludhiana Live.

ਪੀ.ਏ.ਯੂ. ਨੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤਾ ਜਾਗਰੂਕ
ਲੁਧਿਆਣਾ : ਬੀਤੇ ਦਿਨੀਂ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਫਿਰੋਜ਼ਪੁਰ ਵਿੱਚ ਕਿਸਾਨਾਂ ਅਤੇ ਵਿਗਿਆਨੀਆਂ ਦਾ ਇੱਕ ਸੰਵਾਦ ਰਚਾਇਆ ਗਿਆ । ਇਸ ਸਮਾਗਮ ਵਿੱਚ ਪੀ.ਏ.ਯੂ. ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਗੁਰ ਦੱਸੇ ।

ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਅੱਜ ਸਰੋਤਾਂ ਦੀ ਸੰਭਾਲ ਸਭ ਤੋਂ ਭਖਵਾਂ ਮੁੱਦਾ ਹੈ ਅਤੇ ਪੀ.ਏ.ਯੂ. ਨੇ ਇਸ ਦਿਸ਼ਾ ਵਿੱਚ ਬਹੁਤ ਸਾਰੀਆਂ ਤਕਨਾਲੋਜੀਆਂ ਸਾਹਮਣੇ ਲਿਆਂਦੀਆਂ ਹਨ ਜਿਨਾਂ ਦੀ ਮਦਦ ਨਾਲ ਝੋਨੇ ਦੀ ਕਾਸ਼ਤ ਅਤੇ ਪਰਾਲੀ ਦੀ ਸੰਭਾਲ ਵਾਤਾਵਰਨ ਪੱਖੀ ਨਜ਼ਰੀਏ ਤੋਂ ਕੀਤੀ ਜਾ ਸਕਦੀ ਹੈ ।

ਡਾ. ਧਰਮਿੰਦਰ ਸਿੰਘ ਨੇ ਪਸਾਰ ਸਿੱਖਿਆ ਵਿਭਾਗ ਦੀਆਂ ਗਤੀਵਿਧੀਆਂ ਅਤੇ ਇਸ ਸੰਬੰਧ ਵਿੱਚ ਨਾਬਾਰਡ ਦੀਆਂ ਯੋਜਨਾਵਾਂ ਬਾਰੇ ਚਾਨਣਾ ਪਾਇਆ । ਉਹਨਾਂ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਘੱਟ ਮਿਆਦ ਵਿੱਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ ।

ਨਾਬਾਰਡ ਦੇ ਉਪ ਨਿਰਦੇਸ਼ਕ ਜਨਰਲ ਕੁਮਾਰੀ ਸਵਿਤਾ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਬਿਨਾਂ ਸਾੜੇ ਕਰਨ ਦੀ ਅਪੀਲ ਕੀਤੀ ।

The post ਪੀ.ਏ.ਯੂ. ਨੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤਾ ਜਾਗਰੂਕ appeared first on Ludhiana Live.

ਪੰਜਾਬ ’ਚ ਮੂੰਗੀ ਤੇ ਬਾਸਮਤੀ ’ਤੇ ਦਿੱਤੀ ਜਾਵੇਗੀ ਐੱਮਐੱਸਪੀ : CM ਭਗਵੰਤ ਮਾਨ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਮੂੰਗੀ ਅਤੇ ਬਾਸਮਤੀ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜ਼ਮੀਨ, ਪਾਣੀ ਤੇ ਹਵਾ ਬਚਾਉਣ ਲਈ ਕਿਸਾਨਾਂ ਦੀ ਸੋਚ ਨੂੰ ਬਦਲ ਕੇ ਉਨ੍ਹਾਂ ਨੂੰ ਕਣਕ ਅਤੇ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣਾ ਹੋਵੇਗਾ। ਇਸ ਦੇ ਲਈ ਸਰਕਾਰ ਪੀਏਯੂ ਦੇ ਮਾਹਰਾਂ ਨਾਲ ਮੰਥਨ ਕਰ ਰਹੀ ਹੈ।

ਮਾਨ ਨੇ ਕਿਹਾ ਕਿ ਸਰਕਾਰ ਖੇਤੀ ਵਿਚ ਬਦਲਾਅ ਲਈ ਵੱਡੇ ਫ਼ੈਸਲੇ ਲੈਣ ਲਈ ਹੋਮਵਰਕ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਅਤੇ ਘੱਟ ਪਾਣੀ ਦੇ ਇਸਤੇਮਾਲ ਵਾਲੀਆਂ ਬਦਲਵੀਆਂ ਫ਼ਸਲਾਂ ਬੀਜਣ ਦਾ ਸੱਦਾ ਦਿੱਤਾ। ਮਾਨ ਨੇ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀ ਮਾਹਰਾਂ ਨਾਲ ਵਿਚਾਰ-ਵਟਾਂਦਰਾ ਹੋ ਰਿਹਾ ਹੈ ਕਿਉਂਕਿ ਇਹ ਮੁੱਦਾ ਆਉਣ ਵਾਲੀਆਂ ਪੀਡ਼੍ਹੀਆਂ ਦੇ ਭਵਿੱਖ ਨਾਲ ਜੁਡ਼ਿਆ ਹੋਇਆ ਹੈ।

ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਵਾਢੀ ਅਤੇ ਝੋਨੇ ਦੀ ਬਿਜਾਈ ਵਿਚਾਲੇ ਮੂੰਗੀ ਦੀ ਫ਼ਸਲ ਪੈਦਾ ਕਰਨ। ਇਸ ਤੋਂ ਬਾਅਦ ਜੁਲਾਈ ਵਿਚ ਬਾਸਮਤੀ ਦੀ ਬਿਜਾਈ ਕੀਤੀ ਜਾਵੇ। ਇਸ ਨਾਲ ਪਾਣੀ ਦੀ ਬਚਤ ਹੋਵੇਗੀ ਅਤੇ ਮੌਨਸੂਨ ਦਾ ਫਾਇਦਾ ਮਿਲੇਗਾ। ਮੂੰਗੀ ਅਤੇ ਬਾਸਮਤੀ ਲਈ ਐੱਮਐੱਸਪੀ ਦਿੱਤੀ ਜਾਵੇਗੀ। ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਦੇ ਸਹਿਯੋਗ ਨਾਲ ਕਈ ਵੱਡੇ ਫ਼ੈਸਲੇ ਲਏ ਜਾਣਗੇ ਅਤੇ ਇਸਨੂੰ ਅਪਣਾਉਣ ਵਾਲਿਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

The post ਪੰਜਾਬ ’ਚ ਮੂੰਗੀ ਤੇ ਬਾਸਮਤੀ ’ਤੇ ਦਿੱਤੀ ਜਾਵੇਗੀ ਐੱਮਐੱਸਪੀ : CM ਭਗਵੰਤ ਮਾਨ appeared first on Ludhiana Live.

ਝੋਨੇ ਦੀ ਪਨੀਰੀ 20 ਮਈ ਤੋਂ ਤੇ ਬਿਜਾਈ 20 ਜੂਨ ਦਾ ਸਮਾਂ ਤੈਅ
ਲੁਧਿਆਣਾ : ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਲੁਧਿਆਣਾ ਨੇ ਜ਼ਿਲ੍ਹੇ ਦੇ ਸਾਰੇ 13 ਬਲਾਕਾਂ ‘ਚ ਝੋਨੇ ਦੀ ਬਿਜਾਈ 20 ਜੂਨ ਨੂੰ ਤੇ ਝੋਨੇ ਦੀ ਪਨੀਰੀ ਲਈ 20 ਮਈ ਤਕ ਦਾ ਸਮਾਂ ਤੈਅ ਕੀਤਾ ਹੈ।

ਖੇਤੀਬਾੜੀ ਵਿਭਾਗ ਲੁਧਿਆਣਾ ਦੇ ਪੱਤਰ ਨੰਬਰ 213-223/ਤਕਨੀਕੀ ਰਾਹੀਂ ਕਿਸਾਨਾਂ ਨੂੰ ਜਾਰੀ ਕੀਤੇ ਫਰਮਾਨ ‘ਚ ਜਿਲ੍ਹੇ ਦੇ ਸਾਰੇ ਬਲਾਕਾਂ ਦੇ ਖੇਤੀਬਾੜੀ ਅਫਸਰਾਂ ਲਈ ਦਿੱਤੀਆਂ ਹਿਦਾਇਤਾਂ ‘ਚ ਝੋਨੇ ਦੀ ਬਿਜਾਈ ਕਰਨ ਦੀ ਤਰੀਕ 20 ਜੂਨ ਤੈਅ ਕੀਤੀ ਹੈ ਜਦਕਿ ਝੋਨੇ ਦੀ ਪਨੀਰੀ ਲਈ 20 ਮਈ ਦਾ ਸਮਾਂ ਬੰਨਿਆ ਗਿਆ ਹੈ।

ਜ਼ਿਲ੍ਹੇ ਦੇ ਖੇਤੀਬਾੜੀ ਅਫਸਰ ਵੱਲੋ ਬਲਾਕ ਦੇ ਖੇਤੀਬਾੜੀ ਅਫਸਰਾਂ ਨੂੰ ਜਾਰੀ ਕੀਤੇ ਪੱਤਰ ‘ਚ ਲਿਖਿਆ ਗਿਆ ਹੈ ਕਿ ਪੰਜਾਬ ਪਰਜਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਦੀ ਲਗਾਤਾਰਤਾ ‘ਚ ਨੋਟੀਫਿਕੇਸ਼ਨ ਮੁਤਾਬਕ ਝੋਨੇ ਦੀ ਲਵਾਈ 20 ਜੂਨ ਤੇ ਪਨੀਰੀ ਦੀ ਬਿਜਾਈ 20 ਮਈ ਤੋਂ ਬਾਅਦ ਕੀਤੀ ਜਾਣੀ ਹੈ।

ਇਸ ਲਈ ਆਪਣੇ ਆਪਣੇ ਬਲਾਕਾਂ ‘ਚ ਕਿਸਾਨਾਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ, ਤੇ ਅਗੇਤੀ ਪਨੀਰੀ ਬੀਜ ਕੇ ਐਕਟ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਦੇ ਵਿਰੁੱਧ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇ।

The post ਝੋਨੇ ਦੀ ਪਨੀਰੀ 20 ਮਈ ਤੋਂ ਤੇ ਬਿਜਾਈ 20 ਜੂਨ ਦਾ ਸਮਾਂ ਤੈਅ appeared first on Ludhiana Live.

ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਦਾ ਮੰਗਿਆ ਸਹਿਯੋਗ
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਅਤੇ ਘੱਟ ਪਾਣੀ ਦੀ ਵਰਤੋਂ ਵਾਲੀਆਂ ਬਦਲਵੀਆਂ ਫਸਲਾਂ ਬੀਜਣ ਦਾ ਸੱਦਾ ਦਿੱਤਾ ਹੈ।

ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਉਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਹ ਬੀਤੇ ਕਈ ਦਿਨਾਂ ਤੋਂ ਲਗਾਤਾਰ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ ਕਿਉਂ ਜੋ ਇਹ ਨਾਜ਼ੁਕ ਮਸਲਾ ਸਿੱਧੇ ਤੌਰ ਉਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਜਿਸ ਕਰਕੇ ਇਸ ਸਥਿਤੀ ਨੂੰ ਲੈ ਕੇ ਅਸੀਂ ਸਾਰੇ ਹੀ ਫਿਕਰਮੰਦ ਹਾਂ।

ਮੁੱਖ ਮੰਤਰੀ ਨੇ ਲੋਕਾਂ ਖਾਸ ਕਰਕੇ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਉਨ੍ਹਾਂ ਦੀ ਨੀਅਤ ਸਾਫ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਦੇ ਸਹਿਯੋਗ ਨਾਲ ਕਈ ਵੱਡੇ ਫੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੀ ਫਸਲੀ ਵਿਭਿੰਨਤਾ ਨੂੰ ਅਪਣਾਉਣ ਵਾਲਿਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਉੱਘੀਆਂ ਸਖਸ਼ੀਅਤਾਂ ਜਿਨ੍ਹਾਂ ਵਿਚ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ, ਸਮਾਜ ਸੇਵਕ ਤੇ ਉਦਯੋਗਪਤੀ ਅਮਰੀਕ ਸਿੰਘ ਘੜਿਆਲ (ਪਿੰਡ ਰਕਬਾ), ਸਮਾਜ ਸੇਵੀ ਅਤੇ ਬਰਨਾਲਾ ਇੰਡਸਟਰੀਜ਼ ਦੇ ਮਾਲਕ ਕੁਲਵੰਤ ਸਿੰਘ ਲੋਟੇ, ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਚਮਕੌਰ ਸਿੰਘ, ਪ੍ਰਸਿੱਧ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਡਾਇਰੈਕਟਰ ਅਨੁਰਾਗ ਸਿੰਘ ਅਤੇ ਨੌਜਵਾਨ ਉਦਯੋਗਪਤੀ ਸੰਦੀਪ ਕੌਰ ਰਿਆਤ ਨੂੰ ਇਸ ਮੌਕੇ ਵਿਸੇਸ਼ ਤੌਰ `ਤੇ ਸਨਮਾਨਿਤ ਕੀਤਾ।

The post ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਦਾ ਮੰਗਿਆ ਸਹਿਯੋਗ appeared first on Ludhiana Live.