halka khanna Archives - Ludhiana Live

ਪਿੰਡ ਰਤਨਹੇੜੀ ਨੂੰ ਖੰਨਾ ਸ਼ਹਿਰ ਨਾਲ ਜੋੜਨ ਲਈ ਬਣਾਈ ਗਈ ਬਦਲਵੀਂ ਸੜ੍ਹਕ – ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ
ਖੰਨਾ (ਲੁਧਿਆਣਾ) :  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਰਤਨਹੇੜੀ ਅਤੇ ਹੋਰ ਪਿੰਡਾਂ ਨੂੰ ਖੰਨਾ ਸ਼ਹਿਰ ਨਾਲ ਜੋੜਨ ਲਈ ਨਵੀਂ ਬਦਲਵੀਂ ਸੜ੍ਹਕ ਸਮਰਪਿਤ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕ ਨਿਰਮਾਣ ਵਿਭਾਗ ਨੇ ਅੰਡਰਪਾਸ ਤੋਂ ਸਰਕਾਰੀ ਸਕੂਲ ਤੱਕ ਵਹੀਕਲਾਂ ਦੀ ਆਵਾਜਾਈ ਯੋਗ ਸੜਕ ਬਣਾ ਦਿੱਤੀ ਹੈ .

ਜਿਸ ਨਾਲ ਰਤਨਹੇੜੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਖੰਨਾ ਸ਼ਹਿਰ ਤੱਕ ਆਸਾਨੀ ਨਾਲ ਪਹੁੰਚ ਹੋਵੇਗੀ। ਉਨ੍ਹਾਂ ਕਿਹਾ ਕਿ ਅੰਡਰਪਾਸ ਬਣਨ ਕਾਰਨ ਰਤਨਹੇੜੀ ਰੇਲਵੇ ਕਰਾਸਿੰਗ ਬੰਦ ਹੋ ਗਈ ਹੈ ਅਤੇ ਰਾਹਗੀਰ ਬਦਲਵੀਂ ਸੜਕ ਦੀ ਮੰਗ ਕਰ ਰਹੇ ਸਨ। ਲੋਕਾਂ ਨੇ ਇਸ ਸਬੰਧੀ ਸਥਾਨਕ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਸੀ ਜਿਸ ਤੋਂ ਬਾਅਦ ਲੋਕ ਨਿਰਮਾਣ ਵਿਭਾਗ ਨੂੰ ਤੁਰੰਤ ਲੋਕਾਂ ਨੂੰ ਨਵੀਂ ਬਦਲਵੀਂ ਸੜਕ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।

The post ਪਿੰਡ ਰਤਨਹੇੜੀ ਨੂੰ ਖੰਨਾ ਸ਼ਹਿਰ ਨਾਲ ਜੋੜਨ ਲਈ ਬਣਾਈ ਗਈ ਬਦਲਵੀਂ ਸੜ੍ਹਕ – ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ appeared first on Ludhiana Live.

ਆੜ੍ਹਤੀਆ ਐਸੋਸ਼ੀਏਸ਼ਨਾਂ ਵੱਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਕੀਤਾ ਸਨਮਾਨ
ਖੰਨਾ/ਲੁਧਿਆਣਾ : ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਵੱਖ-ਵੱਖ ਆੜ੍ਹਤੀਆ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨੁਮਾਇੰਦਿਆਂ ਵੱਲੋਂ ਪਿਛਲੇ ਸੀਜਨ ਦੌਰਾਨ ਜਿੱਥੇਂ ਆਈਆਂ ਦਰਪੇਸ਼ ਔਕੜਾਂ ਤੋਂ ਜਾਣੂੰ ਕਰਵਾਇਆ ਓਥੇ ਹੀ ਵਿਧਾਇਕ ਸੌਂਦ ਵੱਲੋਂ ਉਨ੍ਹਾਂ ਪਰੇਸ਼ਾਨੀਆਂ ਦਾ ਨਬੇੜਾ ਕਰਨ ਦਾ ਵੀ ਭਰੋਸਾ ਦਿੱਤਾ ਗਿਆ . ਇਸ ਮੌਕੇ ਆੜ੍ਹਤੀਆ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਆੜ੍ਹਤੀਆਂ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਵਿਧਾਇਕ ਸੌਂਦ ਨੂੰ ਪਿਛਲੇ ਕਣਕ ਦੇ ਸੀਜਨ ਦੌਰਾਨ ਆਈਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਵਿਧਾਇਕ ਨੂੰ ਇਹ ਵੀ ਦੱਸਿਆ ਕਿ ਬੀਤੇ ਸੀਜਨ ਮੌਕੇ ਲਿਫਟਿੰਗ ਦੀ ਬਹੁਤ ਵੱਡੀ ਸਮੱਸਿਆ ਰਹੀ ਹੈ ਜਿਸਦੇ ਤਹਿਤ ਆੜ੍ਹਤੀਆਂ ਨੂੰ ਨਿੱਜੀ ਤੌਰ ‘ਤੇ ਟਰੱਕਾਂ ਦਾ ਪ੍ਰਬੰਧ ਕਰਨਾ ਪਿਆ। ਉਨ੍ਹਾ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ।

ਵਿਧਾਇਕ ਸੌਂਦ ਵੱਲੋਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਬਣੀ ਮਾਣਯੋਗ ਸ. ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗੁਵਾਈ ਵਾਲੀ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਨਦਾਤਾ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਕਿਸੇ ਵੀ ਅਧਿਕਾਰੀ/ਕਰਮਚਾਰੀ ਵੱਲੋਂ ਕੁਤਾਹੀ ਵਰਤਣ ‘ਤੇ ਕਰੜੇ ਹੱਥੀਂ ਨਜਿੱਠਿਆ ਜਾਵੇਗਾ।

ਵਿਧਾਇਕ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸਾਨਾਂ ਦੀ ਅਦਾਇਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਾਲਿਸੀ ਅਨੁਸਾਰ ਕਿਸਾਨਾਂ ਨੂੰ ਤੁਰੰਤ ਅਦਾਇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਦੀ ਲਿਫਟਿੰਗ ਨੂੰ ਹਰ ਹੀਲੇ ਯਕੀਨੀ ਬਣਾਉਣਾ ਹੈ।ਇਸ ਮੌਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਫੂਡ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

The post ਆੜ੍ਹਤੀਆ ਐਸੋਸ਼ੀਏਸ਼ਨਾਂ ਵੱਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਕੀਤਾ ਸਨਮਾਨ appeared first on Ludhiana Live.

ਮਰਹੂਮ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਕੋਟਲੀ ਦੀ ਜ਼ਮਾਨਤ ਜ਼ਬਤ
ਖੰਨਾ : ਵਿਧਾਨ ਸਭਾ ਹਲਕਾ ਖੰਨਾ ਤੋਂ ਚੋਣ ਲੜੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਕੋਟਲੀ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਮੰਤਰੀ ਗੁਰਕੀਰਤ ਕੋਟਲੀ ਨੂੰ ਤੀਜੇ ਸਥਾਨ ‘ਤੇ ਸਬਰ ਕਰਨਾ ਪਿਆ। ਗੁਰਕੀਰਤ ਕੋਟਲੀ ਨੂੰ 20305 ਵੋਟਾਂ ਪਈਆਂ। ਜਦਕਿ ਪਿਛਲੀਆਂ 2017 ਦੀਆਂ ਚੋਣਾਂ ‘ਚ ਕੋਟਲੀ ਨੂੰ 55 ਹਜ਼ਾਰ ਦੇ ਕਰੀਬ ਵੋਟਾਂ ਪਈਆਂ ਸਨ।

ਦੱਸਣਯੋਗ ਹੈ ਕਿ ਹਲਕਾ ਖੰਨਾ ‘ਚ 128586 ਵੋਟਾਂ ਪਈਆਂ ਸਨ, ਜਿਸ ‘ਚੋਂ ਗੁਰਕੀਰਤ ਕੋਟਲੀ ਨੂੰ ਮਹਿਜ 20305 ਵੋਟਾਂ ਮਿਲੀਆਂ। ਜਦਕਿ ਜ਼ਮਾਨਤ ਜ਼ਬਤ ਹੋਣ ਤੋਂ ਬਚਾਉਣ ਲਈ ਕੋਟਲੀ ਨੂੰ 21431 ਵੋਟਾਂ ਦੀ ਲੋੜ ਸੀ ਪਰ ਉਹ ਇਹ ਅੰਕੜਾ ਛੂਹ ਨਹੀਂ ਸਕੇ। ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਦੇ ਅਨੁਸਾਰ ਜਦੋਂ ਕੋਈ ਉਮੀਦਵਾਰ ਆਪਣੀ ਸੀਟ ਤੋਂ ਪਈਆਂ ਕੁੱਲ ਵੋਟਾਂ ਦਾ 1/6 ਵੋਟਾਂ ਤੇ 16.66 ਫ਼ੀਸਦੀ ਵੋਟ ਹਾਸਲ ਨਹੀਂ ਕਰਦਾ ਤਾਂ ਉਸ ਦੀ ਜ਼ਮਾਨਤ ਜ਼ਬਤ ਹੋ ਜਾਂਦੀ ਹੈ। ਕੋਟਲੀ ਨੂੰ 15.79 ਫ਼ੀਸਦੀ ਵੋਟਾਂ ਪਈਆਂ, ਜਿਸ ਕਰਕੇ ਉਨਾਂ੍ਹ ਦੀ ਜ਼ਮਾਨਤ ਵੀ ਜ਼ਬਤ ਹੋ ਗਈ।

ਦੱਸਣਯੋਗ ਹੈ ਕਿ ਗੁਰਕੀਰਤ ਕੋਟਲੀ ਪੰਜਾਬ ਦੇ ਵੱਡੇ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਦੇ ਪਿਤਾ ਤੇਜ਼ ਪ੍ਰਕਾਸ਼ ਸਿੰਘ ਕੋਟਲੀ ਟਰਾਂਸਪੋਰਟ ਮੰਤਰੀ ਰਹੇ ਹਨ। ਉਨ੍ਹਾਂ ਦੇ ਚਚੇਰੇ ਭਰਾ ਰਵਨੀਤ ਸਿੰਘ ਬਿੱਟੂ ਸੰਸਦ ਮੈਂਬਰ ਹਨ ਤੇ ਉਨ੍ਹਾਂ ਦੇ ਭੂਆ ਵੀ ਵਿਧਾਇਕ ਰਹੇ ਹਨ। ਕੋਟਲੀ ਵੱਡਾ ਸਿਆਸੀ ਪਰਿਵਾਰ ਹੈ, ਜਿਸ ਦਾ ਖੰਨਾ ‘ਚ ਆਮ ਘਰਾਂ ‘ਚੋਂ ਸਿਆਸਤ ‘ਚ ਆਏ ਉਮੀਦਵਾਰਾਂ ਆਪ ਦੇ ਤਰੁਣਪ੍ਰਰੀਤ ਸਿੰਘ ਸੋਂਦ ਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਸਦੀਪ ਕੌਰ ਯਾਦੂ ਨਾਲ ਸੀ।

The post ਮਰਹੂਮ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਕੋਟਲੀ ਦੀ ਜ਼ਮਾਨਤ ਜ਼ਬਤ appeared first on Ludhiana Live.

ਗੁਰਕੀਰਤ ਨੇ ਕੀਤਾ ਲੋਕਾਂ ਤੇ ਵਰਕਰਾਂ ਦਾ ਧੰਨਵਾਦ
ਖੰਨਾ : ਪੰਜਾਬ ਦੇ ਉਦਯੋਗ ਮੰਤਰੀ ਤੇ ਖੰਨਾ ਤੋਂ ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਨੇ ਖੰਨਾ ਦੇ ਲੋਕਾਂ ਦਾ ਅਮਨ-ਅਮਾਨ ਤੇ ਸ਼ਾਂਤੀ ਨਾਲ ਵੋਟਾਂ ਪਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਨੂੰ ਜਿਤਾਉਣ ਲਈ ਦਿਨ-ਰਾਤ ਕੰਮ ਕੀਤਾ ਹੈ।

ਗੁਰਕੀਰਤ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ ਹੈ ਕਿਉਂਕਿ ਪੰਜਾਬ ਭਰ ਤੋਂ ਜ਼ਮੀਨੀ ਪੱਧਰ ਤੋਂ ਜੋ ਰਿਪੋਰਟਾਂ ਮਿਲ ਰਹੀਆਂ ਹਨ, ਉਨ੍ਹਾਂ ਅਨੁਸਾਰ ਪੰਜਾਬੀਆਂ ਨੇ ਇਕ ਪਾਸੇ ਕਾਂਗਰਸ ਸਰਕਾਰ ਵਲੋਂ ਕੀਤੇ ਕੰਮਾਂ ਅਤੇ ਖ਼ਾਸ ਕਰ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 111 ਦਿਨਾਂ ਦੇ ਕੰਮ ਦੀ ਤਾਰੀਫ਼ ਕਰਦਿਆਂ ਵੱਡੇ ਪੱਧਰ ਤੇ ਕਾਂਗਰਸ ਨੂੰ ਵੋਟਾਂ ਪਾਈਆਂ ਹਨ। ਕਾਂਗਰਸ ਨੂੰ ਬਹੁਮਤ ਮਿਲਣਾ ਯਕੀਨੀ ਹੈ।

ਗੁਰਕੀਰਤ ਨੇ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਹੀ ਇਕੋ ਇਕ ਪਾਰਟੀ ਹੈ ਜੋ ਲੋਕਤਾਂਤਰਿਕ ਕੀਮਤਾਂ ਲਈ ਸੰਘਰਸ਼ ਕਰਦੀ ਹੈ। ਜਿਸ ਕਾਰਨ ਲੋਕਤੰਤਰ ਵਿਚ ਵਿਸ਼ਵਾਸ ਰੱਖਣ ਵਾਲੇ ਪੰਜਾਬੀਆਂ ਨੇ ਵੱਧ ਚੜ ਕੇ ਕਾਂਗਰਸ ਦੇ ਹੱਕ ਵਿਚ ਵੋਟਾਂ ਪਾਈਆਂ ਹਨ।

The post ਗੁਰਕੀਰਤ ਨੇ ਕੀਤਾ ਲੋਕਾਂ ਤੇ ਵਰਕਰਾਂ ਦਾ ਧੰਨਵਾਦ appeared first on Ludhiana Live.

ਕਾਂਗਰਸ ਨੇ ਹਰ ਵਰਗ ਨੂੰ ਲੁੱਟਿਆ : ਭਗਵੰਤ ਮਾਨ
ਖੰਨਾ : ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਵਜੋਂ ਐਲਾਨੇ ਉਮੀਦਵਾਰ ਭਗਵੰਤ ਮਾਨ ਚੋਣ ਪ੍ਰਚਾਰ ਦੇ ਆਖਰੀ ਦਿਨ ਖੰਨਾ ਪੁੱਜੇ ਤੇ ਵੱਡੀ ਗਿਣਤੀ ‘ਚ ਪੁੱਜੇ ਇਲਾਕਾ ਵਾਸੀਆਂ ਨੂੰ ਸੰਬੋਧਨ ਕੀਤਾ। ਭਗਵੰਤ ਮਾਨ ਨੇ ਮੌਜੂਦ ਵਰਕਰਾਂ ਨੂੰ ਉਨ੍ਹਾਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ ਤੇ ਕਿਹਾ ਉਹ ਇਸ ਸਤਿਕਾਰ ਦਾ ਕਰਜ਼ ਜ਼ਰੂਰ ਅਦਾ ਕਰਨਗੇ।

ਮਾਨ ਨੇ ਕਿਹਾ ਰੈਲੀ ‘ਚ ਪੁੱਜੇ ਵੱਡੀ ਗਿਣਤੀ ਲੋਕ ਆਪਣੇ ਮੋਟਰਸਾਈਕਲਾਂ ‘ਤੇ ਆਪਣੇ ਪੱਲਿਓਂ ਉਨ੍ਹਾਂ ਦਾ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ਦਾ ਉਹ ਕਰਜ਼ ਤਾਂ ਦੇ ਨਹੀਂ ਸਕਦੇ ਪਰ ਇਸ ਦੇ ਬਦਲੇ ‘ਚ ਉਹ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਗੇ ਤੇ ਉਨ੍ਹਾਂ ਨੂੰ ਰੁਜ਼ਗਾਰ ਲੈਣ ਵਾਲਾ ਨਹੀਂ ਬਲਕਿ ਰੁਜ਼ਗਾਰ ਦੇਣ ਵਾਲਾ ਬਣਾਉਣਗੇ। ਉਨ੍ਹਾਂ ਕਿਹਾ ਪੈਟਰੋਲ ਪੰਪ ਤੇ ਬੱਸਾਂ ‘ਚ ਨੌਜਵਾਨਾਂ ਨੂੰ ਕੋਟਾ ਦਿੱਤਾ ਜਾਵੇਗਾ।

ਹਲਕਾ ਉਮੀਦਵਾਰ ਤਰੁਣਪ੍ਰਰੀਤ ਸਿੰਘ ਸੌਂਦ ਨੇ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਮਿਲ ਰਹੇ ਪਿਆਰ ਨੇ ਉਨਾਂ੍ਹ ਨੂੰ ਆਪਣਾ ਦੇਣਦਾਰ ਬਣਾ ਲਿਆ ਹੈ। ਕਾਂਗਰਸ ਨੇ ਪੰਜ ਸਾਲ ਦੇ ਸਾਸ਼ਨ ‘ਚ ਹਰ ਵਰਗ ਨੂੰ ਲੁੱਟਿਆ ਹੈ ਤੇ ਹਰ ਵਰਗ ਪੰਜ ਸਾਲ ਤੋਂ ਬਦਲਾਅ ਦੀ ਉਡੀਕ ਕਰ ਰਿਹਾ ਸੀ। ਹੁਣ ਉਹ ਮੌਕਾ ਆ ਗਿਆ ਹੈ ਤੇ 20 ਫਰਵਰੀ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਤਰੱਕੀ ਦੀ ਰਾਹ ‘ਤੇ ਲਿਆਉਣ।

The post ਕਾਂਗਰਸ ਨੇ ਹਰ ਵਰਗ ਨੂੰ ਲੁੱਟਿਆ : ਭਗਵੰਤ ਮਾਨ appeared first on Ludhiana Live.

ਗੱਠਜੋੜ ਸਰਕਾਰ ਆਉਣ ‘ਤੇ ਹਲਕੇ ਨੂੰ ਵਪਾਰਕ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ
ਖੰਨਾ : ਹਲਕਾ ਖੰਨਾ ਤੋਂ ਅਕਾਲੀ-ਬਸਪਾ ਉਮੀਦਵਾਰ ਜਸਦੀਪ ਕੌਰ ਯਾਦੂ ਵਲੋਂ ਮਲੇਰਕੋਟਲਾ ਰੋਡ ‘ਤੇ ਚੋਣ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਤੇ ਦੁਕਾਨਦਾਰਾਂ ਨੂੰ ਵੋਟਾਂ ‘ਚ ਸਾਥ ਦੇਣ ਦੀ ਅਪੀਲ ਕੀਤੀ ਉਨ੍ਹਾਂ ਦੇ ਪਤੀ ਯਾਦਵਿੰਦਰ ਸਿੰਘ ਯਾਦੂ ਮੈਂਬਰ ਵਰਕਿੰਗ ਕਮੇਟੀ ਸ਼ੋ੍ਮਣੀ ਅਕਾਲੀ ਦਲ ਵਲੋਂ ਵੀ ਜਸਦੀਪ ਕੌਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਇਕੱਲੀ-ਇਕੱਲੀ ਦੁਕਾਨ ‘ਤੇ ਜਾ ਕੇ ਵੋਟਾਂ ਮੰਗੀਆਂ ਗਈਆਂ।

ਇਸ ਮੌਕੇ ਯਾਦੂ ਨੇ ਕਿਹਾ ਕਿ ਅਕਾਲੀ ਸਰਕਾਰ ਆਉਣ ‘ਤੇ ਸਮੂਹ ਦੁਕਾਨਦਾਰਾਂ ਨੂੰ 10 ਲੱਖ ਰੁਪਏ ਤੱਕ ਦੇ ਪਰਿਵਾਰਕ ਬੀਮੇ, ਇਕ ਮੁਸ਼ਤ ਚਾਰਜ ਨਾਲ 25 ਲੱਖ ਰੁਪਏ ਤੱਕ ਦੇ ਲੈਣ ਦੇਣ ਦਾ ਲੇਖਾ ਜੋਖਾ ਰੱਖਣ ਤੋਂ ਮੁਕਤੀ, ਬੈਂਕ ਵਿਆਜ ਦਾ 5 ਫ਼ੀਸਦੀ ਸਰਕਾਰ ਦੇਵੇਗੀ, ਸਸਤੀ ਬਿਜਲੀ ਤੇ ਪੈਨਸ਼ਨ ਸਕੀਮ ਵਰਗੀਆਂ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਆਮ ਆਦਮੀ ਪਾਰਟੀ ਨੂੰ ਵੀ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਇਹ ਮੌਕਾਪ੍ਰਸਤ ਪਾਰਟੀ ਜਿਸ ਦਾ ਮੁੱਖ ਮੰਤਵ ਸੱਤਾ ਹਾਸਿਲ ਕਰਦੇ ਹੋਏ ਆਪਣੇ ਨਿੱਜੀ ਹਿਤਾਂ ਦੀ ਪੂਰਤੀ ਕਰਨਾ ਅਤੇ ਪੈਸੇ ਕਮਾਉਣਾ ਹੈ। ਬੀਬੀ ਯਾਦੂ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਹੈ ਜਦੋਂ ਅਕਾਲੀ-ਬਸਪਾ ਗੱਠਜੋੜ ਬਹੁਮਤ ਹਾਸਿਲ ਕਰਦੇ ਹੋਏ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ।

ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੇ ਪੂਰੇ ਖੰਨਾ ਹਲਕੇ ਨੂੰ ਖ਼ੁਸ਼ਹਾਲ ਹਲਕਾ ਬਣਾਇਆ ਜਾਵੇਗਾ | ਇਸ ਮੌਕੇ ਸਮੂਹ ਦੁਕਾਨਦਾਰ ਭਾਈਚਾਰੇ ਨੇ ਯਾਦੂ ਦੀ ਹਮਾਇਤ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।

The post ਗੱਠਜੋੜ ਸਰਕਾਰ ਆਉਣ ‘ਤੇ ਹਲਕੇ ਨੂੰ ਵਪਾਰਕ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ appeared first on Ludhiana Live.

ਆਪ ਸੀਐੱਮ ਫੇਸ ਭਗਵੰਤ ਮਾਨ ਨੇ ਖੰਨਾ ‘ਚ ਕੱਢਿਆ ਰੋਡ ਸ਼ੋਅ
ਖੰਨਾ, ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਦਿੱਗਜਾਂ ਨੇ ਆਪਣੀ ਤਾਕਤ ਵਿਖਾ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੀਐਮ ਫੇਸ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਖੰਨਾ ਵਿੱਚ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਮਾਨ ਨੇ ‘ਆਪ’ ਉਮੀਦਵਾਰ ਤਰੁਨਪ੍ਰੀਤ ਸਿੰਘ ਸੌਂਦ ਦੇ ਸਮਰਥਨ ‘ਚ ਰੈਲੀ ਕੱਢੀ।

ਭਗਵੰਤ ਮਾਨ ਨੇ ਕਿਹਾ ਕਿ ਉਹ ਪੈਟਰੋਲ ਪੰਪਾਂ ਤੇ ਬੱਸਾਂ ਵਿੱਚ ਕੋਟਾ ਦੇਣਗੇ। ਮੈਂ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਨੂੰ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਵਾਂਗਾ। ਭਗਵੰਤ ਮਾਨ ਮੁਸ਼ਕਿਲ ਨਾਲ 2 ਮਿੰਟ ਬੋਲੇ ​​ਅਤੇ ਸੜਕ ਤੋਂ ਹਟ ਗਏ। ਅੰਤ ਵਿੱਚ ‘ਲਵ ਯੂ’ ਕਹਿ ਕੇ ਸੰਬੋਧਨ ਖਤਮ ਕੀਤਾ।

ਖੰਨਾ ਇੱਕ ਅਰਧ-ਸ਼ਹਿਰੀ ਸੀਟ ਹੈ। ਸ਼ਹਿਰੀ ਵਿੱਚ ਇੱਕ ਲੱਖ ਤੋਂ ਵੱਧ ਸ਼ਹਿਰੀ ਵੋਟਾਂ ਹਨ ਅਤੇ ਪੇਂਡੂ ਵੋਟਾਂ 65 ਹਜ਼ਾਰ ਦੇ ਕਰੀਬ ਹਨ। ਅਜਿਹੇ ਵਿੱਚ ਖੰਨਾ ਸੀਟ ਦੇ ਨਤੀਜਿਆਂ ਵਿੱਚ ਸ਼ਹਿਰੀ ਵੋਟਾਂ ਦੀ ਬਹੁਤ ਮਹੱਤਤਾ ਹੈ। ਮਾਹਿਰਾਂ ਦੀ ਮੰਨੀਏ ਤਾਂ ਇਸ ਵਾਰ ਭਾਜਪਾ ਦੇ ਮੈਦਾਨ ਵਿੱਚ ਆਉਣ ਕਾਰਨ ਸ਼ਹਿਰੀ ਵੋਟਾਂ ਦੀ ਲੜਾਈ ਜਬਰਦਸਤ ਹੋ ਗਈ ਹੈ।

The post ਆਪ ਸੀਐੱਮ ਫੇਸ ਭਗਵੰਤ ਮਾਨ ਨੇ ਖੰਨਾ ‘ਚ ਕੱਢਿਆ ਰੋਡ ਸ਼ੋਅ appeared first on Ludhiana Live.

ਕਾਂਗਰਸੀ ਉਮੀਦਵਾਰ ਗੁਰਕੀਰਤ ਦੇ ਹੱਕ ਵਿਚ ਐੱਮ.ਪੀ. ਬਿੱਟੂ ਨੇ ਕੀਤਾ ਚੋਣ ਪ੍ਰਚਾਰ
ਖੰਨਾ : ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਦੀ ਜਿੱਤ ਲਈ ਉਨ੍ਹਾਂ ਦੇ ਭਰਾ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜ਼ੋਰਦਾਰ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਹ ਖੰਨਾ ਦੇ ਪਿੰਡ ਪਿੰਡ ਪਹੁੰਚ ਕੇ ਜਨਤਕ ਸਭਾਵਾਂ ਨੂੰ ਸੰਬੋਧਨ ਕਰ ਰਹੇ ਹਨ ਅਤੇ ਘਰ-ਘਰ ਜਾ ਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕਰ ਰਹੇ ਹਨ।

ਅੱਜ ਉਨ੍ਹਾਂ ਨੇ ਹਲਕੇ ਕਰੀਬ ਅੱਧੀ ਦਰਜਨ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ। ਪਿੰਡ ਚਕੋਹੀ ਵਿਚ ਉਨ੍ਹਾਂ ਨੇ ਇਕ ਵਿਸ਼ਾਲ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੰਨਾ ਵਿਚ ਹੋਏ ਬੇਮਿਸਾਲ ਵਿਕਾਸ ਕਾਰਨ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਫ਼ਿਰਕਾਪ੍ਰਸਤੀ ਲਈ ਪੰਜਾਬ ਵਿਚ ਕੋਈ ਜਗਾ ਨਹੀਂ ਹੈ।

ਪੰਜਾਬ ਦੇ ਹਿੰਦੂ-ਸਿੱਖ ਭਰਾ ਹਨ। ਆਮ ਆਦਮੀ ਪਾਰਟੀ ਨੇ ਜੋ ਬੁਰਾ ਹਾਲ ਦਿੱਲੀ ਦਾ ਕੀਤਾ ਹੈ, ਇਹ ਤਾਂ ਉੱਥੋਂ ਦੇ ਲੋਕ ਹੀ ਜਾਣਦੇ ਹਨ। ਕੋਰੋਨਾ ਕਾਲ ਵਿਚ ਦਿੱਲੀ ਦਾ ਹਜ਼ਾਰਾਂ ਲੋਕ ਇਲਾਜ ਕਰਵਾਉਣ ਲਈ ਪੰਜਾਬ ਆਏ। ਦਿੱਲੀ ਦੇ ਮੁਹੱਲਾ ਕਲੀਨਿਕ ਸਿਰਫ਼ ਇਕ ਦਿਖਾਵਾ ਹਨ। ਕੇਜਰੀਵਾਲ ਦੀਆਂ ਨੀਤੀਆਂ ਪੰਜਾਬੀਆਂ ਅਤੇ ਪੰਜਾਬ ਵਿਰੋਧੀ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ ਕਿ ਖੰਨਾ ਵਿਚ ਮੈਡੀਕਲ ਕਾਲਜ ਅਤੇ ਪੀ.ਜੀ.ਆਈ. ਸੈਟੇਲਾਈਟ ਕੇਂਦਰ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੇਰੀ ਗੱਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਪੰਜ ਸਾਲਾਂ ਵਿਚ ਖੰਨਾ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਵੱਡੀਆਂ ਗਰਾਂਟਾਂ ਲਿਆਂਦੀਆਂ ਹਨ ਜਿਨ੍ਹਾਂ ਸਦਕਾ ਹਰ ਪਿੰਡ ਪਿਛਲੇ ਸਮੇਂ ਨਾਲੋਂ ਬਹੁਤ ਸੁੰਦਰ ਅਤੇ ਵਿਕਸਿਤ ਨਜ਼ਰ ਆ ਰਿਹਾ ਹੈ।

The post ਕਾਂਗਰਸੀ ਉਮੀਦਵਾਰ ਗੁਰਕੀਰਤ ਦੇ ਹੱਕ ਵਿਚ ਐੱਮ.ਪੀ. ਬਿੱਟੂ ਨੇ ਕੀਤਾ ਚੋਣ ਪ੍ਰਚਾਰ appeared first on Ludhiana Live.

ਕਾਂਗਰਸੀ ਉਮੀਦਵਾਰ ਲੱਖਾ ਦੇ ਹੱਕ ‘ਚ ਵੱਖ-ਵੱਖ ਪਿੰਡਾਂ ‘ਚ ਵਿਸ਼ਾਲ ਚੋਣ ਜਲਸੇ
ਦੋਰਾਹਾ (ਲੁਧਿਆਣਾ) : ਹਲਕਾ ਪਾਇਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੇ ਰਾਜਗੜ, ਅਜਨੌਦ, ਰਾਣੋਂ ਅਤੇ ਦੋਰਾਹਾ ਪਿੰਡ ਆਦਿ ਥਾਵਾਂ ‘ਤੇ ਵੱਡੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਦੂਸਰੀਆਂ ਰਾਜਨੀਤਿਕ ਪਾਰਟੀਆਂ ਦਲਿਤ ਪੱਖੀ ਹੋਣ ਦਾ ਵਧੇਰੇ ਢੰਡੋਰਾ ਪਿੱਟਦੀਆਂ ਹਨ, ਜਦਕਿ ਅਸਲੀਅਤ ਵਿਚ ਦਲਿਤ ਵਿਰੋਧੀ ਹਨ।

ਕਾਂਗਰਸ ਪਾਰਟੀ ਨੇ ਇੱਕ ਦਲਿਤ ਤੇ ਗਰੀਬ ਪਰਿਵਾਰ ਦੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਸਮੁੱਚੇ ਦਲਿਤ ਭਾਈਚਾਰੇ ਨੂੰ ਮਾਣ ਤੇ ਸਤਿਕਾਰ ਦਿੱਤਾ ਹੈ। ਉਨ੍ਹਾਂ ਹਲਕੇ ਵਿਚ ਵਿਧਾਇਕ ਵਜੋਂ ਕੀਤੇ ਕੰਮਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਹਲਕੇ ਦੇ ਵੱਡੀ ਗਿਣਤੀ ‘ਚ ਗਰੀਬ ਪਰਿਵਾਰਾਂ ਲਈ ਕੱਚੇ ਮਕਾਨਾਂ ਵਾਸਤੇ ਪੈਸੇ ਸਮੇਤ ਅਨੇਕਾਂ ਹੀ ਭਲਾਈ ਸਕੀਮਾਂ ਲਾਗੂ ਕਰਵਾਈਆਂ ਅਤੇ ਦੋਰਾਹਾ ‘ਚ ਕਰੋੜਾਂ ਰੁਪਏ ਦੀ ਲਾਗਤ ਸਿਵਲ ਹਸਪਤਾਲ, ਪਿੰਡਾਂ ‘ਚ ਗਲੀਆਂ ਨਾਲੀਆਂ ਅਤੇ ਛੱਪੜਾਂ ਸਫ਼ਾਈ ਆਦਿ ਦੇ ਵਿਕਾਸ ਕਾਰਜ ਕਰਵਾਏ।

ਜਿਸ ਕਾਰਨ ਲੋਕਾਂ ਵਲੋਂ ਉਨ੍ਹਾਂ ਨੂੰ ਅਥਾਹ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ। ਇਸ ਸਮੇਂ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਸਰਪੰਚ ਗਗਨਦੀਪ ਸਿੰਘ ਲੰਢਾ, ਉਪ ਚੇਅਰਮੈਨ ਸੁਖਦੇਵ ਸਿੰਘ ਬੁਆਣੀ, ਪ੍ਰਧਾਨ ਰਾਜਵੀਰ ਸਿੰਘ ਰੂਬਲ, ਗੁਰਪ੍ਰੀਤ ਸਿੰਘ ਗੁਰੀ ਰਾਣੋਂ, ਅਜੀਤਪਾਲ ਸਿੰਘ ਰਾਣੋਂ ਆਦਿ ਆਗੂਆਂ ਨੇ ਵਿਧਾਇਕ ਲੱਖਾ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਦੁਬਾਰਾ ਵਿਧਾਨ ਸਭਾ ਭੇਜਿਆ ਜਾਵੇਗਾ।

The post ਕਾਂਗਰਸੀ ਉਮੀਦਵਾਰ ਲੱਖਾ ਦੇ ਹੱਕ ‘ਚ ਵੱਖ-ਵੱਖ ਪਿੰਡਾਂ ‘ਚ ਵਿਸ਼ਾਲ ਚੋਣ ਜਲਸੇ appeared first on Ludhiana Live.

ਭਾਜਪਾ ਸਮਰਥਕ ਫ਼ਿਰਕਾਪ੍ਰਸਤੀ ਦਾ ਝੂਠਾ ਪ੍ਰਚਾਰ ਕਰ ਰਹੇ ਨੇ – ਕੋਟਲੀ
ਖੰਨਾ  :  ਉਦਯੋਗ ਮੰਤਰੀ ਅਤੇ ਕਾਂਗਰਸ ਦੇ ਖੰਨਾ ਤੋਂ ਉਮੀਦਵਾਰ ਗੁਰਕੀਰਤ ਸਿੰਘ ਨੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ।ਜਿਸ ਵਿਚ ਗੁਰਕੀਰਤ ਨੇ ਵਾਰਡ ਨੰ. 12, 15, 19, 26 ਤੋਂ ਇਲਾਵਾ ਗੋਲਡਨ ਗ੍ਰੇਨ ਕਲੱਬ ਅਤੇ ਸਾਗਰ ਰਤਨ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ।

ਗੁਰਕੀਰਤ ਨੇ ਕਿਹਾ ਕਿ ਖੰਨਾ ਵਾਸੀਆਂ ਵਲੋਂ ਕਾਂਗਰਸ ਅਤੇ ਮੇਰੇ ਤੇ ਪਿਛਲੇ 10 ਸਾਲ ਪ੍ਰਗਟ ਕੀਤਾ ਹੈ ਜੋ ਹੋਰ ਵਧਿਆ ਹੈ। ਜਿਸ ਕਰ ਕੇ ਇਸ ਵਾਰ ਚੋਣ ਜਿੱਤਣੀ ਹੋਰ ਵੀ ਸੌਖੀ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਪਹਿਲਕਦਮੀ ਦੇ ਆਧਾਰ ‘ਤੇ ਖੰਨਾ ਵਿਚ ਮੈਡੀਕਲ ਕਾਲਜ ਦਿੱਤਾ ਜਾਵੇਗਾ।ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ।

ਖੰਨਾ ਵਿਚ ਸਰਕਾਰੀ ਸਕੂਲ ਅਤੇ ਕਾਲਜ ਵੀ ਬਣਾਇਆ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਹਿਤਾ ਅਤੇ ਨਵਦੀਪ ਸ਼ਰਮਾ ਨੇ ਕਿਹਾ ਕਿ ਗੁਰਕੀਰਤ ਦੀ ਲਗਾਤਾਰ ਤੀਸਰੀ ਵਾਰ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਮਰਥਕ ਫ਼ਿਰਕਾਪ੍ਰਸਤੀ ਦਾ ਝੂਠਾ ਪ੍ਰਚਾਰ ਕਰ ਰਹੇ ਹਨ। ਜਦੋਂ ਕਿ ‘ਆਪ’ ਦਾ ਗੁਬਾਰਾ ਸਿਰਫ਼ ਹਵਾ ਵਿਚ ਹੀ ਹੈ। ਇਸ ਮੌਕੇ ਅਮਿਤ ਤਿਵਾੜੀ, ਗੁਰਮੁਖ ਸਿੰਘ ਚਾਹਲ, ਮੋਹਣੀ ਸ਼ਰਮਾ, ਬੇਅੰਤ ਸਿੰਘ ਆਦਿ ਹਾਜ਼ਰ ਸਨ।

ਇਸ ਦਰਮਿਆਨ ਅੱਜ ਗੁਰਕੀਰਤ ਸਿੰਘ ਨੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਅਤੇ ਮਲੇਰਕੋਟਲਾ ਰੋਡ ਸਥਿਤ ਕਈ ਪਿੰਡਾਂ ਤੋਂ ਇਲਾਵਾ ਗੋਵਰਧਨ ਗਊਸ਼ਾਲਾ ਨੇੜੇ ਵਿਸ਼ਾਲ ਜਨਤਕ ਮੀਟਿੰਗਾਂ ਵੀ ਕੀਤੀਆਂ ਅਤੇ ਉਨ੍ਹਾਂ ਨੇ ਫੋਕਲ ਪੁਆਇੰਟ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਜਿਸ ਵਿਚ ਉਨ੍ਹਾਂ ਕਿਹਾ ਕਿ ਉਹ ਉਦਯੋਗ ਮੰਤਰੀ ਹੋਣ ਦੇ ਨਾਤੇ ਖੰਨਾ ਦੇ ਫੋਕਲ ਪੁਆਇੰਟ ਲਈ ਕੁੱਝ ਵਿਸ਼ੇਸ਼ ਸੋਚ ਰਹੇ ਹਨ।

The post ਭਾਜਪਾ ਸਮਰਥਕ ਫ਼ਿਰਕਾਪ੍ਰਸਤੀ ਦਾ ਝੂਠਾ ਪ੍ਰਚਾਰ ਕਰ ਰਹੇ ਨੇ – ਕੋਟਲੀ appeared first on Ludhiana Live.