handicapped Archives - Ludhiana Live

ਸਰਕਾਰੀ ਸਹੂਲਤਾਂ ਦਾ ਲਾਹਾ ਲੈਣ ਲਈ ਯੂ.ਡੀ.ਆਈ.ਡੀ. ਕਾਰਡ ਲਾਜ਼ਮੀ – ਵਰਿੰਦਰ ਸਿੰਘ ਟਿਵਾਣਾ
ਲੁਧਿਆਣਾ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ. ਵਰਿੰਦਰ ਸਿੰਘ ਟਿਵਾਣਾ ਵਲੋਂ ਦਿਵਿਆਂਗਜਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿਵਿਆਂਗ ਸਰਟੀਫਿਕੇਟ ਬਣਾਉਣ ਲਈ ਨੇੜਲੇ ਸੇਵਾ ਕੇਂਦਰ ਦਾ ਲਾਭ ਲਿਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੁਆਰਾ ਆਰ.ਪੀ.ਡਬਲਯੂ.ਡੀ ਐਕਟ 2016 ਤਹਿਤ ਵੱਖ-ਵੱਖ 21 ਕਿਸਮਾਂ ਦੀ ਦਿਵਿਆਂਗਤਾ ਲਈ ਦਿਵਿਆਂਗਤਾ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਖ-ਵੱਖ 21 ਕਿਸਮਾਂ ਵਿੱਚ ਨੇਤਰਹੀਣਤਾ, ਘੱਟ ਦ੍ਰਿਸ਼ਟੀ, ਬੌਣਾਪਨ, ਮਾਸਪੇਸ਼ੀਆਂ ‘ਚ ਕਮਜ਼ੋਰੀ, ਤੇਜ਼ਾਬੀ ਹਮਲੇ ਦਾ ਸ਼ਿਕਾਰ, ਚੱਲਣ ਫਿਰਨ ਤੋਂ ਅਸਮਰੱਥ, ਬੌਧਿਕ ਦਿਵਿਆਂਗਤਾ, ਮਾਨਸਿਕ ਰੋਗ, ਸਵੈਲੀਨਤਾ ਸਪੈਕਟ੍ਰਮ ਵਿਕਾਰ, ਪੁਰਾਣੀਆਂ ਤੰਤ੍ਰਿਕਾ ਪ੍ਰਸਥਿਤੀਆਂ, ਬਹੁ ਸਕੇਲੋਰੋਸਿਸ, ਪਾਰਕਿਨਸਨਜ਼ ਰੋਗ, ਹੋਮੋਫੀਲਿਆ, ਥੈਲੇਸੀਮੀਆ, ਸੱਕਲ ਕੋਸ਼ਿਕਾ ਰੋਗ, ਬੋਲਾਪਣ ਤੇ ਨੇਤਰਹੀਣਤਾ ਸਮੇਤ ਬਹੁ ਦਿਵਿਆਂਗਤਾਵਾਂ, ਸੰਵਾਦ ਅਤੇ ਭਾਸ਼ਾ ਦਿਵਿਆਂਗਤਾ ਤੇ ਵਿਸ਼ੇਸ਼ ਸਿਖਲਾਈ ਦਿਵਿਆਂਗਤਾ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਲਾਭਪਾਤਰੀ ਦੀ ਪਾਸਪੋਰਟ ਸਾਈਜ਼ ਫੋਟੋ, ਅਸਲ ਆਧਾਰ ਕਾਰਡ ਅਤੇ ਅਸਲ ਮੈਡੀਕਲ ਸਰਟੀਫਿਕੇਟ ਲਾਜ਼ਮੀ ਹਨ ਕਿਉਂਕਿ ਇਸ ਸਰਟੀਫਿਕੇਟ ਜ਼ਰੀਏ ਹੀ ਪੰਜਾਬ ਸਰਕਾਰ ਜਾਂ ਭਾਰਤ ਸਰਕਾਰ ਵੱਲ਼ੋ ਵੱਖ-ਵੱਖ ਸਰਕਾਰੀ ਸਹੂਲਤਾਂ ਦਿਵਿਆਂਗਜਨਾਂ ਨੂੰ ਸਮੇਂ ਸਮੇਂ ‘ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਦੀ ਪੈਨਸ਼ਨ ਦਾ ਲਾਭ ਜੋ ਕਿ 1500 ਰੁਪਏ ਪ੍ਰਤੀ ਮਹੀਨਾ ਹੈ, ਲੈਣ ਲਈ ਵੀ ਯੂ.ਡੀ.ਆਈ.ਡੀ. ਕਾਰਡ ਹੋਣਾ ਜ਼ਰੂਰੀ ਹੈ।

The post ਸਰਕਾਰੀ ਸਹੂਲਤਾਂ ਦਾ ਲਾਹਾ ਲੈਣ ਲਈ ਯੂ.ਡੀ.ਆਈ.ਡੀ. ਕਾਰਡ ਲਾਜ਼ਮੀ – ਵਰਿੰਦਰ ਸਿੰਘ ਟਿਵਾਣਾ appeared first on Ludhiana Live.

ਨੈਸ਼ਨਲ ਕਰੀਅਰ ਸਰਵਿਸ ਸੈਂਟਰ ਵੱਲੋਂ ਪਹਿਲੀ ਅਗਸਤ ਤੋਂ ਅੰਗਹੀਣਾਂ ਲਈ ਮੁਫ਼ਤ ਕੋਰਸ ਸੁਰੂ
ਲੁਧਿਆਣਾ : ਨੈਸ਼ਨਲ ਕਰੀਅਰ ਸਰਵਿਸ ਸੈਂਟਰ ਲੁਧਿਆਣਾ (ਅੰਗਹੀਣਾਂ ਲਈ) ਵੱਲੋਂ ਪਹਿਲੀ ਅਗਸਤ, 2022 ਤੋਂ ਅੰਗਹੀਣਾਂ ਲਈ ਇੱਕ ਸਾਲ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ। ਸਹਾਇਕ ਡਾਇਰੈਕਟਰ ਆਸ਼ੀਸ਼ ਕੁੱਲੂ ਨੇ ਦੱਸਿਆ ਕਿ ਅੰਗਹੀਣਾਂ ਲਈ 01 ਅਗਸਤ, 2022 ਤੋਂ ਸੁਰੂ ਹੋਣ ਵਾਲੇ ਕੋਰਸਾਂ ਵਿੱਚ ਬੁਣਾਈ, ਕਢਾਈ ਅਤੇ ਹੌਜ਼ਰੀ, ਖਪਤਕਾਰ ਇਲੈਕਟ੍ਰੋਨਿਕਸ, ਜਨਰਲ ਮਕੈਨਿਕ, ਡ੍ਰੈਸ ਮੇਕਿੰਗ ਅਤੇ ਕੰਪਿਊਟਰ ਐਪਲੀਕੇਸ਼ਨ ਦੇ ਕੋਰਸ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਨੈਸ਼ਨਲ ਕਰੀਅਰ ਸਰਵਿਸ ਸੈਂਟਰ (ਅੰਗਹੀਣਾਂ ਲਈ), ਭਾਰਤ ਸਰਕਾਰ ਦੀ ਕਿਰਤ ਤੇ ਰੋਜ਼ਗਾਰ ਮੰਤਰਾਲੇ ਦੁਆਰਾ 1973 ਤੋਂ ਅੰਗਹੀਣ ਵਿਅਕਤੀਆਂ ਦੀ ਸਿਖਲਾਈ ਤੇ ਰੋਜ਼ਗਾਰ ਲਈ ਸਥਾਪਤ ਕੀਤੀ ਗਈ ਇੱਕ ਉੱਘੀ ਸੰਸਥਾ ਹੈ। ਇਹ ਕੇਂਦਰ ਅੰਗਹੀਣ ਵਿਅਕਤੀਆਂ ਲਈ ਰੋਜ਼ਗਾਰ ਰਜਿਸ਼ਟ੍ਰੇਸ਼ਨ, ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਕਿੱਤਾਮੁਖੀ ਮਾਰਗਦਰਸ਼ਨ ਦੀਆਂ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਦਾ ਬੱਲ ਪ੍ਰਦਾਨ ਕਰਦਾ ਹੈ।

ਸਹਾਇਕ ਡਾਇਰੈਕਟਰ ਸ੍ਰੀ ਆਸ਼ੀਸ਼ ਕੁੱਲੂ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਉਮੀਦਵਾਰ ਦੀ ਉਮਰ 15 ਤੋਂ 50 ਸਾਲ ਤੱਕ ਨਿਰਧਾਰਤ ਕੀਤੀ ਗਈ ਹੈ ਅਤੇ ਸਿਖਲਾਈ ਦੌਰਾਨ ਡੀ.ਬੀ.ਟੀ. ਦੇ ਮਾਧਿਅਮ ਰਾਹੀਂ 2500/- ਰੁਪਏ ਪ੍ਰਤੀ ਮਹੀਨਾ ਵਜੀਫ਼ਾ ਵੀ ਦਿੱਤਾ ਜਾਵੇਗਾ।

ਚਾਹਵਾਨ ਅੰਗਹੀਣ ਉਮੀਦਵਾਰਾਂ ਵੱਲੋਂ ਆਪਣੀ ਆਧਾਰ ਕਾਰਡ ਨਾਲ ਲਿੰਕ ਪਾਸਬੁੁੱਕ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ, ਅਪੰਗਤਾ ਦਾ ਸਰਟੀਫਿਕੇਟ, ਵਿਦਿਅਕ ਯੋਗਤਾ ਦੇ ਪ੍ਰਮਾਣ ਪੱਤਰ, ਜਾਤੀ ਪ੍ਰਮਾਣ ਪੱਤਰ (ਸਾਰੇ ਅਸਲ) ਅਤੇ ਇੱਕ ਸੈਟ ਫੋਟੋ ਕਾਪੀ ਨਾਲ ਲੈ ਕੇ ਸੈਂਟਰ ਵਿਖੇ ਦਾਖਲਾ ਲਿਆ ਜਾ ਸਕਦਾ ਹੈ।

The post ਨੈਸ਼ਨਲ ਕਰੀਅਰ ਸਰਵਿਸ ਸੈਂਟਰ ਵੱਲੋਂ ਪਹਿਲੀ ਅਗਸਤ ਤੋਂ ਅੰਗਹੀਣਾਂ ਲਈ ਮੁਫ਼ਤ ਕੋਰਸ ਸੁਰੂ appeared first on Ludhiana Live.