heavy rain in punjab Archives - Ludhiana Live

ਪੰਜਾਬ ਵਿਚ ਭਾਰੀ ਮੀਂਹ ਕਾਰਨ ਵਿਗੜਣ ਲੱਗੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ
ਲੁਧਿਆਣਾ : ਅੱਜ ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਥੇ ਤੇਜ਼ ਮੀਂਹ ਦੀ ਸੰਭਾਵਨਾ ਹੈ ਅਤੇ 60 ਕਿ.ਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਰਾਜਪੁਰਾ, ਡੇਰਾ ਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ ਅਤੇ ਖਰੜ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ।

ਸ਼ੁੱਕਰਵਾਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਣ ਨਹਿਰਾਂ ਵਿਚ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਨਹਿਰਾਂ ਵਿਚ ਪਾੜ ਪੈਣ ਕਾਰਣ ਫਸਲਾਂ ਤਬਾਹ ਹੋ ਗਈਆਂ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵਧੇਰੇ ਪ੍ਰਭਾਵਤ ਇਲਾਕਿਆਂ ਨੂੰ ਚੌਕਸ ਰਹਿਣ ਲਈ ਆਖਿਆ ਹੈ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ।

ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਵੀ ਜਾਰੀ ਹੋਇਆ ਹੈ। ਇਥੇ 40 ਕਿਮੀ ਤਕ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਟਾਲਾ, ਭੁਲੱਥ, ਮੁਕੇਰੀਆਂ, ਗੁਰਦਾਸਪੁਰ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਡਲਾਢਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋ, ਰੂਪਨਗਰ, ਬਲਾਚੌਰ, ਸਾਹਕੋਟ, ਸੁਲਤਾਨਪੁਰ ਲੋਧੀ, ਖ਼ਡੂਰ ਸਾਹਿਬ, ਰਾਏਕੋਟ, ਜਗਰਾਓਂ, ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਅਤੇ ਪਠਾਨਕੋਟ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

The post ਪੰਜਾਬ ਵਿਚ ਭਾਰੀ ਮੀਂਹ ਕਾਰਨ ਵਿਗੜਣ ਲੱਗੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ appeared first on Ludhiana Live.

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ
ਲੁਧਿਆਣਾ : ਮੌਸਮ ਵਿਭਾਗ ਨੇ ਅੱਜ ਬੁੱਧਵਾਰ ਨੂੰ ਵੀ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦਾ ਸਭ ਤੋਂ ਵੱਧ ਅਸਰ ਮਾਝਾ ਅਤੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਪਵੇਗਾ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੋਆਬਾ ਅਤੇ ਪੂਰਬੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 20 ਅਗਸਤ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਕਈ ਥਾਵਾਂ ‘ਤੇ ਪਾਣੀ ਭਰਨ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ।

ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕਾਂਕ ‘ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ।

The post ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ appeared first on Ludhiana Live.

ਸ਼ਹਿਰ ‘ਚ ਬਦਲਿਆ ਮੌਸਮ ਦਾ ਮਿਜਾਜ਼ ; ਦੁਪਹਿਰ ਬਾਅਦ ਸ਼ੁਰੂ ਹੋਇਆ ਤੇਜ਼ ਮੀਂਹ, ਮਿਲੀ ਗਰਮੀ ਤੋਂ ਰਾਹਤ
ਲੁਧਿਆਣਾ : ਸ਼ਹਿਰ ਵਿੱਚ ਹਲਕੀ ਬਾਰਿਸ਼ ਕਾਰਨ ਸ਼ਹਿਰ ਦਾ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਨਸੂਨ ਸਰਗਰਮ ਹੋਣ ਕਾਰਨ ਅੱਜ ਦੂਜੇ ਦਿਨ ਵੀ ਲੁਧਿਆਣਾ ਵਿੱਚ ਬੱਦਲਾਂ ਨੇ ਡੇਰੇ ਲਾਏ ਹੋਏ ਹਨ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ।

ਦੱਸ ਦੇਈਏ ਕਿ ਸਵੇਰੇ ਅੱਠ ਵਜੇ ਤਾਪਮਾਨ 17 ਡਿਗਰੀ ਸੈਲਸੀਅਸ ਸੀ। ਜਦਕਿ ਏਅਰ ਕੁਆਲਿਟੀ ਇੰਡੈਕਸ 119 ‘ਤੇ ਰਿਹਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਸ਼ਹਿਰ ਵਿੱਚ ਸਵੇਰ ਤੋਂ ਦੇਰ ਰਾਤ ਤੱਕ ਮੀਂਹ ਦਾ ਸਿਲਸਿਲਾ ਜਾਰੀ ਰਿਹਾ। ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹੁਣ ਤੱਕ ਜੁਲਾਈ ‘ਚ 345 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ, ਜੋ ਕਿ ਆਮ ਨਾਲੋਂ 127 ਮਿਲੀਮੀਟਰ ਜ਼ਿਆਦਾ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਵਾਰ ਜੁਲਾਈ ਵਿੱਚ ਮੌਨਸੂਨ ਬਹੁਤ ਵਧੀਆ ਰਿਹਾ। ਜੁਲਾਈ ਦੇ ਅੰਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਕਈ ਹੋਰ ਸ਼ਹਿਰਾਂ ‘ਚ ਤੇਜ਼ ਬਾਰਿਸ਼ ਹੋਈ, ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ।

The post ਸ਼ਹਿਰ ‘ਚ ਬਦਲਿਆ ਮੌਸਮ ਦਾ ਮਿਜਾਜ਼ ; ਦੁਪਹਿਰ ਬਾਅਦ ਸ਼ੁਰੂ ਹੋਇਆ ਤੇਜ਼ ਮੀਂਹ, ਮਿਲੀ ਗਰਮੀ ਤੋਂ ਰਾਹਤ appeared first on Ludhiana Live.

ਪੰਜਾਬ ਦੇ ਕਈ ਸ਼ਹਿਰਾਂ ਵਿੱਚ 2 ਦਿਨ ਭਾਰੀ ਮੀਂਹ ਦੀ ਚਿਤਾਵਨੀ
ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਸਵੇਰ ਤੋਂ ਹੀ ਬੱਦਲਾਂ ਨੇ ਡੇਰੇ ਲਾਏ ਹੋਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਈ ਥਾਵਾਂ ‘ਤੇ ਹਲਕੀ ਜਾਂ ਭਾਰੀ ਬਾਰਿਸ਼ ਹੋਈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ। ਹਾਲਾਂਕਿ ਬਾਰਿਸ਼ ਸਿਰਫ਼ ਪੰਜ ਤੋਂ ਛੇ ਜ਼ਿਲ੍ਹਿਆਂ ਵਿੱਚ ਹੀ ਦਰਜ ਕੀਤੀ ਗਈ। ਬਾਕੀ ਜ਼ਿਲ੍ਹਿਆਂ ਵਿੱਚ ਸੂਰਜ ਅਤੇ ਬੱਦਲਾਂ ਵਿਚਕਾਰ ਲੁਕਣ ਮੀਟੀ ਹੋਈ। ਬਾਰਿਸ਼ ਕਾਰਨ ਏਅਰ ਕੁਆਲਿਟੀ ਇੰਡੈਕਸ (AQI) ‘ਚ ਕਾਫੀ ਸੁਧਾਰ ਹੋਇਆ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਪੰਜਾਬ ‘ਚ ਭਾਰੀ ਮੀਂਹ ਪੈ ਸਕਦਾ ਹੈ। ਕਈ ਜ਼ਿਲ੍ਹਿਆਂ ਵਿੱਚ 11 ਤੋਂ 13 ਸੈਂਟੀਮੀਟਰ ਮੀਂਹ ਪੈਣ ਦਾ ਅਨੁਮਾਨ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਜ਼ਿਲ੍ਹੇ ਵਿੱਚ ਵੀਰਵਾਰ ਨੂੰ ਵੀ ਮੌਸਮ ਠੰਢਾ ਰਿਹਾ। ਕਈ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਵੇਰ ਤੋਂ ਰਾਤ ਤਕ ਕਿਤੇ-ਕਿਤੇ ਮੀਂਹ ਪਿਆ, ਕਈ ਥਾਵਾਂ ਤੇ ਮੀਂਹ ਦੀ ਇਕ ਬੂੰਦ ਵੀ ਨਹੀਂ ਪਈ, ਜਿਸ ਕਾਰਨ ਲੋਕ ਨਿਰਾਸ਼ਾ ਦੇ ਆਲਮ ‘ਚ ਰਹੇ।

ਸ਼ਹਿਰ ਦੇ ਇੱਕ ਹਿੱਸੇ ਵਿੱਚ ਭਾਰੀ ਮੀਂਹ ਕਾਰਨ ਗਲੀਆਂ-ਨਾਲੀਆਂ ਵਿੱਚ ਪਾਣੀ ਭਰ ਗਿਆ। ਜਦਕਿ ਦੂਜੇ ਹਿੱਸੇ ਵਿੱਚ ਦਿਨ ਭਰ ਕੜਕਦੀ ਧੁੱਪ ਅਤੇ ਹੁੰਮਸ ਕਾਰਨ ਲੋਕ ਪ੍ਰੇਸ਼ਾਨ ਰਹੇ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਜ਼ਿਲ੍ਹੇ ਵਿੱਚ 7 ​​ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਿਹਾ।

The post ਪੰਜਾਬ ਦੇ ਕਈ ਸ਼ਹਿਰਾਂ ਵਿੱਚ 2 ਦਿਨ ਭਾਰੀ ਮੀਂਹ ਦੀ ਚਿਤਾਵਨੀ appeared first on Ludhiana Live.

ਪੰਜਾਬ ਦੇ ਕਈ ਸ਼ਹਿਰਾਂ ‘ਚ ਦੂਜੇ ਦਿਨ ਵੀ ਬਰਸਾਤ, ਜਨਜੀਵਨ ਪ੍ਰਭਾਵਿਤ, ਕਈ ਇਲਾਕਿਆਂ ‘ਚ ਪਾਣੀ ਭਰਿਆ
ਲੁਧਿਆਣਾ : ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਤੇਜ਼ ਹਵਾਵਾਂ ਵਿਚਾਲੇ ਮਾਨਸੂਨ ਦੀ ਬਾਰਿਸ਼ ਹੋਈ। ਮੌਨਸੂਨ ਦੀ ਬਰਸਾਤ ਸਵੇਰੇ 4 ਵਜੇ ਤੋਂ ਸ਼ੁਰੂ ਹੋ ਗਈ ਸੀ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਹਾਲਾਂਕਿ ਮੀਂਹ ਨੇ ਕੁਝ ਘੰਟਿਆਂ ਲਈ ਗਰਮੀ ਤੋਂ ਰਾਹਤ ਦਿੱਤੀ ਹੈ।

ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਤੌਰ ‘ਤੇ ਪਹਾੜੀ ਖੇਤਰਾਂ ਦੇ ਨਾਲ ਪੈਂਦੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਪੰਜ ਤੋਂ ਛੇ ਡਿਗਰੀ ਦਾ ਫਰਕ ਰਿਹਾ।

ਮੌਸਮ ਕੇਂਦਰ ਅਨੁਸਾਰ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ 14.3 ਮਿ.ਮੀ., ਲੁਧਿਆਣਾ ਵਿੱਚ 47 ਮਿ.ਮੀ., ਬੱਲੋਵਾਲ ਸੌਂਖੜੀ ਵਿੱਚ 20 ਮਿ.ਮੀ., ਪਠਾਨਕੋਟ ਵਿੱਚ 11 ਮਿ.ਮੀ., ਜਲੰਧਰ ਵਿੱਚ 24 ਮਿ.ਮੀ., ਗੁਰਦਾਸਪੁਰ ਵਿੱਚ 38 ਮਿ.ਮੀ., ਰੋਪੜ ਵਿੱਚ 26 ਮਿ.ਮੀ., 9 ਮਿ.ਮੀ. ਮੋਹਾਲੀ ਵਿੱਚ ਰਿਕਾਰਡ ਕੀਤਾ ਗਿਆ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ 1 ਤੋਂ 2 ਮਿਲੀਮੀਟਰ ਮੀਂਹ ਪਿਆ ਹੈ। ਲੁਧਿਆਣਾ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 5 ਡਿਗਰੀ ਦਾ ਫਰਕ ਰਿਹਾ।

ਲੁਧਿਆਣਾ ਸ਼ਹਿਰ ‘ਚ ਬੁੱਧਵਾਰ ਦੇਰ ਰਾਤ ਤੋਂ ਬਾਰਿਸ਼ ਜਾਰੀ ਹੈ। ਵੀਰਵਾਰ ਸਵੇਰੇ 8 ਵਜੇ ਤੱਕ ਮੀਂਹ ਪੈ ਰਿਹਾ ਹੈ। ਬਰਸਾਤ ਕਾਰਨ ਜਿੱਥੇ ਮੌਸਮ ਸੁਹਾਵਣਾ ਹੋ ਗਿਆ, ਉੱਥੇ ਹੀ ਸਕੂਲੀ ਬੱਚਿਆਂ ਨੂੰ ਸਕੂਲ ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਗਲੀਆਂ ਵਿੱਚ ਚਾਰੇ ਪਾਸੇ ਪਾਣੀ ਖੜ੍ਹਾ ਰਹਿੰਦਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਸ਼ਹਿਰ ‘ਚ ਮੀਂਹ ਪਿਆ ਸੀ ਪਰ ਉਸ ਤੋਂ ਬਾਅਦ ਬੱਦਲ ਛਾਏ ਰਹੇ ਪਰ ਮੀਂਹ ਨਹੀਂ ਪਿਆ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਦਿਨ ਭਰ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।

The post ਪੰਜਾਬ ਦੇ ਕਈ ਸ਼ਹਿਰਾਂ ‘ਚ ਦੂਜੇ ਦਿਨ ਵੀ ਬਰਸਾਤ, ਜਨਜੀਵਨ ਪ੍ਰਭਾਵਿਤ, ਕਈ ਇਲਾਕਿਆਂ ‘ਚ ਪਾਣੀ ਭਰਿਆ appeared first on Ludhiana Live.

ਪੰਜਾਬ ’ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਆਰੈਂਜ ਅਲਰਟ
ਲੁਧਿਆਣਾ : ਮੌਨਸੂਨ ਦੇ ਪੂਰੀ ਤਰ੍ਹਾਂ ਸਰਗਰਮ ਹੋਣ ਕਾਰਨ ਮੰਗਲਵਾਰ ਤੋਂ ਪੰਜਾਬ ’ਚ ਤਿੰਨ ਦਿਨ ਤਕ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਚੰਡੀਗਡ਼੍ਹ ਨੇ ਆਰੈਂਜ ਅਲਰਟ ਵੀ ਜਾਰੀ ਕੀਤਾ ਹੈ।

ਪੇਸ਼ੀਨਗੋਈ ਅਨੁਸਾਰ ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ ਜਦਕਿ ਬੁੱਧਵਾਰ ਤੇ ਵੀਰਵਾਰ ਨੂੰ ਪੂਰੇ ਪੰਜਾਬ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਖੇਤੀਬਾਡ਼ੀ ਵਿਭਾਗ ਨੇ ਕਿਸਾਨਾਂ ਨੂੰ ਵੀ ਸੁਚੇਤ ਕੀਤਾ ਹੈ।

ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਜੇ ਭਾਰੀ ਬਾਰਿਸ਼ ਹੁੰਦੀ ਹੈ ਤਾਂ ਸਬਜ਼ੀ ਤੇ ਨਰਮੇ ਵਾਲੇ ਖੇਤਾਂ ’ਚ ਪਾਣੀ ਨਾ ਇਕੱਠਾ ਹੋਣ ਦੇਣ। ਇਸ ਨਾਲ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। 22 ਜੁਲਾਈ ਤਕ ਫ਼ਸਲਾਂ ’ਤੇ ਕਿਸੇ ਵੀ ਤਰ੍ਹਾਂ ਦੇ ਕੀਟਨਾਸ਼ਕ ਤੇ ਹੋਰ ਦਵਾਈਆਂ ਦਾ ਛਿਡ਼ਕਾਅ ਨਾ ਕਰਨ। ਹਾਲਾਂਕਿ ਝੋਨੇ ਦੀ ਫ਼ਸਲ ਨੂੰ ਭਾਰੀ ਬਾਰਿਸ਼ ਦੇਸੀ ਘਿਓ ਵਾਂਗ ਲੱਗੇਗੀ।

The post ਪੰਜਾਬ ’ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਆਰੈਂਜ ਅਲਰਟ appeared first on Ludhiana Live.

ਲਗਾਤਾਰ ਪਏ ਮੀਂਹ ਨੇ ਆਲੂਆਂ ਦੀ ਫ਼ਸਲ ਕੀਤੀ ਤਬਾਹ, ਕਣਕ ਨੂੰ ਪੀਲੀ ਕੁੰਗੀ ਲੱਗਣ ਦਾ ਖ਼ਤਰਾ
ਲੁਧਿਆਣਾ :   ਮੋਹਲ਼ੇਧਾਰ ਬਾਰਿਸ਼ ਅਤੇ ਜ਼ਬਰਦਸਤ ਤੇਜ਼ ਹਵਾਵਾਂ ਨੇ ਜਿੱਥੇ ਠੰਢ ਵਿਚ ਬੇਤਹਾਸ਼ਾ ਵਾਧਾ ਕੀਤਾ, ਉੱਥੇ ਹੀ ਕਣਕ ਅਤੇ ਸਬਜ਼ੀ ਦੇ ਨੀਵੇਂ ਖੇਤਾਂ ਅੰਦਰ ਭਾਰੀ ਮੀਂਹ ਦੌਰਾਨ ਪਾਣੀ ਭਰ ਗਿਆ ਅਤੇ ਕੁਝ ਦਿਨ ਪਹਿਲਾਂ ਪਏ ਮੀਂਹ ਤੋਂ ਬਾਅਦ ਹੀ ਹੁਣ ਫੇਰ ਸਬਜ਼ੀ ਦਾ ਭਾਰੀ ਨੁਕਸਾਨ ਕਰ ਕੇ ਕਿਸਾਨਾਂ ਦੇ ਸੁਨਹਿਰੀ ਸੁਪਨਿਆਂ ‘ਤੇ ਪਾਣੀ ਫੇਰ ਦਿੱਤਾ ਹੈ।

ਸਬਜ਼ੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦਾ ਦਰਦ ਵੀ ਝੱਲਿਆ ਨਹੀਂ ਜਾ ਰਿਹਾ, ਤੇਜ਼ ਹਨੇਰੀ ਅਤੇ ਮੀਂਹ ਨੇ ਕਿਸਾਨਾਂ ਦੇ ਸੁਪਨੇ ਚਕਨਾਚੂਰ ਕਰ ਦਿੱਤੇ। ਜਾਣਕਾਰੀ ਦਿੰਦਿਆ ਕਿਸਾਨਾਂ ਨੇ ਵੱਟਾਂ ‘ਚੋਂ ਆਲੂ ਕੱਢ ਕੇ ਦਿਖਾਉਦਿਆਂ ਦੱਸਿਆ ਕਿ ਮੀਂਹ ਨੇ ਆਲੂਆਂ ਤੇ ਸਬਜ਼ੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਪਏ ਹਨ ਤੇ ਹੁਣ ਲਗਾਤਾਰ ਪੈ ਰਹੇ ਇਸ ਮੀਂਹ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ‘ਚ ਭਾਰੀ ਵਾਧਾ ਕਰ ਦਿੱਤਾ ਹੈ।

ਇਸੇ ਤਰ੍ਹਾਂ ਕਿਸਾਨ ਜਗਰਾਜ ਸਿੰਘ ਪੱੁਤਰ ਮਹਿੰਦਰ ਸਿੰਘ ਦੇ 30 ਏਕੜ ਆਲੂ, ਗੁਰਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੇ 15 ਏਕੜ, ਅਮਿ੍ੰਤਪਾਲ ਸਿੰਘ ਪੁੱਤਰ ਰਣਜੀਤ ਸਿੰਘ ਗੌਂਸਪੁਰ ਦੇ 80 ਏਕੜ ਆਲੂ, ਅਵਤਾਰ ਸਿੰਘ ਪੁੱਤਰ ਜੁਗਿੰਦਰ ਸਿੰਘ ਦੇ 15 ਏਕੜ, ਕਿਸਾਨ ਪਲਵਿੰਦਰ ਸਿੰਘ ਗੋਰਾਹੂਰ ਦੇ 22 ਏਕੜ ਆਦਿ ਕਿਸਾਨਾਂ ਦੀ ਆਲੂ ਦੀ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ।

ਇਸ ਮੌਕੇ ਸਾਬਕਾ ਸਰਪੰਚ ਅਤੇ ਕਿਸਾਨ ਆਗੂ ਜਗਤਾਰ ਸਿੰਘ ਬੀਰਮੀ, ਗੁਰਜੀਤ ਸਿੰਘ ਮੰਤਰੀ ਨੇ ਦੱਸਿਆ ਕਿ ਕਰੀਬ 170 ਏਕੜ ਆਲੂ ਦੀ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ ਤੇ ਇਕ ਏਕੜ ‘ਤੇ ਕਰੀਬ ਡੇਢ ਲੱਖ ਰੁਪਏ ਖ਼ਰਚਾ ਆਇਆ ਹੈ, ਜਿਸ ਤਰ੍ਹਾਂ 35 ਹਜ਼ਾਰ ਰੁਪਏ ਦਾ ਆਲੂ ਦਾ ਬੀਜ, ਕਰੀਬ 35 ਹਜ਼ਾਰ ਰੁਪਏ ਰੇਹ ਸਪਰੇ੍ਹਆਂ ਅਤੇ ਜ਼ਮੀਨ ਦਾ ਠੇਕਾ 55 ਹਜ਼ਾਰ ਰੁਪਏ ਤੋਂ ਇਲਾਵਾ ਹੋਰ ਖ਼ਰਚੇ। ਨੀਵੀਆ ਥਾਵਾਂ ‘ਤੇ ਪਾਣੀ ਖੜ੍ਹਾ ਹੋਣ ਕਾਰਨ ਕਣਕ ਦੀ ਫ਼ਸਲ ਵੀ ਪ੍ਰਭਾਵਿਤ ਹੋ ਰਹੀ ਹੈ।

ਕਣਕ ਨੂੰ ਪੀਲੀ ਕੁੰਗੀ ਲੱਗਣ ਦਾ ਖ਼ਤਰਾ ਬਣ ਗਿਆ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ‘ਚ ਹੋਰ ਵਾਧਾ ਹੋ ਜਾਵੇਗਾ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਮੌਕੇ ਕਿਸਾਨਾਂ ਨੇ ਸਰਕਾਰ ਅਤੇ ਸਬੰਧੀ ਵਿਭਾਗ ਪਾਸੋਂ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੁਆਵਜ਼ੇ ਦੀ ਮੰਗ ਕੀਤੀ।

The post ਲਗਾਤਾਰ ਪਏ ਮੀਂਹ ਨੇ ਆਲੂਆਂ ਦੀ ਫ਼ਸਲ ਕੀਤੀ ਤਬਾਹ, ਕਣਕ ਨੂੰ ਪੀਲੀ ਕੁੰਗੀ ਲੱਗਣ ਦਾ ਖ਼ਤਰਾ appeared first on Ludhiana Live.

ਪੰਜਾਬ ‘ਚ ਮੋਹਲੇਧਾਰ ਮੀਂਹ, ਜਾਣੋ ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਹਾਲ
ਲੁਧਿਆਣਾ :   ਪੰਜਾਬ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਲਗਾਤਾਰ ਮੋਹਲੇਧਾਰ ਮੀਂਹ ਪੈ ਰਿਹਾ ਹੈ ਅਤੇ ਆਉਣ ਵਾਲੇ ਦੋ ਦਿਨਾਂ ਦੌਰਾਨ ਮੀਂਹ ਦੇ ਜਾਰੀ ਰਹਿਣ ਦੀਆਂ ਸੰਭਾਵਨਾਵਾਂ ਹਨ।ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਸੀਤ ਲਹਿਰ ਜਾਰੀ ਰਹਿਣ ਅਤੇ ਭਾਰੀ ਮੀਂਹ ਦੀ ਸੂਚਨਾ ਦਿੱਤੀ ਗਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਚੰਗਾ ਮੀਂਹ ਫ਼ਸਲਾਂ ਲਈ ਫ਼ਾਇਦੇਮੰਦ ਮੰਨਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਹੋ ਗਿਆ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਧੁੱਪ ਲੱਗਣ ਦੇ ਆਸਾਰ ਸਨ ਪਰ ਅੱਜ ਤੜਕੇ ਤੋਂ ਹੀ ਭਾਰੀ ਮੀਂਹ ਕਾਰਨ ਇਕ ਵਾਰ ਫਿਰ ਤੋਂ ਪਾਰਾ ਹੇਠਾਂ ਡਿੱਗ ਗਿਆ ਹੈ। ਅੱਜ ਸਵੇਰ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲਗਾਤਾਰ ਠੰਡ ਦਾ ਵਧਣਾ ਜਾਰੀ ਹੈ।

The post ਪੰਜਾਬ ‘ਚ ਮੋਹਲੇਧਾਰ ਮੀਂਹ, ਜਾਣੋ ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਹਾਲ appeared first on Ludhiana Live.