illigal construction in city Archives - Ludhiana Live

ਲੁਧਿਆਣਾ ‘ਚ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ, ਇਮਾਰਤ ਨੂੰ ਕੀਤਾ ਸੀਲ
ਲੁਧਿਆਣਾ : ਨਗਰ ਨਿਗਮ ਜ਼ੋਨ-ਡੀ ਦੀ ਇਮਾਰਤੀ ਸ਼ਾਖਾ ਵਲੋਂ ਕੋਚਰ ਮਾਰਕਿਟ ਤੇ ਭਾਰਤ ਚੌਕ ਨੇੜੇ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ। ਨਗਰ ਨਿਗਮ ਨੂੰ ਉਕਤ ਇਲਾਕੇ ‘ਚ ਨਿਯਮਾਂ ਤੋਂ ਉਲਟ ਉਸਾਰੀ ਹੋਣ ਸੰਬੰਧੀ ਜਾਣਕਾਰੀ ਮਿਲੀ ਸੀ ਜਿਸ ਦੇ ਚੱਲਦਿਆਂ ਜ਼ੋਨ-ਡੀ ਦੀ ਇਮਾਰਤੀ ਸ਼ਾਖਾ ਦਾ ਅਮਲਾ ਮੌਕੇ ‘ਤੇ ਪੁੱਜਾ ਅਤੇ ਬੁਲਡੋਜਰ ਚਲਾ ਕੇ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਹੋਣ ‘ਤੇ ਇਮਾਰਤ ਨੂੰ ਸੀਲ ਵੀ ਕੀਤਾ ਗਿਆ।

ਇਸ ਮੌਕੇ ਏ. ਟੀ. ਪੀ. ਮਦਨਜੀਤ ਸਿੰਘ ਬੇਦੀ ਤੇ ਹੋਰ ਵੀ ਮੌਜੂਦ ਸਨ। ਗੱਲਬਾਤ ਦੌਰਾਨ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ। ਨਗਰ ਨਿਗਮ ਦੀ ਜ਼ੋਨ-ਸੀ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਜੈਮਲ ਸਿੰਘ ਰੋਡ ‘ਤੇ ਕਾਰਵਾਈ ਕਰਦੇ ਹੋਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਤੇ ਇਸ ਕਾਰਵਾਈ ਦੌਰਾਨ ਦੁਕਾਨਦਾਰਾਂ ਵਲੋਂ ਸੜਕਾਂ ‘ਤੇ ਰੱਖਿਆ ਸਾਮਾਨ, ਰੇਹੜੀਆਂ ਤੇ ਹੋਰ ਸਾਮਾਨ ਕਬਜ਼ੇ ‘ਚ ਲੈ ਲਿਆ ਗਿਆ।

ਤਹਿਬਾਜ਼ਾਰੀ ਸ਼ਾਖਾ ਨੂੰ ਲੋਧੀ ਕਲੱਬ ਰੋਡ ਉਪਰ ਨਾਜਾਇਜ਼ ਕਬਜ਼ੇ ਹੋਣ ਸੰਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਦੇ ਚੱਲਦਿਆਂ ਜ਼ੋਨ-ਡੀ ਦੀ ਤਹਿਬਾਜ਼ਾਰੀ ਸ਼ਾਖਾ ਦੇ ਅਮਲੇ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਕਾਰਵਾਈ ਮੌਕੇ ਇੰਸਪੈਕਟਰ ਸੰਜੀਤ ਕੁਮਾਰ ਤੇ ਹੋਰ ਕਰਮਚਾਰੀ ਵੀ ਮੌਜੂਦ ਸਨ।

The post ਲੁਧਿਆਣਾ ‘ਚ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ, ਇਮਾਰਤ ਨੂੰ ਕੀਤਾ ਸੀਲ appeared first on Ludhiana Live.

ਨਗਰ ਨਿਗਮ ਨੇ ਅਣਅਧਿਕਾਰਤ ਕਾਲੋਨੀਆਂ ‘ਤੇ ਚਲਾਇਆ ਬੁਲਡੋਜ਼ਰ
ਲੁਧਿਆਣਾ : ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਥਿਤ ਅਣ-ਅਧਿਕਾਰਤ ਕਾਲੋਨੀਆਂ ਦੇ ਸੀਵਰੇਜ ਦੇ ਕੁਨੈਕਸ਼ਨ ਵੀ ਕੱਟੇ ਜਾ ਰਹੇ ਹਨ। ਜ਼ੋਨ ਬੀ ਤੇ ਸੀ ਦੇ ਵੱਖ-ਵੱਖ ਇਲਾਕਿਆਂ ਜਸਪਾਲ ਬਾਂਗਰ ਅਤੇ ਕੰਗਣਵਾਲ ਸਮੇਤ ਹੋਰ ਵੱਖ-ਵੱਖ ਇਲਾਕਿਆਂ ‘ਚ ਨਗਰ ਨਿਗਮ ਦੀ ਟੀਮ ਵਲੋਂ ਬੁਲਡੋਜ਼ਰ ਚਲਾ ਕੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਗਏ |.

ਇਨ੍ਹਾਂ ਕਾਰਵਾਈਆਂ ਦੌਰਾਨ ਨਿਗਮ ਨੂੰ ਲੋਕਾਂ ਦੀ ਵਿਰੋਧਤਾ ਦਾ ਸਾਹਮਣਾ ਵੀ ਕਰਨਾ ਪੈਦਾ ਹੈ ਪਰ ਇਸਦੇ ਬਾਵਜੂਦ ਵੀ ਕਾਰਵਾਈਆਂ ਜਾਰੀ ਹਨ। ਅਣਅਧਿਕਾਰਤ ਕਾਲੋਨੀਆਂ ਸੰਬੰਧੀ ਕੱਲ੍ਹ ਪੰਜਾਬ ਕਾਲੋਨਾਈਜ਼ਰ ਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵਲੋਂ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਤੇ ਮੰਗ ਕੀਤੀ ਗਈ ਕਿ ਐਨ. ਓ. ਸੀ. ਨਾ ਮਿਲਣ ਕਾਰਨ ਜਿਥੇ ਬਿਜਲੀ ਦੇ ਮੀਟਰ ਨਹੀਂ ਲੱਗ ਰਹੇ ਉਥੇ ਰਜਿਸਟਰੀਆਂ ਵੀ ਨਹੀਂ ਹੋ ਰਹੀਆਂ ਜਿਸ ਦੇ ਚੱਲਦਿਆਂ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ।

ਨਗਰ ਨਿਗਮ ਦੀ ਓ ਐਂਡ ਐਮ ਸ਼ਾਖਾ ਵਲੋਂ ਵੱਖ-ਵੱਖ ਇਲਾਕਿਆਂ ‘ਚ ਅਣ-ਅਧਿਕਾਰਿਤ ਕਾਲੋਨੀਆਂ ‘ਚ ਸੀਵਰੇਜ਼ ਦੇ ਕੁਨੈਕਸ਼ਨ ਕੱਟ ਦਿੱਤੇ ਗਏ। ਇਸ ਮੌਕੇ ਅਧਿਕਾਰੀ ਰਵਿੰਦਰ ਗਰਗ, ਰਣਬੀਰ ਸਿੰਘ ਤੇ ਹੋਰ ਵੀ ਮੌਜੂਦ ਸਨ।

The post ਨਗਰ ਨਿਗਮ ਨੇ ਅਣਅਧਿਕਾਰਤ ਕਾਲੋਨੀਆਂ ‘ਤੇ ਚਲਾਇਆ ਬੁਲਡੋਜ਼ਰ appeared first on Ludhiana Live.

ਸ਼ਹਿਰ ‘ਚ ਨਿਯਮਾਂ ਦੀ ਧੱਜੀਆਂ ਉਡਾਕੇ ਕਥਿਤ ਤੌਰ ‘ਤੇ ਕੀਤੀਆਂ ਜਾ ਰਹੀਆਂ ਨੇ ਨਾਜਾਇਜ਼ ਉਸਾਰੀਆਂ
ਲੁਧਿਆਣਾ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਥਿਤ ਤੌਰ ‘ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ। ਅਜਿਹਾ ਕਰਨਾ ਜਿੱਥੇ ਨਿਯਮਾਂ ਦੀ ਉਲੰਘਣਾ ਹੈ ਉਥੇ ਨਾਜਾਇਜ਼ ਉਸਾਰੀ ਹੋਣ ਨਾਲ ਨਗਰ ਨਿਗਮ ਦਾ ਵਿੱਤੀ ਨੁਕਸਾਨ ਹੋਣ ਦੀ ਵੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਨਗਰ ਨਿਗਮ ਦੀ ਹੱਦ ਅੰਦਰ ਇਮਾਰਤ ਦੀ ਉਸਾਰੀ ਵਾਸਤੇ ਨਗਰ ਨਿਗਮ ਤੋਂ ਮਨਜ਼ੂਰੀ ਲੈਣਾ ਜ਼ਰੂਰੀ ਹੈ।

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵੱਲੋਂ ਨਿਯਮਾਂ ਦੀ ਧੱਜੀਆਂ ਉਡਾਉਂਦੇ ਹੋਏ ਕਥਿਤ ਤੌਰ ‘ਤੇ ਨਾਜਾਇਜ਼ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਨਾਜਾਇਜ਼ ਉਸਾਰੀ ਹੋਣਾ ਜਿੱਥੇ ਬੜਾ ਹੈਰਾਨੀਜਨਕ ਹੈ ਉਥੇ ਇਹ ਗੱਲ ਅਨੇਕਾਂ ਹੀ ਸੁਆਲ ਪੈਦਾ ਕਰਦੀ ਹੈ। ਅਨੇਕਾਂ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਰਾਤੋ ਰਾਤ ਨਹੀਂ ਹੋ ਜਾਂਦੀ ਇਸ ਵਾਸਤੇ ਹਫ਼ਤੇ ਮਹੀਨੇ ਲੱਗ ਜਾਂਦੇ ਹਨ ਅਤੇ ਇਹ ਕਥਿਤ ਤੌਰ ‘ਤੇ ਸੰਬੰਧਿਤ ਅਧਿਕਾਰੀ ਦੀ ਮਿਲੀਭੁਗਤ ਤੋਂ ਬਿਨ੍ਹਾਂ ਹੋਣਾ ਸੰਭਵ ਨਹੀਂ ਹੈ।

ਇਸ ਲਈ ਨਗਰ ਨਿਗਮ ਨਿਗਰਾਨੀ ਰੱਖੇ ਅਤੇ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਕਿਧਰੇ ਵੀ ਕੋਈ ਨਾਜਾਇਜ਼ ਉਸਾਰੀ ਨਾ ਹੋ ਸਕੇ ਕਿਉਂਕਿ ਅਜਿਹਾ ਹੋਣ ਨਾਲ ਨਗਰ ਨਿਗਮ ਦਾ ਵਿੱਤੀ ਨੁਕਸਾਨ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਭਾਵੇਂ ਕਿ ਨਗਰ ਨਿਗਮ ਵੱਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਅਤੇ ਪੀਲਾ ਪੰਜਾ ਚਲਾਉਂਦੇ ਹੋਏ ਨਾਜਾਇਜ਼ ਉਸਾਰੀਆਂ ਨੂੰ ਤੋੜਿਆ ਵੀ ਜਾਂਦਾ ਹੈ ਅਤੇ ਅਧਿਕਾਰੀ ਇਹ ਵੀ ਕਹਿੰਦੇ ਹਨ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

The post ਸ਼ਹਿਰ ‘ਚ ਨਿਯਮਾਂ ਦੀ ਧੱਜੀਆਂ ਉਡਾਕੇ ਕਥਿਤ ਤੌਰ ‘ਤੇ ਕੀਤੀਆਂ ਜਾ ਰਹੀਆਂ ਨੇ ਨਾਜਾਇਜ਼ ਉਸਾਰੀਆਂ appeared first on Ludhiana Live.

ਬਿਨਾਂ ਨਕਸ਼ਾ ਪਾਸ ਕਰਾਏ ਸ਼ੁਰੂ ਕੀਤੀ ਉਸਾਰੀ ਦਾ ਕੰਮ ਇਮਾਰਤੀ ਸ਼ਾਖਾ ਨੇ ਕਰਾਇਆ ਬੰਦ
ਲੁਧਿਆਣਾ : ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਗਾਂਧੀ ਨਗਰ ਮਾਰਕੀਟ ‘ਚ ਮੌਜੂਦ ਕਰੀਬ 400 ਵਰਗ ਗਜ਼ ਜ਼ਮੀਨ ‘ਤੇ ਬਿਨ੍ਹਾਂ ਨਕਸ਼ਾ ਪਾਸ ਕਰਾਏ ਸ਼ੁਰੂ ਕੀਤਾ ਉਸਾਰੀ ਦਾ ਕੰਮ ਇਮਾਰਤੀ ਸ਼ਾਖਾ ਵਲੋਂ ਬੰਦ ਕਰਾਕੇ ਦੀਵਾਰ ‘ਤੇ ਨੋਟਿਸ ਚਿਪਕਾ ਦਿੱਤਾ ਹੈ ਕਿ ਕੀਤੀ ਜਾ ਰਹੀ ਉਸਾਰੀ ਅਣਅਧਿਕਾਰਤ ਹੈ, ਬਿਨ੍ਹਾਂ ਨਗਰ ਨਿਗਮ ਦੀ ਮਨਜ਼ੂਰੀ ਲਿਆਂ ਜੇਕਰ ਨਾਜਾਇਜ਼ ਉਸਾਰੀ ਕੀਤੀ ਜਾਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਮਾਰਤੀ ਸ਼ਾਖਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਲਾਟ ਵਿਚ ਉਸਾਰੀ ਲਈ ਨੀਹਾਂ ਪੁੱਟੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਪਲਾਟ ਦੇ ਅੱਗੇ ਸੜਕ (ਗਲੀ) 15 ਫੁੱਟ ਤੋਂ ਘੱਟ ਚੌੜੀ ਹੈ। ਉਨ੍ਹਾਂ ਦੱਸਿਆ ਕਿ ਬਿਨ੍ਹਾਂ ਮਨਜੂਰੀ ਨੀਹਾਂ ਪੁੱਟਣ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪੁੱਜੀ ਸੀ। ਇਸ ਸਬੰਧੀ ਸੰਪਰਕ ਕਰਨ ‘ਤੇ ਸਹਾਇਕ ਨਿਗਮ ਯੋਜਨਾਕਾਰ ਨੇ ਦੱਸਿਆ ਕਿ ਬਿਨ੍ਹਾਂ ਨਕਸ਼ਾ ਪਾਸ ਕਰਾਏ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ।

ਜਿਕਰਯੋਗ ਹੈ ਕਿ ਗਾਂਧੀ ਨਗਰ ਵਿਚ ਜ਼ਮੀਨ ਤੇ ਦੁਕਾਨਾਂ ਦੀ ਕੀਮਤ ਬਹੁਤ ਜ਼ਿਆਦਾ ਹੈ ਇਸ ਲਈ ਜ਼ਮੀਨ ਮਾਲਿਕ ਲੋੜੀਂਦਾ ਪਾਰਕਿੰਗ ਸਥਾਨ ਛੱਡੇ ਬਿਨ੍ਹਾਂ ਇਮਾਰਤੀ ਸ਼ਾਖਾ ਫੀਲਡ ਸਟਾਫ ਦੀ ਕਥਿਤ ਮਿਲੀਭੁਗਤ ਉਸਾਰੀ ਕਰਨ ਨੂੰ ਤਰਜੀਹ ਦਿੰਦੇ ਹਨ। ਪਿਛਲੇ ਸਮੇਂ ਦੌਰਾਨ ਵੀ 10-12 ਫੁੱਟ ਚੌੜੀਆਂ ਗਲੀਆਂ ਵਿਚ ਬਹੁਮੰਜਿਲਾ ਇਮਾਰਤਾਂ ਦੀ ਉਸਾਰੀ ਕਰ ਲਈ ਹੈ। ਜੇਕਰ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਅੱਗ ‘ਤੇ ਕਾਬੂ ਪਾਉਣ ਲਈ ਗੱਡੀਆਂ ਦਾ ਭੀੜੀਆਂ ਗਲੀਆਂ ਵਿਚ ਪੁੱਜਣਾ ਨਾ ਮੁਮਕਿਨ ਹੋਵੇਗਾ।

The post ਬਿਨਾਂ ਨਕਸ਼ਾ ਪਾਸ ਕਰਾਏ ਸ਼ੁਰੂ ਕੀਤੀ ਉਸਾਰੀ ਦਾ ਕੰਮ ਇਮਾਰਤੀ ਸ਼ਾਖਾ ਨੇ ਕਰਾਇਆ ਬੰਦ appeared first on Ludhiana Live.

ਸ਼ਹਿਰ ‘ਚ ਬਿਨਾਂ ਨਕਸ਼ਾ ਪਾਸ ਕਰਾਏ ਉਸਾਰੀਆਂ ਰੋਕਣ ਲਈ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
ਲੁਧਿਆਣਾ : ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਇਲਾਕਿਆਂ ਵਿਚ ਬਿਨ੍ਹਾਂ ਨਕਸ਼ੇ ਪਾਸ ਕਰਾਏ ਉਸਾਰੀਆਂ ਹੋਣ ਤੋਂ ਰੋਕਣ ਲਈ ਪ੍ਰਸ਼ਾਸਨ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਚਾਰਾਂ ਜੋਨਾਂ ਦੇ ਸਹਾਇਕ ਨਿਗਮ ਯੋਜਨਾਕਾਰਾਂ ਅਤੇ ਤਕਨੀਕੀ ਨਿਰੀਖਕਾਂ ਨੂੰ ਸੁਚੇਤ ਕੀਤਾ ਹੈ ਕਿ ਕਿਸੇ ਵੀ ਇਮਾਰਤ ਦੀ ਉਸਾਰੀ ਲਈ ਸ਼ਡਿਊਲ-8 ਦੀ ਪਾਲਣਾ ਯਕੀਨੀ ਬਣਾਈ ਜਾਵੇ।

ਇਮਾਰਤੀ ਸ਼ਾਖਾ ਦੇ ਇਕ ਉਚ ਅਧਿਕਾਰੀ ਨੇ ਦੱਸਿਆ ਕਿ ਤਕਨੀਕੀ ਨਿਰੀਖਕਾਂ ਦੇ ਇਲਾਕੇ ਵਿਚ ਹੋ ਰਹੀਆਂ ਉਸਾਰੀਆਂ ਚਾਹੇ ਉਹ ਨੀਹਾਂ, ਡੀ.ਪੀ.ਸੀ. ਲੈਵਲ ਜਾਂ ਡੋਰ ਲੈਵਲ ‘ਤੇ ਪੁੱਜ ਗਈ ਹੋਵੇ, ਦੀ ਉਸਾਰੀ ਦਾ ਕੰਮ ਬੰਦ ਕਰਾਕੇ ਉਦੋਂ ਤੱਕ ਉਸਾਰੀ ਨਹੀਂ ਸ਼ੁਰੂ ਕਰਨ ਦੇਵੇਗਾ, ਜਦ ਤੱਕ ਮਾਲਿਕ ਨਕਸ਼ਾ ਪਾਸ ਨਹੀਂ ਕਰਵਾ ਲੈਂਦਾ। ਉਨ੍ਹਾਂ ਦੱਸਿਆ ਕਿ ਹੋ ਰਹੀ ਉਸਾਰੀ ਦੀ ਹਰ ਪੱਧਰ (ਲੈਵਲ) ਦੀ ਤਸਵੀਰ ਖਿੱਚ ਕੇ ਤਕਨੀਕੀ ਨਿਰੀਖਕ ਸਹਾਇਕ ਨਿਗਮ ਯੋਜਨਕਾਰ ਨੂੰ ਭੇਜਣਾ ਯਕੀਨੀ ਬਣਾਏਗਾ।

ਉਨ੍ਹਾਂ ਦੱਸਿਆ ਕਿ ਸੀਨੀਅਰ ਟਾਊਨ ਪਲਾਨਰ ਵਲੋਂ ਕਈ ਵਾਰ ਨਿਰੀਖਕਾਂ ਨੂੰ ਸ਼ਡਿਊਲ-8 ਦੀ ਪਾਲਣਾ ਕਰਨ ਲਈ ਲਿਖਿਆ ਜਾ ਚੁੱਕਾ ਹੈ। ਇਸਦੇ ਬਾਵਜੂਦ ਤਕਨੀਕੀ ਨਿਰੀਖਕਾਂ ਵਲੋਂ ਸ਼ਡਿਊਲ-8 ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਤਕਨੀਕੀ ਨਿਰੀਖਕ ਉਸਾਰੀਆਂ ਵਿਚ ਹੋ ਰਹੀਆਂ ਬੇਨਿਯਮੀਆਂ, ਨਕਸ਼ਾ ਨਾ ਪਾਸ ਕਰਨ ਦੀ ਰਿਪੋਰਟ ਆਪਣੇ ਏ.ਟੀ.ਪੀ. ਨੂੰ ਨੋਟਿਸ ਜਾਰੀ ਹੋਣ ਦੇ 24 ਘੰਟੇ ਅੰਦਰ ਪੇਸ਼ ਕਰੇਗਾ।

ਜ਼ਿਕਰਯੋਗ ਹੈ ਕਿ ਪਾਵਰਕਾਮ ਵਲੋਂ ਪਿਛਲੇ 5 ਸਾਲਾਂ ਦੌਰਾਨ ਲਗਾਏ ਨਵੇਂ ਬਿਜਲੀ ਮੀਟਰਾਂ ਦੀ ਸੂਚੀ ਨਗਰ ਨਿਗਮ ਪ੍ਰਸ਼ਾਸਨ ਨੂੰ ਭੇਜੀ ਗਈ ਸੀ, ਉਸ ਅਨੁਸਾਰ ਲਗਾਏ ਗਏ ਬਿਜਲੀ ਮੀਟਰਾਂ ਦੇ ਮੁਕਾਬਲੇ ਇਮਾਰਤੀ ਸ਼ਾਖਾ ਵਲੋਂ ਘੱਟ ਨਕਸ਼ੇ ਪਾਸ ਕੀਤੇ ਗਏ ਹਨ, ਜਿਸਦੀ ਜਾਂਚ ਤੋਂ ਬਾਅਦ ਕਮਿਸ਼ਨਰ ਵਲੋਂ ਇਮਾਰਤੀ ਸ਼ਾਖਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ 100 ਤੋਂ ਵਧੇਰੇ ਕਾਰਨ ਦੱਸੋ ਨੋਟਿਸ ਭੇਜ ਕੇ ਜ਼ਵਾਬ ਤਲਬੀ ਕੀਤੀ ਗਈ ਸੀ।

The post ਸ਼ਹਿਰ ‘ਚ ਬਿਨਾਂ ਨਕਸ਼ਾ ਪਾਸ ਕਰਾਏ ਉਸਾਰੀਆਂ ਰੋਕਣ ਲਈ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ appeared first on Ludhiana Live.

ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱੱਧ ਇਮਾਰਤੀ ਸ਼ਾਖਾ ਨੇ ਕੀਤੀ ਸਖ਼ਤ ਕਾਰਵਾਈ
ਲੁਧਿਆਣਾ  :  ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਮੰਗਲਵਾਰ ਨੂੰ ਇਮਾਰਤੀ ਸ਼ਾਖਾ ਵਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਇਕ ਦਰਜਨ ਤੋਂ ਵੱਧ ਗੈਰ ਕਾਨੂੰਨੀ ਇਮਾਰਤਾਂ ਜਿਨ੍ਹਾਂ ਵਿਚ ਜਿਆਦਾਤਰ ਫਰੰਟ ਪਾਰਕਿੰਗ ਤੋਂ ਬਿਨ੍ਹਾਂ ਬਣਾਈਆਂ ਜਾ ਰਹੀਆਂ ਦੁਕਾਨਾਂ ਸ਼ਾਮਿਲ ਸਨ, ਢਾਹ ਦਿੱਤੀਆਂ।

ਸੀਨੀਅਰ ਟਾਊਨ ਪਲਾਨਰ ਸੁਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਸਟਾਫ਼ ਦੀ ਡਿਊਟੀ ਲੱਗੀ ਹੋਣ ਕਾਰਨ ਗੈਰ ਕਾਨੂੰਨੀ ਇਮਾਰਤਾਂ ਵਿਰੁੱਧ ਕਾਰਵਾਈ ਮੱਠੀ ਰਫ਼ਤਾਰ ਨਾਲ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਕਾਰਵਾਈ ਤਹਿਤ ਜੋਨ ਏ. ਸਹਾਇਕ ਨਿਗਮ ਯੋਜਨਾਕਾਰ ਮੋਹਨ ਸਿੰਘ ਦੀ ਅਗਵਾਈ ਹੇਠ ਇਮਾਰਤੀ ਸ਼ਾਖਾ ਟੀਮ ਵਲੋਂ ਸਰਦਾਰ ਨਗਰ ਵਿਚ ਬਿਨ੍ਹਾਂ ਨਕਸ਼ਾ ਪਾਸ ਕਰਾਏ ਬਣ ਰਹੀਆਂ ਦੁਕਾਨਾਂ ਢਾਹ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਗੁਰੂ ਵਿਹਾਰ ਪਿੰਡ ਗਹਿਲੇਵਾਲ ਵਿਚ ਪਾਰਕਿੰਗ ਸਥਾਨ ਛੱਡੇ ਬਿਨ੍ਹਾਂ ਬਣ ਰਹੀਆਂ ਚਾਰ ਦੁਕਾਨਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਹਾਇਕ ਨਿਗਮ ਯੋਜਨਾਕਾਰ ਜੋਨ ਡੀ. ਮਦਨਜੀਤ ਸਿਘ ਬੇਦੀ ਦੀ ਅਗਵਾਈ ਹੇਠ ਇਸ਼ਮੀਤ ਚੌਕ ਨਜਦੀਕ ਰਿਹਾਇਸ਼ੀ ਪਲਾਟ ਵਿਚ ਬਣ ਰਹੀਆਂ ਦੁਕਾਨਾਂ ਢਾਹ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਘੁੰਮਾਰ ਮੰਡੀ ਰੋਡ, ਭਾਈ ਰਣਧੀਰ ਸਿੰਘ ਨਗਰ, ਸੱਗੂ ਚੌਕ, ਹਰਨਾਮ ਨਗਰ, ਨੇੜੇ ਇਸ਼ਮੀਤ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬਿਨ੍ਹਾਂ ਮਨਜ਼ੂਰੀ ਅਤੇ ਰਿਹਾਇਸ਼ੀ ਪਲਾਟਾਂ ਵਿਚ ਹੋ ਰਹੀਆਂ ਵਪਾਰਕ ਉਸਾਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਢਾਹ ਦਿਤੀਆਂ। ਜ਼ਿਕਰਯੋਗ ਹੈ ਕਿ ਪਿਛਲੇ ਡੇਢ ਮਹੀਨੇ ਦੌਰਾਨ ਸਟਾਫ਼ ਚੋਣ ਡਿਊਟੀ ਵਿਚ ਲੱਗਾ ਹੋਣ ਦਾ ਫਾਇਦਾ ਉਠਾ ਕੇ ਕੁਝ ਜਾਇਦਾਦ ਮਾਲਿਕਾਂ ਵਲੋਂ ਨਾਜਾਇਜ਼ ਉਸਾਰੀਆਂ ਸ਼ੁਰੂ ਕਰ ਦਿਤੀਆਂ ਸਨ, ਜਿਨ੍ਹਾਂ ਨੂੰ ਕੰਮ ਬੰੰਦ ਕਰਨ ਲਈ ਫੀਲਡ ਸਟਾਫ਼ ਵਲੋਂ ਕਈ ਵਾਰ ਹਦਾਇਤ ਦਿੱਤੇ ਜਾਣ ਦੇ ਬਾਵਜੂਦ ਕੰਮ ਚੱਲ ਰਿਹਾ ਸੀ।

The post ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱੱਧ ਇਮਾਰਤੀ ਸ਼ਾਖਾ ਨੇ ਕੀਤੀ ਸਖ਼ਤ ਕਾਰਵਾਈ appeared first on Ludhiana Live.