inaugural cermony Archives - Ludhiana Live

ਕਿਲ੍ਹਾ ਰਾਏਪੁਰ ਖੇਡਾਂ ਦੇ ਉਦਘਾਟਨ ਸਮਾਰੋਹ ‘ਚ ਦਿਖਾਈ ਦੇਣਗੇ ਵਿਰਾਸਤੀ ਰੰਗ
ਲੁਧਿਆਣਾ : ਪੰਜਾਬ ਦੇ ਅਮੀਰ ਖੇਡ ਇਤਿਹਾਸ ਤੇ ਸੱਭਿਆਚਾਰ ਦਾ ਪ੍ਰਤੀਕ ਪਿੰਡ ਕਿਲ੍ਹਾ ਰਾਏਪੁਰ ਦਾ 83ਵਾਂ ਰੂਰਲ ਸਪੋਰਟਸ ਫੈਸਟੀਵਲ ਭਲਕੇ 3 ਤੋਂ 5 ਫਰਵਰੀ ਤੱਕ ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਖੇਡ ਉਤਸਵ ਦੌਰਾਨ ਦੋ ਉਲੰਪੀਅਨ ਤੇ ਇੱਕ ਦਰੋਣਾਚਾਰੀਆ ਕੋਚ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਪ੍ਰਬੰਧਕਾਂ ਨੇ ਦੱਸਿਆ ਕਿ 1980 ਦੀਆਂ ਉਲੰਪਿਕ ਖੇਡਾਂ ‘ਚੋਂ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਸਿਰਕੱਢ ਮੈਂਬਰ ਰਾਜਿੰਦਰ ਸਿੰਘ, ਉਲੰਪੀਅਨ ਹਰਦੀਪ ਸਿੰਘ ਗਰੇਵਾਲ, ਦਰੋਣਾਚਾਰੀਆ ਕੋਚ ਬਲਦੇਵ ਸਿੰਘ ਸ਼ਾਹਬਾਦ ਤੇ ਸੇਵਾਮੁਕਤ ਏਡੀਜੀਪੀ ਜਤਿੰਦਰ ਸਿੰਘ ਔਲਖ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਲਕੇ 3 ਫਰਵਰੀ ਨੂੰ ਬਾਅਦ ਦੁਪਹਿਰ ਦੋ ਵਜੇ ਫੈਸਟੀਵਲ ਦਾ ਉਦਘਾਟਨ ਵਿਧਾਇਕ ਜੀਵਨ ਸਿੰਘ ਸੰਗੋਵਾਲ ਕਰਨਗੇ।

ਖੇਡਾਂ ਦੇ ਦੂਸਰੇ ਦਿਨ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਆਖਰੀ ਦਿਨ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਹੇਅਰ ਪੁੱਜਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਵਿਧਾਇਕ ਜੀਵਨ ਸਿੰਘ ਸੰਗੋਵਾਲ ਕਰਨਗੇ। ਇਸ ਤੋਂ ਇਲਾਵਾ ਹੋਰ ਰਾਜਨੀਤਿਕ ਹਸਤੀਆਂ ਤੇ ਪ੍ਰਸ਼ਾਸ਼ਨਿਕ ਅਧਿਕਾਰੀ ਸਮੇਂ ਸਮੇਂ ਸਿਰ ਖੇਡਾਂ ਦੀ ਸ਼ਾਨ ਵਧਾਉਣਗੇ। ਉਦਘਾਟਨੀ ਸਮਾਰੋਹ ਦੌਰਾਨ ਸਿੱਖ ਕੌਮ ਦਾ ਮਾਰਸ਼ਲ ਆਰਟ ਗਤਕਾ, ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਖਿੱਚ ਦਾ ਕੇਂਦਰ ਬਣਨਗੇ। ਸ਼ਾਮ ਨੂੰ ਪੰਜਾਬੀ ਗਾਇਕ ਰੰਗ ਬੰਨਣਗੇ।

The post ਕਿਲ੍ਹਾ ਰਾਏਪੁਰ ਖੇਡਾਂ ਦੇ ਉਦਘਾਟਨ ਸਮਾਰੋਹ ‘ਚ ਦਿਖਾਈ ਦੇਣਗੇ ਵਿਰਾਸਤੀ ਰੰਗ appeared first on Ludhiana Live.