international yoga divas Archives - Ludhiana Live

ਸਿਹਤਮੰਦ ਜੀਵਨ ਲਈ ਯੋਗ ਨੂੰ ਰੋਜਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਕੀਤਾ ਪ੍ਰੇਰਿਤ
ਲੁਧਿਆਣਾ :  ਵਿਧਾਇਕ ਸ੍ਰੀ ਮਦਨ ਲਾਲ ਬੱਗਾ ਅਤੇ ਡਿਪਟੀ ਕਮਿਸਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਬੁੱਧਵਾਰ ਨੂੰ ਜਿਲੇ  ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸਹਾਲ ਜੀਵਨ ਜਿਊਣ ਲਈ ਯੋਗਾ ਨੂੰ ਆਪਣੀ ਰੋਜਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

ਅੱਜ ਨਿਊ ਟੈਗੋਰ ਨਗਰ ਵਿਖੇ ਅੰਤਰਰਾਸਟਰੀ ਯੋਗ ਦਿਵਸ ਦੇ ਸਬੰਧ ਵਿੱਚ ਇੱਕ ਯੋਗਾ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਯੋਗ ਨੂੰ ਸਿਹਤਮੰਦ, ਸਦਭਾਵਨਾ ਅਤੇ ਖੁਸੀ ਦਾ ਇੱਕ ਜਰੂਰੀ ਮਾਧਿਅਮ ਕਰਾਰ ਦਿੱਤਾ।  ਉਨਾਂ ਕਿਹਾ ਕਿ ਯੋਗ ਸਾਡੇ ਪੂਰਵਜਾਂ ਦੁਆਰਾ ਦੁਨੀਆ ਨੂੰ ਦਿੱਤਾ ਗਿਆ ਸਭ ਤੋਂ ਮਹਾਨ ਅਤੇ ਪ੍ਰਾਚੀਨ ਤੋਹਫਾ ਹੈ।

ਉਨਾਂ ਕਿਹਾ ਕਿ ਯੋਗਾ ਇੱਕ ਕੁਦਰਤੀ ਬੀਮਾ ਕਵਰ ਹੈ ਜੋ ਬਿਮਾਰੀਆਂ ਨੂੰ ਦੂਰ ਰੱਖਦਾ ਹੈ ਅਤੇ ਸਰੀਰ, ਮਨ ਅਤੇ ਆਤਮਾ ਦੀ ਸਮੁੱਚੀ ਤੰਦਰੁਸਤੀ ਲਈ ਪ੍ਰਤੀਰੋਧਕ ਸਕਤੀ ਨੂੰ ਵਧਾਉਂਦਾ ਹੈ। ਉਨਾਂ ਲੋਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਹ ਰੋਜਾਨਾ ਘੱਟੋ-ਘੱਟ ਇੱਕ ਘੰਟਾ ਯੋਗਾ ਕਰਨ ਤਾਂ ਜੋ ਉਹ ਸਿਹਤਮੰਦ ਜੀਵਨ ਦਾ ਲਾਭ ਉਠਾ ਸਕਣ।

ਸ੍ਰੀ ਬੱਗਾ ਅਤੇ ਮਲਿਕ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਯੋਗਾ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਪਹਿਲਾਂ ਹੀ ਮੁੱਖ ਮੰਤਰੀ ਦੀ ਯੋਗਸਾਲਾ ਪ੍ਰੋਗਰਾਮ ਸੁਰੂ ਕੀਤਾ ਹੋਇਆ ਹੈ।  ਉਨਾਂ ਕਿਹਾ ਕਿ ਮੁਫਤ ਯੋਗਾ ਸਿਖਲਾਈ ਲਈ ਲੋਕ ਟੋਲ-ਫ੍ਰੀ ਨੰਬਰ 7669400500 ‘ਤੇ ਸੰਪਰਕ ਕਰ ਸਕਦੇ ਹਨ

ਉਨਾਂ ਕਿਹਾ ਕਿ ਇਹ ਯੋਗਸਾਲਾਵਾਂ ਪੰਜਾਬੀਆਂ ਨੂੰ ਸਿਹਤਮੰਦ ਅਤੇ ਖੁਸਹਾਲ ਸੂਬਾ ਬਣਾਉਣ ਵਿੱਚ ਸਹਾਈ ਹੋਣਗੀਆਂ। ਉਨਾਂ ਨੇ ਅੱਗੇ ਕਿਹਾ ਕਿ ਯੋਗਾ ਤਣਾਅ, ਚਿੰਤਾ ਅਤੇ ਡਿਪਰੈਸਨ ਨੂੰ ਘੱਟ ਕਰਨ ਲਈ ਇੱਕ ਪ੍ਰਭਾਵਸਾਲੀ ਸਾਧਨ ਬਣ ਗਿਆ ਹੈ ਜੋ ਅੱਜ-ਕੱਲ ਮਨੁੱਖੀ ਜੀਵਨ ਲਈ ਖਤਰਾ ਬਣ ਰਹੇ ਹਨ।

The post ਸਿਹਤਮੰਦ ਜੀਵਨ ਲਈ ਯੋਗ ਨੂੰ ਰੋਜਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਕੀਤਾ ਪ੍ਰੇਰਿਤ appeared first on Ludhiana Live.

ਜੀ.ਐਚ.ਜੀ. ਖਾਲਸਾ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
ਲੁਧਿਆਣਾ : ਜੀਐਚਜੀ ਖਾਲਸਾ ਕਾਲਜ, ਗੁਰੂਸਰ ਸੁਧਾਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਡਿਗਰੀ ਕਾਲਜ, ਐਜੂਕੇਸ਼ਨ ਕਾਲਜ ਅਤੇ ਫਾਰਮੇਸੀ ਕਾਲਜ ਦੇ ਫੈਕਲਟੀ, ਵਿਦਿਆਰਥੀਆਂ, ਖਿਡਾਰੀਆਂ, ਐਨਸੀਸੀ ਕੈਡਿਟਾਂ ਅਤੇ ਐਨਐਸਐਸ ਵਾਲੰਟੀਅਰਾਂ ਨੇ ਭਾਗ ਲਿਆ। ਬੀਐਸਸੀ ਨਾਨ ਮੈਡੀਕਲ ਕਲਾਸ ਦੇ ਦੋ ਵਿਦਿਆਰਥੀ ਯੋਗਾ ਮਾਹਿਰ ਰੁਪਿੰਦਰ ਕੌਰ ਅਤੇ ਖੁਸ਼ੀ ਬਿਡਲਾ ਦੁਆਰਾ ਕਰਵਾਏ ਗਏ ਇਸ ਸਮਾਗਮ ਵਿੱਚ 50 ਤੋਂ ਵੱਧ ਪ੍ਰਤੀਭਾਗੀਆਂ ਨੇ ਭਾਗ ਲਿਆ।

ਇਸ ਮੌਕੇ ਡਾ: ਹਰਪ੍ਰੀਤ ਸਿੰਘ ਪਿ੍ੰਸੀਪਲ ਜੀ.ਐਚ.ਜੀ. ਖ਼ਾਲਸਾ ਕਾਲਜ, ਡਾ: ਸਤਵਿੰਦਰ ਕੌਰ, ਪਿ੍ੰਸੀਪਲ, ਜੀ.ਐਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਅਤੇ ਡਾ: ਪਰਗਟ ਸਿੰਘ, ਪਿ੍ੰਸੀਪਲ ਜੀ.ਐਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵੀ ਹਾਜ਼ਰ ਸਨ | ਪ੍ਰੋਗਰਾਮ ਦੇ ਪ੍ਰਬੰਧਕਾਂ ਪ੍ਰੋ: ਪਵਨਵੀਰ ਸਿੰਘ ਅਤੇ ਪ੍ਰੋ: ਸ਼ੈਲਕਾ ਨੇ ਚਾਨਣਾ ਪਾਇਆ ਕਿ ਯੋਗਾ ਸਾਡੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਇੰਨੀ ਮਹੱਤਵਪੂਰਨ ਭੂਮਿਕਾ ਕਿਵੇਂ ਨਿਭਾਉਂਦਾ ਹੈ।

ਯੋਗਾ ਮਾਹਿਰ ਨੇ ਭਾਗੀਦਾਰਾਂ ਨੂੰ ਕੁਝ ਮਹੱਤਵਪੂਰਨ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਅਭਿਆਸਾਂ ਬਾਰੇ ਸਿਖਾਇਆ ਜੋ ਭਾਗੀਦਾਰਾਂ ਨੂੰ ਖੂਨ ਦੇ ਪ੍ਰਵਾਹ ਨੂੰ ਵਧਾ ਕੇ ਅਤੇ ਪ੍ਰਤੀਰੋਧਕ ਸ਼ਕਤੀ ਨੂੰ ਵਧਾ ਕੇ ਆਪਣੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਨਗੇ। ਡਾ: ਹਰਪ੍ਰੀਤ ਸਿੰਘ ਨੇ ਕਿਹਾ ਕਿ ਯੋਗ ਸਿਰਫ਼ ਸਰੀਰਕ ਕਸਰਤ ਨਹੀਂ ਹੈ, ਸਗੋਂ ਇਸ ਦੇ ਅਧਿਆਤਮਿਕ ਅਤੇ ਮਨੋਵਿਗਿਆਨਕ ਤੰਦਰੁਸਤੀ ਲਈ ਵਧੇਰੇ ਫਾਇਦੇ ਹਨ।

The post ਜੀ.ਐਚ.ਜੀ. ਖਾਲਸਾ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ appeared first on Ludhiana Live.

ਹੀਰੋ ਹੋਮਜ਼ ਨੇ ਯੋਗਾ ਦੀ ਮਹੱਤਤਾ ‘ਤੇ ਕਰਵਾਏ ਗਿਆਨ ਵਰਧਕ ਯੋਗ ਸੈਸ਼ਨ
ਲੁਧਿਆਣਾ : ਐਨਸੀਆਰ ਦੀ ਪਹਿਲੀ ‘ਕੇਅਰ ਏ ਪਲੱਸ’ ਰੇਟਿੰਗ ਵਾਲੀ ਮੋਹਰੀ ਰੀਅਲ ਅਸਟੇਟ ਕੰਪਨੀ ਹੀਰੋ ਹੋਮਜ਼ ਨੇ ਲੁਧਿਆਣਾ, ਦਿੱਲੀ-ਐਨਸੀਆਰ, ਮੁਹਾਲੀ, ਹਰਿਦੁਆਰ ਸਥਿਤ ਆਪਣੀ ਰਿਹਾਇਸ਼ੀ ਸੁਸਾਇਟੀ ਵਿੱਚ ਗਿਆਨ ਵਰਧਕ ਯੋਗ ਸੈਸ਼ਨ ਕਰਵਾਏ। ਇਸ ਯੋਗਾ ਸੈਸ਼ਨ ਵਿੱਚ ਵਸਨੀਕਾਂ ਨੇ ਵੱਡੀ ਗਿਣਤੀ ‘ਚ ਭਾਗ ਲਿਆ ਅਤੇ ਤਜ਼ਰਬੇਕਾਰ ਯੋਗਾ ਸਿੱਖਿਅਕ ਨੇ ਉਹਨਾਂ ਦਾ ਮਾਰਗ ਦਰਸ਼ਨ ਕੀਤਾ ।

ਹੀਰੋ ਹੋਮਜ਼ ਨੇ ਇੱਕ ਵਿਲੱਖਣ ਪਹਿਲ ਕਰਦਿਆਂ ਦਿੱਲੀ ਐਨਸੀਆਰ ਵਿੱਚ ਆਪਣੇ ਕਰਮਚਾਰੀਆਂ ਲਈ ਇੱਕ ਵਰਚੁਅਲ ਯੋਗਾ ਸੈਸ਼ਨ ਵੀ ਆਯੋਜਿਤ ਕੀਤਾ। ਹੀਰੋ ਗਰੁੱਪ ਨੇ ਆਨਸਾਈਟ ਇੰਸਟ੍ਰਕਟਰਾਂ ਦੁਆਰਾ ਯੋਗਾ ਸਿਖਾਉਣ ਦੇ ਸਾਧਨ ਵਜੋਂ ਤਕਨਾਲੋਜੀ ਦੀ ਵਰਤੋਂ ਕਰਕੇ ਇੱਕ ਸ਼ਾਨਦਾਰ ਮਿਸਾਲ ਵੀ ਕਾਇਮ ਕੀਤੀ। ਇਸ ਸਮਾਗਮ ਦਾ ਉਦੇਸ਼ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗਾ ਅਤੇ ਇਸ ਦੀਆਂ ਵੱਖ-ਵੱਖ ਕਿਸਮਾਂ ਦੇ ਆਸਣਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

ਹੀਰੋ ਹੋਮਜ਼ ਦੇ ਸੀਈਓ ਸ਼੍ਰੀ ਧਰਮੇਸ਼ ਸ਼ਾਹ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ, “ਭਾਰਤ ਦੀ ਯੋਗ ਅਤੇ ਧਿਆਨ ਵਿਗਿਆਨ ਨਾਲ ਭਰਪੂਰ ਪ੍ਰਾਚੀਨ ਵਿਰਾਸਤ ਹੈ, ਜਿਸ ਨੇ ਪ੍ਰਾਚੀਨ ਕਾਲ ਤੋਂ ਹੀ ਪੂਰੀ ਦੁਨੀਆ ਦੀ ਬਹੁਤ ਸੇਵਾ ਕੀਤੀ ਹੈ। ਯੋਗ ਨਾ ਸਿਰਫ ਬਿਮਾਰੀਆਂ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ, ਬਲਕਿ ਸਾਡੀਆਂ ਮਾਸਪੇਸ਼ੀਆਂ ਅਤੇ ਮਾਨਸਿਕ ਸਿਹਤ ਨੂੰ ਵੀ ਮਜ਼ਬੂਤ ਕਰਦਾ ਹੈ । ਇਹ ਇਕ ਰੂਹਾਨੀ ਰਤਨ ਹੈ ਜਿਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਵਿਚ ਮਾਣ ਨਾਲ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਯੋਗ ਇੱਕ ਉਦਾਰ ਅਤੇ ਕੁਦਰਤੀ ਫਿੱਟਨੈੱਸ ਵਿਵਸਥਾ ਹੈ ਜਿਸ ਲਈ ਥੋੜ੍ਹੀ ਜਿਹੀ ਮਿਹਨਤ ਅਤੇ ਅਨੁਸ਼ਾਸਨ ਦੀ ਲੋੜ ਹੁੰਦੀ ਹੈ ਪਰ ਇਹ ਸ਼ਾਨਦਾਰ ਨਤੀਜੇ ਦਿੰਦਾ ਹੈ। ਨਿਯੰਤਰਿਤ ਸਾਹ ਅਤੇ ਕਈ ਤਰ੍ਹਾਂ ਦੇ ਆਸਣ ਸਾਡੇ ਮਨ ਦੇ ਪੱਧਰ ਨੂੰ ਵਧਾਉਂਦੇ ਹਨ ਅਤੇ ਸਾਡੀਆਂ ਇੰਦਰੀਆਂ ਨੂੰ ਮੁੜ ਸੁਰਜੀਤ ਕਰਦੇ ਹਨ। ਇਹ ਇੱਕ ਸਵੈ-ਉਪਚਾਰਕ ਕਸਰਤ ਹੈ ਜੋ ਹਰ ਕਿਸੇ ਨੂੰ ਆਪਣੇ ਆਪ ਨੂੰ ਸ਼ਾਂਤ ਅਤੇ ਵਿਵਸਥਿਤ ਰੱਖਣ ਲਈ ਕਰਨੀ ਚਾਹੀਦੀ ਹੈ।

The post ਹੀਰੋ ਹੋਮਜ਼ ਨੇ ਯੋਗਾ ਦੀ ਮਹੱਤਤਾ ‘ਤੇ ਕਰਵਾਏ ਗਿਆਨ ਵਰਧਕ ਯੋਗ ਸੈਸ਼ਨ appeared first on Ludhiana Live.

ਅੰਤਰਰਾਸ਼ਟਰੀ ਯੋਗ ਦਿਵਸ ਮਨਾਉਂਦਿਆਂ ਵੱਖ-ਵੱਖ ਸਮਾਗਮਾਂ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ
ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਲੁਧਿਆਣਾ ਪੱਛਮੀ ਤੋਂ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਹਲਕਾ ਕੇਂਦਰੀ ਤੋਂ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ ਹੈ।

ਅੱਜ ਸਥਾਨਕ ਨਹਿਰੂ ਰੋਜ਼ ਗਾਰਡਨ ਅਤੇ ਗੁਰੂ ਨਾਨਕ ਸਟੇਡੀਅਮ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮਾਂ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਯੁਗਾਂ ਤੋਂ ਯੋਗ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਜੀਵਨ ਦੀ ਪਰੰਪਰਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਤਣਾਅਪੂਰਨ ਜੀਵਨ ਵਿੱਚ ਵੱਖ-ਵੱਖ ਬਿਮਾਰੀਆਂ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਹਨ ਤਾਂ ਯੋਗ ਰਾਜ ਮਨੁੱਖ ਨੂੰ ਰੋਗ ਮੁਕਤ ਅਤੇ ਸਿਹਤਮੰਦ ਬਣਾਉਣ ਵਿੱਚ ਬਹੁਤ ਸਹਾਈ ਹੋ ਸਕਦਾ ਹੈ।

ਇਸ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਬ੍ਰਹਮਾ ਕੁਮਾਰੀ ਸੰਸਥਾ ਵੱਲੋਂ ਨਸ਼ਿਆਂ ਦੇ ਕੋਹੜ ਤੋਂ ਪਾਸਾ ਵੱਟਣ ਦੇ ਸੁਨੇਹੇ ਵਾਲੇ ਗੁਬਾਰੇ ਛੱਡ ਕੇ ਨਸ਼ਾ ਵਿਰੋਧੀ ਮੁਹਿੰਮ ਵੀ ਚਲਾਈ ਗਈ। ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਇਸ ਮੁਹਿੰਮ ਨੂੰ 300 ਪਿੰਡਾਂ ਤੱਕ ਅੱਗੇ ਵਧਾਇਆ ਜਾਵੇਗਾ।

ਜਾਣਕਾਰੀ ਦਿੰਦਿਆਂ ਬ੍ਰਹਮਾ ਕੁਮਾਰੀ ਸੰਸਥਾ ਦੇ ਜ਼ਿਲ੍ਹਾ ਇੰਚਾਰਜ ਬੀ.ਕੇ.ਭੈਣ ਸਰਸਵਤੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹਰ ਹਫ਼ਤੇ ਚਾਰ ਰੋਜ਼ਾ ਪ੍ਰੋਗਰਾਮ ਕਰਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਅਤੇ ਇਹ ਪ੍ਰੋਗਰਾਮ ਸਰਕਾਰੀ ਪੁਨਰਵਾਸ ਕੇਂਦਰਾਂ ਵਿੱਚ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੇ ਸਾਂਝੇ ਯਤਨਾਂ ਨਾਲ ਹੀ ਸਮਾਜ ਵਿੱਚੋਂ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ।

ਨਹਿਰੂ ਰੋਜ਼ ਗਾਰਡਨ ਵਿਖੇ ਆਰਟ ਆਫ਼ ਲਿਵਿੰਗ ਅਤੇ ਗੈਰ ਸਰਕਾਰੀ ਸੰਗਠਨ ਸਿਟੀ ਨੀਡਜ਼ ਵੱਲੋਂ ਇੱਕ ਹੋਰ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਅੱਜ ਦੇ ਸੁ਼ਭ ਦਿਹਾੜੇ ਮੌਕੇ ਵਾਤਾਵਰਣ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਬੂਟੇ ਲਗਾਏ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਲਈ ਯੋਗਾ ਜ਼ਰੂਰੀ ਹੈ ਇਸ ਲਈ ਸਮਾਜ ਲਈ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਜ਼ਰੂਰੀ ਹੈ।

The post ਅੰਤਰਰਾਸ਼ਟਰੀ ਯੋਗ ਦਿਵਸ ਮਨਾਉਂਦਿਆਂ ਵੱਖ-ਵੱਖ ਸਮਾਗਮਾਂ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ appeared first on Ludhiana Live.

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵਿਸ਼ੇਸ਼ ਯੋਗਾ ਕੈਂਪ ਆਯੋਜਿਤ
ਲੁਧਿਆਣਾ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹੋਈਆਂ ਹਦਾਇਤਾਂ ਤਹਿਤ ਅੱਜ 21 ਜੂਨ, 2022 ਨੂੰ ਸੈਸ਼ਨਜ਼ ਡਵੀਜਨ, ਲੁਧਿਆਣਾ ਅਧੀਨ ਕੰਮ ਕਰ ਰਹੀਆਂ ਨਿਆਂਇਕ ਅਦਾਲਤਾਂ ਵੱਲੋਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਗਿਆ।

ਇਸ ਮੌਕੇ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਚਹਿਰੀਆਂ ਕਪਲੈਕਸ, ਲੁਧਿਆਣਾ ਵਿਖੇ ਅੱਜ ਇੱਕ ਵਿਸ਼ੇਸ਼ ਯੋਗਾ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਸ ਕੈਂਪ ਵਿੱਚ ਨਿਆਂਇਕ ਅਧਿਕਾਰੀਆਂ, ਵਕੀਲ ਸਾਹਿਬਾਨ ਅਤੇ ਨਿਆਂਇਕ ਅਦਾਲਤਾਂ ਵਿੱਚ ਤਾਇਨਾਤ ਲਗਭਗ 30 ਸਟਾਫ ਮੈਂਬਰਾਂ ਵੱਲੋਂ ਹਿੱਸਾ ਲਿਆ ਗਿਆ।

ਇਸ ਮੌਕੇ ਸ੍ਰੀ ਹੁਸ਼ਿਆਰ ਸਿੰਘ ਅਤੇ ਸ੍ਰੀ ਸੁਖਵਿੰਦਰ ਸਿੰਘ, ਮਾਹਰ ਯੋਗਾ ਇੰਸਟਰੱਕਟਰਾਂ ਵੱਲੋਂ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲੇ ਨਿਆਂਇਕ ਅਧਿਕਾਰੀਆਂ, ਵਕੀਲ ਸਾਹਿਬਾਨ ਅਤੇ ਕਰਮਚਾਰੀਆਂ ਨੂੰ ਯੋਗਾ ਕਰਵਾਇਆ ਗਿਆ ਅਤੇ ਸਰੀਰਕ ਅਤੇ ਦਿਮਾਗੀ ਤੰਦਰੁਸਤੀ ਲਈ ਲੋੜੀਂਦੀਆਂ ਕਸਰਤਾਂ ਕਰਵਾਈਆਂ ਗਈਆਂ ਅਤੇ ਯੋਗਾ ਕਰਨ ਦੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।

ਇਸ ਮੌਕੇੇ ਉਪ ਮੰਡਲ ਪੱਧਰ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਦੀਆਂ ਨਿਆਂਇਕ ਅਦਾਲਤਾਂ ਵੱਲੋਂ ਵੀ ‘ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ । ਅੰਤਰਰਾਸ਼ਟਰੀ ਯੋਗਾ ਦਿਵਸ’ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਵਿੱਚ ਵੀ ਯੋਗਾ ਕੈਂਪਾਂ ਦਾ ਆਯੋਜਨ ਕਰਵਾਇਆ ਗਿਆ ਅਤੇ ਮਾਹਰ ਯੋਗਾ ਇੰਸਟਰੱਕਟਰਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਯੋਗਾ ਦੀਆਂ ਕਸਰਤਾਂ ਕਰਵਾਈਆਂ ਗਈਆਂ।

ਇਸ ਮੌਕੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਯੋਗਾ ਕਰਨਾ ਸਾਡੇ ਸਰੀਰ ਅਤੇ ਦਿਮਾਗ ਦੀ ਤੰਦਰੁਸਤੀ ਲਈ ਬਹੁਤ ਹੀ ਲੋੜੀਂਦਾ ਅਤੇ ਲਾਭਦਾਇਕ ਹੈ ਜੋ ਕਿ ਸਾਡੇ ਸਰੀਰ ਨੂੰ ਬੀਮਾਰੀਆਂ ਤੋਂ ਬਚਾ ਕੇ ਰੱਖਣ ਵਿੱਚ ਸਹਾਇਤਾ ਕਰਦਾ ਹੈ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰੀਰਕ ਤੌਰ ਤੇ ਤੰਦਰੁਸਤ ਰਹਿਣ ਲਈ ਸਾਨੂੰ ਸਭਨਾਂ ਨੂੰ ਰੋਜ਼ਾਨਾ ਆਪਣੀ ਜਿੰਦਗੀ ਵਿੱਚ ਯੋਗਾ ਦੀ ਗਤੀਵਿਧੀਆਂ ਨੂੰ ਅਪਨਾਉਣਾ ਚਾਹੀਦਾ ਹੈ।

The post ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵਿਸ਼ੇਸ਼ ਯੋਗਾ ਕੈਂਪ ਆਯੋਜਿਤ appeared first on Ludhiana Live.

ਪੰਜਾਬ ਸਰਕਾਰ ਵਲੋਂ ਕੱਲ੍ਹ ਨੂੰ ਸੂਬੇ ਦੇ ਸਕੂਲ ਖੋਲ੍ਹਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਹੋਏ ਹਨ। 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਦਰਮਿਆਨ ਸਿੱਖਿਆ ਵਿਭਾਗ ਨੇ ਕੱਲ੍ਹ ਯਾਨੀ 21 ਜੂਨ ਨੂੰ ਸੂਬੇ ਦੇ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਹਾਲਾਂਕਿ ਬਾਕੀ ਦਿਨਾਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ ਅਤੇ ਸਕੂਲ ਸਿਰਫ 21 ਜੂਨ ਨੂੰ ਹੀ ਖੋਲ੍ਹੇ ਜਾਣਗੇ।

ਇਸ ਹੁਕਮ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਆਖਿਆ ਗਿਆ ਹੈ। ਇਸ ਦੌਰਾਨ ਹਰ ਵਿਦਿਆਰਥੀ ਦਾ ਸਕੂਲ ਪਹੁੰਚਣਾ ਲਾਜ਼ਮੀ ਹੋਵੇਗਾ। ਹਾਲਾਂਕਿ ਛੁੱਟੀਆਂ ਚੱਲ ਰਹੀਆਂ ਹਨ ਪਰ ਇਸ ਦਰਮਿਆਨ ਇਹ ਨੋਟੀਫਿਕੇਸ਼ਨ ਜਾਰੀ ਹੋਇਆ ਹੈ ਕਿ ਹੁਕਮਾਂ ਵਿਚ ਸਕੂਲ ਮੁੱਖੀਆਂ ਨੂੰ ਸਾਫ ਆਖਿਆ ਹੈ ਕਿ ਕੋਵਿਡ ਦੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਯੋਗ ਦਿਵਸ ਮਨਾਉਣ ਨੂੰ ਯਕੀਨੀ ਬਣਾਇਆ ਜਾਵੇ।

ਇਸ ਸੰਬੰਧ ਵਿਚ ਜਦੋਂ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜੋ ਅਧਿਆਪਕ ਛੁੱਟੀਆਂ ਲੈ ਕੇ ਬਾਹਰ ਗਏ ਹੋਏ ਹਨ ਉਨ੍ਹਾਂ ਦਾ ਇਸ ਦਿਵਸ ਵਿਚ ਨਿੱਜੀ ਤੌਰ ’ਤੇ ਸ਼ਾਮਲ ਹੋਣਾ ਕਿਉਂਕਿ ਸੰਭਵ ਨਹੀਂ ਹੈ, ਇਸ ਲਈ ਉਹ ਆਨਲਾਈਨ ਹੀ ਇਹ ਸਮਾਗਮ ਮਨਾਉਣਗੇ। ਬੁਲਾਰੇ ਨੇ ਦੱਸਿਆ ਕਿ ਪੱਤਰ ਵਿਚ ਇਹ ਗੱਲ ਸਪੱਸ਼ਟ ਕੀਤੀ ਗਈ ਹੈ ਕਿ ਯੋਗ ਦਿਵਸ ਮਨਾਉਣਾ ਹੈ ਨਾ ਕਿ ਸਕੂਲ ਖੋਲ੍ਹਣੇ ਹਨ।

The post ਪੰਜਾਬ ਸਰਕਾਰ ਵਲੋਂ ਕੱਲ੍ਹ ਨੂੰ ਸੂਬੇ ਦੇ ਸਕੂਲ ਖੋਲ੍ਹਣ ਦੇ ਹੁਕਮ appeared first on Ludhiana Live.

ਖ਼ਾਲਸਾ ਕਾਲਜ ਲੜਕੀਆਂ ਵਿਖੇ ਕਰਵਾਇਆ ਯੋਗਾ ਸੈਸ਼ਨ
ਲੁਧਿਆਣਾ : ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਧੀਨ ਐੱਨ. ਐੱਸ. ਐੱਸ. ਯੂਨਿਟ ਤੇ ਯੋਗਾ ਕਲੱਬ ਵਲੋਂ ਯੋਗਾ ਪ੍ਰਦਰਸ਼ਨ ਕਰਵਾਇਆ ਗਿਆ। ਪ੍ਰੋਗਰਾਮ ਅੰਤਰਰਾਸ਼ਟਰੀ ਯੋਗ ਦਿਵਸ ਦੇ ਸੰਬੰਧ ‘ਚ ਕਰਵਾਇਆ ਗਿਆ। ਆਯੁਸ਼ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੁਆਰਾ ਹਰ ਸਾਲ ਇਹ ਯੋਗਾ ਦਿਵਸ ਮਨਾਇਆ ਜਾਂਦਾ ਹੈ।

ਸਮਾਗਮ ਨੂੰ ਸਫਲ ਬਣਾਉਣ ਲਈ ਕਾਲਜ ਦੇ ਐਨ. ਐਸ. ਐਸ. ਤੇ ਯੋਗਾ ਕਲੱਬ ਦੇ 100 ਦੇ ਕਰੀਬ ਵਲੰਟੀਅਰਾਂ ਨੇ ਭਾਗ ਲਿਆ। ਯੋਗਾ ਟ੍ਰੇਨਰ ਰਣਜੀਤ ਰਾਣਾ ਦੀ ਅਗਵਾਈ ਹੇਠ ਵਲੰਟੀਅਰਾਂ ਨੇ ਵੱਖ-ਵੱਖ ਯੋਗਾ ਆਸਣ ਕੀਤੇ। ਸਰੀਰਕ ਸਿੱਖਿਆ ਵਿਭਾਗ ਦਾ ਸਮੂਹ ਸਟਾਫ਼ ਤੇ ਐੱਨ. ਐੱਸ. ਐੱਸ .ਪ੍ਰੋਗਰਾਮ ਅਫ਼ਸਰ ਹਾਜ਼ਰ ਸਨ। ਪਿ੍ੰਸੀਪਲ ਡਾ. ਮੁਕਤੀ ਗਿੱਲ ਨੇ ਵਲੰਟੀਅਰਾਂ ਨੂੰ ਯੋਗਾ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ।

The post ਖ਼ਾਲਸਾ ਕਾਲਜ ਲੜਕੀਆਂ ਵਿਖੇ ਕਰਵਾਇਆ ਯੋਗਾ ਸੈਸ਼ਨ appeared first on Ludhiana Live.