jail minister harjot bains Archives - Ludhiana Live

ਕੈਦੀਆਂ ਵੱਲੋਂ ਚਲਾਇਆ ਜਾਣ ਵਾਲਾ ਆਈ.ਓ.ਸੀ. ਪੈਟਰੋਲ ਪੰਪ ਕੀਤਾ ਸਮਰਪਿਤ
ਲੁਧਿਆਣਾ : ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀ ਮਾਨਸਿਕ-ਸਮਾਜਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇਕ ਵੱਡੀ ਪੁਲਾਂਘ ਪੁੱਟਦਿਆਂ, ਪੰਜਾਬ ਦੇ ਜੇਲ੍ਹ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ‘ਗਲਵਾਕੜੀ’ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਉਹ ਸਾਲ ਦੀ ਤਿਮਾਹੀ ਦੌਰਾਨ, ਜੇਲ੍ਹ ਕੰਪਲੈਕਸ ਅੰਦਰ ਸਥਾਪਤ ਵਿਸ਼ੇਸ਼ ਕਮਰੇ ਵਿੱਚ ਆਪਣੇ ਪਰਿਵਾਰਕ ਜੀਆਂ ਨੂੰ ਇਕ ਘੰਟੇ ਲਈ ਵਿਅਕਤੀਗਤ ਤੌਰ ‘ਤੇ ਮਿਲ ਸਕਦੇ ਹਨ।

ਕੈਬਨਿਟ ਮੰਤਰੀ ਨੇ ਜੇਲ੍ਹ ਦੇ ਬਾਹਰ ਤਾਜਪੁਰ ਰੋਡ ‘ਤੇ ਇਕ ਇੰਡੀਅਨ ਆਇਲ ਕਾਰੋਪੋਰੇਸ਼ਨ (ਆਈ.ਓ.ਸੀ.) ਦਾ ਪੈਟਰੋਲ ਪੰਪ ਵੀ ਸਮਰਪਿਤ ਕੀਤਾ ਜਿਸ ਨੂੰ ਚੰਗੇ ਆਚਰਣ ਵਾਲੇ ਕੈਦੀਆਂ ਦੁਆਰਾ ਸੰਚਾਲਿਤ ਕੀਤਾ ਜਾਵੇਗਾ ਜਿਸ ਲਈ ਉਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਇਹ ਪੈਟਰੋਲ ਪੰਪ ਆਈ.ਓ.ਸੀ. ਦੁਆਰਾ ਖੋਲ੍ਹਿਆ ਗਿਆ ਹੈ ਅਤੇ ਇਸ ਪੰਪ ਨੂੰ ਪੰਜਾਬ ਜੇਲ੍ਹ ਵਿਕਾਸ ਬੋਰਡ ਦੁਆਰਾ ਚਲਾਇਆ ਜਾਵੇਗਾ।

ਇਸ ਸਹੂਲਤ ਦਾ ਲਾਭ ਸਿਰਫ਼ ਕੈਦੀ/ਰਿਮਾਂਡ ਕੈਂਦੀ (ਜਿਨ੍ਹਾਂ ਦਾ ਆਚਰਣ ਚੰਗਾ ਹੋਵੇ) ਅਤੇ ਜੇਲ੍ਹ ਪ੍ਰੋਟੋਕਾਲ ਦੀ ਸੁਚੱਜੀ ਪਾਲਣਾ ਕਰਨ ਵਾਲੇ ਹੀ ਲੈ ਸਕਦੇ ਹਨ। ਪਰਿਵਾਰ ਦੇ ਮੈਂਬਰ ਵੀ ਕੈਦੀਆਂ ਅਤੇ ਹਵਾਲਾਤੀਆਂ ਨਾਲ ਭੋਜਨ ਦਾ ਆਨੰਦ ਲੈ ਸਕਦੇ ਹਨ। ਗੈਂਗਸਟਰ ਅਤੇ ਹੋਰ ਗੰਭੀਰ ਅਪਰਾਧਾਂ ਸਮੇਤ ਉੱਚ ਜੋਖਮ ਸ਼੍ਰੇਣੀ ਵਿੱਚ ਸ਼ਾਮਲ ਕੈਦੀ ਅਤੇ ਹਵਾਲਾਤੀ ਇਸ ਸਹੂਲਤ ਦਾ ਲਾਭ ਨਹੀਂ ਲੈ ਸਕਣਗੇ।

ਸ. ਬੈਂਸ ਨੇ ਬਾਅਦ ਵਿੱਚ, ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜੇਲ੍ਹਾਂ ਨੂੰ ਅਸਲ ‘ਸੁਧਾਰ ਘਰ’ ਬਣਾ ਰਹੀ ਹੈ ਜਿੱਥੋਂ ਕੈਦੀਆਂ ਨੂੰ ਹਕੀਕੀ ਤੌਰ ‘ਤੇ ਸੁਧਾਰਿਆ ਜਾ ਸਕਦਾ ਹੈ ਅਤੇ ਉਹ ਜੇਲ੍ਹ ਤੋਂ ਰਿਹਾਅ ਹੋ ਕੇ ਆਮ ਜੀਵਨ ਬਤੀਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਪਰਿਵਾਰਕ ਮੁਲਾਕਾਤਾਂ ਸੂਬੇ ਦੀਆਂ 23 ਜੇਲ੍ਹਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਹ ਮੁਲਾਕਾਤਾਂ ਸਿਰਫ਼ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨਾਲ ਹੋਣਗੀਆਂ, ਜਿਨ੍ਹਾਂ ਨੂੰ ਜੇਲ੍ਹਾਂ ਵਿੱਚ ਚੰਗੇ ਆਚਰਣ ਲਈ ਚੁਣਿਆ ਗਿਆ ਹੋਵੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਫਰਨੀਚਰ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਲੈਸ ਪਰਿਵਾਰਕ ਕਮਰੇ ਵਿੱਚ ਆਪਣੇ ਪੰਜ ਰਿਸ਼ਤੇਦਾਰਾਂ ਨਾਲ ਇੱਕ ਘੰਟਾ ਬਿਤਾਉਣ ਲਈ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਹੂਲਤ ਲਈ ਪਰਿਵਾਰ ਵੱਲੋਂ ਪੰਜਾਬ ਜੇਲ੍ਹ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਜਾਂ ਕੈਦੀ ਜੇਲ੍ਹ ਅਧਿਕਾਰੀਆਂ ਨਾਲ ਵੀ ਸੰਪਰਕ ਕਰ ਸਕਦੇ ਹਨ।

ਸ. ਬੈਂਸ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਗਰਾਮ ਜੇਲ੍ਹਾਂ ਦੇ ਮਾਹੌਲ ਵਿੱਚ ਸੁਧਾਰ ਤੋਂ ਇਲਾਵਾ ਕੈਦੀਆਂ ਦੇ ਵਿਵਹਾਰ ਵਿੱਚ ਵੱਡੀਆਂ ਸਕਾਰਾਤਮਕ ਤਬਦੀਲੀਆਂ ਲਿਆਏਗਾ, ਜਿਸ ਵਿੱਚ ਉਮੀਦ ਅਤੇ ਆਨੰਦ, ਜੀਵਨ ਪ੍ਰਤੀ ਸਕਾਰਾਤਮਕ ਨਜ਼ਰੀਆ, ਕੰਮ ਕਰਨ ਲਈ ਉਤਸ਼ਾਹ, ਰੁਟੀਨ ਦੇ ਕੰਮਾਂ ਵਿੱਚ ਰੁਚੀ, ਆਪਣੇ ਆਪ ਦੀ ਭਾਵਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕੈਦੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਜੇਲ੍ਹ ਪ੍ਰਸ਼ਾਸਨ ਲਈ ਸ਼ਾਨਦਾਰ ਨਤੀਜੇ ਲਿਆਏਗਾ।

ਸ. ਬੈਂਸ ਨੇ ਕਿਹਾ ਕਿ ਪੈਟਰੋਲ ਪੰਪਾਂ ਤੋਂ ਹੋਣ ਵਾਲੀ ਆਮਦਨ ਕੈਦੀਆਂ ਦੀ ਭਲਾਈ ‘ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਵਿੱਚ ਇ੍ਹਨ ਪੈਟਰੋਲ ਪੰਪਾਂ ਤੋਂ ਤੇਲ ਭਰਵਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੇਲ੍ਹਾਂ ਵਿੱਚ ਬੰਦ ਕੈਦੀਆਂ ਵੱਲੋਂ ਤਿਆਰ ਕੀਤੇ ਜਾ ਰਹੇ ਉਤਪਾਦ ਜਿਵੇਂ ਕਿ ਬੇਕਰੀ ਆਈਟਮਾਂ, ਫਰਨੀਚਰ, ਖਾਦੀ ਆਦਿ ਵੀ ਬਾਜ਼ਾਰ ਵਿੱਚ ਵਿਕਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੜ੍ਹਾਈ ਅਤੇ ਹੋਰ ਖੇਡਾਂ ਦੀਆਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੈਦੀਆਂ ਅਤੇ ਹਵਾਲਾਤੀਆਂ ਵਿੱਚ ਨਸ਼ਿਆਂ ਦੇ ਆਦੀ ਹੋਣ ਬਾਰੇ, ਕਾਰਨਾਂ ਦਾ ਪਤਾ ਲਗਾਉਣ ਲਈ ਸੂਬੇ ਦੀਆਂ ਸਾਰੀਆਂ 23 ਜੇਲ੍ਹਾਂ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਆਈ.ਐਸ.ਬੀ. ਮੋਹਾਲੀ ਅਤੇ ਹੋਰ ਮਾਹਿਰਾਂ ਦੇ 300 ਵਿਦਿਆਰਥੀਆਂ ਨੇ ਉਨ੍ਹਾਂ ਕਾਰਨਾਂ ਦਾ ਪਤਾ ਲਗਾਇਆ ਜਿਨ੍ਹਾਂ ਨੇ ਉਨ੍ਹਾਂ ਨੂੰ ਨਸ਼ਾ ਕਰਨ ਲਈ ਮਜਬੂਰ ਕੀਤਾ। ਸਪੈਸ਼ਲ ਡੀ.ਜੀ.ਪੀ. ਜੇਲ੍ਹਾਂ ਸ. ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੀਆਂ ਮਹਿਲਾ ਕੈਦੀਆਂ ਅਤੇ ਹਵਾਲਾਤੀਆਂ ਨੂੰ ਹਰ ਮਹੀਨੇ ਪਰਿਵਾਰ ਨਾਲ ਮਿਲਣ ਦੀ ਸਹੂਲਤ ਦਿੱਤੀ ਜਾਵੇਗੀ।

The post  ਕੈਦੀਆਂ ਵੱਲੋਂ ਚਲਾਇਆ ਜਾਣ ਵਾਲਾ ਆਈ.ਓ.ਸੀ. ਪੈਟਰੋਲ ਪੰਪ ਕੀਤਾ ਸਮਰਪਿਤ appeared first on Ludhiana Live.

ਲੁਧਿਆਣਾ ਜੇਲ੍ਹ ‘ਚ 15 ਪਰਿਵਾਰਾਂ ਨੇ ਕੈਦੀਆਂ ਨਾਲ ਕੀਤੀ ਸਿੱਧੀ ਮੁਲਾਕਾਤ, ਸੂਬੇ ਦੀਆਂ 23 ਜੇਲ੍ਹਾਂ ‘ਚ ਹੋਈ ਸ਼ੁਰੂਆਤ
ਲੁਧਿਆਣਾ : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਥਾਨਕ ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੈਦੀਆਂ ਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਸਿੱਧੇ ਤੌਰ ‘ਤੇ ਹੋਣ ਵਾਲੀ ਮੁਲਾਕਾਤ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਇਕ ਇਤਿਹਾਸਿਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਹਿਲੀ ਵਾਰ ਕੈਦੀਆਂ ਨੂੰ ਸਿੱਧੇ ਤੌਰ ‘ਤੇ ਆਪਣੇ ਪਰਿਵਾਰਾਂ ਨਾਲ ਮਿਲਣ ਦਾ ਮੌਕਾ ਮਿਲੇਗਾ।

ਇਸ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ ਜਾਲੀਆਂ ਰਾਹੀਂ ਕੈਦੀਆਂ ਨਾਲ ਮੁਲਾਕਾਤ ਕਰ ਸਕਦੇ ਸਨ। ਹਰਜੋਤ ਬੈਂਸ ਨੇ ਕਿਹਾ ਕਿ ਕਿਸੇ ਵੀ ਕੈਦੀ ਦੇ 5 ਪਰਿਵਾਰਿਕ ਮੈਂਬਰ ਉਸ ਨਾਲ ਇਕ ਘੰਟਾ ਬਿਤਾ ਸਕਣਗੇ ਅਤੇ ਕੈਦੀ ਆਪਣੇ ਪਰਿਵਾਰ ਨਾਲ ਬੈਠ ਕੇ ਖਾਣਾ ਵੀ ਖਾ ਸਕੇਗਾ। ਹਰਜੋਤ ਬੈਂਸ ਨੇ ਕਿਹਾ ਕਿ ਜੇਲ੍ਹਾਂ ‘ਚ ਬੰਦ ਵੱਡੇ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਇਹ ਸਹੂਲਤ ਨਹੀਂ ਹੈ। ਇਸ ਦੇ ਨਾਲ ਹੀ ਜਿਸ ਕੈਦੀ ਦਾ ਜੇਲ੍ਹ ਵਿਭਾਗ ਨਾਲ ਮਾੜਾ ਰਿਕਾਰਡ ਹੋਵੇਗਾ, ਉਸ ਨੂੰ ਵੀ ਇਹ ਸਹੂਲਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਇਸ ਮੁਲਾਕਾਤ ਲਈ ਕੈਦੀ ਜਾਂ ਉਸ ਦੇ ਪਰਿਵਾਰਿਕ ਮੈਂਬਰ ਆਨਲਾਈਨ ਮੁਲਾਕਾਤ ਬੁਕਿੰਗ ਕਰਵਾ ਸਕਦੇ ਹਨ। ਜੇਲ੍ਹ ਮੰਤਰੀ ਨੇ ਦੱਸਿਆ ਕਿ ਜੇਲ੍ਹ ‘ਚ ਬੰਦ ਕੈਦੀਆਂ ਨੂੰ ਅੱਜ 15 ਪਰਿਵਾਰ ਸਿੱਧੇ ਤੌਰ ‘ਤੇ ਮਿਲ ਰਹੇ ਹਨ ਅਤੇ ਪੰਜਾਬ ਦੀਆਂ 23 ਜੇਲ੍ਹਾਂ ‘ਚ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਹਰਜੋਤ ਬੈਂਸ ਨੇ ਦੱਸਿਆ ਕਿ ਜਿਨ੍ਹਾਂ ਕੈਦੀਆਂ ਨੂੰ ਪੈਰੋਲ ਨਹੀਂ ਮਿਲਦੀ, ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਿੱਧੇ ਤੌਰ ‘ਤੇ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਜੇਲ੍ਹ ਮੰਤਰੀ ਵੱਲੋਂ ਜੇਲ੍ਹ ਦੇ ਸਾਹਮਣੇ ਪੈਟਰੋਲ ਪੰਪ ਦਾ ਵੀ ਉਦਘਾਟਨ ਕੀਤਾ ਗਿਆ, ਜਿੱਥੇ ਕੈਦੀ ਕੰਮ ਕਰ ਸਕਣਗੇ।

The post ਲੁਧਿਆਣਾ ਜੇਲ੍ਹ ‘ਚ 15 ਪਰਿਵਾਰਾਂ ਨੇ ਕੈਦੀਆਂ ਨਾਲ ਕੀਤੀ ਸਿੱਧੀ ਮੁਲਾਕਾਤ, ਸੂਬੇ ਦੀਆਂ 23 ਜੇਲ੍ਹਾਂ ‘ਚ ਹੋਈ ਸ਼ੁਰੂਆਤ appeared first on Ludhiana Live.

ਜੇਲ੍ਹਾਂ ਨੂੰ ਗੈਂਗਸਟਰਾਂ ਦਾ ‘ਸੇਫ਼ ਹਾਊਸ’ ਨਹੀਂ ਬਣਨ ਦੇਵਾਂਗੇ – ਜੇਲ੍ਹ ਮੰਤਰੀ
ਲੁਧਿਆਣਾ : ਪੰਜਾਬ ਦੇ ਜੇਲ੍ਹਾਂ ਅਤੇ ਮਾਈਨਿੰਗ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਦਾਅਵੇ ਨਾਲ ਕਿਹਾ ਹੈ ਕਿ ਅਗਲੇ 6-8 ਮਹੀਨੇ ਦੌਰਾਨ ਪੰਜਾਬ ਦੀ ਹਰੇਕ ਜੇਲ੍ਹ ਨੂੰ ‘ਮੋਬਾਈਲ ਫਰੀ’ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿਥੋਂ ਦੀਆਂ ਜੇਲ੍ਹਾਂ ‘ਮੋਬਾਈਲ ਫਰੀ’ ਹੋਣਗੀਆਂ। ਉਹ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ ਹੋਏ ਸਨ।

ਸ੍ਰ ਬੈਂਸ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ। ਇੱਥੇ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਗੈਂਗਸਟਰਾਂ ਦਾ ‘ਸੇਫ਼ ਹਾਊਸ’ ਹਰਗਿਜ਼ ਨਹੀਂ ਬਣਨ ਦਿੱਤਾ ਜਾਵੇਗਾ। ਜੇਲ੍ਹਾਂ ਨੂੰ ਸਹੀ ਅਰਥਾਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰੇਕ ਜੇਲ੍ਹ ਵਿੱਚ ਜੈਮਰ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ ਸੀ ਟੀ ਵੀ ਕੈਮਰੇ ਸਥਾਪਤ ਕੀਤੇ ਜਾ ਰਹੇ ਹਨ। ਜੇਲ੍ਹਾਂ ਵਿੱਚ ਮੋਬਾਈਲ ਆਉਂਦੇ ਕਿਵੇਂ ਹਨ ?, ਬਾਰੇ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਇਹ ਬਾਹਰੋਂ ਸੁੱਟੇ ਜਾਂਦੇ ਹਨ ਪਰ ਇਹ ਕੰਮ ਬੰਦ ਕਰਨ ਲਈ ਜਿੱਥੇ ਜੇਲ੍ਹ ਵਿੱਚ ਮੋਬਾਈਲ ਫੋਨ ਵਰਤਣ ਵਾਲੇ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ ਉਥੇ ਹੀ ਜਿਸ ਦੇ ਨਾਮ ਉੱਤੇ ਸਿੰਮ ਚਲਦਾ ਹੋਵੇਗਾ ਇਸ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗ।

ਆਪਣੀ ਸਰਕਾਰ ਦੀ ਨੇਕ ਨੀਅਤ ਅਤੇ ਨੀਤੀ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਉਹਨਾਂ ਦੇ ਸਮੇਂ ਦੌਰਾਨ ਢਾਈ ਮਹੀਨੇ ਵਿੱਚ ਰਿਕਾਰਡ 1000 ਤੋਂ ਵਧੇਰੇ ਮੋਬਾਈਲ ਜ਼ਬਤ ਕੀਤੇ ਗਏ ਹਨ। ਇਹ ਜ਼ਬਤੀਆਂ ਲਗਾਤਾਰ ਜਾਰੀ ਰਹਿਣਗੀਆਂ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਵਿਕਾਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਪਰ ਹੁਣ ਅਸੀਂ ਜੇਲ੍ਹ ਵਿਭਾਗ ਵਿੱਚ ਸਟਾਫ ਦੀ ਕਮੀ ਦੂਰ ਕਰਨ ਲਈ ਨਵੀਂ ਭਰਤੀ ਕਰ ਰਹੇ ਹਾਂ। ਜੇਲ੍ਹਾਂ ਵਿੱਚ 1000 ਜੇਲ੍ਹ ਵਾਰਡਨਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ।

ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਲੁਧਿਆਣਾ ਸਮੇਤ ਸੂਬੇ ਦੀਆਂ ਕਈ ਜੇਲ੍ਹਾਂ ਨੂੰ ਹਾਈ ਸਕਿਊਰਟੀ ਅਲਰਟ ਦੀ ਕੈਟਾਗਰੀ ਵਿੱਚ ਰੱਖਿਆ ਗਿਆ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੁਝ ਸਮਾਂ ਹੋਰ ਦੇਣ। ਇਸ ਤੋਂ ਪਹਿਲਾਂ ਉਹਨਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ।

The post  ਜੇਲ੍ਹਾਂ ਨੂੰ ਗੈਂਗਸਟਰਾਂ ਦਾ ‘ਸੇਫ਼ ਹਾਊਸ’ ਨਹੀਂ ਬਣਨ ਦੇਵਾਂਗੇ – ਜੇਲ੍ਹ ਮੰਤਰੀ appeared first on Ludhiana Live.