matewara forest Archives - Ludhiana Live

ਕਿਰਤੀ ਕਿਸਾਨ ਫੋਰਮ ਨੇ ਵਾਤਾਵਰਣ ਜਾਗਰੂਕਤਾ ਮੁਹਿੰਮ ਲਈ ਕੀਤੀ ਆਵਾਜ਼ ਬੁਲੰਦ
ਲੁਧਿਆਣਾ : ਲੁਧਿਆਣਾ ਦੇ ਮੱਤੇਵਾੜਾ ਜੰਗਲ ਦੇ ਨੇੜੇ ਟੈਕਸਟਾਈਲ ਪ੍ਰੋਜੈਕਟ ਪਾਰਕ ਦੀ ਤਜਵੀਜ਼ ਨੂੰ ਪੰਜਾਬ ਸਰਕਾਰ ਨੇ 10 ਜੁਲਾਈ ਨੂੰ ਪਬਲਿਕ ਐਕਸ਼ਨ ਕਮੇਟੀ ਦੀਆਂ ਗਤੀਵਿਧੀਆਂ ਦੇ ਅੰਦੋਲਨ ਤੋਂ ਬਾਅਦ ਰੱਦ ਕਰ ਦਿੱਤਾ ਸੀ। ਬਹੁਤ ਸਾਰੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਸਿਵਲ ਸੋਸਾਇਟੀਆਂ ਨੇ ਸਤਲੁਜ ਨਦੀ ਅਤੇ ਮੱਤੇਵਾੜਾ ਜੰਗਲ ਨੂੰ ਉਦਯੋਗਿਕ ਪ੍ਰੋਜੈਕਟਾਂ ਦੇ ਸੰਭਾਵਿਤ ਖਤਰਿਆਂ ਤੋਂ ਬਚਾਉਣ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਹੱਥ ਮਿਲਾਇਆ ਹੈ।

ਪਬਲਿਕ ਐਕਸ਼ਨ ਕਮੇਟੀ ਅਤੇ ਕੀਰਤੀ ਕਿਸਾਨ ਫੋਰਮ ਨੇ ਉਨ੍ਹਾਂ ਖੇਤਰਾਂ ਦਾ ਸਰਵੇਖਣ ਕੀਤਾ ਜੋ ਤਾਜਪੁਰ ਨੇੜੇ ਬੁੱਢਾ ਨਾਲਾ, ਚਾਂਦ ਸਿਨੇਮਾ ਅਤੇ ਨੂਰਪੁਰ ਬੈਤ ਨਾਲ ਜੁੜੇ ਹੋਏ ਹਨ। ਵਲੀਪੁਰ ਨੇੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਮੰਚ ਦੇ ਕਨਵੀਨਰ ਡਾ ਐਸਐਸ ਬੋਪਾਰਾਏ, ਸੀਨੀਅਰ ਸੇਵਾ ਮੁਕਤ ਅਫ਼ਸਰ ਨੇ ਪਾਣੀ ਪ੍ਰਦੂਸ਼ਣ ਬਾਰੇ ਗੱਲ ਕਰਦਿਆਂ ਕਿਹਾ ਕਿ ਉਦਯੋਗਿਕ ਰਹਿੰਦ-ਖੂੰਹਦ ਜਦੋਂ ਦਰਿਆਈ ਪਾਣੀ ਅਤੇ ਖੇਤੀ ਵਾਲੀ ਜ਼ਮੀਨ ਵਿੱਚ ਰਲ ਜਾਂਦੀ ਹੈ ਅਤੇ ਬਾਅਦ ਵਿੱਚ ਲੱਖਾਂ ਦੀ ਖਪਤ ਹੋ ਜਾਂਦੀ ਹੈ ਤਾਂ ਪੰਜਾਬ ਦੇ ਇੱਕ ਵੱਡੇ ਭੂਗੋਲਿਕ ਹਿੱਸੇ ਨੂੰ ਕੈਂਸਰ ਦੀ ਪੱਟੀ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।

ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਸਾਫ ਅਤੇ ਪ੍ਰਦੂਸ਼ਣ ਮੁਕਤ ਪਾਣੀ ਦੀ ਸਪਲਾਈ ਦੇਵੇ। ਇਸ ਮੌਕੇ,ਸ ਕੁਲਬੀਰ ਸਿੰਘ ਸਿੱਧੂ, ਡਾ ਕਰਮਜੀਤ ਸਿੰਘ, ਸ ਜੀ ਕੇ ਸਿੰਘ ਸਾਬਕਾ ਆਈ ਏ ਐੱਸ ਅਧਿਕਾਰੀ ਨੇ ਭੀੜ ਨੂੰ ਅਪੀਲ ਕੀਤੀ ਕਿ ਉਹ ਕੁਝ ਯਤਨ ਕਰਨ ਤਾਂ ਜੋ ਸਰਕਾਰ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਲਈ ਪਹਿਲ ਕਦਮੀ ਕਰ ਸਕੇ।

ਪਬਲਿਕ ਐਕਸ਼ਨ ਕਮੇਟੀ ਦੇ ਕਰਨਲ ਲਖਨਪਾਲ, ਰਣਜੋਧ ਸਿੰਘ, ਮਨਿੰਦਰਜੀਤ ਸਿੰਘ ਬਾਵਾ, ਮੋਹਿੰਦਰ ਸਿੰਘ ਸੇਖੋਂ, ਵੀ ਪੀ ਮਿਸ਼ਰਾ ਅਤੇ ਗੁਰਪ੍ਰੀਤ ਸਿੰਘ ਸਰਕਾਰ ਨੂੰ ਇਕ ਕਮੇਟੀ ਬਣਾਉਣ ਲਈ ਕਹਿੰਦੇ ਹਨ, ਜਿਸ ਵਿਚ ਮੰਤਰੀ ਦੀ ਮਦਦ ਨਾਲ ਸਤਲੁਜ ਦਰਿਆ ਵਿਚ ਪ੍ਰਦੂਸ਼ਣ ਦਾ ਸਥਾਈ ਹੱਲ ਲੱਭਿਆ ਜਾ ਸਕੇ, ਜਿਸ ਨੂੰ ਇਸ ਲਈ ਵਿਸ਼ੇਸ਼ ਤੌਰ ਤੇ ਨਿਯੁਕਤ ਕੀਤਾ ਜਾਵੇਗਾ। ਅੰਤ ਵਿਚ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ ਰਣਜੋਧ ਸਿੰਘ ਨੇ ਉਥੇ ਮੌਜੂਦ ਇਕ-ਇਕ ਵਿਅਕਤੀ ਦਾ ਧੰਨਵਾਦ ਕੀਤਾ।

The post ਕਿਰਤੀ ਕਿਸਾਨ ਫੋਰਮ ਨੇ ਵਾਤਾਵਰਣ ਜਾਗਰੂਕਤਾ ਮੁਹਿੰਮ ਲਈ ਕੀਤੀ ਆਵਾਜ਼ ਬੁਲੰਦ appeared first on Ludhiana Live.

ਫੀਕੋ ਨੇ ਮੱਤੇਵਾੜਾ ਜੰਗਲ ਵਿੱਚ ਰੁੱਖ ਲਗਾਉਣ ਦੀ ਮੁਹਿੰਮ ‘ਚ ਲਿਆ ਹਿੱਸਾ
ਲੁਧਿਆਣਾ : ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫੀਕੋ )ਦਾ ਇੱਕ ਵਫ਼ਦ ਜਿਸ ਵਿੱਚ ਸ. ਗੁਰਮੀਤ ਸਿੰਘ ਕੁਲਾਰ ਪ੍ਰਧਾਨ, ਸ. ਰਣਜੋਧ ਸਿੰਘ ਹੈਡ ਫਿਕੋ ਆਟੋ ਡਿਵੀਜ਼ਨ, ਸ. ਭੁਪਿੰਦਰ ਸਿੰਘ ਮੱਕੜ ਸ਼ਾਮਿਲ ਸਨ; ਨੇ ਲੁਧਿਆਣਾ ਵਿਖੇ ਮੱਤੇਵਾੜਾ ਜੰਗਲਾਂ ਵਿਖੇ ਸ਼ਹਿਰ ਦੀਆਂ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਦੇ ਨਾਲ ਸਾਂਝੀ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਭਾਗ ਲਿਆ।

ਇਸ ਮੌਕੇ ਸ.ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਨੇ ਕਿਹਾ ਕਿ ਸਵੇਰੇ ਮੱਤੇਵਾੜਾ ਦੇ ਜੰਗਲਾਂ ਵਿੱਚ ਕੁਦਰਤ ਦੇ ਦਰਸ਼ਨ ਕਰਨ ਦਾ ਸ਼ੁਭ ਸਮਾਂ ਸੀ, ਇਸ ਮੌਕੇ ਬੂਟੇ ਲਗਾ ਕੇ ਵਾਤਾਵਰਨ ਨੂੰ ਹੋਰ ਸੁਹਾਵਣਾ ਬਣਾਉਣ ਵਿੱਚ ਯੋਗਦਾਨ ਪਾ ਕੇ ਬਹੁਤ ਖੁਸ਼ੀ ਹੋਈ। ਆਉ ਰਲ ਮਿਲ ਕੇ ਲੁਧਿਆਣਾ ਨੂੰ ਹਰਿਆ ਭਰਿਆ ਬਣਾਈਏ।

The post ਫੀਕੋ ਨੇ ਮੱਤੇਵਾੜਾ ਜੰਗਲ ਵਿੱਚ ਰੁੱਖ ਲਗਾਉਣ ਦੀ ਮੁਹਿੰਮ ‘ਚ ਲਿਆ ਹਿੱਸਾ appeared first on Ludhiana Live.

ਲੁਧਿਆਣਾ ਦੇ ਮੱਤੇਵਾੜਾ ਜੰਗਲ ਨੂੰ ਲੈ ਕੇ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ, ਲਗਾਏ ਜਾਣਗੇ 80000 ਤੋਂ ਵੱਧ ਬੂਟੇ
ਚੰਡੀਗੜ੍ਹ :  ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਰੂਪ ਵਿੱਚ ਮੱਤੇਵਾੜਾ ਜੰਗਲ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ 80000 ਤੋਂ ਵੱਧ ਬੂਟੇ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਅਤੇ ਸੁਚੱਜਾ ਤੇ ਸਿਹਤਮੰਦ ਵਾਤਾਵਰਣ ਸਿਰਜਣ ਦੇ ਇਰਾਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਨੂੰ ਆਰੰਭ ਕੀਤਾ ਗਿਆ ਹੈ ।

ਲੁਧਿਆਣਾ ਸ਼ਹਿਰ ਲਈ ਮੱਤੇਵਾੜਾ ਜੰਗਲ ਫੇਫੜਿਆਂ ਦਾ ਕੰਮ ਕਰਦਾ ਹੈ, ਇਸੇ ਲਈ ਵਣ ਵਿਭਾਗ ਵਲੋਂ ਇੱਥੇ 80,115 ਬੂਟੇ ਲਗਾਏ ਜਾਣਗੇ ਤਾਂ ਜੋ ਵਾਤਾਵਰਣ ਹੋਰ ਸਾਫ਼ ਅਤੇ ਸ਼ੁੱਧ ਹੋ ਸਕੇ ਅਤੇ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਇੱਕ ਚੰਗੇ ਵਾਤਾਵਰਣ ਵਿੱਚ ਸਾਹ ਲੈਣ ਦਾ ਮੌਕਾ ਮਿਲੇ। ਕਟਾਰੂਚੱਕ ਨੇ ਬੈਠਕ ਵਿੱਚ ਅਧਿਕਾਰੀਆਂ ਨੂੰ ਕਿਹਾ ਕਿ ਉਪਰੋਕਤ ਮਕਸਦ ਨੂੰ ਹਾਸਲ ਕਰਨ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਹਿੱਤ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ।

ਕਟਾਰੂਚੱਕ ਨੇ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਕਾਫ਼ੀ ਨਹੀਂ ਸਗੋਂ ਉਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਬੂਟੇ ਅੱਗੇ ਜਾ ਕੇ ਛਾਂ-ਦਾਰ ਰੁੱਖਾਂ ਦਾ ਰੂਪ ਧਾਰ ਕੇ ਵਾਤਾਵਰਣ ਦੇ ਨਰੋਏਪਣ ਵਿੱਚ ਵਾਧਾ ਕਰ ਸਕਣ। ਬੂਟੇ ਲਾਉਣ ਲਈ ਅਜਿਹੀਆਂ ਥਾਵਾਂ ਦੀ ਚੋਣ ਕੀਤੀ ਜਾਵੇ ਜਿੱਥੇ ਕਿ ਇਹ ਬਿਲਕੁੱਲ ਸੁਰੱਖਿਅਤ ਹੋਣ ਜਿਵੇਂ ਕਿ ਸਕੂਲ, ਹਸਪਤਾਲ ਅਤੇ ਡਿਸਪੈਂਸਰੀਆਂ ਆਦਿ।

The post ਲੁਧਿਆਣਾ ਦੇ ਮੱਤੇਵਾੜਾ ਜੰਗਲ ਨੂੰ ਲੈ ਕੇ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ, ਲਗਾਏ ਜਾਣਗੇ 80000 ਤੋਂ ਵੱਧ ਬੂਟੇ appeared first on Ludhiana Live.

ਟੈਕਸਟਾਈਲ ਪਾਰਕ ਬੰਦ ਹੋਣ ਨਾਲ ਲੁਧਿਆਣਾ ਦੀ ਇੰਡਸਟਰੀ ਨੂੰ ਵੱਡਾ ਝਟਕਾ, ਉਦਯੋਗਪਤੀ ਨਾਖੁਸ਼; ਜਾਣੋ ਕੀ ਹੋਵੇਗਾ ਨੁਕਸਾਨ
ਲੁਧਿਆਣਾ : ਦੇਸ਼ ਵਿੱਚ 7 ​​ਮੈਗਾ ਟੈਕਸਟਾਈਲ ਪਾਰਕ ਬਣਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਲੁਧਿਆਣਾ ਵਿੱਚ ਬਣਾਉਣ ਦੀ ਤਜਵੀਜ਼ ਸੀ। ਰਾਜ ਸਰਕਾਰ ਨੇ ਮੱਤੇਵਾੜਾ ਵਿੱਚ ਇਸ ਟੈਕਸਟਾਈਲ ਪਾਰਕ ਦੀ ਸਥਾਪਨਾ ਦੀ ਤਜਵੀਜ਼ ਰੱਦ ਕਰ ਦਿੱਤੀ ਹੈ। ਇਸ ਨਾਲ ਲੁਧਿਆਣਾ ਦੇ ਉਦਯੋਗਾਂ ਨੂੰ ਵੱਡਾ ਝਟਕਾ ਲੱਗਾ ਹੈ। ਉਦਯੋਗਪਤੀਆਂ ਦਾ ਮੰਨਣਾ ਹੈ ਕਿ ਟੈਕਸਟਾਈਲ ਪਾਰਕ ਤੋਂ ਵਿਸ਼ਵ ਪੱਧਰੀ ਨਵੀਂ ਤਕਨੀਕ ਆਵੇਗੀ, ਜਿਸ ਨਾਲ ਇੱਥੇ ਉਦਯੋਗਾਂ ਦਾ ਵਿਸਥਾਰ ਹੋਵੇਗਾ ਅਤੇ ਬਰਾਮਦ ਵਧੇਗੀ।

ਸੂਬਾ ਸਰਕਾਰ ਨੂੰ ਹੁਣ ਲੁਧਿਆਣਾ ਵਿੱਚ ਹੀ ਕਿਸੇ ਹੋਰ ਥਾਂ ਟੈਕਸਟਾਈਲ ਪਾਰਕ ਲਈ ਇੱਕ ਹਜ਼ਾਰ ਏਕੜ ਜ਼ਮੀਨ ਲੱਭ ਲੈਣੀ ਚਾਹੀਦੀ ਹੈ। ਤਾਂ ਹੀ ਲੁਧਿਆਣਾ ਦੀਆਂ ਉਦਯੋਗ ਵਿਸ਼ਵ ਮੰਡੀਆਂ ਵਿੱਚ ਮੁਕਾਬਲਾ ਕਰਨ ਦੇ ਯੋਗ ਹੋ ਸਕਣਗੀਆਂ। ਲੁਧਿਆਣਾ ਦੀ ਟੈਕਸਟਾਈਲ ਇੰਡਸਟਰੀ 125 ਸਾਲ ਤੋਂ ਵੱਧ ਪੁਰਾਣੀ ਹੈ। ਇੱਥੋਂ 2000 ਕਰੋੜ ਰੁਪਏ ਤੋਂ ਵੱਧ ਦੀ ਬਰਾਮਦ ਕੀਤੀ ਜਾਂਦੀ ਹੈ।

ਉਦਯੋਗਪਤੀ ਕਮਲ ਜੈਨ ਅਨੁਸਾਰ ਮੁਕਾਬਲੇ ਦੇ ਦੌਰ ਵਿੱਚ ਲੁਧਿਆਣਾ ਲਈ ਟੈਕਸਟਾਈਲ ਪਾਰਕ ਬਹੁਤ ਜ਼ਰੂਰੀ ਸੀ। ਇਸ ਨਾਲ ਉਦਯੋਗ ਨਵੇਂ ਆਯਾਮਾਂ ਨੂੰ ਛੂਹ ਸਕਦਾ ਹੈ। ਵਾਤਾਵਰਨ ਦੀ ਸਮੱਸਿਆ ਵੀ ਸਰਕਾਰ ਹੱਲ ਕਰ ਸਕਦੀ ਹੈ। ਉਦਯੋਗਿਕ ਵਿਕਾਸ ਦੇ ਨਾਲ-ਨਾਲ ਵਾਤਾਵਰਨ ਸੰਤੁਲਨ ਬਣਾਈ ਰੱਖਣ ਵਾਲੀ ਸਰਕਾਰ ਨੂੰ ਇਸ ਦਿਸ਼ਾ ਵਿੱਚ ਸੋਚਣਾ ਪਵੇਗਾ।

ਉਦਯੋਗਪਤੀ ਸੁਦਰਸ਼ਨ ਜੈਨ ਦਾ ਕਹਿਣਾ ਹੈ ਕਿ ਟੈਕਸਟਾਈਲ ਪਾਰਕ ਵਿੱਚ ਵਿਸ਼ਵ ਪੱਧਰੀ ਤਕਨੀਕ ਆਉਣੀ ਸੀ। ਇਸ ਨਾਲ ਇੰਡਸਟਰੀ ਨੂੰ ਨਵੀਂ ਦਿਸ਼ਾ ਮਿਲੇਗੀ। ਇੱਥੋਂ ਦੀ ਉਦਯੋਗ ਨੂੰ ਵਿਸ਼ਵ ਮੰਡੀ ਵਿੱਚ ਆਪਣਾ ਹਿੱਸਾ ਵਧਾਉਣਾ ਪਿਆ। ਸਰਕਾਰ ਨੂੰ ਉਦਯੋਗਿਕ ਵਿਕਾਸ ਲਈ ਵੀ ਉਪਾਅ ਕਰਨੇ ਪੈਣਗੇ। ਅਜਿਹੇ ਫੈਸਲੇ ਨਕਾਰਾਤਮਕ ਸੰਦੇਸ਼ ਦਿੰਦੇ ਹਨ।-

ਅਜੀਤ ਲਾਕੜਾ, ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਦੇ ਮੁਖੀ ਅਨੁਸਾਰ ਲੁਧਿਆਣਾ ਇੱਕ ਪੁਰਾਣਾ ਟੈਕਸਟਾਈਲ ਕੇਂਦਰ ਹੈ। ਹੁਣ ਇਸ ਨੂੰ ਅਪਗ੍ਰੇਡ ਕਰਨਾ ਹੋਵੇਗਾ। ਪਾਰਕ ਦੇ ਰੱਦ ਹੋਣ ਨਾਲ ਉਦਯੋਗ ਦੇ ਸੰਭਾਵੀ ਵਿਕਾਸ ਨੂੰ ਵੀ ਸੱਟ ਵੱਜੀ ਹੈ। ਚੀਨ ਟੈਕਸਟਾਈਲ ਤੋਂ ਹੱਥ ਖਿੱਚ ਰਿਹਾ ਹੈ ਅਤੇ ਅਸੀਂ ਇਸ ਮੌਕੇ ਦਾ ਫਾਇਦਾ ਉਠਾਉਣ ਲਈ ਤਿਆਰ ਨਹੀਂ ਹਾਂ। ਸਰਕਾਰ ਨੂੰ ਰੋਡਮੈਪ ਬਣਾਉਣਾ ਪਵੇਗਾ।

The post ਟੈਕਸਟਾਈਲ ਪਾਰਕ ਬੰਦ ਹੋਣ ਨਾਲ ਲੁਧਿਆਣਾ ਦੀ ਇੰਡਸਟਰੀ ਨੂੰ ਵੱਡਾ ਝਟਕਾ, ਉਦਯੋਗਪਤੀ ਨਾਖੁਸ਼; ਜਾਣੋ ਕੀ ਹੋਵੇਗਾ ਨੁਕਸਾਨ appeared first on Ludhiana Live.

CM ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਕੀਤਾ ਐਲਾਨ
ਲੁਧਿਆਣਾ : ਮੱਤੇਵਾੜਾ ਜੰਗਲਾਂ ਨੂੰ ਲੈ ਕੇ CM ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਅੱਜ ਸੋਮਵਾਰ ਨੂੰ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਕੀਤੀ। ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਮੱਤੇਵਾੜਾ ਜੰਗਲ ਨੂੰ ਹਟਾਕੇ ਇੱਥੇ ਟੈਕਸਟਾਈਲ ਪਾਰਕ ਬਣਾਇਆ ਜਾਣਾ ਸੀ।

ਜਿਸ ਦਾ ਵਿਰੋਧੀ ਪਾਰਟੀਆਂ ਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਦੇ ਮੱਦੇਨਜ਼ਰ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਮੱਤੇਵਾੜਾ ਜੰਗਲ ਦੀ ਬਜਾਏ ਹੁਣ ਕਿਸੇ ਹੋਰ ਸਥਾਨ ‘ਤੇ ਟੈਕਸਟਾਈਲ ਪਾਰਕ ਬਣਾਇਆ ਜਾਵੇਗਾ। ਲੁਧਿਆਣਾ ਦੇ ਮੱਤੇਵਾੜਾ ਦੇ ਜੰਗਲਾਂ ਨੇੜੇ ਪ੍ਰਸਤਾਵਿਤ ਮਾਡਰਨ ਇੰਡਸਟਰੀਅਲ ਪਾਰਕ ਦੇ ਵਿਰੋਧ ਵਿੱਚ ਐਤਵਾਰ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਮੋਰਚਾ ਲਗਾਇਆ ਗਿਆ ਸੀ।

ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਨੇ ਸ਼ਿਰਕਤ ਕੀਤੀ ਗਈ ਸੀ। ਸਮੂਹ ਪੰਜਾਬੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਮੱਤੇਵਾੜਾ ਦਾ ਇਹ ਜੰਗਲ ਲੱਖਾਂ ਹੀ ਬੇਜ਼ੁਬਾਨ ਪਸ਼ੂ-ਪੰਛੀਆਂ ਦਾ ਘਰ ਹੀ ਨਹੀਂ ਸਗੋਂ ਪੰਜਾਬ ਵਾਸੀਆਂ ਨੂੰ ਸਾਫ-ਸੁਥਰੀ ਹਵਾ ਦੇਣ ਵਿੱਚ ਵੀ ਸਹਾਈ ਹੈ ।

The post CM ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਕੀਤਾ ਐਲਾਨ appeared first on Ludhiana Live.

ਮੱਤੇਵਾੜਾ ਜੰਗਲ ਦੇ ਮੁੱਦੇ ‘ਤੇ CM ਮਾਨ ਨੇ ਸੱਦੀ ਮੀਟਿੰਗ, ਲੱਖਾ ਸਿਧਾਣਾ ਵੀ ਰਹੇ ਮੌਜੂਦ
ਚੰਡੀਗੜ੍ਹ : ਪੰਜਾਬ ‘ਚ ਮੱਤੇਵਾੜਾ ਜੰਗਲਾਂ ਦਾ ਮੁੱਦਾ ਇਸ ਸਮੇਂ ਭਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਬੈਕਫੁੱਟ ‘ਤੇ ਆ ਗਈ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦੌਰਾਨ ਵਾਤਾਵਰਣ ਪ੍ਰੇਮੀਆਂ ਨੂੰ ਵੀ ਆਉਣ ਦਾ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ‘ਚ ਸਮਾਜ ਸੇਵੀ ਆਗੂ ਲੱਖਾ ਸਿਧਾਣਾ ਵੀ ਮੌਜੂਦ ਰਹੇ।

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਸੀ। ਉਨ੍ਹਾਂ ਨਾਲ ਹੀ ਪੰਜਾਬ ਵਿੱਚ ਜੰਗਲ ਹੇਠ ਰਕਬੇ ਨੂੰ 3.67 ਫ਼ੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫ਼ੀਸਦੀ ਕਰਨ ਬਾਰੇ ਵੀ ਸਾਰਥਿਕ ਕਦਮ ਚੁੱਕਣ ਦੀ ਵਕਾਲਤ ਕੀਤੀ।

The post ਮੱਤੇਵਾੜਾ ਜੰਗਲ ਦੇ ਮੁੱਦੇ ‘ਤੇ CM ਮਾਨ ਨੇ ਸੱਦੀ ਮੀਟਿੰਗ, ਲੱਖਾ ਸਿਧਾਣਾ ਵੀ ਰਹੇ ਮੌਜੂਦ appeared first on Ludhiana Live.

ਮੱਤੇਵਾੜਾ ਜੰਗਲ ਵਿਖੇ ਟੈਕਸਟਾਈਲ ਹੱਬ ਬਣਾਉਣ ਦਾ ਸੀਪੀਆਈ ਵਲੋਂ ਵਿਰੋਧ, ਸੰਘਰਸ਼ ਦੀ ਕੀਤੀ ਹਮਾਇਤ
ਲੁਧਿਆਣਾ : ਮੱਤੇਵਾੜਾ ਦੇ ਜੰਗਲ ਵਿਚ ਟੈਕਸਟਾਈਲ ਹੱਬ ਬਨਾਉਣ ਦੀ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਲੁਧਿਆਣਾ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇਕ ਬਿਆਨ ਵਿਚ ਪਾਰਟੀ ਆਗੂਆਂ ਨੇ ਕਿਹਾ ਹੈ ਕਿ ਇਸ ਇਲਾਕੇ ਵਿਚ ਹੜ੍ਹ ਆਉਣ ਦਾ ਖ਼ਤਰਾ ਬਣਿਆ ਰਹਿੰਦਾ ਹੈ । ਇਥੇ ਇਹ ਪ੍ਰੋਜੈਕਟ ਬਹੁਤ ਹੀ ਘਾਤਕ ਸਿੱਧ ਹੋਵੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਵਾਤਾਵਰਨ ਦਾ ਨੁਕਸਾਨ ਹੋਵੇਗਾ।

ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਆਗੂ ਇਸ ਪ੍ਰੋਜੈਕਟ ਦਾ ਵਿਰੋਧ ਕਰਦੇ ਰਹੇ ਹਨ ਅਤੇ ਲੋਕਾਂ ਤੋਂ ਵੋਟਾਂ ਇਸ ਵਿਸ਼ਵਾਸ ਨਾਲ ਲਈਆਂ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਇਸ ਪ੍ਰੋਜੈਕਟ ਨੂੰ ਨਹੀਂ ਲੱਗਣ ਦੇਣਗੇ। ਇਸ ਇਲਾਕੇ ਦੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ । ਸਰਕਾਰ ਨੂੰ ਚਾਹੀਦਾ ਹੈ ਕਿ ਜੋ ਥਾਵਾਂ ਪਹਿਲਾਂ ਹੀ ਫੋਕਲ ਪੁਆਇੰਟ ਬਣਾਉਣ ਲਈ ਐਕਵਾਇਰ ਕੀਤੀਆਂ ਹੋਈਆਂ ਹਨ, ਉਥੇ ਇਹੋ ਜਿਹੇ ਪ੍ਰਾਜੈਕਟ ਲਾਏ ਜਾ ਸਕਦੇ ਹਨ।

ਪੰਜਾਬ ਵਿੱਚ ਪਹਿਲਾਂ ਜੰਗਲਾਂ ਹੇਠਲਾ ਰਕਬਾ ਪਹਿਲਾਂ ਹੀ ਬਹੁਤ ਘੱਟ ਹੈ । ਵਾਤਾਵਰਣ ਦੇ ਸੰਤੁਲਨ ਲਈ 33% ਰਕਬਾ ਚਾਹੀਦਾ ਹੈ ਜਦੋਂ ਕਿ ਪੰਜਾਬ ਵਿੱਚ ਇਹ ਸਿਰਫ਼ ਚਾਰ ਪ੍ਰਤੀਸ਼ਤ ਤੋਂ ਵੀ ਘੱਟ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਇੰਡਸਟਰੀ ਲਗਾਉਣ ਦੇ ਹੱਕ ਵਿੱਚ ਹਨ। ਪਰ ਇਹੋ ਜਿਹੀ ਇੰਡਸਟਰੀ ਜਿਸ ਨੇ ਪਾਣੀ ਨੂੰ ਪਲੀਤ ਕਰਨਾ ਹੈ ਅਤੇ ਵਾਤਾਵਰਨ ਦਾ ਘਾਣ ਕਰਨਾ ਹੈ, ਦੇ ਖਿਲਾਫ ਹਨ।

The post ਮੱਤੇਵਾੜਾ ਜੰਗਲ ਵਿਖੇ ਟੈਕਸਟਾਈਲ ਹੱਬ ਬਣਾਉਣ ਦਾ ਸੀਪੀਆਈ ਵਲੋਂ ਵਿਰੋਧ, ਸੰਘਰਸ਼ ਦੀ ਕੀਤੀ ਹਮਾਇਤ appeared first on Ludhiana Live.

ਵਾਤਾਵਰਣ ਦੀ ਸੁਰੱਖਿਆ ਲਈ SGPC ਦਾ ਵੱਡਾ ਫ਼ੈਸਲਾ, ਗੁਰਦੁਆਰਿਆਂ ਨਾਲ ਲਗਦੀ ਜ਼ਮੀਨ ‘ਤੇ ਵਸਾਇਆ ਜਾਵੇਗਾ ਜੰਗਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਤਾਵਰਣ ਦੀ ਸੁਰੱਖਿਆ ਲਈ ਵੱਡਾ ਫੈਸਲਾ ਲੈਂਦਿਆਂ ਜੰਗਲ ਵਸਾਉਣ ਦੀ ਗੱਲ ਕਹੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਮੱਤੇਵਾੜਾ ਦੇ ਜੰਗਲਾਂ ਨੂੰ ਕੱਟ ਕੇ ਉਦਯੋਗ ਸਥਾਪਤ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਲਿਆ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਇਸ ਜੰਗਲ ਦੀ ਇੱਕ ਇਤਿਹਾਸਕ ਮਾਨਤਾ ਹੈ। ਇਸ ਦੇ ਬਾਵਜੂਦ ਸਰਕਾਰ ਨੇ ਵਾਤਾਵਰਨ ਨੂੰ ਦਰਕਿਨਾਰ ਕਰਦਿਆਂ ਦਰੱਖਤਾਂ ਦੀ ਕਟਾਈ ਕਰਕੇ ਉਦਯੋਗ ਲਗਾਉਣ ਦੀ ਗੱਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਤੇਵਾੜਾ ਦੇ ਜੰਗਲਾਂ ਦੀ ਕਟਾਈ ਦੀ ਨਿਖੇਧੀ ਕੀਤੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰਾਂ ਵਾਤਾਵਰਨ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੀਆਂ ਹਨ, ਦੂਜੇ ਪਾਸੇ ਜੰਗਲ ਕੱਟਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਜੇਕਰ ਜੰਗਲਾਂ ਨੂੰ ਕੱਟ ਦਿੱਤਾ ਗਿਆ ਤਾਂ ਇਹ ਮਨੁੱਖਤਾ ਦਾ ਕਤਲ ਹੋਵੇਗਾ ।

ਇਸ ਲਈ ਵਾਤਾਵਰਨ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਹੋਏ ਸ਼੍ਰੋਮਣੀ ਕਮੇਟੀ ਆਪਣੇ ਗੁਰਦੁਆਰਿਆਂ ਦੇ ਆਲੇ-ਦੁਆਲੇ 1-1 ਏਕੜ ਜ਼ਮੀਨ ‘ਤੇ ਜੰਗਲ ਵਸਾਵੇਗੀ । ਇਹ ਵਾਤਾਵਰਨ ਨੂੰ ਬਚਾਉਣ ਦਾ ਇੱਕ ਉਪਰਾਲਾ ਹੈ। ਇਸ ਨਾਲ ਲੋਕਾਂ ਨੂੰ ਸ਼ੁੱਧ ਹਵਾ ਲੈਣ ਵਿੱਚ ਆਸਾਨੀ ਹੋਵੇਗੀ ਅਤੇ ਜੰਗਲੀ ਜੀਵਾਂ ਨੂੰ ਵੀ ਸੁਰੱਖਿਆ ਮਿਲੇਗੀ।

ਦੱਸ ਦੇਈਏ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਵਿੱਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦੇ ਕੰਢੇ ਸਥਿਤ ਇਕਲੌਤੇ ਜੰਗਲ ਮੱਤੇਵਾੜਾ ਨੂੰ ਇੰਡਸਟ੍ਰੀਅਲ ਪਾਰਕ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਹੈ । 4000 ਏਕੜ ਵਿੱਚ ਫੈਲੇ ਇਸ ਜੰਗਲ ਨੇ ਮੌਜੂਦਾ ਸਮੇਂ ਵਿੱਚ ਜੰਗਲੀ ਜੀਵਾਂ ਦੀਆਂ ਸੈਂਕੜੇ ਕਿਸਮਾਂ ਨੂੰ ਆਪਣੀ ਗੋਦ ਵਿੱਚ ਸਾਂਭਿਆ ਹੋਇਆ ਹੈ। ਹਾਈਵੇਅ ਦੇ ਆਧੁਨਿਕੀਕਰਨ ਤੋਂ ਬਾਅਦ ਪੰਜਾਬ ਵਿੱਚ ਹੁਣ ਸਿਰਫ਼ 3.50 ਫ਼ੀਸਦੀ ਜੰਗਲ ਹੀ ਬਚੇ ਹਨ।

The post ਵਾਤਾਵਰਣ ਦੀ ਸੁਰੱਖਿਆ ਲਈ SGPC ਦਾ ਵੱਡਾ ਫ਼ੈਸਲਾ, ਗੁਰਦੁਆਰਿਆਂ ਨਾਲ ਲਗਦੀ ਜ਼ਮੀਨ ‘ਤੇ ਵਸਾਇਆ ਜਾਵੇਗਾ ਜੰਗਲ appeared first on Ludhiana Live.

ਅਕਾਲੀ ਦਲ ਮੱਤੇਵਾੜਾ ਟੈਕਸਟਾਈਲ ਪ੍ਰਾਜੈਕਟ ਰੱਦ ਕਰਨ ਦੀ ਮੰਗ ਦੇ ਹੱਕ ਵਿਚ 10 ਜੁਲਾਈ ਦੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰੇਗਾ
ਲੁਧਿਆਣਾ : ਸ਼੍ਰੋਮਦੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਮੱਤੇਵਾੜਾ ਜੰਗਲ ਅਤੇ ਨਾਲ ਲੱਗਦੀ ਸਤਲੁਜ ਦਰਿਆ ਦੇ ਹੜ੍ਹਾਂ ਵਾਲੇ ਇਲਾਕੇ ਵਿਚ ਇਕ ਹਜ਼ਾਰ ਏਕੜ ਵਿਚ ਟੈਕਸਟਾਈਲ ਪਾਰਕ ਬਣਾਏ ਜਾਣ ਦੇ ਫੈਸਲੇ ਨੁੰ ਰੱਦ ਕਰਵਾਉਣ ਲਈ 50 ਐਨ ਜੀ ਓਜ਼ ਦੀ ਪਬਲਿਕ ਐਕਸਨ ਕਮੇਟੀ ਵੱਲੋਂ 10 ਜੁਲਾਈ ਨੁੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰੇਗਾ।

ਅੱਜ ਇਥੇ ਜਾਰੀ ਕੀਤ ੇਇਕ ਬਿਆਨ ਵਿਚ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਇਸ ਰੋਸ ਪ੍ਰਦਰਸ਼ਨ ਦੀ ਡਟਵੀਂ ਹਮਾਇਤ ਦਾ ਭਰੋਸਾ ਲਿਆ ਹੈ ਤੇ ਉਹਨਾਂ ਸਾਰੇ ਵਾਤਾਵਰਣ ਪ੍ਰੇਮੀਆਂ ਨੁੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੁਧਿਆਣਾ ਦੇ ‘ਹਰੇ ਫੇਫੜਿਆਂ’ ਨੂੰ ਬੰਦ ਕਰਨ ਦੇ ਫੈਸਲੇ ਨੂੰ ਰੋਕਣ ਲਈ ਇਕਜੁੱਟ ਹੋ ਜਾਣ।

ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਆਪ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸਮੇਤ ਆਪ ਆਗੂਆਂ ਨੇ ਲੁਧਿਆਣਾ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਲੋਕ ਜਦੋਂ ਵਿਰੋਧੀ ਧਿਰ ਵਿਚ ਸਨ ਤਾਂ ਇਸ ਪ੍ਰਾਜੈਕਟ ਦਾ ਵਿਰੋਧ ਕਰਦੇ ਸਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਇਹ ਪ੍ਰਾਜੈਕਟ ਰੱਦ ਕਰਨ ਦੇ ਹੱਕ ਵਿਚ ਸੀ।

ਗਰੇਵਾਲ ਨੇ ਕਿਹਾ ਕਿ ਸਰਕਾਰ ਨੂੰ ਇਹ ਟੈਕਸਟਾਈਲ ਪਾਰਕ ਪ੍ਰਾਜੈਕਟ ਤੁਰੰਤ ਰੱਦ ਕਰਨਾ ਚਾਹੀਦਾ ਹੈ ਅਤੇ ਬਦਲਵੇਂ ਈਕੋ ਫਰੈਂਡਲੀ ਪ੍ਰਾਜੈਕਟ ਲਿਆਉਣੇ ਚਾਹੀਦੇ ਹਨ ਜੋ ਇਲਾਕੇ ਦੀ ਹਰਿਆਵਲ ਦੇ ਮੁਤਾਬਕ ਹੋਣ। ਉਹਨਾਂ ਕਿਹਾ ਕਿ ਇਲਾਕੇ ਵਿਚ ਟੈਕਸਟਾਈਲ ਪਾਰਕ ਬਣਾਉਣ ਦੀ ਆਗਿਆ ਦੇਣ ਨਾਲ ਨਾ ਸਿਰਫ ਸੁਰੱਖਿਅਤ ਜੰਗਲ ਦਾ ਵਾਤਾਵਰਣ ਪ੍ਰਭਾਵਤ ਹੋਵੇਗਾ ਬਲਕਿ ਇਸ ਨਾਲ ਸਤਲੁਜ ਦਰਿਆ ਦਾ ਪਾਣੀ ਵੀ ਗੰਧਲਾ ਹੋ ਜਾਵੇਗਾ ਕਿਉਂਕਿ ਇਸ ਵਿਚ ਪ੍ਰਾਜੈਕਟਾਂ ਦਾ ਗੰਧਲਾ ਪਾਣੀ ਛੱਡਿਆ ਜਾਵੇਗਾ।

The post ਅਕਾਲੀ ਦਲ ਮੱਤੇਵਾੜਾ ਟੈਕਸਟਾਈਲ ਪ੍ਰਾਜੈਕਟ ਰੱਦ ਕਰਨ ਦੀ ਮੰਗ ਦੇ ਹੱਕ ਵਿਚ 10 ਜੁਲਾਈ ਦੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰੇਗਾ appeared first on Ludhiana Live.

ਲੋਕ ਐਕਸ਼ਨ ਕਮੇਟੀ ਮੱਤੇਵਾੜਾ ਤੇ ਸਤਲੁਜ ਨੇ ਮੁੱਖ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ
ਲੁਧਿਆਣਾ : ਭਵਿੱਖ ‘ਚ ਮੱਤੇਵਾੜਾ ਜੰਗਲਾਤ ਖੇਤਰ ਨੂੰ ਪਲੀਤ ਕਰਨ ਤੋਂ ਰੋਕਣ ਤੇ ਸਤਲੁਜ ਦਰਿਆ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਲੋਕ ਐਕਸ਼ਨ ਕਮੇਟੀ ਮੱਤੇਵਾੜਾ ਤੇ ਸਤਲੁਜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਿਲਣ ਲਈ ਸਮਾਂ ਮੰਗਿਆ ਹੈ। ਪੀ. ਏ. ਸੀ. ਵਲੋਂ ਮੱਤੇਵਾੜਾ ਟੈਕਸਟਾਈਲ ਪਾਰਕ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੂੰ ਲਿਖੀ ਚਿੱਠੀ ‘ਚ ਕਿਹਾ ਹੈ ਕਿ ਮੱਤੇਵਾੜਾ ਟੈਕਸਟਾਈਲ ਇੰਡਸਟਰੀਅਲ ਪਾਰਕ ਤੋਂ ਬਚਾਉਣ ਲਈ ਸੰਘਰਸ਼ ਕਰ ਰਹੀ ਲੋਕ ਐਕਸ਼ਨ ਕਮੇਟੀ ਦੇ ਮੈਂਬਰ ਤੇ ਵੱਖ-ਵੱਖ ਵਾਤਾਵਰਨ ਸੰਸਥਾਵਾਂ ਦੇ ਮੈਂਬਰ ਆਪ ਨੂੰ ਮਿਲਣਾ ਚਾਹੁੰਦੇ ਹਨ ਤੇ ਨਿੱਜੀ ਤੌਰ ‘ਤੇ ਇਸ ਅਹਿਮ ਮੁੱਦੇ ‘ਤੇ ਤੁਹਾਡੇ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਨੂੰ ਮਿਲ ਚੁੱਕੇ ਹਾਂ ਅਤੇ ਇਸ ਟੈਕਸਟਾਈਲ ਪਾਰਕ ਦੇ ਮੱਤੇਵਾੜਾ ਜੰਗਲ ਦੇ ਨਾਲ ਲੱਗਦੇ ਨਕਾਰਾਤਮਕ ਪ੍ਰਭਾਵਾਂ ਬਾਰੇ ਉਨ੍ਹਾਂ ਨੂੰ ਇਕ ਮੰਗ-ਪੱਤਰ ਵਿਚ ਆਪਣੇ ਵਿਚਾਰਾਂ ਤੋਂ ਜਾਣੂੰ ਕਰਵਾ ਚੁੱਕੇ ਹਾਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਸਾਂਝੇ ਕਰਨ ਦਾ ਵਾਅਦਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਉਦਯੋਗਾਂ ਦੇ ਵਿਰੁੱਧ ਨਹੀਂ ਹਾਂ ਪਰ ਅਸੀਂ ਅਜਿਹੇ ਉਦਯੋਗ ਚਾਹੁੰਦੇ ਹਾਂ ਜੋ ਪ੍ਰਦੂਸ਼ਣ ਨਾ ਫੈਲਾਉਣ। ਉਨ੍ਹਾਂ ਕਿਹਾ ਕਿ ਅਸੀਂ ਵਾਤਾਵਰਨ ਪ੍ਰੇਮੀ ਤੁਹਾਨੂੰ ਇਸ ਟੈਕਸਟਾਈਲ ਪਾਰਕ ਦੀ ਸਥਾਪਨਾ ਤੋਂ ਬਾਅਦ ਪੰਜਾਬ ਦੇ ਵਾਤਾਵਰਨ ਨੂੰ ਹੋਣ ਵਾਲੇ ਖ਼ਤਰੇ ਤੋਂ ਜਾਣੂੰ ਕਰਵਾਉਣਾ ਚਾਹੁੰਦੇ ਹਾਂ।

The post ਲੋਕ ਐਕਸ਼ਨ ਕਮੇਟੀ ਮੱਤੇਵਾੜਾ ਤੇ ਸਤਲੁਜ ਨੇ ਮੁੱਖ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ appeared first on Ludhiana Live.