module Archives - Ludhiana Live

ਪੰਜਾਬ ‘ਚ ਅੰਤਰਰਾਜੀ ਹ. ਥਿਆਰਾਂ ਦੀ ਤ. ਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ
ਚੰਡੀਗੜ੍ਹ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੇ ਆਪ੍ਰੇਸ਼ਨ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅਮਰੀਕਾ ਸਥਿਤ ਦਿਲਪ੍ਰੀਤ ਸਿੰਘ ਨਾਲ ਜੁੜੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ 7 ਮੁੱਖ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਨ੍ਹਾਂ ਦੇ ਕਬਜ਼ੇ ‘ਚੋਂ 12 ਪਿਸਤੌਲ, 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ਼ ਢਾਣੀ, ਜਸ਼ਨਦੀਪ ਸਿੰਘ ਉਰਫ਼ ਮਾਇਆ ਉਰਫ਼ ਛਿੱਲਰ, ਇਸ਼ਮੀਤ ਸਿੰਘ ਉਰਫ਼ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ਼ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਵਜੋਂ ਹੋਈ ਹੈ। ਸਾਰੇ ਵਸਨੀਕ ਛੇਹਰਟਾ ਜਿਲਾ ਅੰਮ੍ਰਿਤਸਰ

ਅਤੇ ਵਰਿੰਦਰ ਸਿੰਘ ਉਰਫ਼ ਰਵੀ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਸ਼ਾਮਲ ਹਨ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗਰੋਹਾਂ ਨੂੰ ਮੁਹੱਈਆ ਕਰਵਾ ਰਿਹਾ ਸੀ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਕਰਨਜੀਤ ਧਨੀ ਆਪਣੇ ਭਰਾਵਾਂ ਜਸ਼ਨਦੀਪ ਸਿੰਘ ਅਤੇ ਇਸ਼ਮੀਤ ਨਾਲ ਮਿਲ ਕੇ ਅਮਰੀਕਾ ਵਿੱਚ ਰਹਿੰਦੇ ਦਿਲਪ੍ਰੀਤ ਸਿੰਘ ਦੇ ਕਹਿਣ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਗੈਂਗ ਦੇ ਮੈਂਬਰਾਂ ਤੱਕ ਪਹੁੰਚਾਉਣ ਲਈ ਲਿਆਇਆ ਸੀ।ਡੀ.ਜੀ.ਪੀ ਨੇ ਕਿਹਾ ਕਿ ਮਾਡਿਊਲ ਵਿਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ।ਇਸ ਆਪ੍ਰੇਸ਼ਨ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੀ ਜਾ ਰਹੀ ਹੈ।ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਇਸਲਾਮਾਬਾਦ ਦੇ ਡੀ.ਸੀ.ਪੀ.ਅਤੇ ਸੀ.ਆਈ.ਏ.-2. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਦੇਖ-ਰੇਖ ਹੇਠ ਸਪੈਸ਼ਲ ਆਪ੍ਰੇਸ਼ਨ ਚਲਾ ਕੇ ਮੁਲਜ਼ਮਾਂ ਨੂੰ ਛੇਹਰਟਾ ਅਤੇ ਬਾਬਾ ਬਕਾਲਾ ਦੇ ਇਲਾਕਿਆਂ ਤੋਂ ਕਾਬੂ ਕੀਤਾ ਗਿਆ।ਇਸ ਸਬੰਧੀ ਐਫ.ਆਈ.ਆਰ. ਨੰ: 234 ਮਿਤੀ 29.10.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ 27 ਅਧੀਨ ਇਸਲਾਮਾਬਾਦ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

The post ਪੰਜਾਬ ‘ਚ ਅੰਤਰਰਾਜੀ ਹ. ਥਿਆਰਾਂ ਦੀ ਤ. ਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ appeared first on Ludhiana Live.