mp sichewal Archives - Ludhiana Live

ਬੁੱਢਾ ਦਰਿਆ ਜਲਦ ਹੀ ਪ੍ਰਦੂਸ਼ਣ ਮੁਕਤ ਹੋਵੇਗਾ – ਸੰਤ ਬਲਬੀਰ ਸਿੰਘ ਸੀਚੇਵਾਲ
ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ ਜਿਸਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿੱਚ ਪ੍ਰਦੂਸ਼ਣ ਦੇ ਸਰੋਤਾਂ ਨੂੰ ਬੰਦ ਕਰਕੇ ਇਸ ਦੀ ਇਤਿਹਾਸਕ ਮਹੱਤਤਾ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

ਸੰਸਦ ਮੈਂਬਰ ਪਿੰਡ ਭੌਰਾ ਵਿਖੇ ਇੱਕ ਪੁਸਤਕ ਰਿਲੀਜ਼ ਸਮਾਗਮ ਦੌਰਾਨ ਗੱਲਬਾਤ ਕਰ ਰਹੇ ਸਨ, ਜਿਸ ਵਿੱਚ ਉਨ੍ਹਾਂ ਨੇ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਪ੍ਰਦੂਸ਼ਣ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦੀ ਜਾਂਚ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਨਿਯਮਤ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਕੁਦਰਤੀ ਸੋਮਿਆਂ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਰੱਖੀਏ। ਇਸ ਪਵਿੱਤਰ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਬਖਸ਼ਿਸ਼ ਹੈ, ਜਿਨ੍ਹਾਂ ਨੇ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਸੰਸਦ ਮੈਂਬਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵੀ ਗੁਰੇਜ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਵਾਤਾਵਰਨ ਨੂੰ ਹੋਰ ਖ਼ਤਰਾ ਪੈਦਾ ਹੋ ਰਿਹਾ ਹੈ।

ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ‘ਤੇ ਬੋਲਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਿੱਲਤ ਨਾਲ ਜੂਝ ਰਿਹਾ ਹੈ ਅਤੇ ਇਸ ਕੋਲ ਕਿਸੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਬਚਿਆ ਹੈ। ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਨੂੰ ਹੜ੍ਹਾਂ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪੰਜਾਬ ਦੇ ਦਰਿਆਈ ਪਾਣੀ ਲਈ ਲਾਬਿੰਗ ਕਰਨ ਵਾਲੇ ਕਿਸੇ ਵੀ ਰਾਜ ਨੇ ਹੜ੍ਹਾਂ ਦੇ ਪਾਣੀ ਨੂੰ ਆਪਣੇ ਖੇਤਰਾਂ ਵਿੱਚ ਨਹੀਂ ਜਾਣ ਦਿੱਤਾ।

ਬਾਅਦ ਵਿੱਚ ਉਨ੍ਹਾਂ ਪ੍ਰਸਿੱਧ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਲਿਖੀ ਪੁਸਤਕ ਸ੍ਰੀ ਹਰਿਕ੍ਰਿਸ਼ਨ ਧਿਆਈਐ ਨੂੰ ਰਿਲੀਜ਼ ਕੀਤਾ। ਇਸ ਪੁਸਤਕ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਅਤੇ ਯਾਤਰਾ ਨੂੰ ਦਰਸਾਇਆ ਗਿਆ ਹੈ। ਸੰਸਦ ਮੈਂਬਰ ਨੇ ਡਾ. ਮਿਨਹਾਸ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਆਪਣੀ ਅਕੈਡਮੀ ਵਿੱਚ ਮੁਫਤ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਸੰਤ ਸੀਚੇਵਾਲ ਨੇ ਅਕੈਡਮੀ ਵਿੱਚ ਪੜ੍ਹਦੇ ਗਰੀਬ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੀ ਸੌਂਪਿਆ।

ਮੈਂਬਰ ਪਾਰਲੀਮੈਂਟ ਬਲਬੀਰ ਸਿੰਘ ਸੀਚੇਵਾਲ ਨੇ ਬਹਾਦੁਰਕੇ ਰੋਡ ‘ਤੇ ਸਥਿਤ ਕਾਮਨ ਫਲੂਐਂਟ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ, ਜਿੱਥੇ ਡਾਇੰਗ ਯੂਨਿਟਾਂ ਦੇ ਪਾਣੀ ਨੂੰ ਟ੍ਰੀਟ ਕੀਤਾ ਜਾ ਰਿਹਾ ਸੀ। ਸੰਸਦ ਮੈਂਬਰ ਨੇ ਟ੍ਰੀਟ ਕੀਤੇ ਪਾਣੀ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਅਤੇ ਇਸ ਪਲਾਂਟ ਨੂੰ ਸਹੀ ਢੰਗ ਨਾਲ ਚਲਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ 15 ਐਮ.ਐਲ.ਡੀ. ਦੀ ਸਮਰੱਥਾ ਵਾਲੇ ਇਸ ਪਲਾਂਟ ਵਿੱਚ ਕੋਈ ਵੀ ਰੰਗਾਈ ਯੂਨਿਟ ਬਿਨਾਂ ਟਰੀਟਮੈਂਟ ਤੋਂ ਪਾਣੀ ਨਾ ਛੱਡੇ।

The post ਬੁੱਢਾ ਦਰਿਆ ਜਲਦ ਹੀ ਪ੍ਰਦੂਸ਼ਣ ਮੁਕਤ ਹੋਵੇਗਾ – ਸੰਤ ਬਲਬੀਰ ਸਿੰਘ ਸੀਚੇਵਾਲ appeared first on Ludhiana Live.

ਬਲਿਹਾਰੀ ਕੁਦਰਤ ਵਸਿਆ ਸਿਰਲੇਖ ਅਧੀਨ ਪੀ ਏ ਯੂ ਐਨ ਐਸ ਐਸ ਦਾ ਕੀਤਾ ਸਲਾਨਾ ਸਮਾਗਮ
ਲੁਧਿਆਣਾ : ਪੀਏਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾਕਟਰ ਨਿਰਮਲ ਸਿੰਘ ਜੌੜਾ ਦੀ ਅਗਵਾਈ ਹੇਠ ਪੀ ਏ ਯੂ ਐਨ ਐਸ ਐਸ ਸੈੱਲ ਦੇ ਸਾਲਾਨਾ ਪ੍ਰੋਗਰਾਮ ਦੌਰਾਨ ਬਲਿਹਾਰੀ ਕੁਦਰਤ ਵਸਿਆ ਸਿਰਲੇਖ ਅਧੀਨ ਵਾਤਾਵਰਨ ਦੀ ਸ਼ੁੱਧਤਾ ਅਤੇ ਸੁਰੱਖਿਆ ਲਈ ਗੰਭੀਰਤਾ ਨਾਲ ਗੱਲਬਾਤ ਕੀਤੀ ਗਈ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਮਾਨਯੋਗ ਰਾਜ ਸਭਾ ਮੈਂਬਰ ਅਤੇ ਉਘੇ ਵਾਤਾਵਰਨ ਪ੍ਰੇਮੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾਕਟਰ ਸਤਿਬੀਰ ਸਿੰਘ ਗੋਸਲ, ਮਾਨਯੋਗ ਵਾਈਸ-ਚਾਂਸਲਰ ਪੀਏਯੂ ਵੱਲੋਂ ਕੀਤੀ ਗਈ। ਇਸ ਪ੍ਰੋਗਰਾਮ ਵਿਚ  ਵੱਖ-ਵੱਖ ਕਾਲਜਾਂ ਦੇ  ਡੀਨ, ਡਾਇਰੈਕਟਰ, ਮੁਖੀ ਸਾਹਿਬਾਨ  ਅਤੇ ਸਟਾਫ ਨੇ ਹਾਜਰੀ ਲਵਾਈ। ਡਾਕਟਰ ਨਿਰਮਲ ਸਿੰਘ ਜੌੜਾ, ਨਿਰਦੇਸ਼ਕ  ਵਿਦਿਆਰਥੀ ਭਲਾਈ ਪੀਏਯੂ, ਲੁਧਿਆਣਾ ਵੱਲੋਂ ਸਖਸ਼ੀਅਤਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਭਵਿੱਖ ਵਿਚ ਵੀ ਅਜਿਹੀਆਂ ਮਿਲਨੀਆ ਦਾ ਇਕਰਾਰ ਕੀਤਾ।

ਮੁੱਖ ਮਹਿਮਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਭਾਸ਼ਨ ਵਿੱਚ ਬੋਲਦਿਆ ਵਾਤਾਵਰਣ ਦੀ ਸ਼ੁੱਧਤਾ, ਪਾਣੀ ਸਰੋਤਾਂ ਦੀ ਸਾਫ਼-ਸਫ਼ਾਈ ਵੱਲ ਹਾਜ਼ਰੀਨ ਨੂੰ ਪ੍ਰੇਰਿਤ ਕੀਤਾ। ਉਹਨਾਂ ਨੇ ਐਨ ਐਸ ਐਸ ਵਲੰਟੀਅਰਾਂ ਨੂੰ ਸਮਾਜ ਸੇਵੀ ਕਾਰਜ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਜਲ ਸਰੋਤਾਂ ਵਿਚ ਮਿਲਾਏ ਜਾ ਰਹੇ ਹਾਨੀਕਾਰਕ ਰਸਾਇਣਾਂ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਹਨਾਂ ਨੇ ਸਭਨਾਂ ਨੂੰ ਪਵਨ ਗੁਰੂ ਪਾਣੀ ਪਿਤਾ ਅਧੀਨ ਵਾਤਾਵਰਨ ਪ੍ਰਤੀ ਕੰਮ ਕਰਨ ਦਾ ਸੰਦੇਸ਼ ਦਿੱਤਾ।

ਡਾਕਟਰ ਸਤਿਬੀਰ ਸਿੰਘ ਗੋਸਲ ਉਪ ਕੁਲਪਤੀ ਪੀਏਯੂ ਨੇ ਕਲੀਨ ਅਤੇ ਗਰੀਨ ਡਰਾਈਵ ਬਾਰੇ ਜਿਕਰ ਕੀਤਾ ਅਤੇ ਯੂਨੀਵਰਸਿਟੀ ਵਿੱਚ ਵਾਤਾਵਰਣ ਸੰਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ। ਉਹਨਾਂ ਨੇ ਵਿਦਿਆਰਥੀਆ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਕਿਹਾ। ਉਹਨਾਂ ਨੇ ਪੀਏਯੂ ਦੀ ਹਰਿਆਲੀ ਨੂੰ ਲੁਧਿਆਣਾ ਸ਼ਹਿਰ ਦੇ ਫੇਫੜਿਆਂ ਵਜੋਂ ਦੱਸਿਆ ।

ਇਸ ਮੌਕੇ ਐਨ ਐਸ ਐਸ ਕੋਆਰਡੀਨੇਟਰ ਹਰਮੀਤ ਸਰਾਲਚ ਦੇ ਨਾਲ ਐਨ ਐਸ ਐਸ ਪ੍ਰੋਗਰਾਮ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਮਲਪ੍ਰੀਤ ਕੌਰ ਬਰਾੜ, ਡਾਕਟਰ ਕੌਸ਼ਿਕ ਮੰਡਲ, ਡਾਕਟਰ ਦਿਵਿਆ ਉਤਰੇਜਾ ਅਤੇ ਡਾਕਟਰ ਮਨਦੀਪ ਕੌਰ ਆਦਿ ਹਾਜਰ ਸਨ। ਇਹਨਾਂ ਤੋਂ ਇਲਾਵਾ ਡਾਕਟਰ ਅਸ਼ਵਨੀ ਭੱਲਾ ਡਿਪਟੀ ਡਾਇਰੈਕਟਰ ਹਾਇਰ ਐਜੂਕੇਸ਼ਨ, ਸਰਦਾਰ ਗੁਰਪ੍ਰੀਤ ਸਿੰਘ ਤੂਰ ਸਾਬਕਾ ਆਈ ਜੀ, ਸਰਦਾਰ ਤੇਜ ਪ੍ਰਤਾਪ ਸਿੰਘ ਸੰਧੂ ਫੋਟੋ ਆਰਟਿਸਟ, ਸਰਦਾਰ ਹਰਪਾਲ ਸਿੰਘ ਮਾਂਗਟ ਚੀਫ਼ ਮੈਨੇਜਰ ਬੈਂਕ ਆਫ਼ ਇੰਡੀਆ ਨੇ ਉਚੇਚੇ ਤੌਰ ਤੇ ਪ੍ਰੋਗਰਾਮ ਵਿਚ ਹਾਜਰੀ ਲਵਾਈ।

The post ਬਲਿਹਾਰੀ ਕੁਦਰਤ ਵਸਿਆ ਸਿਰਲੇਖ ਅਧੀਨ ਪੀ ਏ ਯੂ ਐਨ ਐਸ ਐਸ ਦਾ ਕੀਤਾ ਸਲਾਨਾ ਸਮਾਗਮ appeared first on Ludhiana Live.

ਬੁੱਢੇ ਦਰਿਆ ਦੀ ਸਫ਼ਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ – ਗੁਰਮੀਤ ਸਿੰਘ ਮੀਤ ਹੇਅਰ
ਲੁਧਿਆਣਾ :  ਪੰਜਾਬ ਦੇ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਬੁੱਢਾ ਦਰਿਆ ਦੇ ਚੱਲ ਰਹੇ ਕਾਇਆ ਕਲਪ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਇਲਾਵਾ ਨਗਰ ਨਿਗਮ, ਸੀਵਰੇਜ ਬੋਰਡ, ਪੀ.ਪੀ.ਸੀ.ਬੀ. ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੁੱਢਾ ਦਰਿਆ ਦੀ ਸਫ਼ਾਈ ਲਈ ਕੀਤੇ ਜਾ ਰਹੇ ਸਾਰੇ ਕੰਮਾਂ ਵਿੱਚ ਤੇਜ਼ੀ ਲਿਆਉਣ।

ਜਮਾਲਪੁਰ ਟਰੀਟਮੈਂਟ ਪਲਾਂਟ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਢਾ ਦਰਿਆ ਦੀ ਸਫ਼ਾਈ ਨੂੰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਪ੍ਰਾਜੈਕਟ ਦੀ ਨਿਯਮਤ ਤੌਰ ‘ਤੇ ਸਮੀਖਿਆ ਕਰਨਗੇ ਤਾਂ ਜੋ ਕੰਮ ਨੂੰ ਸਮੇਂ ਤੋਂ ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਮਾਲਪੁਰ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਕੰਮ ਵੀ ਇਸ ਸਾਲ ਦਸੰਬਰ ਤੱਕ ਹਰ ਹੀਲੇ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ.

ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢਾ ਦਰਿਆ ਕਾਇਆ ਕਲਪ ਪ੍ਰਾਜੈਕਟ ਤਹਿਤ ਕੁੱਲ ਸਮਰੱਥਾ ਵਾਲੇ 285 ਐਮ.ਐਲ.ਡੀ. (ਜਮਾਲਪੁਰ 225 ਐਮ.ਐਲ.ਡੀ. ਅਤੇ ਬੱਲੋਕੇ 60 ਐਮ.ਐਲ.ਡੀ.) ਦੇ ਘਰੇਲੂ ਪਾਣੀ ਨੂੰ ਟਰੀਟ ਕਰਨ ਲਈ ਦੋ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.), ਮੌਜੂਦਾ ਐਸ.ਟੀ.ਪੀ.} ਦਾ ਮੁੜ ਵਸੇਬਾ, ਤਾਜਪੁਰ ਅਤੇ ਹੈਬੋਵਾਲ ਦੇ ਦੋ ਡੇਅਰੀ ਕੰਪਲੈਕਸ ਤੋਂ ਗੰਦੇ ਪਾਣੀ ਨੂੰ ਸ਼ੁੱਧ ਕਰਨ ਲਈ ਟ੍ਰੀਟਮੈਂਟ ਪਲਾਂਟ (ਈ.ਟੀ.ਪੀ.), 6 ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ 10 ਕਿਲੋਮੀਟਰ ਪਾਈਪ ਲਾਈਨ ਵਿਛਾਉਣ ਦਾ ਕੰਮ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।

ਰਾਜ ਸਭਾ ਮੈਂਬਰ ਅਤੇ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਬੁੱਢਾ ਦਰਿਆ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਾਇਆ ਕਲਪ ਪ੍ਰਾਜੈਕਟ ਤਹਿਤ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬੁੱਢਾ ਦਰਿਆ ਦੇ ਆਲੇ ਦੁਆਲੇ ਸਾਰੇ ਕਬਜ਼ੇ ਜਲਦ ਹਟਾਉਣ ਲਈ ਵੀ ਕਿਹਾ।

ਇਸ ਦੌਰਾਨ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਨੇੜਲੇ ਖੇਤਰਾਂ ਦੇ ਘਰੇਲੂ ਕੂੜੇ ਦੇ ਪ੍ਰਬੰਧਨ ਲਈ ਐਸ.ਟੀ.ਪੀ. ਸਥਾਪਤ ਕਰਨ ‘ਤੇ ਵੀ ਗੌਰ ਕਰਨਾ ਚਾਹੀਦਾ ਹੈ। ਬਾਅਦ ਵਿੱਚ, ਕੈਬਨਿਟ ਮੰਤਰੀ ਨੇ ਹੋਰ ਅਧਿਕਾਰੀਆਂ ਨਾਲ ਤਾਜਪੁਰ ਰੋਡ ‘ਤੇ 50 ਐਮ.ਐਲ.ਡੀ. ਕਾਮਨ ਫਲੂਐਂਟ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਵੀ ਦੌਰਾ ਕੀਤਾ।

ਇਸ ਮੌਕੇ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੀ ਸੀ.ਈ.ਓ ਈਸ਼ਾ ਕਾਲੀਆ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਨਗਰ ਨਿਗਮ ਡਾ. ਸ਼ੇਨਾ ਅਗਰਵਾਲ ਅਤੇ ਹੋਰ ਮੌਜੂਦ ਸਨ।

The post ਬੁੱਢੇ ਦਰਿਆ ਦੀ ਸਫ਼ਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ – ਗੁਰਮੀਤ ਸਿੰਘ ਮੀਤ ਹੇਅਰ appeared first on Ludhiana Live.