NRI Punjabis Archives - Ludhiana Live

NRI ਪੰਜਾਬੀਆਂ ਨਾਲ ਜੁੜੀ ਅਹਿਮ ਖਬਰ, ਪੰਜਾਬ ਸਰਕਾਰ ਨੇ ਦਿੱਤੀ ਵੱਡੀ ਸਹੂਲਤ
ਚੰਡੀਗੜ੍ਹ: (ਜਸਕਰਨ ਭੁੱਲਰ)  ਪੰਜਾਬ ਦੇ ਪਰਵਾਸੀ ਪੰਜਾਬੀਆਂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਪਰਵਾਸੀ ਪੰਜਾਬੀਆਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜਿਸ ਤਹਿਤ ਪੰਜਾਬ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਆਨਲਾਈਨ ਹੱਲ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।ਪੰਜਾਬ ਨਾਲ ਸਬੰਧਤ ਪਰਵਾਸੀ ਪੰਜਾਬੀ ਆਪਣੀ ਕਿਸੇ ਵੀ ਸਮੱਸਿਆ ਬਾਰੇ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਹ ਨਵੀਂ ਸਹੂਲਤ ਦਸੰਬਰ (2024) ਦੇ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਹੈ।ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਤੁਰੰਤ ਅਤੇ ਠੋਸ ਹੱਲ ਲਈ ਲਗਾਤਾਰ ਯਤਨ ਕੀਤੇ ਹਨ। ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਸੂਬਾ ਸਰਕਾਰ ਵੱਲੋਂ ਫਰਵਰੀ 2024 ਦੌਰਾਨ 4 ‘ਐਨਆਰਆਈ ਮੀਟਿੰਗਾਂ’ ਕਰਵਾਈਆਂ ਗਈਆਂ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।ਪੰਜਾਬ ਦੇ ਪ੍ਰਵਾਸੀ ਭਾਰਤੀ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ‘ਆਨਲਾਈਨ ਐਨਆਰਆਈ ਮੀਟਿੰਗ’ ਨਾਮਕ ਵਿਲੱਖਣ ਸਹੂਲਤ ਤਹਿਤ ਵੱਖ-ਵੱਖ ਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਆਪਣੇ ਵੱਖ-ਵੱਖ ਮੁੱਦਿਆਂ/ਸ਼ਿਕਾਇਤਾਂ ਨੂੰ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਐਨਆਰਆਈ ਵਿੰਗ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾ ਸਕਦਾ ਹੈ।

ਆਨਲਾਈਨ ਮੀਟਿੰਗ ਵਿੱਚ ਵਿਭਾਗ ਦੇ ਮੰਤਰੀਆਂ ਅਤੇ ਐਨਆਰਆਈ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀ ਅਤੇ ਐਨਆਰਆਈ ਵਿੰਗ ਦੇ ਸੀਨੀਅਰ ਪੁਲੀਸ ਅਧਿਕਾਰੀ ਸ਼ਾਮਲ ਹੁੰਦੇ ਹਨ ਅਤੇ ਇੱਕ-ਇੱਕ ਕਰਕੇ ਪ੍ਰਾਪਤ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੀ ਕੋਸ਼ਿਸ਼ ਕਰਦੇ ਹਨ।

ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ਆਨ ਲਾਈਨ ਐਨ.ਆਰ.ਆਈ ਮੀਟ ਦੌਰਾਨ ਸਭ ਤੋਂ ਵੱਧ ਸ਼ਿਕਾਇਤਾਂ ਮਾਲ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ।ਆਨਲਾਈਨ ਸ਼ਿਕਾਇਤਾਂ, ਜ਼ਿਲ੍ਹਿਆਂ ਨਾਲ ਸਬੰਧਤ ਆਦੇਸ਼ ਸਬੰਧਤ ਜ਼ਿਲ੍ਹਿਆਂ ਦੇ ਨਾਗਰਿਕਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਫ਼ੋਨ ਰਾਹੀਂ ਦਿੱਤੇ ਜਾਂਦੇ ਹਨ।

ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ ਹੈ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਵੱਖ-ਵੱਖ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।

The post NRI ਪੰਜਾਬੀਆਂ ਨਾਲ ਜੁੜੀ ਅਹਿਮ ਖਬਰ, ਪੰਜਾਬ ਸਰਕਾਰ ਨੇ ਦਿੱਤੀ ਵੱਡੀ ਸਹੂਲਤ appeared first on Ludhiana Live.