paddy nursery Archives - Ludhiana Live

ਖੇਤੀਬਾੜੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪਨੀਰੀ ਬੀਜਣ ਦੀ ਕਰਵਾਈ ਸ਼ੁਰੂਆਤ
ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਸਹਾਇਤਾ ਲਈ ਪਨੀਰੀ ਦਾ ਪ੍ਰਬੰਧ ਕਰਨ ਤੋਂ ਲੈ ਕੇ ਮੁੜ ਵਸੇਬੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ| ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੰਜਾਬ ਵਿੱਚ ਬਹੁਤ ਵੱਡੇ ਪੱਧਰ ਦਾ ਨੁਕਸਾਨ ਹੋਇਆ ਹੈ|

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਬੀਜ ਨਿਗਮ (ਪਨਸੀਡ), ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ PAU ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਨੀਰੀ ਦੀ ਬਿਜਾਈ ਤੋਂ ਲੈ ਕੇ ਬੀਜ ਮੁਫ਼ਤ ਵੰਡਣ ਤੱਕ ਹਰ ਲੋੜੀਂਦਾ ਯਤਨ ਕੀਤਾ ਜਾ ਰਿਹਾ ਹੈ| ਉਨ੍ਹਾਂ   ਕਿਹਾ ਕਿ ਪੀ.ਆਰ. 126 ਅਤੇ ਬਾਸਮਤੀ 1509 ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ ਅਤੇ ਇਨ੍ਹਾਂ ਕਿਸਮਾਂ ਦੀ ਲਵਾਈ 10-15 ਅਗਸਤ ਤੱਕ ਕੀਤੀ ਜਾ ਸਕਦੀ ਹੈ|

ਕੈਬਨਿਟ ਮੰਤਰੀ ਖੁੱਡੀਆਂ ਨੇ ਕੇ.ਵੀ.ਕੇ, ਖੇੜੀ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 20 ਏਕੜ ਵਿੱਚ ਪੀ ਆਰ 126 ਤੇ ਪੂਸਾ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਸ਼ੁਰੂਆਤ ਵੀ ਕਰਵਾਈ| ਉਨ੍ਹਾਂ ਨੇ ਇਸ ਦੌਰਾਨ ਪੀ.ਆਰ. 126 ਕਿਸਮ ਦੀ ਪਨੀਰੀ ਦੀ ਬਿਜਾਈ ਤੋਂ ਲੈ ਕੇ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ| ਉਨ੍ਹਾਂ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਕਰੀਬਨ 2.5 ਲੱਖ ਏਕੜ ਰਕਬੇ ਉੱਪਰ ਮੁੜ ਝੋਨੇ ਦੀ ਫ਼ਸਲ ਦੀ ਬਿਜਾਈ ਦਾ ਟੀਚਾ ਮਿੱਥਿਆ ਗਿਆ ਹੈ|

ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਦੀ ਨਵੀਂ ਪਨੀਰੀ ਬੀਜਣ ਲਈ ਘੱਟ ਸਮੇਂ ਦੀਆਂ ਕਿਸਮਾਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਹੀ ਢੁਕਵੀਆਂ ਹਨ|  ਜਿਨ੍ਹਾਂ ਦੀ ਚੰਗੀ ਦੇਖਭਾਲ ਕਰਕੇ 22-25 ਦਿਨਾਂ ਵਿੱਚ ਪਨੀਰੀ ਤਿਆਰ ਕਰਕੇ 15 ਅਗਸਤ ਤੋਂ ਪਹਿਲਾਂ ਲਗਾਈ ਜਾ ਸਕਦੀ ਹੈ|

The post ਖੇਤੀਬਾੜੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪਨੀਰੀ ਬੀਜਣ ਦੀ ਕਰਵਾਈ ਸ਼ੁਰੂਆਤ  appeared first on Ludhiana Live.

ਜ਼ਿਲ੍ਹਾ ਲੁਧਿਆਣਾ ‘ਚ ਝੋਨੇ ਦੀ ਬਿਜਾਈ 19 ਜੂਨ ਤੋਂ ਸ਼ੁਰੂ – ਮੁੱਖ ਖੇਤੀਬਾੜੀ ਅਫ਼ਸਰ
ਲੁਧਿਆਣਾ :  ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਚਾਰ ਭਾਗਾਂ ਵਿੱਚ ਵੰਡਿਆਂ ਗਿਆ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਬਿਜਾਈ 19 ਜੂਨ ਤੋਂ ਸ਼ੁਰੂ ਕੀਤੀ ਜਾਣੀ ਹੈ। ਸੋ ਕਿਸਾਨ ਵੀਰ ਇਸ ਗੱਲ ਦਾ ਧਿਆਨ ਰੱਖਣ ਅਤੇ ਪਨੀਰੀ ਦੀ ਬਿਜਾਈ ਇਸ ਤਾਰੀਕ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕਰਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਮੀਨਦੋਜ਼ ਪਾਣੀ ਦੀ ਬੱਚਤ ਲਈ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੀ.ਆਰ-126 ਦੀ ਕਾਸ਼ਤ ਕੀਤੀ ਜਾਵੇ ਅਤੇ ਇਸ ਕਿਸਮ ਦੀ ਪਨੀਰੀ ਦੀ ਬਿਜਾਈ 25 ਮਈ ਤੋਂ ਸ਼ੁਰੂ ਕੀਤੀ ਜਾਵੇ ਅਤੇ ਬਾਕੀ ਕਿਸਮਾਂ ਜਿਵੇਂ ਕਿ ਪੀ.ਆਰ-121, ਪੀ.ਆਰ-122, ਪੀ.ਆਰ-129 ਅਤੇ ਪੀ.ਆਰ-131 ਦੀ ਪਨੀਰੀ ਦੀ ਬਿਜਾਈ 20 ਮਈ ਤੋਂ ਸ਼ੁਰੂ ਕੀਤੀ ਜਾਵੇ।

ਸਹੀ ਸਮੇਂ ‘ਤੇ ਬੀਜੀ ਝੋਨੇ ਦੀ ਫਸਲ ਦਾ ਮਿਆਰ ਵੀ ਵਧੀਆ ਹੁੰਦਾ ਹੈ ਅਤੇ ਤਣੇ ਦੇ ਗੜੂੰਏ ਦਾ ਹਮਲਾ ਵੀ ਘੱਟ ਹੁੰਦਾ ਹੈ। ਝੋਨੇ ਦੀ ਫਸਲ ਨੂੰ ਵੱਖ-ਵੱਖ ਬਿਮਾਰੀਆਂ ਤੋਂ ਅਗਾਊ ਬਚਾਉਣ ਲਈ ਬੀਜ ਦੀ ਸੋਧ 3 ਗ੍ਰਾਮ ਸਪਰਿੰਟ 75ws ਨਾਲ ਕੀਤੀ ਜਾਵੇ। ਉਨ੍ਹਾਂ ਖਾਸ ਤੌਰ ‘ਤੇ ਕਿਸਾਨਾਂ ਨੂੰ ਪੂਸ਼ਾ-44 ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਪਾਣੀ ਅਤੇ ਬਿਜਲੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾੳਣ ਲਈ ਬੇਨਤੀ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪਿਛਲੇ ਸਾਲ ਦੀ ਤਰ੍ਹਾਂ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਜਾਵੇਗੀ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਮਿਤੀ 20 ਮਈ ਤੋਂ ਹੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ।

The post ਜ਼ਿਲ੍ਹਾ ਲੁਧਿਆਣਾ ‘ਚ ਝੋਨੇ ਦੀ ਬਿਜਾਈ 19 ਜੂਨ ਤੋਂ ਸ਼ੁਰੂ – ਮੁੱਖ ਖੇਤੀਬਾੜੀ ਅਫ਼ਸਰ appeared first on Ludhiana Live.