pau live programme Archives - Ludhiana Live

ਪੀ.ਏ.ਯੂ. ਦੇ ਮਾਹਿਰਾਂ ਨੇ ਖੇਤੀ ਅਤੇ ਹੋਰ ਸਮੱਸਿਆਵਾਂ ਬਾਰੇ ਦਿੱਤੇ ਸੁਝਾਅ
ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਹਫ਼ਤੇ ਸ਼ੋਸ਼ਲ ਮੀਡੀਆ ਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਇਸ ਵਾਰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਮੱਕੀ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਅਤੇ ਬੱਚਿਆਂ ਦੀਆਂ ਅੱਖਾਂ ਵਿੱਚ ਰੌਸ਼ਨੀ ਸੰਬੰਧੀ ਸਮੱਸਿਆਵਾਂ ਬਾਰੇ ਮਾਹਿਰਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ । ਬੱਚਿਆਂ ਦੀਆਂ ਅੱਖਾਂ ਵਿੱਚ ਰੌਸ਼ਨੀ ਸੰਬੰਧੀ ਸਮੱਸਿਆਵਾਂ ਦੇ ਵਿਸ਼ੇ ਤੇ ਡਾ. ਹਰਪਿੰਦਰ ਕੌਰ ਨੇ ਆਪਣੇ ਨੁਕਤੇ ਸਾਂਝੇ ਕੀਤੇ ।

ਉਹਨਾਂ ਦੱਸਿਆ ਕਿ ਛੋਟੇ ਬੱਚਿਆਂ ਨੂੰ ਇਸ ਸਮੱਸਿਆ ਤੋਂ ਬਚਾਉਣ ਲਈ ਚੰਗੀ ਖੁਰਾਕ ਅਤੇ ਸੱਟ ਫੇਟ ਤੋਂ ਬਚਾਅ ਰੱਖਣਾ ਚਾਹੀਦਾ ਹੈ । ਨਾਲ ਹੀ ਉਹਨਾਂ ਨੇ ਬਿਜਲਈ ਯੰਤਰਾਂ ਦੀ ਘੱਟ ਵਰਤੋਂ ਲਈ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਕੋਸ਼ਿਸ਼ ਕਰਨ ਲਈ ਵੀ ਕਿਹਾ ।

ਮੱਕੀ ਦੇ ਕੀੜੇ-ਮਕੌੜਿਆਂ ਬਾਰੇ ਗੱਲ ਕਰਦਿਆਂ ਡਾ. ਨਵੀਨ ਅਗਰਵਾਲ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਵਿਸ਼ੇਸ਼ ਤੌਰ ਤੇ ਮੱਕੀ ਦੇ ਕੀੜਿਆਂ ਵਿੱਚ ਵਾਧੇ ਲਈ ਢੁੱਕਵਾਂ ਹੈ । ਉਹਨਾਂ ਕਿਸਾਨਾਂ ਨੂੰ ਫਾਲ ਆਰਮੀਵਰਮ ਅਤੇ ਹੋਰ ਕੀੜਿਆਂ ਦੀ ਰੋਕਥਾਮ ਲਈ ਯੂਨੀਵਰਸਿਟੀ ਮਾਹਿਰਾਂ ਦੇ ਸੁਝਾਵਾਂ ਤੇ ਅਮਲ ਕਰਕੇ ਸੰਯੁਕਤ ਕੀਟ-ਪ੍ਰਬੰਧਨ ਲਈ ਪ੍ਰੇਰਿਤ ਕੀਤਾ  ।

The post ਪੀ.ਏ.ਯੂ. ਦੇ ਮਾਹਿਰਾਂ ਨੇ ਖੇਤੀ ਅਤੇ ਹੋਰ ਸਮੱਸਿਆਵਾਂ ਬਾਰੇ ਦਿੱਤੇ ਸੁਝਾਅ appeared first on Ludhiana Live.

ਪੀ.ਏ.ਯੂ. ਦੇ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਅਤੇ ਕਿਸਮਾਂ ਦੀ ਦਿੱਤੀ ਜਾਣਕਾਰੀ
ਲੁਧਿਆਣਾ : ਪੀ.ਏ.ਯੂ. ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਮਾਹਿਰਾਂ ਨੇ ਵਿਸਥਾਰ ਨਾਲ ਗੱਲਬਾਤ ਕੀਤੀ । ਵਧੀਕ ਨਿਰਦੇਸ਼ਕ ਖੋਜ ਡਾ. ਜੀ ਐੱਸ ਮਾਂਗਟ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬੱਚਤ ਦੇ ਲਿਹਾਜ਼ ਨਾਲ ਬੇਹੱਦ ਕਾਰਗਾਰ ਤਰੀਕਾ ਹੈ । ਉਹਨਾਂ ਨੇ ਸਿੱਧੀ ਬਿਜਾਈ ਲਈ ਢੁੱਕਵੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਇਸਦੇ ਨਾਲ ਹੀ ਡਾ. ਮਾਂਗਟ ਨੇ ਸਿੱਧੀ ਬਿਜਾਈ ਦੇ ਢੁੱਕਵੇਂ ਸਮੇਂ ਬਾਰੇ ਵੀ ਦੱਸਿਆ ।

ਫਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਮੱਖਣ ਸਿੰਘ ਭੁੱਲਰ ਨੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਨਦੀਨਾਂ ਦੀ ਰੋਕਥਾਮ ਦੇ ਤਰੀਕੇ ਦੱਸੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਨਦੀਨਾਂ ਦੀ ਰੋਕਥਾਮ ਲਈ ਯੂਨੀਵਰਸਿਟੀ ਵੱਲੋਂ ਸੁਝਾਏ ਤਰੀਕਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ।

ਪਲਾਂਟ ਬਰੀਡਰ ਡਾ. ਬੂਟਾ ਸਿੰਘ ਢਿੱਲੋਂ ਨੇ ਪੀ.ਏ.ਯੂ. ਵੱਲੋਂ ਸੁਝਾਈਆਂ ਘੱਟ ਮਿਆਦ ਵਿੱਚ ਪੱਕਣ ਵਾਲੀਆਂ ਕਿਸਮਾਂ ਦਾ ਜ਼ਿਕਰ ਕੀਤਾ । ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪੀ ਆਰ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ ।

ਇਹਨਾਂ ਕਿਸਮਾਂ ਦੀ ਕਾਸ਼ਤ ਲਈ ਪਾਣੀ ਦੀ ਘੱਟ ਲੋੜ ਪੈਂਦੀ ਹੈ ਅਤੇ ਇਹਨਾਂ ਦਾ ਪਰਾਲ ਵੀ ਘੱਟ ਹੁੰਦਾ ਹੈ । ਨਾਲ ਹੀ ਛੇਤੀ ਪੱਕਣ ਕਾਰਨ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਜ਼ਿਆਦਾ ਸਮਾਂ ਮਿਲ ਜਾਂਦਾ ਹੈ । ਸਮਾਗਮ ਦਾ ਸੰਚਾਲਨ ਡਾ. ਨਿਰਮਲ ਜੌੜਾ ਅਤੇ ਡਾ. ਅਨਿਲ ਸ਼ਰਮਾ ਨੇ ਕੀਤਾ ।

The post ਪੀ.ਏ.ਯੂ. ਦੇ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਅਤੇ ਕਿਸਮਾਂ ਦੀ ਦਿੱਤੀ ਜਾਣਕਾਰੀ appeared first on Ludhiana Live.

ਜਸਵਿੰਦਰ ਭੱਲਾ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ
ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਹਫ਼ਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਸਾਬਕਾ ਪਸਾਰ ਮਾਹਿਰ, ਮੌਜੂਦਾ ਬਰਾਂਡ ਅੰਬੈਸਡਰ ਅਤੇ ਪ੍ਰਸਿੱਧ ਹਾਸਰਸ ਕਲਾਕਾਰ ਡਾ. ਜਸਵਿੰਦਰ ਭੱਲਾ ਸ਼ਾਮਿਲ ਹੋਏ । ਡਾ. ਭੱਲਾ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ । ਉਹਨਾਂ ਡਾ. ਨਿਰਮਲ ਜੌੜਾ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਨਵੀਆਂ ਵਾਤਾਵਰਨ ਪੱਖੀ ਤਕਨੀਕਾਂ ਅਪਣਾ ਕੇ ਖੇਤੀ ਕਰਨ ਲਈ ਕਿਹਾ ।

ਡਾ. ਭੱਲਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਅੱਜ ਦੇ ਸਮੇਂ ਦੀ ਲੋੜ ਹੈ । ਇਹ ਨਾ ਸਿਰਫ਼ ਪਾਣੀ ਬਚਾਉਣ ਵਾਲੀ ਤਕਨੀਕ ਹੈ ਬਲਕਿ ਇਸ ਨਾਲ ਖਾਦ ਅਤੇ ਹੋਰ ਖੇਤੀ ਖਰਚੇ ਵੀ ਘਟਦੇ ਹਨ । ਉਹਨਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਸਿੱਧੀ ਬਿਜਾਈ ਨਾਲ ਜੁੜ ਕੇ ਇਸ ਤਕਨੀਕ ਦਾ ਲਾਹਾ ਲੈਣਾ ਚਾਹੀਦਾ ਹੈ ।

ਜੀਵ ਵਿਗਿਆਨ ਵਿਭਾਗ ਦੇ ਮੁਖੀ ਡਾ. ਨੀਨਾ ਸਿੰਗਲਾ ਨੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਚੂਹਿਆਂ ਦੀ ਸਮੱਸਿਆ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ । ਉਹਨਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਕਿਸਾਨਾਂ ਦੇ ਖਦਸ਼ੇ ਰਹੇ ਹਨ ਕਿ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਚੂਹੇ ਵੱਧ ਨੁਕਸਾਨ ਕਰਦੇ ਹਨ ਪਰ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਪਣਾ ਕੇ ਚੂਹਿਆਂ ਵੱਲੋਂ ਕੀਤੇ ਜਾਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ ।

The post  ਜਸਵਿੰਦਰ ਭੱਲਾ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ appeared first on Ludhiana Live.

ਪੀ.ਏ.ਯੂ. ਦੇ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੀਤਾ ਵਿਚਾਰ ਵਟਾਂਦਰਾ
ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਵੀਰਵਾਰ ਸ਼ੋਸ਼ਲ ਮੀਡੀਆ ਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਤੇ ਪਨੀਰੀ ਦੀ ਸਾਂਭ-ਸੰਭਾਲ ਬਾਰੇ ਚਰਚਾ ਹੋਈ । ਮਾਹਿਰਾਂ ਵਿੱਚ ਫ਼ਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਮੱਖਣ ਸਿੰਘ ਭੁੱਲਰ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ ਨਾਲ ਗੱਲ ਕੀਤੀ ।

ਉਹਨਾਂ ਕਿਹਾ ਕਿ ਲੋਕਡਾਊਨ ਦੌਰਾਨ ਜਦੋਂ ਮਜ਼ਦੂਰਾਂ ਦੀ ਕਮੀ ਦਰਪੇਸ਼ ਸੀ ਤਾਂ ਕਿਸਾਨਾਂ ਨੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਝੋਨੇ ਦੀ ਬਿਜਾਈ ਨੂੰ ਭਰਪੂਰ ਹੁੰਗਾਰਾ ਦਿੱਤਾ । ਪਿਛਲੇ ਸਾਲ ਰਕਬਾ ਹੋਰ ਵਧਿਆ ਹੈ ਅਤੇ ਇਸ ਸਾਲ ਇਹ ਰਕਬਾ ਉਸ ਤੋਂ ਵੀ ਵਧਾਉਣ ਦਾ ਟੀਚਾ ਰੱਖਿਆ ਗਿਆ ਹੈ ।

ਉਹਨਾਂ ਕਿਹਾ ਕਿ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਇਸ ਤਕਨੀਕ ਨੂੰ ਹੋਰ ਕਿਸਾਨਾਂ ਤੱਕ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ । ਫਸਲ ਵਿਗਿਆਨੀ ਡਾ. ਅਮਿਤ ਕੌਲ ਨੇ ਝੋਨੇ ਅਤੇ ਬਾਸਮਤੀ ਦੀ ਪਨੀਰੀ ਦੀ ਸਾਂਭ-ਸੰਭਾਲ ਦੇ ਨੁਕਤੇ ਸਾਂਝੇ ਕੀਤੇ ।

ਉਹਨਾਂ ਕਿਹਾ ਕਿ ਸਿਹਤਮੰਦ ਫਸਲ ਦਾ ਆਧਾਰ ਸਿਹਤਮੰਦ ਪਨੀਰੀ ਹੈ ਅਤੇ ਇਸ ਲਈ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਚੰਗੀਆਂ ਕਿਸਮਾਂ ਦਾ ਸਿਹਤਮੰਦ ਬੀਜ ਬੀਜਣਾ ਚਾਹੀਦਾ ਹੈ । ਸ਼੍ਰੀ ਰਵਿੰਦਰ ਭਲੂਰੀਆ ਨੇ ਖੇਤੀ ਰੁਝੇਵੇਂ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਪ੍ਰੋਗਰਾਮ ਦਾ ਸੰਚਾਲਨ ਡਾ. ਅਨਿਲ ਸ਼ਰਮਾ ਨੇ ਕੀਤਾ ।

The post ਪੀ.ਏ.ਯੂ. ਦੇ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੀਤਾ ਵਿਚਾਰ ਵਟਾਂਦਰਾ appeared first on Ludhiana Live.