private person Archives - Ludhiana Live

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਨਿੱਜੀ ਵਿਅਕਤੀ ਪਰਵੀਨ ਕੁਮਾਰ, ਵਾਸੀ ਭਦੌੜ ਸ਼ਹਿਰ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਇਸ ਤੋਂ ਪਹਿਲਾਂ ਵੀ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿੱਚ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਮਹਿੰਦਰ ਸਿੰਘ ਨੂੰ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਦੇ ਬਦਲੇ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਕਿ ਕਥਿਤ ਦੋਸ਼ੀ ਪਰਵੀਨ ਕੁਮਾਰ ਅਤੇ ਉਸ ਦੇ ਸਾਥੀ ਦੋਸ਼ੀ ਗੱਜੂ ਰਾਮ ਵਾਸੀ ਪਿੰਡ ਭੱਦਲਵੱਡ, ਜ਼ਿਲ੍ਹਾ ਬਰਨਾਲਾ ਨੇ ਆਨਲਾਈਨ ਪੈਸੇ ਕਢਵਾਉਣ ਸਬੰਧੀ ਉਸ (ਸ਼ਿਕਾਇਤਕਰਤਾ) ਨਾਲ ਸਮਝੌਤਾ ਕੀਤਾ ਸੀ। ਅਜਿਹਾ ਕਰਨ ਬਦਲੇ 2,50,000 ਰੁਪਏ ਦੀ ਰਿਸ਼ਵਤ ਮੰਗੀ ਗਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪਰਵੀਨ ਕੁਮਾਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 1,50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮਾਮਲੇ ਦਾ ਸਹਿ ਮੁਲਜ਼ਮ ਫਰਾਰ ਹੈ। ਇਸ ਸਬੰਧੀ ਉਪਰੋਕਤ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ appeared first on Ludhiana Live.