procurement of paddy Archives - Ludhiana Live

ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਬੰਧਾਂ ਦੀ ਵਚਨਬੱਧਤਾ ਤਹਿਤ ਝੋਨੇ ਦੀ ਖਰੀਦ ਸੀਜ਼ਨ 2023-2024 ਦੌਰਾਨ ਹੁਣ ਤੱਕ 80723 ਮੀਟ੍ਰਿਕ ਟਨ ਖਰੀਦ ਅਤੇ 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਦੱਸਿਆ ਕਿ ਚੱਲ ਰਹੇ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਖਰੀਦ ਅਤੇ ਲਿਫਟਿੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਮੌਕੇ ‘ਤੇ ਖਰੀਦ ਦੇ ਨਾਲ-ਨਾਲ ਕਿਸਾਨਾਂ ਨੂੰ ਸਮੇਂ ਸਿਰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਮੰਡੀਆਂ ਵਿੱਚ ਆਉਂਦੇ ਹੀ ਅਨਾਜ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ।

The post ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC appeared first on Ludhiana Live.

ਪੰਜਾਬ ‘ਚ ਝੋਨੇ ਦੀ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਸ. ਗੁਰਮੀਤ ਸਿੰਘ ਗੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਝੋਨੇ ਦੀ ਫਸਲ ਦੇ ਇਕ-ਇਕ ਦਾਣੇ ਦੀ ਖਰੀਦ ਲਈ ਵਚਨਬੱਧਤਾ ਅਧੀਨ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਜਿਸ ਨਾਲ ਅੱਜ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜਨ ਦੌਰਾਨ ਖਰੀਦ ਕੰਮਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਨਿਸ਼ਚਿਤ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਖਰੀਦ ਕੇਂਦਰਾਂ ਨੂੰ ਨੋਟੀਫਾਈ ਕਰਨ ਦੇ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿਚ ਪੂਰੇ ਪ੍ਰਬੰਧ ਕੀਤੇ ਹਨ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਤੋਂ ਪਕੀ ਹੋਈ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਜਿਸ ਨਾਲ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

The post ਪੰਜਾਬ ‘ਚ ਝੋਨੇ ਦੀ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ appeared first on Ludhiana Live.

ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ-DC
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੀਜ਼ਨ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 16.76 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦੀ ਖਰੀਦ ਲਈ ਵਚਨਬੱਧ ਹੈ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਫਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਸਾਰੇ ਪੁੱਖਤਾ ਪ੍ਰਬੰਧ ਕੀਤੇ ਹਨ।

ਡਿਪਟੀ ਕਮਿਸ਼ਨਰ ਮਲਿਕ ਨੇ ਅੱਗੇ ਕਿਹਾ ਕਿ ਲਿਫਟਿੰਗ ਦੇ ਢੁਕਵੇਂ ਪ੍ਰਬੰਧਾਂ ਤੋਂ ਇਲਾਵਾ ਸਾਰੇ 108 ਖਰੀਦ ਕੇਂਦਰਾਂ ਵਿੱਚ ਬਾਰਦਾਨਾ ਵੀ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਨਿਰਧਾਰਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨਲ ਮੈਜਿਸਟਰੇਟਾਂ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਖਰੀਦ ਕਾਰਜਾਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਰੀਬ 16.76 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਸਮੇਂ ਸਿਰ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀਆਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀਆਂ ਵਿੱਚ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਤਾਂ ਜੋ ਕਿਸਾਨਾਂ ਨੂੰ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜਨਰਲ) ਉਪਿੰਦਰਜੀਤ ਕੌਰ ਬਰਾੜ, ਡੀ.ਐਫ.ਐਸ.ਸੀ. ਵੈਸਟ ਸੰਜੇ ਸ਼ਰਮਾ, ਡੀ.ਐਫ.ਐਸ.ਸੀ. ਈਸਟ ਸ਼ੈਫਾਲੀ ਚੋਪੜਾ, ਡੀ.ਐਮ. ਪੀ.ਐਸ.ਡਬਲਯੂ.ਸੀ. ਸੁਖਵਿੰਦਰ ਸਿੰਘ, ਡੀ.ਐਮ. ਮਾਰਕਫੈੱਡ ਸੁਧੀਰ, ਡੀ.ਐਮ. ਪਨਸਪ ਸੁਧੀਰ ਸ਼ਰਮਾ, ਡੀ.ਐਮ. ਐਫ.ਸੀ.ਆਈ. ਦੇਵਾਨੰਦ ਖਾਨੀਕਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਬੀਰ ਇੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

The post  ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ-DC appeared first on Ludhiana Live.

ਪੰਜਾਬ ਦੀਆਂ ਮੰਡੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਕਿਸਾਨਾਂ ਨੂੰ ਹੋਣ ਵਾਲੀ ਹੈ ਔਖ
ਪੰਜਾਬ ਭਰ ਦੀਆਂ 1840 ਅਨਾਜ ਮੰਡੀਆਂ ‘ਚ ਕੰਮ ਕਰਨ ਵਾਲੇ 10 ਲੱਖ ਮਜ਼ਦੂਰਾਂ ਨੇ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ‘ਚ ਭਾਰੀ ਰੋਸ ਹੈ। ਪੰਜਾਬ ‘ਚ ਇਸ ਸਮੇਂ ਝੋਨੇ ਦੀ ਮੰਡੀਆਂ ‘ਚ ਖ਼ਰੀਦ ਤੇਜ਼ੀ ਨਾਲ ਹੋ ਰਹੀ ਹੈ। ਹੁਣ ਮਜ਼ਦੂਰਾਂ ਦੇ ਹੜਤਾਲ ’ਤੇ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ।

ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ ਗਿਆ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ।

The post ਪੰਜਾਬ ਦੀਆਂ ਮੰਡੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਕਿਸਾਨਾਂ ਨੂੰ ਹੋਣ ਵਾਲੀ ਹੈ ਔਖ appeared first on Ludhiana Live.

ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ
ਸਮਰਾਲਾ (ਲੁਧਿਆਣਾ) : ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਦੇ ਖਿਲਾਫ਼ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇਗੀ।

ਅੱਜ ਇੱਥੇ ਤਹਿਸੀਲ ਦਫ਼ਤਰ ਅਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਲੈਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰਿਸ਼ਵਤ ਮੰਗਣ ਵਾਲਿਆਂ ਦੀ ਸ਼ਿਕਾਇਤ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸਥਾਪਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਮੌਜੂਦ ਸਨ।

ਗੈਰ-ਕਾਨੂੰਨੀ ਕਾਲੋਨੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਬੇਘਰ ਨਹੀਂ ਕਰਾਂਗੇ ਅਤੇ ਸਰਕਾਰ ਇਨ੍ਹਾਂ ਕਾਲੋਨਾਈਜ਼ਰਾਂ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਆਪਹੁਦਰੀਆਂ ਦਾ ਅਸਰ ਇਨ੍ਹਾਂ ਲੋਕਾਂ ਉਤੇ ਨਹੀਂ ਪੈਣ ਦੇਵਾਂਗੇ। ਝੋਨੇ ਦੀ ਚੱਲ ਰਹੀ ਖਰੀਦ ਉਤੇ ਤਸੱਲੀ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਫਸਲ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਇਸ ਵਾਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਪਹਿਲੀ ਵਾਰ ਹੋਇਆ ਕਿ ਕੁਝ ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਖਾਤਿਆਂ ਵਿਚ ਅਦਾਇਗੀ ਹੋ ਰਹੀ ਹੈ।

ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ’ਤੇ ਸਖ਼ਤ ਸ਼ਬਦਾਂ ਵਿਚ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਇਕੱਲੇ ਪੰਜਾਬ ਦਾ ਨਹੀਂ ਸਗੋਂ ਉੱਤਰੀ ਭਾਰਤ ਦਾ ਮਸਲਾ ਹੈ ਪਰ ਕੇਂਦਰ ਸਰਕਾਰ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੂੰ ਕਸੂਰਵਾਰ ਠਹਿਰਾ ਕੇ ਘਟੀਆ ਪੱਧਰ ਦੀ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਰਾਲੀ ਸਾੜਨ ਦਾ ਹੱਲ ਕੱਢਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇ ਸਨ ਪਰ ਇਨ੍ਹਾਂ ਪ੍ਰਸਤਾਵਾਂ ਉਤੇ ਬਿਨਾਂ ਕੋਈ ਵਿਚਾਰ ਕੀਤੇ ਰੱਦ ਕਰ ਦਿੱਤਾ ਗਿਆ।

The post ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ appeared first on Ludhiana Live.

ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਜਗਰਾਉਂ ‘ਚ ਲੱਗਣਗੇ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ – ਧਾਲੀਵਾਲ
ਜਗਰਾਉਂ (ਲੁਧਿਆਣਾ)  : ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹੇ ਦੀ ਜਗਰਾਉਂ ਸਬ-ਡਵੀਜ਼ਨ ਵਿੱਚ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਲਈ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ ਸਥਾਪਤ ਕਰੇਗੀ।

ਪੰਜਾਬ ਵਿੱਚ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਫਸਲਾਂ ਕਿਸਾਨਾਂ ਦੇ ਮੁਨਾਫੇ ਵਿੱਚ ਵਾਧਾ ਕਰਨਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵੱਖਰੀ ਤਜਵੀਜ਼ ਬਣਾਉਣ ਤਾਂ ਜੋ ਜਲਦ ਤੋਂ ਜਲਦ ਕੰਮ ਸ਼ੁਰੂ ਕੀਤਾ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ।

ਧਾਲੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਡਰਾਇਰ ਪਲਾਂਟ ਵਧੇਰੇ ਕਿਸਾਨਾਂ ਨੂੰ ਮੂੰਗੀ ਅਤੇ ਮੱਕੀ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਝੋਨੇ ਅਤੇ ਕਣਕ ਦੀਆਂ ਫਸਲਾਂ ਦੇ ਰਕਬੇ ਨੂੰ ਘੱਟ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫ਼ਸਲਾਂ ਦੀ ਕਾਸ਼ਤ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਪਰ ਆਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ, ਮੱਕੀ, ਕਪਾਹ ਅਤੇ ਗੰਨੇ ਦੀ ਫ਼ਸਲ ਦਾ ਰਕਬਾ ਵਧਾਉਣ ‘ਤੇ ਜ਼ੋਰ ਦੇ ਰਹੀ ਹੈ ਅਤੇ ਚੌਲ ਪੰਜਾਬ ਦੀ ਖੁਰਾਕ ਨਹੀਂ ਹੈ, ਇਸ ਲਈ ਕਿਸਾਨਾਂ ਨੂੰ ਨਵੀਆਂ ਫ਼ਸਲਾਂ ਦੀ ਚੋਣ ਕਰਨੀ ਚਾਹੀਦੀ ਹੈ।

ਜਗਰਾਓਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਕੈਂਪ ਵਿੱਚ ਵਿਧਾਇਕ ਜਗਰਾਉਂ ਸਰਵਜੀਤ ਕੌਰ ਮਾਣੂੰਕੇ ਅਤੇ ਏ.ਸੀ.ਐਸ. (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

ਬਾਅਦ ਵਿੱਚ ਧਾਲੀਵਾਲ ਨੇ ਵਿਧਾਇਕ ਅਤੇ ਹੋਰ ਅਧਿਕਾਰੀਆਂ ਨਾਲ ਜਗਰਾਉਂ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਨਾਜ ਮੰਡੀਆਂ ਵਿੱਚ ਨਿਰਵਿਘਨ ਕਾਰੋਬਾਰ ਨੂੰ ਯਕੀਨੀ ਬਣਾਇਆ ਜਾ ਸਕੇ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਸੂਬੇ ਦੀਆਂ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਅਨਾਜ ਦੀ ਤੁਰੰਤ ਲਿਫਟਿੰਗ ਤੋਂ ਇਲਾਵਾ ਸਮੇਂ ਸਿਰ ਖਰੀਦ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਅਤੇ ਅਦਾਇਗੀ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨੇ ਦੀ ਵੀ ਲੋੜੀਂਦੀ ਉਪਲਬਧਤਾ ਹੈ ।

ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਕੇ.ਐਨ.ਐਸ. ਕੰਗ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰ ਵੀ ਹਾਜ਼ਰ ਸਨ।

The post ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਜਗਰਾਉਂ ‘ਚ ਲੱਗਣਗੇ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ –  ਧਾਲੀਵਾਲ appeared first on Ludhiana Live.

ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕੁਲਦੀਪ ਧਾਲੀਵਾਲ
ਖੰਨਾ (ਲੁਧਿਆਣਾ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।

ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਕਿਸਾਨਾਂ ਦੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।

ਪੱਤਰਕਾਰਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਰਾਲੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਸਾਡੀ ਸਰਕਾਰ ਨੇ 1 ਲੱਖ, 22 ਹਜ਼ਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਸਬਸਿਡੀ ਉੱਤੇ ਦਿੱਤੀਆ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਅਸੀ ਪੰਜਾਬ ਦੀਆਂ ਤਿੰਨ ਵੱਡੀਆਂ ਯੂਨੀਵਰਸਿਟੀਆਂ ਜਿਨ੍ਹਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐਨ.ਐਸ.ਐਸ ਗਰੁੱਪ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਮੁਹਿੰਮ ਵੀ ਚਲਾ ਰਹੇ ਹਨ।

ਉਹਨਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕਿਸਾਨ ਪਾਰਲੀ ਨਹੀਂ ਸਾੜਨਗੇ ਅਤੇ ਸਾਨੂੰ ਪੰਜਾਬ ਦਾ ਵਾਤਾਵਰਣ ਬਚਾਉਣ ਵਿੱਚ ਵੱਡੀ ਕਾਮਯਾਬੀ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣਾ ਸਾਡਾ ਪਹਿਲਾ ਫਰਜ ਹੈ, ਉਹਨਾਂ ਕਿਹਾ ਜੋ ਸੱਚਾ ਪੰਜਾਬੀ ਹੈ ਉਹ ਇਹਨਾਂ ਤਿੰਨ ਚੀਜ਼ਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਖੰਨਾ ਦੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਵੀ ਕੀਤੀ ਅਤੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਦੋਂ ਦੀ ਸਰਕਾਰ ਬਣੀ ਹੈ ਕਿਸਾਨ ਮੰਡੀਆਂ ਵਿੱਚ ਜਦ ਵੀ ਫਸਲ ਲੈ ਕੇ ਆਉਂਦੇ ਹਨ ਤਾਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ ਜਿਥੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ।

The post ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕੁਲਦੀਪ ਧਾਲੀਵਾਲ appeared first on Ludhiana Live.

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਗਿੱਲ ਰੋਡ ਅਨਾਜ ਮੰਡੀ ‘ਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਗਿੱਲ ਰੋਡ, ਨੇੜੇ ਅਰੋੜਾ ਪੈਲੇਸ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਕੀਤਾ।

ਵਿਧਾਇਕ ਸਿੱਧੂ ਵੱਲੋਂ ਪੁੱਛੇ ਗਏ ਸੁਆਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੇਰਾ ਦਫ਼ਤਰ ਬਿਲਕੁੱਲ ਦਾਣਾ ਮੰਡੀ ਦੇ ਵਿੱਚ ਸਥਿਤ ਹੈ ਅਤੇ ਅੰਨਦਾਤਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ‘ਤੇ ਵਰ੍ਹਦਿਆਂ ਕਿਹਾ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਪੁਖਤਾ ਕੀਤੇ ਜਾਣ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਕਿਸਾਨ ਖੁਸ਼ ਹੈ ਤਾਂ ਭਗਵਾਨ ਵੀ ਖੁਸ਼ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂ ਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ। ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਟ੍ਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਅੰਨਦਾਤਾ ਨੂੰ ਕੋਈ ਦਿੱਕਤ ਨਾ ਆਵੇ ਅਤੇ ਕਿਸਾਨਾਂ ਦਾ ਸਤਿਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਅਣਗੋਲਿਆ ਕੀਤਾ ਜਾਂਦਾ ਰਿਹਾ, ਹੁਣ ਉਹ ਬੀਤੇ ਦੀ ਗੱਲ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਤੋਂ ਬਾਹਰੋਂ ਝੋਨੇ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖ਼ਤ ਕਦਮ ਚੁੱਕੇ ਗਏ ਹਨ ਜਿਸ ਤਹਿਤ ਸਰਕਾਰ ਵੱਲੋਂ ਨਾਕਾਬੰਦੀ ਕਰਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।

The post ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਗਿੱਲ ਰੋਡ ਅਨਾਜ ਮੰਡੀ ‘ਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ appeared first on Ludhiana Live.

ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ – ਤਰੁਨਪ੍ਰੀਤ ਸਿੰਘ ਸੌਂਦ
ਖੰਨਾ/ਲੁਧਿਆਣਾ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆਂ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ ‘ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ, ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਚਲੀ ਜਾਵੇਗੀ ਉਹਨਾਂ ਦੱਸਿਆ ਕਿ ਖੰਨਾ ਮੰਡੀ ਵਿਖੇ ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ ਅਤੇ ਪਨਸਪ ਵੱਲੋਂ ਖਰੀਦ ਕੀਤੀ ਜਾਣੀ ਹੈ ਪਿਛਲੀ ਵਾਰ ਸਰਹਿੰਦ ਮੰਡੀ ਵਿਖੇ 1 ਲੱਖ 90 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ .

The post ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ – ਤਰੁਨਪ੍ਰੀਤ ਸਿੰਘ ਸੌਂਦ appeared first on Ludhiana Live.

ਸੂਬੇ ‘ਚ ਝੋਨੇ ਦੀ ਖ਼ਰੀਦ ਅੱਜ ਤੋਂ ਹੋਵੇਗੀ ਸ਼ੁਰੂ, ਸਰਕਾਰ ਦਾ ਦਾਅਵਾ ਹਰ ਦਾਣਾ ਖਰੀਦਿਆ ਜਾਵੇਗਾ
‘ਆਪ’ ਸਰਕਾਰ ਵੱਲੋਂ ਆਪਣੇ ਕਾਰਜਕਾਲ ਵਿੱਚ ਝੋਨੇ ਦੀ ਪਹਿਲੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 187 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਵਿਚ ਇਸ ਵਾਰ 30.84 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਬਿਜਾਈ ਹੋਈ ਹੈ। ਇਸ ਵਾਰ ਪੰਜਾਬ ਸਰਕਾਰ ਨੇ 200 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 36,999 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ ।

ਪਿਛਲੇ ਸਾਲ 181 ਲੱਖ ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਗਈ ਸੀ। ਇਸ ਵਾਰ ਪਹਿਲਾਂ ਮੌਸਮ ਜ਼ਿਆਦਾ ਗਰਮ ਰਹਿਣ ਅਤੇ ਬਾਅਦ ਵਿਚ ਬੇਮੌਸਮੇ ਮੀਂਹ ਕਾਰਨ ਇਸ ਵਾਰ ਝੋਨੇ ਦੇ ਝਾੜ ਦੇ ਘਟਣ ਵੀ ਸੰਭਾਵਨਾ ਬਣੀ ਹੋਈ ਹੈ, ਜਦੋਂ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਝੋਨੇ ਹੇਠ ਰਕਬਾ ਵਧਿਆ ਹੈ । ਮਾਲਵਾ ਖੇਤਰ ਵਿੱਚ ਕਰੀਬ ਇੱਕ ਹਫਤਾ ਰੁਕ ਕੇ ਝੋਨੇ ਦੀ ਕਟਾਈ ਸ਼ੁਰੂ ਹੋਵੇਗੀ ਜਿਸ ਤੋਂ ਬਾਅਦ ਹੀ ਫ਼ਸਲ ਦਾਣਾ ਮੰਡੀਆਂ ਵਿੱਚ ਆਵੇਗੀ। ਝੋਨੇ ਦੀ ਖਰੀਦ ਲਈ ਪੰਜਾਬ ਮੰਡੀ ਬੋਰਡ ਨੇ ਸਾਰੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।

ਪੰਜਾਬ ਮੰਡੀ ਬੋਰਡ ਦੇ ਜੀਐੱਮ ਕੁਲਦੀਪ ਸਿੰਘ ਬਰਾੜ ਅਨੁਸਾਰ ਝੋਨੇ ਦੀ ਖਰੀਦ ਲਈ ਸੂਬੇ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀਆਂ ਦੀ ਸਾਫ਼ ਸਫਾਈ ਦਾ ਕੰਮ ਹੋ ਗਿਆ ਹੈ ਜਦੋਂ ਕਿ ਰਾਤ ਸਮੇਂ ਲਾਇਟਾਂ ਅਤੇ ਕਿਸਾਨਾਂ ਦੀ ਸਹੂਲਤ ਦੇ ਹਰ ਪ੍ਰਬੰਧ ਮੰਡੀਆਂ ਵਿਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ 200 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਥਿਆ ਹੈ। ਬਰਾੜ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਸੂਬੇ ਵਿਚ 2168 ਖਰੀਦ ਕੇਂਦਰ ਬਣਾਏ ਗਏ ਹਨ।

The post ਸੂਬੇ ‘ਚ ਝੋਨੇ ਦੀ ਖ਼ਰੀਦ ਅੱਜ ਤੋਂ ਹੋਵੇਗੀ ਸ਼ੁਰੂ, ਸਰਕਾਰ ਦਾ ਦਾਅਵਾ ਹਰ ਦਾਣਾ ਖਰੀਦਿਆ ਜਾਵੇਗਾ appeared first on Ludhiana Live.