procurement Archives - Ludhiana Live

ਪੰਜਾਬ ਭਰ ‘ਚ ਬੰਦ ਰਹਿਣਗੀਆਂ ਦਾਣਾ ਮੰਡੀਆਂ, ਜਾਣੋ ਕੀ ਹੈ ਕਾਰਨ
ਪੰਜਾਬ ਦੀਆਂ ਮੰਡੀਆਂ ‘ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ ਅੱਜ ਯਾਨੀ 7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ‘ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

ਗੱਲਾ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂੰ ਵੀ ਕਰਵਾਇਆ ਗਿਆ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ।

ਮਜ਼ਦੂਰਾਂ ਵੱਲੋਂ 1 ਅਕਤੂਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਣਾ ਸੀ ਪਰ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਦੀ ਰੂਪ-ਰੇਖਾ ਅੱਗੇ ਪਾ ਦਿੱਤੀ ਗਈ ਪਰ ਮੰਤਰੀ ਵੱਲੋਂ ਯੂਨੀਅਨ ਨਾਲ ਸਮੱਸਿਆਵਾਂ ਦੇ ਹੱਲ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਐੱਸਸੀਏਸ਼ਨ ਨੇ ਹੁਣ ਅੱਜ ਤੋਂ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

The post  ਪੰਜਾਬ ਭਰ ‘ਚ ਬੰਦ ਰਹਿਣਗੀਆਂ ਦਾਣਾ ਮੰਡੀਆਂ, ਜਾਣੋ ਕੀ ਹੈ ਕਾਰਨ appeared first on Ludhiana Live.

ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕਟਾਰੂਚੱਕ
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 2,50,571 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,98,140 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ 32,230 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ ਕਰੀਬ 24 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਕੀਤਾ। ਉਹਨਾਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਵੀ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਕਿਸਾਨਾਂ ਦੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫ਼ਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜ਼ਮਾਨਾ ਨਵਾਂ ਆਗਿਆ ਹੈ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕਿਸਾਨ ਪਾਰਲੀ ਨਹੀਂ ਸਾੜਨਗੇ ਅਤੇ ਸਾਨੂੰ ਪੰਜਾਬ ਦਾ ਵਾਤਾਵਰਣ ਬਚਾਉਣ ਵਿੱਚ ਵੱਡੀ ਕਾਮਯਾਬੀ ਮਿਲੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣਾ ਸਾਡਾ ਪਹਿਲਾ ਫਰਜ ਹੈ, ਉਹਨਾਂ ਕਿਹਾ ਜੋ ਸੱਚਾ ਪੰਜਾਬੀ ਹੈ ਉਹ ਇਹਨਾਂ ਤਿੰਨ ਚੀਜ਼ਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਕੁਰਬਾਨੀ ਕਰੇਗਾ।

The post  ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਕਟਾਰੂਚੱਕ appeared first on Ludhiana Live.

ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ-ਖੇਤੀ ਮੰਤਰੀ ਖੁੱਡੀਆਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅੰਨਦਾਤਾ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ, ਪਜੰਾਬ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਏਸ਼ੀਆ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।

ਖੰਨਾ ਮੰਡੀ ਵਿਖੇ ਉਨ੍ਹਾਂ ਖਰੀਦ ਕਾਰਜ਼ਾਂ ਦੀ ਸੁ਼ਰੂਆਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਵਿੱਚ ਹੁਣ ਤੱਕ 8352 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, 7837 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦਕਿ ਸਿਰਫ 515 ਟਨ ਝੋਨਾ ਹੀ ਮੰਡੀਆਂ ਵਿੱਚ ਬਕਾਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਾਰ ਫਸਲ ਦਾ ਰੰਗ ਵੀ ਚੰਗਾ ਹੈ ਅਤੇ ਝਾੜ ਵੀ ਵਧੀਆਂ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ ‘ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ, ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਚਲੀ ਜਾਵੇਗੀ।

ਉਹਨਾਂ ਦੱਸਿਆ ਕਿ ਖੰਨਾ ਮੰਡੀ ਵਿਖੇ ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ ਅਤੇ ਪਨਸਪ ਵੱਲੋਂ ਖਰੀਦ ਕੀਤੀ ਜਾਣੀ ਹੈ। ਇਸ ਸਾਲ ਵੀ ਜ਼ਿਲ੍ਹਾ ਲੁਧਿਆਣਾ ਵਿੱਚ ਕਰੀਬ 16 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਆਮਦ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਐਸ.ਡੀ.ਐਮ. ਖੰਨਾ ਸ੍ਰੀਮਤੀ ਸਵਾਤੀ, ਜ਼ਿਲ੍ਹਾ ਮੰਡੀ ਅਫ਼ਸਰ ਸ. ਬੀਰਇੰਦਰ ਸਿੰਘ ਸਿੱਧੂ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸ. ਹਰਬੰਸ ਸਿੰਘ ਰੋਸ਼ਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

The post  ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ-ਖੇਤੀ ਮੰਤਰੀ ਖੁੱਡੀਆਂ appeared first on Ludhiana Live.

ਪੰਜਾਬ ਭਰ ਦੀਆਂ ਮੰਡੀਆਂ ਨੂੰ ਲੈ ਕੇ ਆਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਫ਼ੈਸਲਾ
ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਪੰਜਾਬ ਵਲੋਂ 25 ਸਤੰਬਰ ਪੰਜਾਬ ਭਰ ਦੀਆਂ ਮੰਡੀਆਂ ਬੰਦ ਕਰਕੇ ਮੋਗਾ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਕਿ ਫ਼ਸਲਾਂ ’ਤੇ ਮਿਲਣ ਵਾਲੀ ਆੜ੍ਹਤ ਭਾਰਤ ਸਰਕਾਰ ਵਲੋਂ ਲਗਾਤਾਰ ਘਟਾਉਣ ਤੋਂ ਬਾਅਦ ਹੁਣ ਫਰੀਜ਼ ਕਰ ਦਿੱਤਾ ਗਿਆ ਹੈ। ਇਸ ਕਾਰਨ ਆੜ੍ਹਤੀਆਂ ਨੂੰ ਸਿੱਧੇ ਤੌਰ ’ਤੇ ਨੁਕਸਾਨ ਹੋ ਰਿਹਾ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਕਾਲੜਾ ਨੇ ਕਿਹਾ ਕਿ 3 ਕਾਲੇ ਕਾਨੂੰਨ ਮੋਦੀ ਸਰਕਾਰ ਨੇ ਵਾਪਸ ਤਾਂ ਲੈ ਲਏ ਪਰ ਲੁਕਵੇਂ ਢੰਗ ਨਾਲ ਇਹ ਬਿਲ ਲਾਗੂ ਕੀਤੇ ਜਾ ਰਹੇ ਹਨ। ਮੋਗਾ ਨੇੜੇ ਇਕ ਪ੍ਰਾਈਵੇਟ ਕੰਪਨੀ ਦਾ ਸੈਲੋ ਹੈ, ਜੋ ਕਿਸਾਨਾਂ ਤੋਂ ਸਿੱਧੀਆਂ ਫ਼ਸਲਾਂ ਦੀ ਖ਼ਰੀਦਦਾਰੀ ਕਰ ਰਿਹਾ ਹੈ। ਆੜ੍ਹਤੀਆਂ ਨੂੰ ਵੀ ਲਾਲਚ ਦੇ ਕੇ ਸੈਲੋ ਆਪਣੇ ਨਾਲ ਜੋੜਦਾ ਰਿਹਾ ਪਰ ਇਸ ਵਾਰ ਤਾਂ ਹੱਦ ਹੀ ਹੋ ਗਈ ਇਸ ਵਾਰ ਸੈਲੋ ਵਾਲਿਆਂ ਨੇ ਆੜ੍ਹਤੀਆਂ ਰਾਹੀਂ ਫ਼ਸਲ ਤਾਂ ਖ਼ਰੀਦ ਲਈ ਪਰ ਆੜ੍ਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਜੇਕਰ ਭਾਰਤ ਸਰਕਾਰ ਪੰਜਾਬ ‘ਚ ਹੋਰ ਸੈਲੋ ਬਣਾਉਂਦੀ ਹੈ ਤਾਂ ਹੌਲੀ-ਹੌਲੀ ਮੰਡੀਕਰਨ ਖ਼ਤਮ ਹੋ ਜਾਵੇਗਾ, ਜਿਸ ਨਾਲ ਆੜ੍ਹਤ ਵੀ ਖ਼ਤਮ ਹੋਵੇਗੀ। ਸਰਕਾਰ ਦੀਆਂ ਅਜਿਹੀਆਂ ਨੀਤੀਆਂ ਦੇ ਖ਼ਿਲਾਫ਼ ਹੀ ਆੜਤੀਆਂ ਵਲੋਂ ਰੋਸ ਵਜੋਂ 25 ਸਤੰਬਰ ਨੂੰ ਮੋਗਾ ਵਿਖੇ ਰੈਲੀ ਕਰਨ ਦਾ ਫ਼ੈਸਲਾ ਲਿਆ ਹੈ। ਕਾਲੜਾ ਨੇ ਦੱਸਿਆ ਕਿ ਅਸੀਂ ਇਸ ਸੰਬੰਧੀ ਬਾਕਾਇਦਾ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਆਪਣਾ ਦੁੱਖ ਸੁਣਾਇਆ ਪਰ ਇਸ ਦੇ ਬਾਵਜੂਦ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ।

The post ਪੰਜਾਬ ਭਰ ਦੀਆਂ ਮੰਡੀਆਂ ਨੂੰ ਲੈ ਕੇ ਆਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਫ਼ੈਸਲਾ appeared first on Ludhiana Live.

ਸਰਕਾਰੀ ਖ਼ਰੀਦ ’ਚ ਪਿਆ ਅੜਿੱਕਾ, ਕਿਸਾਨਾਂ ਨੇ ਸਰਕਾਰ ਨੂੰ ਫਸਲ ਵੇਚਣ ਤੋਂ ਕੀਤਾ ਇਨਕਾਰ
ਖੰਨਾ/ ਲੁਧਿਆਣਾ : ਕੁਦਰਤ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੇ ਕੇਂਦਰ ਸਰਕਾਰ ਦੀ ਮਾਰ ਵੀ ਸਹਿਣੀ ਪਵੇਗੀ ਕਿਉਂਂਕਿ ਕੇਂਦਰ ਸਰਕਾਰ ਨੇ ਖ਼ਰਾਬ ਕਣਕ ਦੇ ਭਾਅ ਨੂੰ ਲੈ ਕੇ ਕਟੌਤੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਕਰਕੇ ਹੀ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਖੰਨਾ ’ਚ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਕਰਨ ਵਿਧਾਇਕ ਤਰੁਣਪ੍ਰੀਤ ਸਿੰਘ ਸੋਂਦ ਪਹੁੰਚੇ ਪਰ ਕਣਕ ਦੀ ਖ਼ਰੀਦ ਨਿੱਜੀ ਵਪਾਰੀਆਂ ਵਲੋਂ ਕੀਤੀ ਗਈ।

ਕੇਂਦਰ ਸਰਕਾਰ ਦੇ ਭਾਅ ’ਚ ਕਟੌਤੀ ਕਰਨ ਦੇ ਹੁਕਮਾਂ ਦੇ ਰੋਸ ਵਜੋਂ ਕਿਸਾਨਾਂ ਨੇ ਸਰਕਾਰ ਨੂੰ ਕਣਕ ਵੇਚਣ ਤੋਂ ਇਨਕਾਰ ਕਰ ਦਿੱਤਾ। ਹੁਣ ਤੱਕ ਮੰਡੀ ’ਚੋਂ 8147 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਗਈ, ਜੋ ਸਾਰੀ ਦੀ ਸਾਰੀ ਨਿੱਜੀ ਵਪਾਰੀਆਂ ਨੇ ਖ਼ਰੀਦ ਕੀਤੀ ਹੈ। ਅਨਾਜ ਮੰਡੀ ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਤੁਗਲਕੀ ਫੁਰਮਾਨ ’ਚ ਕਾਲਾ ਦਾਣਾ, ਸਫੈਦ ਦਾਣਾ ਤੇ ਮਾਜੂ ਦਾਣੇ ਦੇ ਭਾਅ ’ਚ 5.50 ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 37 ਰੁਪਏ ਪ੍ਰਤੀ ਕੁਇੰਟਲ ਦੇ ਫ਼ਸਲ ’ਤੇ ਕੱਟ ਕਿਸਾਨਾਂ ਨੇ ਖੰਨਾ ਮੰਡੀ ’ਚ ਫ਼ਸਲ ਵੇਚਣ ਤੋਂ ਇਨਕਾਰ ਕਰ ਦਿੱਤਾ।

ਹਲਕਾ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ ਨੇ ਕਿਹਾ ਇਹ ਤਾਂ ਕਿਸਾਨਾਂ ਨੂੰ ਦੋਹਰੀ ਮਾਰ ਪੈ ਰਹੀ ਹੈ ਕਿਉਂਕਿ ਇੱਕ ਪਾਸੇ ਕੁਦਰਤ ਦਾ ਕਹਿਰ ਹੈ ਤੇ ਹੁਣ ਕੇਂਦਰ ਸਰਕਾਰ ਧੱਕਾ ਕਰ ਰਹੀ ਹੈ। ਕੇਂਦਰ ਸਰਕਾਰ ਬਿਨਾਂ ਕੱਟ ਲਗਾਏ ਪੂਰੀ-ਪੂਰੀ ਕੀਮਤ ’ਤੇ ਕਣਕ ਦੀ ਖ਼ਰੀਦ ਕਰਨੀ ਚਾਹੀਦੀ ਹੈ। ਕਿਸਾਨਾਂ ਨੂੰ ਪੂਰੇ ਪੈਸੇ ਮਿਲਣੇ ਚਾਹੀਦੇ ਹਨ। ਸੌਂਦ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਅੰਦਰ ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਹੈ।

The post ਸਰਕਾਰੀ ਖ਼ਰੀਦ ’ਚ ਪਿਆ ਅੜਿੱਕਾ, ਕਿਸਾਨਾਂ ਨੇ ਸਰਕਾਰ ਨੂੰ ਫਸਲ ਵੇਚਣ ਤੋਂ ਕੀਤਾ ਇਨਕਾਰ appeared first on Ludhiana Live.