progressiv farmers Archives - Ludhiana Live

ਪੀ.ਏ.ਯੂ. ਵੱਲੋਂ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਮੰਗੀਆਂ ਅਰਜ਼ੀਆਂ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਹਰ ਸਾਲ ਵਾਂਗ ਸਤੰਬਰ ਮਹੀਨੇ ਦੇ ਕਿਸਾਨ ਮੇਲੇ ਤੇ ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ | ਇਸ ਵਾਰ ਵੀ ਇਹਨਾਂ ਸਨਮਾਨਾਂ ਲਈ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਤੋਂ ਅਰਜ਼ੀਆਂ ਦੀ ਮੰਗੀ ਕੀਤੀ ਗਈ ਹੈ | ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਇਹਨਾਂ ਇਨਾਮਾਂ ਵਿੱਚ ਸ. ਦਲੀਪ ਸਿੰਘ ਧਾਲੀਵਾਲ ਪੁਰਸਕਾਰ ਪ੍ਰਮੁੱਖ ਹੈ|

ਇਸ ਪੁਰਸਕਾਰ ਵਿੱਚ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਤੋਂ ਇਲਾਵਾ ਸਨਮਾਨ ਪੱਤਰ ਵੀ ਸ਼ਾਮਲ ਹੈ|ਇਸੇ ਤਰ੍ਹਾਂ ਪਰਵਾਸੀ ਭਾਰਤੀ ਪੁਰਸਕਾਰ ਵੰਨ-ਸਵੰਨੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿੱਤਾ ਜਾਵੇਗਾ| ਇਸ ਪੁਰਸਕਾਰ ਵਿੱਚ ਅੱਠ ਹਜ਼ਾਰ ਰੁਪਏ ਦੀ ਧਨ ਰਾਸ਼ੀ ਤੋਂ ਇਲਾਵਾ ਸ਼ਲਾਘਾ ਪੱਤਰ ਵੀ ਦਿੱਤਾ ਜਾਂਦਾ ਹੈ |ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਹੜੇ ਆਪਣੀ ਕੁੱਲ ਜ਼ਮੀਨ ਵਿੱਚੋਂ 60 ਫੀਸਦੀ ਰਕਬੇ ‘ਤੇ ਸਬਜ਼ੀਆਂ ਬੀਜਦੇ ਹਨ |

ਇਸ ਪੁਰਸਕਾਰ ਵਿੱਚ 3100/- ਰੁਪਏ ਦੀ ਧਨ ਰਾਸ਼ੀ ਤੋਂ ਇਲਾਵਾ ਸ਼ਲਾਘਾ ਪੱਤਰ ਵੀ ਦਿੱਤਾ ਜਾਵੇਗਾ |ਸ. ਸੁਰਜੀਤ ਸਿੰਘ ਢਿੱਲੋਂ ਪੁਰਸਕਾਰ ਪੰਜ ਏਕੜ ਤੋਂ ਘੱਟ ਮਾਲਕੀ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜੋ ਖੁਦ ਖੇਤੀ ਕਰਦੇ ਹੋਣ| ਇਸ ਸਨਮਾਨ ਦੀ ਰਾਸ਼ੀ ਪੰਜ ਹਜ਼ਾਰ ਰੁਪਏ ਹੋਵੇਗੀ |ਜਗਬੀਰ ਕੌਰ ਮੈਮੋਰੀਅਲ  ਐਵਾਰਡ ਸਿਰਫ਼ ਅਗਾਂਹਵਧੂ ਕਿਸਾਨ ਬੀਬੀਆਂ ਲਈ ਹੀ ਰਾਖਵਾਂ ਹੈ ਜੋ ਖੇਤੀ ਅਤੇ ਉਸ ਨਾਲ ਸੰਬੰਧਤ ਕਾਰੋਬਾਰ ਨਾਲ ਜੁੜੀਆਂ ਹੋਣ | ਇਸ ਵਿੱਚ ਕਿਸਾਨ ਬੀਬੀ ਨੂੰ 3100/- ਰੁਪਏ ਦੀ ਰਾਸ਼ੀ ਤੋਂ ਇਲਾਵਾ ਸਨਮਾਨ  ਚਿੰਨ੍ਹ ਅਤੇ ਸ਼ਲਾਘਾ ਪੱਤਰ ਦਿੱਤਾ ਜਾਵੇਗਾ |

ਇਸ ਤੋਂ ਇਲਾਵਾ ਭਾਈ ਬਾਬੂ ਸਿੰਘ ਬਰਾੜ ਬੈਸਟ ਪੌਂਡ ਐਵਾਰਡ ਦਿੱਤਾ ਜਾਵੇਗਾ| ਇਸਦੀ ਰਾਸ਼ੀ 20,000 ਰੁਪਏ ਅਤੇ ਸਨਮਾਨ ਚਿੰਨ ਹੈ | ਇਸਦੀ ਲਾਜ਼ਮੀ ਸ਼ਰਤ ਵਿੱਚ ਘੱਟੋ ਘੱਟ ਦੋ ਕਨਾਲ ਰਕਬੇ ਵਿੱਚ 4 ਫੁੱਟ ਡੂੰਘਾ ਛੱਪੜ ਹੋਵੇ ਜਿਸਦੀ ਸਫਾਈ ਅਤੇ ਪ੍ਰਬੰਧ ਦੁਆਰਾ ਪਾਣੀ ਦੀ ਵੱਖ-ਵੱਖ ਕੰਮਾਂ ਲਈ ਵਰਤੋਂ ਦੇ ਆਧਾਰ ਤੇ ਚੋਣ ਕੀਤੀ ਜਾਵੇਗੀ | ਇਹਨਾਂ ਸ਼ਰਤਾਂ ਤੇ ਖਰਾ ਉਤਰਨ ਵਾਲੇ ਪਿੰਡ ਜਾਂ ਕਸਬੇ ਨੂੰ ਇਹ ਇਨਾਮ ਪ੍ਰਦਾਨ ਕੀਤਾ ਜਾਵੇਗਾ |ਇਹ ਸਾਰੇ ਪੁਰਸਕਾਰ ਸਤੰਬਰ ਮਹੀਨੇ ਹੋਣ ਵਾਲੇ ਕਿਸਾਨ ਮੇਲੇ ਵਿੱਚ ਦਿੱਤੇ ਜਾਣਗੇ|

The post ਪੀ.ਏ.ਯੂ. ਵੱਲੋਂ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਮੰਗੀਆਂ ਅਰਜ਼ੀਆਂ  appeared first on Ludhiana Live.