protest by bjp at rajpura Archives - Ludhiana Live

ਭਾਜਪਾਈਆਂ ਵੱਲੋਂ ਮੋਦੀ ਦੀ ਸੁਰੱਖਿਆ ਸਮੇਂ ਵਰਤੀ ਗਈ ਕੁਤਾਹੀ ਦੇ ਵਿਰੋਧ ‘ਚ ਕੀਤਾ ਰੋਸ ਪ੍ਰਦਰਸ਼ਨ
ਰਾਜਪੁਰਾ :  ਹਲਕਾ ਰਾਜਪੁਰਾ ਵਿਖੇ ਵਿਕਾਸ ਰੈਲੀ ’ਚ ਸ਼ਾਮਲ ਹੋਣ ਆਏ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਗਗਨ ਚੌਂਕ ਨੇੜੇ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਵਿਕਾਸ ਸ਼ਰਮਾ ਦੀ ਅਗਵਾਈ ਵਿੱਚ ਭਾਜਪਾਈਆਂ ਵੱਲੋਂ ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਸਮੇਂ ਵਰਤੀ ਗਈ ਕੁਤਾਹੀ ਦੇ ਵਿਰੋਧ ਵਿੱਚ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਦੇਖ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦੋਂ ਆਪਣੀ ਗੱਡੀ ਵਿੱਚੋਂ ਉਤਰ ਕੇ ਨਾਅਰੇਬਾਜੀ ਕਰ ਰਹੇ ਭਾਜਪਾ ਆਗੂਆਂ ਕੋਲ ਪਹੁੰਚੇ ਤਾਂ ਉਥੇ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਕਾਸ ਸ਼ਰਮਾ ਨੇ ਮੁੱਖ ਮੰਤਰੀ ਨਾਲ ਬਹਿਸ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਸਬੰਧੀ ਸਵਾਲ ਚੁੱਕੇ ਗਏ। ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਨੂੰ ਕੁੱਝ ਫਿਰਕਾਪ੍ਰਸਤ ਲੋਕਾਂ ਵੱਲੋਂ ਗੰਧਲਾ ਪੰਜਾਬ ਬਣਾਇਆ ਜਾ ਰਿਹਾ ਹੈ। ਜਿਸ ਤੇ ਚਰਨਜੀਤ ਸਿੰਘ ਚੰਨੀ ਨੇ ਜਵਾਬ ਦਿੱਤਾ ਕਿ ਜੇਕਰ ਪ੍ਰਧਾਨ ਮੰਤਰੀ ’ਤੇ ਕੋਈ ਗੋਲੀ ਚੱਲੇਗੀ ਤਾਂ ਸਭ ਤੋਂ ਪਹਿਲਾਂ ਮੇਰੀ ਛਾਤੀ ਵਿੱਚ ਗੋਲੀ ਵੱਜੇਗੀ।

ਜਦੋਂ ਪ੍ਰਧਾਨ ਸ਼ਰਮਾ ਨੇ ਪ੍ਰਧਾਨ ਮੰਤਰੀ ਦੌਰੇ ਦੌਰਾਨ ਮੁੱਖ ਮੰਤਰੀ ਦੇ ਕਰੋਨਾ ਪਾਜ਼ੀਟਿਵ ਦੇ ਸੰਪਰਕ `ਚ ਆਉਣ ਦੀ ਗੱਲ ਕਹਿ ਕੇ ਨਾ ਪਹੁੰਚਣ ਦਾ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਸਵਾਲ ਦਾ ਜਵਾਬ ਦੇਣਾ ਮੁਨਾਸਿਬ ਨਾ ਸਮਝਿਆ। ਜਿਸ ਤੋਂ ਬਾਅਦ ਭਾਜਪਾ ਵਰਕਰਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਪੰਜਾਬ ਸਰਕਾਰ ਮੁੱਰਦਾਬਾਦ ਦੀ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਇਸ ਉਪਰੰਤ ਮੁੱਖ ਮੰਤਰੀ ਆਪਣੇ ਕਾਫਲੇ ਨਾਲ ਅਗਲੇ ਪ੍ਰੋਗਰਾਮ ਦੇ ਲਈ ਰਵਾਨਾ ਹੋ ਗਏ।

The post ਭਾਜਪਾਈਆਂ ਵੱਲੋਂ ਮੋਦੀ ਦੀ ਸੁਰੱਖਿਆ ਸਮੇਂ ਵਰਤੀ ਗਈ ਕੁਤਾਹੀ ਦੇ ਵਿਰੋਧ ‘ਚ ਕੀਤਾ ਰੋਸ ਪ੍ਰਦਰਸ਼ਨ appeared first on Ludhiana Live.