punjab and sindh bank Archives - Ludhiana Live

ਪੰਜਾਬ ਐਂਡ ਸਿੰਧ ਬੈਂਕ ਦੇ ਉੱਚ ਪੱਧਰੀ ਵਫ਼ਦ ਨੇ ਪੀ.ਏ.ਯੂ. ਦਾ ਕੀਤਾ ਦੌਰਾ
ਲੁਧਿਆਣਾ : ਪੰਜਾਬ ਦੇ ਖੇਤੀ ਸੈਕਟਰ ਨੂੰ ਹੁਲਾਰਾ ਦੇਣ, ਕਿਸਾਨਾਂ ਦੀ ਖੇਤੀ ਆਮਦਨ ਨੂੰ ਵਧਾਉਣ, ਪੰਜਾਬ ਦੀ ਖੁਸ਼ਹਾਲੀ ਨੂੰ ਬਰਕਰਾਰ ਰੱਖਣ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਐਂਡ ਸਿੰਧ ਬੈਂਕ ਦੇ ਉੱਚ ਪੱਧਰੀ ਵਫ਼ਦ ਨੇ PAU ਦੌਰਾ ਕੀਤਾ | ਸ਼੍ਰੀ ਸਵਰੂਪ ਕੁਮਾਰ ਸਾਹਾ, ਪ੍ਰਬੰਧਕੀ ਨਿਰਦੇਸ਼ਕ ਦੀ ਅਗਵਾਈ ਵਾਲੇ ਇਸ ਵਫ਼ਦ ਵਿੱਚ ਸ੍ਰੀ ਰਵੀ ਮਹਿਰਾ (ਜੀ ਐੱਮ) ਸ੍ਰੀ ਚਮਨ ਲਾਲ (ਐੱਫ ਜੀ ਐੱਮ) ਅਤੇ ਸ. ਸਤਬੀਰ ਸਿੰਘ (ਜ਼ੋਨਲ ਮੈਨੇਜਰ) ਲੁਧਿਆਣਾ ਸ਼ਾਮਲ ਸਨ |

ਇਸ ਮੌਕੇ ਡਾ. ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ, ਪੀ.ਏ.ਯੂ. ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਐਗਰੋ ਪ੍ਰੋਸੈਸਿੰਗ ਯੂਨਿਟ ਅਤੇ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰ ਸਕੀਏ | ਐਗਰੀ ਬਿਜ਼ਨੈੱਸ ਤੇ ਜ਼ੋਰ ਦਿੰਦਿਆਂ ਉਨ੍ਹਾਂ ਮੁੱਲ ਵਾਧੇ ਅਤੇ ਉਚਿਤ ਮੰਡੀਕਰਨ ਦੀਆਂ ਨਵੀਆਂ ਤਕਨੀਕਾਂ ਅਪਨਾਉਣ ਲਈ ਕਿਹਾ |

ਸੂਰਜੀ ਊਰਜਾ, ਜੈਵਿਕ ਊਰਜਾ, ਜੈਵਿਕ ਖੇਤੀ ਆਦਿ ਖੇਤਰਾਂ ਵਿਚ ਪੀ.ਏ.ਯੂ. ਵਲੋਂ ਕੀਤੇ ਜਾ ਰਹੇੇ ਖੋਜ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਖੇਤੀ ਵਿਚ ਡਰੋਨਜ਼ ਅਤੇ ਏ ਆਈ ਵਰਗੀਆਂ ਅਤਿ ਆਧੁਨਿਕ ਤਕਨੀਕਾਂ ਅਪਨਾਉਣ ਲਈ ਕਿਹਾ|

ਇਸ ਮੌਕੇ ਡਾ. ਮਾਨਵਇੰਦਰ ਸਿੰਘ ਗਿੱਲ ਰਜਿਸਟਰਾਰ, ਪੀ.ਏ.ਯੂ. ਨੇ ਦੌਰਾ ਕਰ ਰਹੇ ਵਫਦ ਨੂੰ ਯੂਨੀਵਰਸਿਟੀ ਦੀਆਂ ਅਕਾਦਮਿਕ ਗਤੀਵਿਧੀਆਂ ਬਾਰੇ ਚਾਣਨਾ ਪਾਇਆ | ਡਾ. ਅਜਮੇਰ ਸਿੰਘ ਢੱਟ,ਨਿਰਦੇਸ਼ਕ ਖੋਜ ਨੇ ਯੂਨੀਵਰਸਿਟੀ ਦੀਆਂ ਖੋਜ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਵਿਕਸਿਤ ਕੀਤੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ, ਕਟਾਈ ਉਪਰੰਤ ਤਕਨੀਕਾਂ, ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ, ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਣ, ਖੇਤੀ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਨੂੰ ਨਜਿੱਠਣ ਆਦਿ ਬਾਰੇ ਚਾਣਨਾ ਪਾਇਆ|

ਪੀ.ਏ.ਯੂ ਵਿਗਿਆਨੀਆਂ ਅਤੇ ਪੰਜਾਬ ਦੇ ਕਿਸਾਨਾਂ ਦੀ ਅਣਥੱਕ ਮਿਹਨਤ ਸਦਕਾ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਸ੍ਰੀ ਸਵਰੂਪ ਕੁਮਾਰ ਸਾਹਾ ਨੇ ਦੱਸਿਆਂ ਕਿ ਸਾਲ 1908 ਵਿਚ ਹੋਂਦ ਵਿੱਚ ਆਇਆ ਪੰਜਾਬ ਐਂਡ ਸਿੰਧ ਬੈਂਕ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਪ੍ਰਤੀ ਵਚਨਬੱਧ ਹੈ| ਉਨ੍ਹਾਂ ਦੱਸਿਆ ਕਿ ਖੇਤੀ ਵੰਨ-ਸੁਵੰਨਤਾ ਨੂੰ ਉਤਸ਼ਾਹਿਤ ਕਰਨ ਲਈ ਬੈਂਕ ਵਲੋਂ ਭੋਜਨ ਅਤੇ ਖੇਤੀ ਪ੍ਰੋਸੈਸਿੰਗ ਸਕੀਮ, ਕਿਸਾਨ ਉਤਪਾਦਨ ਸੰਗਠਨ ਅਤੇ ਹੋਰ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਪੀ.ਏ.ਯੂ. ਦੇ ਸਹਿਯੋਗ ਨਾਲ ਹੋਰ ਵੀ ਹੁਲਾਰਾ ਦਿੱਤਾ ਜਾ ਸਕਦਾ ਹੈ |

ਇਸ ਮੌਕੇ ਸਾਰੀਆਂ ਸਹੂਲਤਾਂ ਨਾਲ ਲੈਸ ਨਮੂਨੇ ਦਾ ਪਿੰਡ ਸਥਾਪਿਤ ਕਰਨ, ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨ ਲਈ ਵਜ਼ੀਫ਼ੇ ਸ਼ੁਰੂ ਕਰਨ, ਸੁਆਇਲ ਮੈਪਿੰਗ ਕਰਨ ਆਦਿ ਵਿਸ਼ਿਆਂ ਤੇ ਵੀ ਵਿਚਾਰ-ਵਟਾਂਦਰੇ ਹੋਏ | ਡਾ. ਵਿਸ਼ਾਲ ਬੈਕਟਰ ਨੇ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕਰ ਰਹੇ ਪੀ.ਏ.ਯੂ. ਅਧਿਕਾਰੀਆਂ ਅਤੇ ਵਫ਼ਦ ਮੈਂਬਰਾਂ ਦਾ ਧੰਨਵਾਦ ਕੀਤਾ |

The post ਪੰਜਾਬ ਐਂਡ ਸਿੰਧ ਬੈਂਕ ਦੇ ਉੱਚ ਪੱਧਰੀ ਵਫ਼ਦ ਨੇ ਪੀ.ਏ.ਯੂ. ਦਾ ਕੀਤਾ ਦੌਰਾ  appeared first on Ludhiana Live.

ਪੰਜਾਬ ਅਤੇ ਸਿੰਧ ਬੈਂਕ ਨੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੇ ਮਨਜ਼ੂਰੀ ਪੱਤਰ
ਲੁਧਿਆਣਾ : ਕ੍ਰੈਡਿਟ ਆਊਟਰੀਚ ਪ੍ਰੋਗਰਾਮ ਸਰਕਾਰੀ ਸਪਾਂਸਰਡ ਸਕੀਮਾਂ ਜਿਵੇਂ ਕੀ ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਕੇਸੀਸੀ, ਪਸ਼ੂ ਪਾਲਣ ਅਤੇ ਮੱਛੀ ਪਾਲਣ ਅਤੇ ਹੋਰ ਸਕੀਮਾਂ ਦਾ ਆਯੋਜਨ ਪੰਜਾਬ ਐਂਡ ਸਿੰਧ ਬੈਂਕ ਲੁਧਿਆਣਾ ਵੱਲੋਂ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ, ਹੰਬੜਾਂ ਰੋਡ, ਲੁਧਿਆਣਾ ਵਿਖੇ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਡਾ. ਪਰਵੀਨ ਮੋਂਗੀਆ, ਫੀਲਡ ਜਨਰਲ ਮੈਨੇਜਰ, ਪੰਜਾਬ ਐਂਡ ਸਿੰਧ ਬੈਂਕ ਐਫਜੀਐਮਓ, ਚੰਡੀਗੜ੍ਹ ਨੇ ਕੀਤਾ

ਐਫਜੀਐਮ, ਡਾ. ਪਰਵੀਨ ਮੋਂਗੀਆ ਨੇ ਵਿੱਤੀ ਸਮਾਵੇਸ਼ ਦੇ ਲਾਭਾਂ ਦਾ ਵਰਣਨ ਕੀਤਾ ਅਤੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਵਰਗੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਤਹਿਤ ਆਪਣੇ ਆਪ ਨੂੰ ਦਰਜ ਕਰਵਾਉਣ ਦੀ ਅਪੀਲ ਕੀਤੀ। ਸ਼੍ਰੀਮਤੀ ਅਪਰਨਾ ਐਮ.ਬੀ., ਆਈ.ਏ.ਐਸ., ਸਹਾਇਕ ਕਮਿਸ਼ਨਰ, ਲੁਧਿਆਣਾ ਨੇ ਸਰਕਾਰ ਦੁਆਰਾ ਸ਼ੁਰੂ ਕੀਤੀ ਜਨ-ਧਨ ਯੋਜਨਾ ਤਹਿਤ ਲਾਭ ਲੈਣ ਦੀ ਸਲਾਹ ਦਿੱਤੀ।

ਸ਼. ਦਵਿੰਦਰ ਕੁਮਾਰ, ਏ.ਜੀ.ਐਮ., ਨਬਾਰਡ, ਲੁਧਿਆਣਾ ਨੇ ਸਰਕਾਰ ਦਵਾਰਾ ਚਲਾਈ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਦੱਸਿਆ। ਸ਼. ਸਤਬੀਰ ਸਿੰਘ ਨੇ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਜਮਾਂਦਰੂ ਸੁਰੱਖਿਆ ਅਤੇ ਮੁਸ਼ਕਲ ਰਹਿਤ ਕਰਜ਼ਾ ਸਹੂਲਤਾਂ ਦੇ ਮੁਹੱਈਆ ਕਰਵਾਏ ਜਾਨ ਬਾਰੇ ਵਿਸਥਾਰ ਨਾਲ ਦੱਸਿਆ। ਇਸ ਪ੍ਰੋਗਰਾਮ ਵਿਚ 100 ਤੋਂ ਵੱਧ ਲਾਭਪਾਤਰੀਆਂ ਨੂੰ ਵਿੱਤੀ ਸਮਾਵੇਸ਼ ਅਤੇ ਵੱਖ-ਵੱਖ ਸਕੀਮਾਂ ਅਧੀਨ ਮਨਜ਼ੂਰੀ ਪੱਤਰ ਵੰਡੇ ਗਏ।

The post ਪੰਜਾਬ ਅਤੇ ਸਿੰਧ ਬੈਂਕ ਨੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੇ ਮਨਜ਼ੂਰੀ ਪੱਤਰ appeared first on Ludhiana Live.

ਪੰਜਾਬ ਐਂਡ ਸਿੰਧ ਬੈਂਕ ਵੱਲੋਂ ਲਾਭਪਾਤਰੀ ਨੂੰ 2 ਲੱਖ ਦੀ ਬੀਮਾ ਰਾਸ਼ੀ ਜਾਰੀ
ਸਮਰਾਲਾ (ਲੁਧਿਆਣਾ) : ਭਾਰਤ ਸਰਕਾਰ ਵੱਲੋਂ ਚਲਾਈ ਗਈ ਪ੍ਰਧਾਨ ਮੰਤਰੀ ਜਨ ਸੁਰੱਕਸ਼ਾ ਬੀਮਾ ਯੋਜਨਾ ਜਿਸਦੀ ਸਾਲਾਨਾ ਕਿਸ਼ਤ 12 ਰੁਪਏ ਬਣਦੀ ਹੈ ਤਹਿਤ ਪੰਜਾਬ ਐਂਡ ਸਿੰਧ ਬੈਂਕ ਸਮਰਾਲਾ ਵੱਲੋਂ ਪਿੰਡ ਬਘੌਰ ਦੇ ਵਾਸੀ ਗੁਰਿੰਦਰ ਸਿੰਘ ਸਪੁੱਤਰ ਜੋਧ ਸਿੰਘ ਨੂੰ 2 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਜ਼ਿਕਰਯੋਗ ਹੈ ਕਿ ਸ. ਜੋਧ ਸਿੰਘ ਦੀ ਜੁਲਾਈ 2021 ਵਿੱਚ ਇੱਕ ਸੜ੍ਹਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਇਹ 2 ਲੱਖ ਰੁਪਏ ਦੀ ਰਾਸ਼ੀ ਭਾਰਤ ਸਰਕਾਰ ਵੱਲੋਂ ਚਲਾਈ ਗਈ ਪ੍ਰਧਾਨ ਮੰਤਰੀ ਜਨ ਸੁਰੱਕਸ਼ਾ ਬੀਮਾ ਯੋਜਨਾ ਤਹਿਤ ਬੀਮਾਧਾਰਕ ਵਿਅਕਤੀ ਦੇ ਨਾਮਜ਼ਦ ਵਿਅਕਤੀ ਨੂੰ ਦੁਰਘਟਨਾ ਕਾਰਨ ਹੋਈ ਮੌਤ ਤੋਂ ਬਾਅਦ ਕਲੇਮ ਵਜੋਂ ਦਿੱਤੀ ਜਾਂਦੀ ਹੈ।

ਜੋਨਲ ਮੈਨੇਜਰ ਸ੍ਰੀ ਅਸ਼ਨੀ ਕੁਮਾਰ ਨੇ ਇਸ ਮੌਕੇ ਮੌਜੂਦਾ ਗ੍ਰਾਹਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਗਈਆਂ ਪਬਲਿਕ ਵੈਲਫੇਅਰ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾ ਬੈਂਕ ਦੀਆਂ ਕਰਜ਼ਾ ਸਕੀਮਾਂ ਜਿਸ ਵਿੱਚ ਗੋਲਡ ਲੋਨ 7 ਫੀਸਦ, ਹਾਊਸ ਲੋਨ 6.50 ਫੀਸਦ, ਕਾਰ ਲੋਨ 6.80 ਫੀਸਦ, ਫੂਡ ਪ੍ਰੋਸੈਸਿੰਗ ਲੋਨ 7 ਫੀਸਦ ‘ਤੇ ਅਵੇਲ ਕਰਨ ਦੀ ਵਿਸ਼ੇਸ਼ ਜਾਣਕਾਰੀ ਵੀ ਦਿੱਤੀ।

The post ਪੰਜਾਬ ਐਂਡ ਸਿੰਧ ਬੈਂਕ ਵੱਲੋਂ ਲਾਭਪਾਤਰੀ ਨੂੰ 2 ਲੱਖ ਦੀ ਬੀਮਾ ਰਾਸ਼ੀ ਜਾਰੀ appeared first on Ludhiana Live.